Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਿਸਾਨ ਪੱਖੀ ਸਕੀਮਾਂ ਦਾ ਜ਼ਮੀਨੀ ਪੱਧਰ ਉਤੇ ਪ੍ਰਚਾਰ ਯਕੀਨੀ ਬਣਾਇਆ ਜਾਵੇ : ਸੁਖਜਿੰਦਰ ਸਿੰਘ ਰੰਧਾਵਾ

ਬੋਰਡ ਆਫ ਡਾਇਰੈਕਟਰਜ਼ ਦੀ ਪਹਿਲੀ ਮੀਟਿੰਗ ਵਿੱਚ ਕਮਲਦੀਪ ਸਿੰਘ ਮੁੜ ਪ੍ਰਧਾਨ ਚੁਣੇ ਗਏ

Sukhjinder Singh Randhawa, Punjab Pradesh Congress Committee, Congress, Punjab Government, Government of Punjab, Punjab Congress, Punjab State Cooperative Agricultural Development Bank Limited, PSCADB, Kamaldeep Singh

Web Admin

Web Admin

5 Dariya News

ਚੰਡੀਗੜ੍ਹ , 15 Jul 2021

Last updated on: Jul 15, 2021, 00:00 IST

ਪੰਜਾਬ ਸਰਕਾਰ ਵੱਲੋਂ ਕਈ ਕਿਸਾਨ ਪੱਖੀ ਸਕੀਮਾਂ ਅਮਲ ਵਿੱਚ ਲਿਆਂਦੀਆਂ ਗਈਆਂ ਹਨ ਅਤੇ ਇਨ੍ਹਾਂ ਦਾ ਅਸਲ ਫਾਇਦਾ ਤਾਂ ਹੀ ਹੈ ਜੇਕਰ ਇਨ੍ਹਾਂ ਦਾ ਜ਼ਮੀਨ ਪੱਧਰ ਉਤੇ ਪ੍ਰਚਾਰ ਕਰਕੇ ਕਿਸਾਨਾਂ ਨੂੰ ਸਕੀਮਾਂ ਦਾ ਫਾਇਦਾ ਉਠਾਉਣ ਲਈ ਜਾਗਰੂਕ ਕੀਤਾ ਜਾਵੇ। ਇਹ ਗੱਲ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ (ਐਸ.ਏ.ਡੀ.ਬੀ.) ਦੇ ਨਵੇਂ ਚੁਣੇ ਹੋਏ ਬੋਰਡ ਆਫ ਡਾਇਰੈਕਟਰਜ਼ ਦੇ ਮੈਂਬਰਾਂ ਨੂੰ ਕਹੀ। ਸ. ਰੰਧਾਵਾ ਨੇ ਪ੍ਰਧਾਨ ਅਤੇ ਸਾਰੇ ਚੁਣੇ ਹੋਏ ਡਾਇਰੈਕਟਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਸ ਕਰਦੇ ਹਨ ਕਿ ਉਹ ਜ਼ਮੀਨੀ ਪੱਧਰ 'ਤੇ ਡਟ ਕੇ ਕੰਮ ਕਰਨਗੇ ਤਾਂ ਜੋ ਬੈਂਕ ਦੇ ਕੰਮ ਵਿੱਚ ਸੁਧਾਰ ਹੋ ਸਕੇ ਅਤੇ ਕਿਸਾਨਾ ਨੂੰ ਹੋਰ ਰਾਹਤ ਮਿਲ ਸਕੇ।ਇਸ ਮੌਕੇ ਹੋਈ ਚੋਣ ਵਿੱਚ ਸ. ਕਮਲਦੀਪ ਸਿੰਘ ਬੈਂਕ ਦੇ ਦੂਸਰੀ ਵਾਰ ਪ੍ਰਧਾਨ ਬਣੇ ਹਨ। ਸ. ਕਮਲਦੀਪ ਸਿੰਘ ਨੇ ਨਵੇ ਚੁਣੇ ਹੋਏ ਡਾਇਰੈਕਟਰਾਂ ਦਾ ਧੰਨਵਾਦ ਕਰਦਿਆਂ ਇਹ ਵਿਸ਼ਵਾਸ ਦਿਵਾਇਆ ਕਿ ਉਹ ਬੈਂਕ ਦੀ ਤਰੱਕੀ ਲਈ ਦਿਨ ਰਾਤ ਕੰਮ ਕਰਨਗੇ।ਅੱਜ ਚੰਡੀਗੜ੍ਹ ਵਿਖੇ 'ਦੀ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ' ਦੇ ਨਵੇਂ ਚੁਣੇ ਹੋਏ ਬੋਰਡ ਆਫ ਡਾਇਰੈਕਟਰਜ਼ ਦੇ ਮੈਂਬਰਾਂ ਦੀ ਪਹਿਲੀ ਬੋਰਡ ਮੀਟਿੰਗ ਹੋਈ। ਇਸ ਵਿਚ ਹਰਜੀਤ ਸਿੰਘ, ਹਰਭਜਨ ਸਿੰਘ, ਜਸਬੀਰ ਸਿੰਘ, ਮੇਜਰ ਸਿੰਘ, ਰਾਜਵੰਤ ਸਿੰਘ, ਦਲਜੀਤ ਸਿੰਘ, ਕਮਲਦੀਪ ਸਿੰਘ, ਜਸਮੀਤ ਸਿੰਘ, ਮਹਿਕਰਣਜੀਤ ਸਿੰਘ, ਰਣਜੀਤ ਸਿੰਘ, ਅਵਤਾਰ ਸਿੰਘ ਤੇ ਬਲਦੇਵ ਸਿੰਘ ਭੰੰਗੂ ਨੇ ਹਿੱਸਾ ਲਿਆ। ਮੀਟਿੰਗ ਵਿਚ ਸਰਵਸੰਮਤੀ ਨਾਲ ਕਮਲਦੀਪ ਸਿੰਘ ਨੂੰ ਐਸ.ਏ.ਡੀ.ਬੀ. ਦਾ ਪ੍ਰਧਾਨ ਚੁਣ ਲਿਆ ਗਿਆ।ਐਸ.ਏ.ਡੀ.ਬੀ. ਦੇ ਐਮ.ਡੀ. ਸ੍ਰੀ ਰਾਜੀਵ ਕੁਮਾਰ ਗੁਪਤਾ ਵੱਲੋ ਚੁਣੇ ਹੋਏ ਡਾਇਰੈਕਟਰਾਂ ਅਤੇ ਪ੍ਰਧਾਨ ਕਮਲਦੀਪ ਸਿੰਘ ਨੂੰ ਵਧਾਈ ਦਿੰਦਿਆਂ ਭਰੋਸਾ ਦਿਵਾਇਆ ਗਿਆ ਕਿ ਬੈਂਕ ਦੀ ਤਰੱਕੀ ਲਈ ਉਹ ਮਿਲ ਕੇ ਕੰਮਕ ਕਰਨਗੇ ਅਤੇ ਇਸ ਕਾਰਜਕਾਲ ਦੌਰਾਨ ਬੈਂਕ ਨੂੰ ਨਵੀਆਂ ਬੁਲੰਦੀਆਂ 'ਤੇ ਲਿਜਾਣਗੇ।

 

Tags: Sukhjinder Singh Randhawa , Punjab Pradesh Congress Committee , Congress , Punjab Government , Government of Punjab , Punjab Congress , Punjab State Cooperative Agricultural Development Bank Limited , PSCADB , Kamaldeep Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD