Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਰੋਡ ਕਿਸਾਨ ਸੰਘਰਸ਼ ਕਮੇਟੀ ਨੇ ਮੁੱਖ ਮੰਤਰੀ ਦੀ ਪਟਿਆਲਾ ਸਥਿਤ ਰਿਹਾਇਸ਼ ਨੇੜਿਓਂ ਧਰਨਾ ਚੁੱਕਿਆ

ਸੰਸਦ ਮੈਂਬਰ ਪ੍ਰਨੀਤ ਕੌਰ ਨਾਲ ਮੁਲਾਕਾਤ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੀਤਾ ਧੰਨਵਾਦ

Parneet Kaur, Preneet Kaur, Punjab Pradesh Congress Committee, Congress, Punjab Congress, Patiala

Web Admin

Web Admin

5 Dariya News

ਪਟਿਆਲਾ , 16 Jul 2021

Last updated on: Jul 16, 2021, 00:00 IST

ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ-ਵੇਅ ਸਬੰਧੀਂ ਐਕਵਾਇਰ ਕੀਤੀ ਜਾਣ ਵਾਲੀ ਜਮੀਨ ਦਾ ਰੇਟ ਪਟਿਆਲਾ ਜ਼ਿਲ੍ਹੇ 'ਚ ਕਿਸਾਨਾਂ ਦੀ ਮੰਗ ਮੁਤਾਬਕ ਹੋਣ ਤੋਂ ਬਾਅਦ, ਅੱਜ ਰੋਡ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਟਿਆਲਾ ਸਥਿਤ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਨੇੜੇ ਵਾਈ.ਪੀ.ਐਸ. ਚੌਂਕ ਵਿਖੇ 24 ਮਾਰਚ ਤੋਂ ਲਗਾਤਾਰ ਲਗਾਇਆ ਜਾ ਰਿਹਾ ਧਰਨਾ ਸਮਾਪਤ ਕਰ ਦਿੱਤਾ। ਅੱਜ ਸਾਬਕਾ ਕੇਂਦਰੀ ਮੰਤਰੀ ਤੇ ਮੈਂਬਰ ਲੋਕ ਸਭਾ ਸ੍ਰੀਮਤੀ ਪ੍ਰਨੀਤ ਕੌਰ ਨਾਲ, ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕਰਕੇ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਸਰਕਾਰ ਅਤੇ ਸ੍ਰੀਮਤੀ ਪ੍ਰਨੀਤ ਕੌਰ ਦਾ ਧੰਨਵਾਦ ਕਰਦਿਆਂ, ਸੰਘਰਸ਼ ਕਮੇਟੀ ਨੇ ਕਿਸਾਨਾਂ ਨੂੰ ਦਿੱਤੇ ਗਏ ਮੁਆਵਜੇ ਅਤੇ ਜਮੀਨ ਦੀ ਕੀਮਤ 'ਤੇ ਸਤੁੰਸ਼ਟੀ ਦਾ ਇਜ਼ਹਾਰ ਕੀਤਾ।ਇਸ ਮੌਕੇ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਹਮੇਸ਼ਾ ਹੀ ਕਿਸਾਨਾਂ ਦੇ ਨਾਲ ਖੜ੍ਹਦੀ ਆਈ ਹੈ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵੱਲੋਂ ਪਾਤੜਾਂ ਤਹਿਸੀਲ ਦੇ 11 ਪਿੰਡਾਂ ਦੇ ਕਿਸਾਨਾਂ ਨੂੰ ਵੀ ਬਣਦਾ ਯੋਗ ਮੁਆਵਜਾ ਦਿਵਾਇਆ ਹੈ। ਉਨ੍ਹਾਂ ਨੇ ਮੁੱਖ ਮੰਤਰੀ, ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਖਾਸ ਕਰਕੇ ਐਸ.ਡੀ.ਐਮ. ਪਾਤੜਾਂ ਡਾ. ਪਾਲਿਕਾ ਅਰੋੜਾ ਦਾ ਇਸ ਮਸਲੇ ਨੂੰ ਹੱਲ ਕਰਨ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਦੱਸਿਆ ਕਿ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵੱਲੋਂ ਦਿੱਲੀ-ਕੱਟੜਾ ਐਕਸਪ੍ਰੈਸ-ਵੇਅ ਲਈ ਕਿਸਾਨਾਂ ਦੀ ਜਮੀਨ ਐਕਵਾਇਰ ਕੀਤੀ ਗਈ ਹੈ ਪਰੰਤੂ ਕਿਸਾਨ ਇਸ ਜਮੀਨ ਲਈ ਮਿਲ ਰਹੇ ਮੁਆਵਜੇ ਤੋਂ ਸੰਤੁਸ਼ਟ ਨਹੀਂ ਸਨ, ਜਿਸ ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਆਪਣੀ ਬਣਦੀ ਭੂਮਿਕਾ ਨਿਭਾਕੇ ਇਨ੍ਹਾਂ ਕਿਸਾਨਾਂ ਲਈ ਯੋਗ ਮੁਆਵਜਾ ਦਿਵਾਇਆ ਹੈ। 

ਉਨ੍ਹਾਂ ਦੱਸਿਆ ਕਿ ਐਸ.ਡੀ.ਐਮ. ਪਾਤੜਾਂ ਵੱਲੋਂ 31 ਮਈ 2021 ਨੂੰ ਜੋ ਅਵਾਰਡ ਪਾਸ ਕੀਤਾ ਗਿਆ ਹੈ, ਉਸ ਮੁਤਾਬਕ ਤਹਿਸੀਲ ਪਾਤੜਾਂ ਦੇ 11 ਪਿੰਡਾਂ ਦੀ ਐਕਵਾਇਰ ਕੀਤੀ ਗਈ ਜਮੀਨ ਲਈ ਘੱਗਾ ਮੇਨ ਰੋਡ ਨਾਲ ਲੱਗਦੇ ਰਕਬੇ ਲਈ 1 ਕਰੋੜ ਰੁਪਏ ਪ੍ਰਤੀ ਏਕੜ ਅਤੇ ਬਾਕੀ ਪਿੰਡਾਂ ਲਈ 58 ਲੱਖ ਰੁਪਏ ਪ੍ਰਤੀ ਏਕੜ ਮੁਆਵਜਾ ਦਿੱਤਾ ਗਿਆ ਹੈ।ਸ੍ਰੀਮਤੀ ਪ੍ਰਨੀਤ ਕੌਰ ਨੇ ਦੱਸਿਆ ਕਿ ਇਸ ਮੁਆਵਜੇ ਦੀ ਵੰਡ ਲਈ 250 ਕਰੋੜ ਰੁਪਏ ਦੀ ਲਿਮਟ ਐਸ.ਡੀ.ਐਮ. ਪਾਤੜਾਂ ਨੂੰ ਜਾਰੀ ਕੀਤੀ ਜਾ ਚੁੱਕੀ ਹੈ, ਜਿਸ 'ਚੋਂ 100 ਕਰੋੜ ਰੁਪਏ ਕਿਸਾਨਾਂ ਤੇ ਜਮੀਨ ਮਾਲਕਾਂ ਨੂੰ ਵੰਡੇ ਵੀ ਜਾ ਚੁੱਕੇ ਹਨ। ਜਿਸ 'ਤੇ ਸੰਤੁਸ਼ਟੀ ਦਾ ਇਜ਼ਹਾਰ ਕਰਦਿਆਂ ਇਨ੍ਹਾਂ ਕਿਸਾਨਾਂ ਦੀ ਸੰਘਰਸ਼ ਕਮੇਟੀ ਨੇ ਅੱਜ ਆਪਣਾ ਰੋਸ ਧਰਨਾ ਸਮਾਪਤ ਕਰ ਦਿੱਤਾ ਹੈ, ਜਿਸ ਲਈ ਕਿਸਾਨ ਆਗੂ ਵਧਾਈ ਦੇ ਪਾਤਰ ਹਨ।ਇਸ ਮੌਕੇ ਰੋਡ ਕਿਸਾਨ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪਟਿਆਲਾ ਪ੍ਰਧਾਨ ਜਗਜੀਤ ਸਿੰਘ ਗਲੋਲੀ ਨੇ ਦੱਸਿਆ ਕਿ ਕਿਸਾਨਾਂ ਨੇ ਸਰਕਾਰ ਵੱਲੋਂ ਦਿਵਾਏ ਗਏ ਮੁਆਵਜੇ ਨੂੰ ਮਨਜੂਰ ਕਰਕੇ ਅੱਜ ਆਪਣਾ ਧਰਨਾ ਸਮਾਪਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਇੱਥੇ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੂੰ ਮਿਲਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਸਰਕਾਰ ਤੇ ਖਾਸ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਦਾ ਵੀ ਧੰਨਵਾਦ ਕਰਨ ਆਏ ਸਨ। ਕਿਸਾਨ ਆਗੂਆਂ ਨੇ ਐਸ.ਡੀ.ਐਮ. ਪਾਤੜਾਂ ਡਾ. ਪਾਲਿਕਾ ਅਰੋੜਾ ਦੀ ਪ੍ਰਸੰਸ਼ਾ ਵੀ ਕੀਤੀ। ਉਨ੍ਹਾਂ ਦੇ ਨਾਲ ਮੀਤ ਪ੍ਰਧਾਨ ਨਿਰੰਕਾਰ ਸਿੰਘ ਸ਼ੁਤਰਾਣਾ, ਰਣਜੀਤ ਸਿੰਘ ਬਰਾਸ, ਰਛਪਾਲ ਸਿੰਘ ਘੱਗਾ, ਪਰਮਜੀਤ ਸਿੰਘ ਗਲੋਲੀ, ਸਿਮਰਨਪ੍ਰੀਤ ਸਿੰਘ ਗਲੋਲੀ, ਖ਼ਜ਼ਾਨਚੀ ਰਮਨਦੀਪ ਸਿੰਘ ਕਮਾਲਪੁਰ, ਜਸਵਿੰਦਰ ਸਿੰਘ ਜੱਸੀ ਵੀ ਮੌਜੂਦ ਸਨ।ਇਸ ਦੌਰਾਨ ਪੀ.ਆਰ.ਟੀ.ਸੀ. ਚੇਅਰਮੈਨ ਕੇ.ਕੇ. ਸ਼ਰਮਾ, ਸੂਚਨਾ ਕਮਿਸ਼ਨਰ ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਰਾਜੇਸ਼ ਸ਼ਰਮਾ, ਨਿਜੀ ਸਕੱਤਰ ਬਲਵਿੰਦਰ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਪਾਤੜਾਂ ਤਰਲੋਚਨ ਸਿੰਘ ਸ਼ੇਰਗੜ੍ਹ, ਤਰਸੇਮ ਬਾਂਸਲ, ਕੀਮਤ ਸਿੰਗਲਾ ਆਦਿ ਵੀ ਮੌਜੂਦ ਸਨ।

 

Tags: Parneet Kaur , Preneet Kaur , Punjab Pradesh Congress Committee , Congress , Punjab Congress , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD