Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਨਹਿਰੀ ਪਾਣੀ ਦੇ ਇੱਕ ਕਰੋੜ ਦੇ ਪ੍ਰੋਜੈਕਟ ਦਾ ਕੀਤਾ ਉਦਘਾਟਨ

Davinder Singh Ghubaya, Fazilka, Congress, Punjab Congress

Web Admin

Web Admin

5 Dariya News

ਫਾਜ਼ਿਲਕਾ , 16 Jul 2021

Last updated on: Jul 16, 2021, 00:00 IST

ਚਾਰ ਵਾਰਡਾਂ ਦੇ ਹਜ਼ਾਰਾਂ ਵਸਨੀਕਾਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਅਤੇ ਨਗਰ ਕੌਂਸਲ ਫਾਜ਼ਿਲਕਾ ਦੇ ਪ੍ਰਧਾਨ ਐਡਵੋਕੇਟ ਸੁਰਿੰਦਰ ਸਚਦੇਵਾ ਨੇ ਪਹਿਲਕਦਮੀ ਕਰਦਿਆਂ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਟੈਂਕੀ ਨੂੰ ਸਮਰਪਿਤ ਕੀਤਾ।ਉਨ੍ਹਾਂ ਨੇ ਦੱਸਿਆ ਕਿ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਕਈ ਨਿਰਮਾਣ ਕਾਰਜਾਂ ਨੂੰ ਸ਼ੁਰੂ ਤਾਂ ਕੀਤਾ ਗਿਆ ਪਰ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਕਾਰਜਕਾਲ ਦੌਰਾਨ ਵਿਕਾਸ ਕਾਰਜਾਂ ਨੂੰ ਬੁਰ ਪਾਉਂਦਿਆਂ ਚਾਰ ਵਾਰਡਾਂ ਦੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ।ਵਿਧਾਇਕ ਸ. ਘੁਬਾਇਆ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਛੋਟੇ ਕਿਸਾਨ ਅਤੇ ਮਜ਼ਦੂਰ ਭਰਾਵਾਂ ਦਾ ਕਰਜ਼ ਮੁਆਫ਼ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਜੋ ਕਿ ਕਿਸਾਨਾਂ ਅਤੇ ਮਜ਼ਦੂਰ ਭਰਾਵਾਂ ਲਈ ਖੁਸ਼ੀ ਦੀ ਗੱਲ ਸਾਬਤ ਹੋ ਰਹੀ ਹੈ।ਪ੍ਰਧਾਨ ਸੁਰਿੰਦਰ ਸਚਦੇਵਾ ਨੇ ਦੱਸਿਆ ਕਿ ਇਸ ਪੀਣ ਵਾਲੇ ਪਾਣੀ ਵਾਲੀ ਟੈਂਕੀ ਤੋਂ ਵਾਰਡ 9, 10, 11 ਅਤੇ 12 ਦੇ ਹਜ਼ਾਰਾਂ ਲੋਕਾਂ ਨੂੰ ਰੋਜ਼ਾਨਾ ਲਗਭਗ 4 ਲੱਖ ਲੀਟਰ ਪਾਣੀ ਮਿਲੇਗਾ।ਉਨ੍ਹਾਂ ਕਿਹਾ ਕਿ ਵਿਧਾਇਕ ਘੁਬਾਇਆ ਦੀ ਅਗਵਾਈ ਹੇਠ ਖੇਤਰ ਦਾ ਕੋਈ ਕੋਨਾ ਵਿਕਾਸ ਤੋਂ ਅਛੂਤਾ ਨਹੀਂ ਰਹੇਗਾ ਅਤੇ ਹਰ ਫਾਜ਼ਿਲਕਾ ਨਿਵਾਸੀ ਨੂੰ ਹਰ ਬੁਨਿਆਦੀ ਸਹੂਲਤ ਦਿੱਤੀ ਜਾਵੇਗੀ।

ਸਿਵਲ ਲਾਈਨ ਕਲੋਨੀ ਦੀ ਸੜਕ ਦੇ ਅਧੂਰੇ ਪਏ ਕੰਮ ਨੂੰ ਕਰਵਾਇਆ ਗਿਆ ਸ਼ੁਰੂ- ਵਿਧਾਇਕ ਘੁਬਾਇਆ

ਵਾਰਡ ਨੰਬਰ ਇੱਕ ਸਿਵਲ ਲਾਈਨ ਦੀ ਸੜਕ ਦਾ ਕੰਮ ਜੋ ਪਿਛਲੇ ਕਈ ਸਾਲਾਂ ਤੋਂ ਅਧੂਰਾ ਪਿਆ ਸੀ, ਨੂੰ ਸ਼ੁਰੂ ਕਰਵਾਇਆ ਗਿਆ। ਇਸ ਗਲੀ ਦੇ ਕੰਮ ਨੂੰ ਸ. ਦਵਿੰਦਰ ਸਿੰਘ ਘੁਬਾਇਆ ਐਮ ਐਲ ਏ ਫਾਜ਼ਿਲਕਾ ਅਤੇ ਐਡਵੋਕੇਟ ਸ਼੍ਰੀ ਸੁਰਿੰਦਰ ਸਚਦੇਵਾ ਪ੍ਰਧਾਨ ਨਗਰ ਕੌਂਸਲ ਫਾਜ਼ਿਲਕਾ ਨੇ ਅਪਣੇ ਹੱਥ ਨਾਲ ਟੱਕ ਲਗਾ ਕੇ ਸ਼ੁਰੂ ਕੀਤਾ।  ਵਿਧਾਇਕ ਘੁਬਾਇਆ ਨੇ ਕਿਹਾ ਕਿ ਇਹ ਸੜਕ ਲੱਗਭਗ 18 ਲੱਖ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋ ਜਾਵੇਗੀ।ਉਨ੍ਹਾਂ ਕਿਹਾ ਕਿ ਪੂਰੇ ਫਾਜ਼ਿਲਕਾ ਸ਼ਹਿਰ ਦੇ ਸਾਰੇ ਵਾਰਡਾਂ ਚ ਵਿਕਾਸ ਦੇ ਕੰਮ ਪੂਰੇ ਜ਼ੋਰਾਂ ਸ਼ੋਰਾਂ ਨਾਲ ਚਲ ਰਹੇ ਹਨ।ਉਨ੍ਹਾਂ ਕਿਹਾ ਕਿ ਫਾਜ਼ਿਲਕਾ ਹਲਕੇ `ਚ ਵਿਕਾਸ ਦੀਆ ਗਰਾਂਟਾ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਇਸ ਦੌਰਾਨ ਬੇਗ ਚੰਦ ਸਾਬਕਾ ਸਰਪੰਚ ਅਤੇ ਕਲੋਨੀ ਵਾਸੀਆਂ ਨੇ ਵਿਧਾਇਕ ਘੁਬਾਇਆ ਦਾ ਧੰਨਵਾਦ ਕੀਤਾ।ਇਸ ਮੌਕੇ ਪ੍ਰੇਮ ਕੁਮਾਰ ਕੁਲਰੀਆਂ ਚੇਅਰਮੈਨ ਮਾਰਕੀਟ ਕਮੇਟੀ ਫਾਜ਼ਿਲਕਾ, ਸੁੱਖਾ ਸਿੰਘ ਵਾਇਸ ਚੇਅਰਮੈਨ ਬਲਾਕ ਸੰਮਤੀ ਫਾਜ਼ਿਲਕਾ, ਗੁਰਦਿਆਲ ਸਿੰਘ ਚੇਅਰਮੈਨ ਬਲਾਕ ਸੰਮਤੀ ਫਾਜ਼ਿਲਕਾ, ਰਿਤੇਸ਼ ਗਗਨੇਜਾ ਜ਼ਿਲ੍ਹਾ ਪ੍ਰਧਾਨ ਲੀਗਲ ਸੈੱਲ ਕਾਂਗਰਸ ਕਮੇਟੀ ਫਾਜ਼ਿਲਕਾ, ਗੁਰਜੀਤ ਸਿੰਘ ਗਿੱਲ ਚੇਅਰਮੈਨ ਪੀ ਏ ਡੀ ਬੀ ਬੈਂਕ ਫਾਜ਼ਿਲਕਾ, ਗੋਲਡੀ ਝਾਂਬ ਇੰਚਾਰਜ ਫਾਜ਼ਿਲਕਾ, ਬਾਉ ਰਾਮ ਉੱਪ ਪ੍ਰਧਾਨ ਨਗਰ ਕੌਂਸਲ ਫਾਜ਼ਿਲਕਾ, ਮੈਡਮ ਬਲਜਿੰਦਰ ਕੌਰ ਕੁੱਕੜ ਸਕੱਤਰ ਸਟੇਟ ਬਾਡੀ ਮਹਿਲਾ ਮੰਡਲ, ਗੌਰਵ ਨਾਰੰਗ ਵਾਇਸ ਚੇਅਰਮੈਨ ਪੀ ਏ ਡੀ ਬੀ ਬੈਂਕ ਫਾਜ਼ਿਲਕਾ, ਅਮਿਤ ਕੁਮਾਰ ਕਾਲੜਾ ਬਲਾਕ ਪ੍ਰਧਾਨ ਲੀਗਲ ਸੈੱਲ, ਮਨੀਸ਼ ਕਟਾਰੀਆ ਸੀਨੀਅਰ ਨੇਤਾ ਕਾਂਗਰਸ ਪਾਰਟੀ, ਅਸ਼ਵਨੀ ਕੁਮਾਰ ਐਮ ਸੀ, ਜਗਦੀਸ਼ ਕੁਮਾਰ ਬਸਵਾਲਾ, ਸੁਰਜੀਤ ਸਿੰਘ ਐਮ ਸੀ, ਅਸ਼ਵਨੀ ਕੁਮਾਰ ਐਮ ਸੀ, ਜਗਦੀਸ਼ ਕੁਮਾਰ ਬਜਾਜ ਐਮ ਸੀ, ਰੋਮੀ ਸਿੰਘ ਐਮ ਸੀ, ਵਨੀਤਾ ਰਾਣੀ ਐਮ ਸੀ, ਰੌਸ਼ਨ ਲਾਲ ਪ੍ਰਜਾਪਤ, ਸ਼ਗਨ ਲਾਲ, ਜੋਗਿੰਦਰ ਪਾਲ ਗੁਲਾਬੀ ਸਰਪੰਚ ਲਾਧੂਕਾ, ਰਜੇਸ਼ ਗਰੋਵਰ, ਸੂਰਜ ਪ੍ਰਕਾਸ਼, ਗੁਰਪ੍ਰੀਤ ਸਿੰਘ ਮੈਂਬਰ ਸ਼ਕਾਇਤ ਨਿਵਾਰਨ ਕਮੇਟੀ ਫਾਜ਼ਿਲਕਾ, ਰਤਨ ਨਾਥ ਮੈਂਬਰ ਬਲਾਕ ਸੰਮਤੀ ਫਾਜ਼ਿਲਕਾ, ਹਰਬੰਸ ਸਿੰਘ ਪੀ ਏ, ਰਾਜ ਸਿੰਘ ਨੱਥੂ ਚਿਸਤੀ, ਈ ਓ ਰਜਨੀਸ਼ ਗਿਰਧਰ, ਕੌਂਸਲਰ ਜਗਦੀਸ਼ ਬਜਾਜ ਅਤੇ ਹੋਰ ਸੀਨੀਅਰ ਲੀਡਰਸ਼ਿਪ ਹਾਜ਼ਰ ਹਾਜ਼ਰ ਹੋਈ।

 

Tags: Davinder Singh Ghubaya , Fazilka , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD