Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਜ਼ਿਲ੍ਹੇ ਵਿੱਚ ਕਰੀਬ 05 ਲੱਖ 07 ਹਜ਼ਾਰ ਵਿਅਕਤੀਆਂ ਦਾ ਕੋਵਿਡ ਟੀਕਾਕਰਨ

ਕਰੀਬ 08 ਹਜ਼ਾਰ ਵਿਅਕਤੀਆਂ ਨੂੰ ਲੱਗੀ ਦੂਜੀ ਡੋਜ਼, ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 01 ਲੱਖ 83 ਹਜ਼ਾਰ ਵਿਅਕਤੀਆਂ ਦੇ ਬਣੇ ਈ-ਕਾਰਡ

Punjab Fights Corona, Coronavirus, COVID 19, Covaxin, Covishield, Covid-19 Vaccine, Sputnik V, Pfizer, Astra Zeneca, Remdesivir, Covifor, DC Mohali, Girish Dayalan, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ. ਨਗਰ , 15 Jul 2021

ਮਿਸ਼ਨ ਫ਼ਤਹਿ-02 ਤਹਿਤ ਕਰੋਨਾ ਨੂੰ ਮਾਤ ਦੇਣ ਲਈ ਜ਼ਿਲ੍ਹੇ ਵਿੱਚ ਹੁਣ 05 ਲੱਖ 07 ਹਜ਼ਾਰ ਵਿਅਕਤੀਆਂ ਦਾ ਕਰੋਨਾ ਵੈਕਸੀਨੇਸ਼ਨ ਤਹਿਤ ਪਹਿਲੀ ਡੋਜ਼ ਅਤੇ ਕਰੀਬ 08 ਹਜ਼ਾਰ ਵਿਅਕਤੀਆਂ ਨੂੰ ਵੈਕਸੀਨ ਦੀ ਦੂਜੀ ਡੋਜ਼ ਦਿੱਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਦੀ ਸੀਖਿਆ ਕਰਨ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਸ਼੍ਰੀ ਦਿਆਲਨ ਨੇ ਦੱਸਿਆ ਕਿ ਕਰੋਨਾ ਤੋਂ ਬਚਾਅ ਲਈ ਵੈਕਸੀਨੇਸ਼ਨ ਅਤਿ ਜ਼ਰੂਰੀ ਹੈ, ਜਿਸ ਤਹਿਤ ਜ਼ਿਲ੍ਹੇ ਵਿੱਚ ਵੱਡੇ ਪੱਧਰ ਉਤੇ ਵੈਕਸੀਨੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ ਤੇ ਲੋਕ ਅੱਗੇ ਵੱਧ ਕੇ ਵੈਕਸੀਨੇਸ਼ਨ ਕਰਵਾ ਰਹੇ ਹਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਤੇ ਇੰਪੈਨਲਡ ਪ੍ਰਾਈਵੇਟ ਹਸਪਤਾਲਾਂ ਵਿੱਚ ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ 05 ਲੱਖ ਰੁਪਏ ਦੇ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।ਇਸ ਤਹਿਤ ਹੁਣ ਤੱਕ ਕਰੀਬ 01 ਲੱਖ 83 ਹਜ਼ਾਰ ਈ-ਕਾਰਡ ਬਣਾਏ ਜਾ ਚੁੱਕੇ ਹਨ ਤੇ 80 ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ ਕਵਰ ਕੀਤਾ ਗਿਆ ਹੈ। ਇਸ ਸਕੀਮ ਤਹਿਤ ਕਰੀਬ 08 ਹਜ਼ਾਰ ਲੋਕਾਂ ਦਾ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਮੁਫ਼ਤ ਕਰਵਾਇਆ ਗਿਆ ਹੈ, ਜਿਸ ਸਬੰਧੀ 05,72,02,950 ਰੁਪਏ ਸਰਕਾਰੀ ਹਸਪਤਾਲਾਂ ਨੂੰ ਮੁਹੱਈਆ ਕਰਵਾਏ ਗਏ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਪ੍ਰਾਈਵੇਟ ਇੰਪੈਨਲਡ ਹਸਪਤਾਲਾਂ ਵਿੱਚ ਕਰੀਬ 30 ਹਜ਼ਾਰ ਤੋਂ ਵੱਧ ਲੋਕਾਂ ਦਾ ਮੁਫ਼ਤ ਇਲਾਜ ਹੋ ਚੁੱਕਿਆ ਹੈ ਤੇ ਇਨ੍ਹਾਂ ਹਸਪਤਾਲਾਂ ਨੂੰ 26,58,72,946 ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।ਇਸ ਯੋਜਨਾ ਦੇ ਈ-ਕਾਰਡ 'ਕਾਮਨ ਸਰਵਿਸ ਸੈਂਟਰਾਂ' (ਸੀ.ਐਸ.ਸੀਜ.) ਅਤੇ ਸੇਵਾ ਕੇਂਦਰਾਂ 'ਤੇ ਬਣਾਏ ਜਾ ਸਕਦੇ ਹਨ।  

ਜਿਹੜੇ ਵਸਨੀਕਾਂ ਕੋਲ ਸਮਾਰਟ ਰਾਸ਼ਨ ਕਾਰਡ, ਕਿਰਤ ਵਿਭਾਗ ਨਾਲ ਰਜਿਸਟਰਡ ਮਜ਼ਦੂਰ, ਜੇ ਫਾਰਮ ਧਾਰਕ ਕਿਸਾਨ, ਐਕਰੀਡੇਟਿਡ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ, ਆਬਕਾਰੀ ਅਤੇ ਟੈਕਸ ਵਿਭਾਗ ਨਾਲ ਰਜਿਸਟਰਡ ਛੋਟੇ ਵਪਾਰੀ ਆਦਿ ਹਨ, ਉਹ ਆਪਣੇ ਆਪ ਨੂੰ ਇੰਪੈਨਲਡ ਹਸਪਤਾਲਾਂ ਵਿੱਚ ਪ੍ਰਤੀ ਪਰਿਵਾਰ 05 ਲੱਖ ਰੁਪਏ ਪ੍ਰਤੀ ਸਾਲ ਮੁਫ਼ਤ ਇਲਾਜ ਦਾ ਲਾਭ ਲੈਣ ਲਈ ਰਜਿਸਟਰ ਕਰਵਾ ਸਕਦੇ ਹਨ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਇਸ ਸਕੀਮ ਤਹਿਤ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਕਵਰ ਕੀਤਾ ਜਾਵੇ, ਜਿਨ੍ਹਾਂ ਦੇ ਅਜੇ ਤੱਕ ਇਸ ਸਕੀਮ ਦੇ ਲਾਭਹਿੱਤ ਕਾਰਡ ਨਹੀਂ ਬਣਵਾਏ। ਯੋਗ ਲਾਭਪਾਤਰੀਆਂ ਦੇ ਕਾਰਡ ਅਤੇ ਈ-ਕਾਰਡ ਜਾਰੀ ਕਰਨ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਵਿਸ਼ੇਸ਼ ਕੈਂਪ ਲਗਾ ਕੇ ਆਮ ਲੋਕਾਂ ਨੂੰ ਇਹ ਸਹੂਲਤ ਤੁਰੰਤ ਮੁਹੱਈਆ ਕਰਵਾਈ ਜਾ ਸਕੇ। ਨਵੇਂ ਈ-ਕਾਰਡ ਬਣਾਉਣ ਦੀ ਪ੍ਰਕਿਰਿਆ ਵਿਚ ਕਿਸੇ ਵੀ ਤਰ੍ਹਾਂ ਢਿੱਲ-ਮੱਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਏ.ਬੀ.ਐੱਸ.ਐੱਸ.ਬੀ.ਵਾਈ. ਸਕੀਮ ਦੇ ਈ-ਕਾਰਡ ਪ੍ਰਾਪਤ ਕਰਨ ਤਾਂ ਜੋ ਉਨ੍ਹਾਂ ਨੂੰ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।ਸ਼੍ਰੀ ਦਿਆਲਨ ਨੇ ਦੱਸਿਆ ਕਿ ਡੇਂਗੂ ਦੇ ਟਾਕਰੇ ਲਈ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤੇ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਉਪਰਾਲਿਆਂ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਾਲ ਹੁਣ ਤੱਕ ਡੇਂਗੂ ਦੇ 11 ਕੇਸ ਰਿਪੋਰਟ ਹੋਏ ਹਨ ਤੇ ਡੇਂਗੂ ਤੋਂ ਬਚਾਅ ਸਬੰਧੀ ਜ਼ਿਲ੍ਹੇ ਵਿੱਚ 13 ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਤੇ 30 ਬਰੀਡ ਚੈਕਰਜ਼ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਫ ਸਫਾਈ ਦਾ ਪੂਰਾ ਧਿਆਨ ਰੱਖਣ ਅਤੇ ਆਪਣੇ ਘਰਾਂ ਤੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦੇਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਮੋਹਾਲੀ ਜਗਦੀਪ ਸਹਿਗਲ, ਐਸ.ਡੀ.ਐਮ. ਡੇਰਾਬਸੀ ਕੁਲਦੀਪ ਬਾਵਾ, ਐਸ.ਡੀ.ਐਮ. ਖਰੜ ਹਰਬੰਸ ਸਿੰਘ, ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Punjab Fights Corona , Coronavirus , COVID 19 , Covaxin , Covishield , Covid-19 Vaccine , Sputnik V , Pfizer , Astra Zeneca , Remdesivir , Covifor , DC Mohali , Girish Dayalan , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD