Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਅਤੇ ਡਿਪਟੀ ਕਮਿਸ਼ਨਰ ਵੱਲੋਂ ਨਵ-ਨਿਯੁਕਤ ਅਧਿਆਪਕਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ

Nazar Singh Manshahia, Punjab Congress, Mansa

Web Admin

Web Admin

5 Dariya News

ਮਾਨਸਾ , 16 Jul 2021

Last updated on: Jul 16, 2021, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪਜਾਬ ਸਰਕਾਰ ਵੱਲੋਂ ਕੀਤੇ ਗਏ ਵੱਡੇ ਸੁਧਾਰਾਂ ਅਤੇ ਸਾਰਥਕ ਉਪਰਾਲਿਆਂ ਸਦਕਾ ਪੰਜਾਬ ਪੂਰੇ ਦੇਸ਼ ਵਿੱਚੋਂ ਸਕੂਲ ਸਿੱਖਿਆ ਦੇ ਖੇਤਰ 'ਚ ਮੋਹਰੀ ਸੂਬਾ ਬਣ ਗਿਆ ਹੈ। ਇਹ ਪ੍ਰਗਟਾਵਾ ਵਿਧਾਇਕ ਸ੍ਰ. ਨਾਜ਼ਰ ਸਿੰਘ ਮਾਨਸ਼ਾਹੀਆ ਨੇ ਅੱਜ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐਸਬੀ), ਮੁਹਾਲੀ ਵੱਲੋਂ ਸਰਕਾਰੀ ਸਕੂਲ ਅਧਿਆਪਕਾਂ ਦੀ ਆਧੁਨਿਕ ਸਿਖਲਾਈ ਸਬੰਧੀ ਵਰਚੁਅਲ ਲਾਂਚ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਦਿਆਂ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿਖੇ ਕੀਤਾ।ਇਸ ਸਮੇਂ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਵੀ ਮੌਜੂਦ ਸਨ।ਵਿਧਾਇਕ ਸ੍ਰ. ਮਾਨਸ਼ਾਹੀਆ ਨੇ ਕਿਹਾ ਕਿ ਕੋਵਿਡ-19 ਦੇ ਸੰਕਟਮਈ ਸਮੇਂ ਦੌਰਾਨ ਵੱਡੀਆਂ-ਵੱਡੀਆਂ ਚੁਣੌਤੀਆਂ ਦੇ ਬਾਵਜੂਦ ਅਧਿਆਪਕਾਂ ਨੇ ਵਿਦਿਆਰਥੀਆਂ ਲਈ ਬਿਹਤਰ ਢੰਗ ਨਾਲ ਆਨਲਾਈਨ ਸਿੱਖਿਆ ਨੂੰ ਯਕੀਨੀ ਬਣਾਇਆ ਹੈ। ਸ੍ਰ. ਮਾਨਸ਼ਾਹੀਆ ਨੇ ਵਰਚੂਅਲ ਪ੍ਰੋਗਰਾਮ ਵਿੱਚ ਹਿੱਸਾ ਲੈਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਨਵੇਂ ਭਰਤੀ ਕੀਤੇ ਜਿ਼ਲ੍ਹਾ ਮਾਨਸਾ ਦੇ 49 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣ ਦੀ ਰਸਮ ਅਦਾ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ ਦੇ ਖੇਤਰ ਵਿੱਚ ਹੋਏ ਵੱਡੇ ਸੁਧਾਰਾਂ ਨਾਲ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਦਾਖਲਾ ਦਰ ਯਕੀਨੀ ਤੌਰ ਉੱਤੇ ਵਧੀ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਹੋਇਆ ਹੈ।ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਦੇ ਨਾਲ—ਨਾਲ ਲੋੜਵੰਦ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਮੁਫ਼ਤ ਸਮਾਰਟ ਫੋਨਾਂ ਦੀ ਵੰਡ ਕੀਤੀ ਗਈ ਅਤੇ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਨਵੇਂ ਭਰਤੀ ਹੋਏ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਮਜ਼ਬੂਤ ਰਾਸ਼ਟਰ ਦੇ ਨਿਰਮਾਣ ਲਈ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਐਸ.ਡੀ.ਐਮ. ਡਾ. ਸਿ਼ਖਾ ਭਗਤ, ਜਿ਼ਲ੍ਹਾ ਸਿੱਖਿਆ ਅਫ਼ਸਰ (ਅ) ਸ਼੍ਰੀ ਸੰਜੀਵ ਕੁਮਾਰ, ਉਪ ਜਿ਼ਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀ ਜਗਰੂਪ ਭਾਰਤੀ ਮੌਜੂਦ ਸਨ।

 

Tags: Nazar Singh Manshahia , Punjab Congress , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD