Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਬਾਲ ਕਵਿੱਤਰੀ ਸੁਖਮਨੀ ਬਰਾੜ ਦੀ ਅੰਗ੍ਰੇਜ਼ੀ ਕਾਵਿ ਪੁਸਤਕ ਲੋਕ ਅਰਪਣ

DC Ludhiana, Varinder Kumar Sharma, Deputy Commissioner Ludhiana, Lost in the Night Sky, Sukhmani Brar, Rakesh Agrawal, Prof Gurbhajan Singh Gill

Web Admin

Web Admin

5 Dariya News

ਲੁਧਿਆਣਾ , 15 Jul 2021

Last updated on: Jul 15, 2021, 00:00 IST

ਲੁਧਿਆਣਾ ਵਾਸੀ ਅਮਨਦੀਪ ਸਿੰਘ ਬਰਾੜ ਤੇ ਹਰਪ੍ਰੀਤ ਕੌਰ ਬਰਾੜ ਦੀ ਬੇਟੀ ਸੁਖਮਨੀ ਬਰਾੜ ਦੀਆਂ ਲਿਖੀਆਂ ਅੰਗ੍ਰੇਜ਼ੀ ਕਵਿਤਾਵਾਂ ਦੀ ਪਲੇਠੀ ਪੁਸਤਕ (Lost in the Night Sky) 'ਹਨੇਰੀ ਰਾਤ ਵਿੱਚ ਗੁਆਚਿਆਂ' ਨੂੰ ਅੱਜ ਉਸ ਦੇ 16ਵੇਂ ਜਨਮ ਦਿਨ ਮੌਕੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਕਮਿਸ਼ਨਰ ਪੁਲਿਸ ਸ੍ਰੀ ਰਾਕੇਸ਼ ਅਗਰਵਾਲ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਸ.ਪ. ਸਿੰਘ ਅਤੇ ਪੰਜਾਬੀ ਸਾਹਿਤ ਅਕਾਦਮੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਗੁਰਭਜਨ ਗਿੱਲ ਨੇ ਲੋਕ ਅਰਪਣ ਕੀਤੀ।ਪੁਸਤਕ ਲੋਕ-ਅਰਪਣ ਕਰਦਿਆਂ ਇਸ ਕਿਤਾਬ ਦੀ ਜਾਣ-ਪਛਾਣ ਕਰਵਾਉਂਦਿਆਂ ਪ੍ਰੋਫੈਸਰ ਗਿੱਲ ਨੇ ਕਿਹਾ ਕਿ ਪਿੰਡ ਭਾਗਸਰ (ਮੁਕਤਸਰ) ਦੀ ਮੂਲ ਵਾਸੀ ਸੁਖਮਨੀ ਬਰਾੜ ਨੇ ਕੋਵਿਡ ਸਥਿਤੀ ਦੌਰਾਨ ਜੋ ਮਹਿਸੂਸ ਕੀਤਾ ਉਸ ਨੂੰ ਹੀ ਕਵਿਤਾ ਵਿੱਚ ਢਾਲਿਆ ਹੈ। ਮਸੂਰੀ ਦੇ ਇੱਕ ਚੰਗੇ ਸਕੂਲ ਵਿੱਚੋਂ ਦਸਵੀਂ ਇਸੇ ਸਾਲ ਪਾਸ ਕਰਨ ਵਾਲੀ ਸੁਖਮਨੀ ਬਰਾੜ ਨੇ ਇਨ੍ਹਾ ਕਵਿਤਾਵਾਂ ਵਿੱਚ ਮਨੁੱਖ ਦੇ ਅੰਦਰੂਨੀ ਮੰਨ ਦੀ ਬਾਤ ਪਾਈ ਹੈ। ਕਵਿਤਾਵਾਂ ਵਿੱਚ ਉਸਨੇ ਸਪੱਸ਼ਟ ਕੀਤਾ ਹੈ ਕਿ ਧਰਤੀ 'ਤੇ ਜਿੰਨੇ ਮਨੁੱਖ ਹਨ ਉਸ ਤੋਂ ਦੁੱਗਣੇ ਚਿਹਰੇ ਹਨ।ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਕਿਹਾ ਕਿ ਬੱਚਿਆ ਦੀ ਸਿਰਜਣਾਤਮਕ ਪ੍ਰਤਿਭਾ ਨੂੰ ਵਿਕਸਤ ਕਰਨ ਵਾਲੇ ਮਾਪੇ ਮੁਬਾਰਕ ਦੇ ਹੱਕਦਾਰ ਹਨ ਕਿਉਂਕਿ ਬਾਲ ਮੰਨ ਕਿ ਮਹਿਸੂਸ ਕਰਦਾ ਹੈ ਇਸ ਨੂੰ ਜਾਣਨਾ ਤੇ ਪਹਿਚਾਨਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਸੁਖਮਨੀ ਬਰਾੜ ਨੂੰ ਚੰਗੀ ਪੁਸਤਕ ਨਿੱਕੀ ਉਮਰੇ ਲਿਖਣ ਲਈ ਮੁਬਾਰਕ ਦਿੱਤੀ।

ਲੁਧਿਆਣਾ ਦੇ ਕਮਿਸ਼ਨਰ ਆਫ ਪੁਲਿਸ ਸ੍ਰੀ ਰਾਕੇਸ਼ ਅਗਰਵਾਲ ਨੇ ਕਿਹਾ ਕਿ ਸੁਖਮਨੀ ਬਰਾੜ ਨੇ ਸਿਰਫ 15 ਸਾਲ ਦੀ ਉਮਰ ਵਿੱਚ ਉਹ ਸਿਰਜਣਾ ਕਰ ਵਿਖਾਈ ਹੈ ਜਿਸਦਾ ਸੁਪਨਾ ਲੈਣਾ ਹੀ ਵੱਡੀ ਗੱਲ ਹੈ। ਇਸ ਦੇ ਨਾਲ ਹੀ ਮਾਪਿਆਂ ਵੱਲੋਂ ਉਸ ਦੇ ਜਨਮ ਦਿਨ 'ਤੇ ਲੋਕ ਅਰਪਣ ਕਰਨਾ ਵੀ ਸੁੱਭ ਸੁਰੂਆਤ ਹੈ। ਜਿਸ ਤੋਂ ਹੋਰ ਰੋਸ਼ਨ ਭਵਿੱਖ ਦੀ ਕਾਮਨਾ ਕਰਨੀ ਬਣਦੀ ਹੈ। ਉਨ੍ਹਾ ਡਿਪਟੀ ਕਮਿਸ਼ਨਰ ਸ੍ਰੀ ਸ਼ਰਮਾ ਨੂੰ ਸਿਫਾਰਿਸ਼ ਕੀਤੀ ਕਿ ਇਸ ਸਾਲ 15 ਅਗਸਤ ਦੇ ਆਜ਼ਾਦੀ ਜਸ਼ਨਾ ਮੌਕੇ ਇਸ ਕਿਸਮ ਦੇ 2 ਸਿਰਜਣਾਤਮਕ ਬੱਚੇ ਜ਼ਰੂਰ ਸਨਮਾਨਤ ਕੀਤੇ ਜਾਣ। ਇਹ ਚੰਗੀ ਪਿਰਤ ਹੋਵੇਗੀ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ.ਸ.ਪ.ਸਿੰਘ ਨੇ ਕਿਹਾ ਕਿ ਕੋਵਿਡ ਕਾਲ ਵਿੱਚ ਸੁਖਮਨੀ ਬਰਾੜ ਨੇ ਜਿਸ ਬਾਲ ਮਨ ਦੀ ਪੇਸ਼ਕਾਰੀ ਕੀਤੀ ਹੈ ਉਹ ਉਦਾਸੀ ਦੇ ਹਨੇਰੇ ਵਾਲੀ ਹੋਣ ਕਾਰਨ ਸਾਡੇ ਸੱਭ ਲਈ ਸੋਚਣ ਦੀ ਘੜੀ ਹੈ। ਉਨ੍ਹਾਂ ਕਿਹਾ ਕਿ ਬਾਲ ਮਨ ਦੀ ਉਦਾਸੀ ਸਾਨੂੰ ਝੰਜੋੜਦੀ ਹੈ। ਸੁਖਮਨੀ ਨੂੰ ਕਵਿਤਾਵਾਂ ਮਾਂ ਬੋਲੀ ਪੰਜਾਬੀ ਵਿੱਚ ਵੀ ਲਿਖਣੀਆਂ ਚਾਹੀਦੀਆਂ ਹਨ ਤਾਂ ਜੋ ਮੌਲਿਕ ਸਿਰਜਣਾਤਮਕ ਪ੍ਰਗਟਾਅ ਰਾਹੀਂ ਦਿੱਲ ਦੀ ਗੱਲ ਹੋਰ ਅਸਰਦਾਰ ਢੰਗ ਨਾਲ ਕਹੀ ਜਾ ਸਕੇ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਸ੍ਰੀ ਰਾਕੇਸ਼ ਅਗਰਵਾਲ ਕਮਿਸ਼ਨਰ ਆਫ ਪੁਲਿਸ, ਡਾ.ਸ.ਪ.ਸਿੰਘ ਸਾਬਕਾ ਵਾਈਸ ਚਾਂਸਲਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਸ. ਗੁਰਭਜਨ ਗਿੱਲ ਸਾਬਕਾ ਪ੍ਰਧਾਨ ਪੰਜਾਬ ਸਾਹਿਤ ਅਕਾਦਮੀ ਲੁਧਿਆਣਾ ਨੇ ਪੁਸਤਕ ਲੇਖਿਕਾ ਸੁਖਮਨੀ ਬਰਾੜ ਨੂੰ ਸਨਮਾਨਤ ਕੀਤਾ। ਸ. ਅਮਨਦੀਪ ਸਿੰਘ ਬਰਾੜ ਤੇ ਹਰਪ੍ਰੀਤ ਕੌਰ ਬਰਾੜ ਨੇ ਆਪਣੀ ਬੇਟੀ ਸੁਖਮਨੀ ਬਰਾੜ ਰਾਹੀਂ ਆਏ ਹੋਏ ਮਹਿਮਾਨਾਂ ਤੋਂ ਇਲਾਵਾ ਲੁਧਿਆਣਾ ਦੇ ਸੱਭ ਤੋਂ ਸੀਨੀਅਰ ਫੋਟੋ ਪੱਤਰਕਾਰ ਸ੍ਰੀ ਇੰਦਰਜੀਤ ਵਰਮਾ ਜੀ ਨੂੰ ਵੀ ਸਨਮਾਨਤ ਕੀਤਾ। ਇਸ ਮੌਕੇ ਲੁਧਿਆਣਾ ਦੇ ਅਸਿਸਟੈਂਟ ਕਮਿਸ਼ਨਰ ਪਰਲੀਨ ਕੌਰ ਕਾਲੇਕਾ ਅਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ.ਪੁਨੀਤ ਪਾਲ ਸਿੰਘ ਗਿੱਲ ਵੀ ਹਾਜ਼ਰ ਸਨ।

 

Tags: DC Ludhiana , Varinder Kumar Sharma , Deputy Commissioner Ludhiana , Lost in the Night Sky , Sukhmani Brar , Rakesh Agrawal , Prof Gurbhajan Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD