Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਮ ਆਦਮੀ ਪਾਰਟੀ ਮੁਆਫ਼ੀ ਮੰਗ ਪਾਰਟੀ, ਆਪ ਬੜਬੋਲੀ ਨੇਤਾ ਨੂੰ ਬਰਖ਼ਾਸਤ ਕਰੇ : ਜਸਵੀਰ ਸਿੰਘ ਗੜ੍ਹੀ

20 ਜੁਲਾਈ ਨੂੰ ਸੰਗਰੂਰ ਰੋਸ ਮਾਰਚ ਕਰਕੇ ਭਗਵੰਤ ਮਾਨ ਦੀ ਕੋਠੀ ਘੇਰਾਂਗੇ

Jasvir Singh Garhi, BSP, Bahujan Samaj Party, BSP Punjab

Web Admin

Web Admin

5 Dariya News

ਚੰਡੀਗੜ੍ਹ/ਜਲੰਧਰ , 15 Jul 2021

Last updated on: Jul 15, 2021, 00:00 IST

ਕਾਂਗਰਸ, ਭਾਜਪਾ ਤੇ ਸੁਖਦੇਵ ਸਿੰਘ ਢੀਂਡਸਾ ਤੋਂ ਬਾਅਦ ਆਮ ਆਦਮੀ ਪਾਰਟੀ ਵੀ ਦਲਿਤ ਪੱਛੜਾ ਵਿਰੋਧੀ ਲਹਿਰ ਦੇ ਹਮਾਮ ਵਿੱਚ ਬੇਨਕਾਬ ਹੋ ਚੁੱਕੀ ਹੈ। ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਮੁਆਫ਼ੀ ਮੰਗ ਪਾਰਟੀ ਹੈ ਜਿਸਦੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਸਮੁਚੀ ਆਪ ਪਾਰਟੀ ਵੀ ਪੰਜਾਬੀਆਂ ਨੂੰ ਨਸ਼ੇੜੀ/ਉਡਦਾ ਪੰਜਾਬ/ਚਿੱਟੇ ਦੇ ਵਾਪਰੀ ਦੱਸਣ ਦੇ ਮੁੱਦੇ ਤੇ ਮੁਆਫ਼ੀ ਮੰਗ ਚੁੱਕਾ ਹੈ। ਅੱਜ ਬਹਾਦਰ ਪੰਜਾਬੀਆਂ ਨੇ ਕਿਸਾਨ ਅੰਦੋਲਨ ਦੇ ਨਾਮ ਤੇ ਦਿੱਲੀ ਅਤੇ ਕੇਂਦਰ ਸਰਕਾਰ ਨੂੰ ਵਖਤ ਪਾ ਰੱਖਿਆ ਹੈ। ਹੁਣ ਆਪ ਪਾਰਟੀ ਦੀ ਬੜਬੋਲੀ ਨੇਤਾ ਨੇ ਭਾਰਤ ਦੇ ਸੰਵਿਧਾਨ ਬਾਰੇ ਗ਼ਲਤ ਸ਼ਬਦਵਾਲੀ ਦੀ ਵਰਤੋਂ ਕਰਕੇ ਸੰਵਿਧਾਨ ਵਿਚ ਆਰਟੀਕਲ 51A ਵਿੱਚ ਦਰਜ ਦੇਸ਼ ਦੇ ਨਾਗਰਿਕਾਂ ਦੇ  ਮੁੱਢਲੇ ਫਰਜ਼ਾਂ ਦੀ ਉਲੰਘਣਾ ਕੀਤੀ ਹੈ। ਦੇਸ਼ ਦੇ ਸੰਵਿਧਾਨ ਖ਼ਿਲਾਫ਼ ਬੋਲਣ ਲਈ ਆਪ ਪਾਰਟੀ ਦੀ ਬੜਬੋਲੀ ਨੇਤਾ ਖ਼ਿਲਾਫ਼ ਦੇਸ਼ ਧ੍ਰੋਹ ਦਾ ਪਰਚਾ ਦਰਜ ਹੋਣਾ ਚਾਹੀਦਾ ਹੈ।ਸ ਗੜ੍ਹੀ ਨੇ ਕਿਹਾ ਕਿ ਦੇਸ਼ ਦੇ ਸੰਵਿਧਾਨ ਰਾਖਿਆਂ ਦੀ ਮੰਗ ਹੈ ਕਿ ਜੇਕਰ ਆਪ ਪਾਰਟੀ ਭਾਰਤ ਦੇ ਸੰਵਿਧਾਨ, ਬਾਬਾ ਸਾਹਿਬ ਅੰਬੇਡਕਰ ਤੇ ਦਲਿਤ ਪੱਛੜੇ ਵਰਗਾਂ ਦਾ ਸਨਮਾਨ ਕਰਦੀ ਹੈ ਤਾਂ ਤੁਰੰਤ ਬੜਬੋਲੀ ਨੇਤਾ ਅਨਮੋਲ ਗਗਨ ਮਾਨ ਨੂੰ ਆਪ ਪਾਰਟੀ ਤੋਂ ਬਰਖ਼ਾਸਤ ਕੀਤਾ ਜਾਵੇ। ਜੇਕਰ ਆਪ ਪਾਰਟੀ ਨੇ ਦਲਿਤਾਂ ਪੱਛੜੇ ਵਰਗਾਂ ਦੀਆਂ ਭਾਵਨਾਵਾਂ ਦਾ ਸਨਮਾਨ ਨਹੀਂ ਕੀਤਾ ਤਾਂ ਬਸਪਾ ਦਲਿਤ ਪੱਛੜੇ ਵਰਗਾਂ ਅਤੇ ਭਾਰਤ ਦੇ ਸੰਵਿਧਾਨ ਦੇ ਸਨਮਾਨ  ਵਿੱਚ 20 ਜੁਲਾਈ ਨੂੰ ਸੰਗਰੂਰ ਵਿੱਚ ਰੋਸ ਪ੍ਰਦਰਸ਼ਨ ਕਰਕੇ ਆਪ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਕੋਠੀ ਘੇਰੇਗੀ।ਬਸਪਾ ਪੰਜਾਬ ਆਪ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਤੋਂ ਜਵਾਬ ਮੰਗੇਗੀ ਕਿ ਪੰਜਾਬ ਵਿੱਚ ਬਿਜਲੀ ਸੰਕਟ ਵਧਾਉਣ ਲਈ ਦਿੱਲੀ ਆਪ ਸਰਕਾਰ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਚਾਰ ਥਰਮਲ ਪਲਾਂਟਾਂ ਨੂੰ ਬੰਦ ਕਰਾਉਣ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਕਿਉ ਪਾਈ? ਸ ਗੜ੍ਹੀ ਨੇ ਕਿਹਾ ਕਿ ਬਸਪਾ ਪੰਜਾਬ, ਪੰਜਾਬੀਅਤ, ਸੰਵਿਧਾਨ, ਦਲਿਤ ਪੱਛੜਾ ਵਿਰੋਧੀ ਆਪ ਪਾਰਟੀ ਦਾ ਮੁਕਾਬਲਾ ਕਾਂਗਰਸ ਭਾਜਪਾ ਦੇ ਨਾਲ ਨਾਲ ਕਰੇਗੀ, ਅਤੇ ਆਪ ਪਾਰਟੀ ਦੇ ਝੂਠ ਨੂੰ ਪੰਜਾਬ ਵਿੱਚ ਬੇਨਕਾਬ ਕਰੇਗੀ।

 

Tags: Jasvir Singh Garhi , BSP , Bahujan Samaj Party , BSP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD