Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜ਼ਾਂ 'ਚ ਤੇਜ਼ੀ ਲਿਆਉਣ ਲਈ ਕਿਹਾ, ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਦੇਸ਼ 'ਚ ਅਵੱਲ ਆਉਣ ਲਈ ਕੀਤੀ ਸ਼ਲਾਘਾ

ਐਮ.ਪੀ. ਬਿੱਟੂ, ਐਮ.ਪੀ. ਡਾ.ਅਮਰ ਸਿੰਘ ਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਲੋਕਾਂ ਨੂੰ ਅਪੀਲ, ਸੂਬਾ ਤੇ ਕੇਂਦਰ ਸਰਕਾਰ ਵੱਲੋਂ ਜਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਿਆ ਜਾਵੇ ਲਾਹਾ

Ravneet Singh Bittu, Punjab Pradesh Congress Committee, Congress, Punjab Congress, District Development Coordination and Monitoring Committee, DISHA, Bharat Bhushan Ashu

Web Admin

Web Admin

5 Dariya News

ਲੁਧਿਆਣਾ , 16 Jul 2021

Last updated on: Jul 16, 2021, 00:00 IST

ਸੰਸਦ ਮੈਂਬਰ ਸ.ਰਵਨੀਤ ਸਿੰਘ ਬਿੱਟੂ ਨੇ ਅੱਜ ਸਰਕਾਰੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਲੁਧਿਆਣਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਉਨ੍ਹਾਂ ਦਾ ਲਾਭ ਮਿਲ ਸਕੇ। ਉਨ੍ਹਾਂ ਨੇ ਦੇਸ਼ ਵਿਚ ਕਾਰਗੁਜ਼ਾਰੀ ਗਰੇਡਿੰਗ ਇੰਡੈਕਸ ਵਿਚ ਸਭ ਤੋਂ ਅੱਗੇ ਆਉਣ ਲਈ ਪੰਜਾਬ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਵੀ ਪ੍ਰਸ਼ੰਸਾ ਕੀਤੀ।ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਜੋ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੇ ਚੇਅਰਮੈਨ ਵੀ ਹਨ, ਅੱਜ ਸਥਾਨਕ ਬਚਤ ਭਵਨ ਵਿਖੇ ਸੂਬਾ ਅਤੇ ਕੇਂਦਰ ਸਰਕਾਰ ਵੱਲੋਂ ਸਪਾਂਸਰ ਕੀਤੀਆਂ ਯੋਜਨਾਵਾਂ ਦਾ ਜਾਇਜ਼ਾ ਲੈਣ ਲਈ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਨਾਲ ਫਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ, ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਵਿਧਾਇਕ ਸ੍ਰੀ ਸੁਰਿੰਦਰ ਡਾਵਰ ਅਤੇ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ, ਮੁੱਖ ਮੰਤਰੀ ਦੇ ਸਿਆਸੀ ਸਕੱਤਰ ਸ੍ਰੀ ਸੰਦੀਪ ਸਿੰਘ ਸੰਧੂ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਮਲਕੀਤ ਸਿੰਘ ਦਾਖਾ, ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ.ਯਾਦਵਿੰਦਰ ਸਿੰਘ ਜੰਡਿਆਲੀ, ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਤੇ ਸ.ਹਰਕਰਨ ਸਿੰਘ ਵੈਦ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਤੋਂ ਇਲਾਵਾ ਸਾਰੇ ਸਰਕਾਰੀ ਵਿਭਾਗਾਂ ਦੇ ਮੁਖੀ ਅਤੇ ਹੋਰ ਸ਼ਾਮਲ ਹੋਏ।ਵੱਖ-ਵੱਖ ਯੋਜਨਾਵਾਂ ਦੀ ਸਮੀਖਿਆ ਕਰਦਿਆਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਯੋਜਨਾਵਾਂ ਬਾਰੇ ਜਾਗਰੂਕਤਾ ਕੈਂਪ ਲਗਾਉਣ ਤਾਂ ਜੋ ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਕੇਂਦਰ ਅਤੇ ਰਾਜ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਮਿਲ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕੰਮ ਨੂੰ ਸਮਾਂਬੱਧ ਤਰੀਕੇ ਨਾਲ ਚਲਾਉਣ ਲਈ ਵੀ ਕਿਹਾ।ਸੰਸਦ ਮੈਂਬਰ ਨੇ ਕਿਹਾ ਕਿ ਸਾਰੇ ਵਿਭਾਗਾਂ ਖ਼ਾਸਕਰ ਸਿੱਖਿਆ, ਖੇਤੀਬਾੜੀ, ਸਮਾਜ ਭਲਾਈ, ਸਿਹਤ, ਨਗਰ ਨਿਗਮ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੇਂਡੂ ਵਿਕਾਸ ਅਤੇ ਹੋਰਨਾਂ ਨੂੰ ਰੋਜ਼ਾਨਾ ਆਪਣੇ ਦਫ਼ਤਰਾਂ ਵਿਚ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਲੋੜ ਹੈ।ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਰਾਹੋਂ ਰੋਡ ਨਾਲ ਜੁੜੇ ਮਸਲੇ ਨੂੰ ਪੱਕੇ ਤੌਰ 'ਤੇ ਹੱਲ ਕੀਤਾ ਜਾਵੇ ਕਿਉਂਕਿ ਇਹ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਪ੍ਰਭਾਵਤ ਕਰਦਾ ਹੈ।ਮੀਟਿੰਗ ਵਿੱਚ ਵੱਖ-ਵੱਖ ਮੁਦਿੱਆਂ ਤੋਂ ਇਲਾਵਾ ਪੇਂਡੂ ਖੇਤਰਾਂ ਵਿੱਚ ਸੜਕਾਂ ਦੇ ਚੌੜਾਕਰਨ, ਮਨਰੇਗਾ, ਸਕੂਲਾਂ ਦਾ ਸੁੰਦਰੀਕਰਨ ਤੇ ਨਵੀਨੀਕਰਨ, ਰਾਸ਼ਟਰੀ ਸਮਾਜਿਕ ਸਹਾਇਤਾ ਪ੍ਰੋਗਰਾਮ, ਰੇਲਵੇ ਨੂੰ ਸਮਰਪਿਤ ਫਰੇਟ ਕੋਰੀਡੋਰ ਦੀ ਸਥਿਤੀ, ਕਾਰਕਸ ਪਲਾਂਟ, ਡੇਅਰੀਆਂ ਦਾ ਸ਼ਿਫਟ ਕਰਨਾ, ਧਾਂਦਰਾ ਕਲੱਸਟਰ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ ਗਏ।

 

Tags: Ravneet Singh Bittu , Punjab Pradesh Congress Committee , Congress , Punjab Congress , District Development Coordination and Monitoring Committee , DISHA , Bharat Bhushan Ashu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD