Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਕੂਲ ਸਿੱਖਿਆ ਦੇ ਖੇਤਰ ਸਿਖਲਾਈ ਅਤੇ ਮਾਰਗਦਰਸ਼ਨ ਦੇ ਮਕਸਦ ਤਹਿਤ ਬਿਹਤਰੀਨ ਅਦਾਰਿਆਂ ਨਾਲ ਤਾਲਮੇਲ ਮਜ਼ਬੂਤ ਕੀਤਾ ਜਾਵੇਗਾ: ਵਿਜੈ ਇੰਦਰ ਸਿੰਗਲਾ

ਸਕੂਲ ਸਿੱਖਿਆ ਮੰਤਰੀ ਨੇ ਆਈਐਸਬੀ ਮੁਹਾਲੀ ਵੱਲੋਂ ਸਰਕਾਰੀ ਸਕੂਲ ਅਧਿਆਪਕਾਂ ਦੀ ਕਰਵਾਈ ਜਾਣ ਵਾਲੀ ਆਧੁਨਿਕ ਸਿਖਲਾਈ ਦੀ ਕੀਤੀ ਸ਼ੁਰੂਆਤ

Vijay Inder Singla, Punjab School Education and Public Works Minister, PWD, Education, Punjab Bhawan, Punjab Pradesh Congress Committee, Congress, Punjab Congress

Web Admin

Web Admin

5 Dariya News

ਸੰਗਰੂਰ , 16 Jul 2021

Last updated on: Jul 16, 2021, 00:00 IST

ਪੰਜਾਬ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਨੇ ਸਿਖਲਾਈ ਅਤੇ ਮਾਰਗਦਰਸ਼ਨ ਦੇ  ਮਕਸਦ ਨਾਲ ਸੂਬੇ ਦੇ ਬਿਹਤਰੀਨ ਅਦਾਰਿਆਂ ਨਾਲ ਆਪਣਾ ਤਾਲਮੇਲ ਮਜ਼ਬੂਤ ਕਰਨ ਦਾ ਫੈਸਲਾ ਕੀਤਾ ਹੈ ਜਿਸ ਨਾਲ ਵਿਦਿਅਕ, ਖੇਡਾਂ ਅਤੇ ਸਕਾਲਰਸ਼ਿਪ ਦੇ ਖੇਤਰ ਵਿਚ ਵੀ ਵਿਦਿਆਰਥੀਆਂ ਨੂੰ ਲਾਭ ਮਿਲੇਗਾ। ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਅੱਜ ਇਥੇ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐਸਬੀ), ਮੁਹਾਲੀ ਵੱਲੋਂ ਸਰਕਾਰੀ ਸਕੂਲ ਅਧਿਆਪਕਾਂ ਦੀ ਆਧੁਨਿਕ ਸਿਖਲਾਈ ਸਬੰਧੀ ਵਰਚੁਅਲ ਲਾਂਚ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਪਹੁੰਚੇ ਹੋਏ ਸਨ। ਸ੍ਰੀ ਸਿੰਗਲਾ ਨੇ ਵਰਚੂਅਲ ਪ੍ਰੋਗਰਾਮ ਦੌਰਾਨ ਨਵੇਂ ਭਰਤੀ ਕੀਤੇ 2,527 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣ ਦੀ ਸ਼ੁਰੂਆਤ ਕੀਤੀ।ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਸੁਧਾਰਾਂ ਅਤੇ ਉਪਰਾਲਿਆਂ ਸਦਕਾ ਪੰਜਾਬ ਪੂਰੇ ਦੇਸ਼ ਵਿੱਚੋਂ ਸਕੂਲ ਸਿੱਖਿਆ ਦੇ ਖੇਤਰ ‘ਚ ਮੋਹਰੀ ਸੂਬਾ ਬਣ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਅਤੇ ਅਧਿਆਪਕ, ਅਧਿਕਾਰੀ ਅਤੇ ਸਿੱਖਿਆ ਵਿਭਾਗ ਦਾ ਹੋਰ ਸਟਾਫ਼ ਆਉਣ ਵਾਲੇ ਸਾਲਾਂ ਵਿੱਚ ਵੀ ਪਹਿਲੇ ਸਥਾਨ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਮੁਸ਼ਕਲ ਸਮੇਂ ਦੌਰਾਨ ਬਹੁਤ ਸਾਰੀਆਂ ਮੁਸ਼ਕਲਾਂ ਦੇ ਬਾਵਜੂਦ ਅਧਿਆਪਕਾਂ ਨੇ ਵਿਦਿਆਰਥੀਆਂ ਲਈ ਆਨਲਾਈਨ ਸਿੱਖਿਆ ਨੂੰ ਯਕੀਨੀ ਬਣਾਇਆ ਹੈ।ਪ੍ਰੋਗਰਾਮ ਦੌਰਾਨ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਆਈਐਸਬੀ ਮੁਹਾਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਿੱਖਿਆ ਵਿਭਾਗ ਲਈ ਮਾਣ ਵਾਲੀ ਗੱਲ ਹੈ ਕਿ ਦੇਸ਼ ਦੀ ਇੱਕ ਪ੍ਰਮੁੱਖ ਸੰਸਥਾ ਨੇ ਪ੍ਰਿੰਸੀਪਲਾਂ ਅਤੇ ਸਰਕਾਰੀ ਸਕੂਲ ਮੁਖੀਆਂ ਨੂੰ ਪੇਸ਼ੇਵਰ ਸਿਖਲਾਈ ਮੁਹੱਈਆ ਕਰਵਾਉਣ ਲਈ ਆਪਣੀ ਸਹਾਇਤਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਇਸ ਪ੍ਰੋਗਰਾਮ ਨੂੰ ਸੂਬੇ ਦੇ ਸਾਰੇ ਅਧਿਆਪਕਾਂ ਲਈ ਸ਼ੁਰੂ ਕਰੇਗਾ ਕਿਉਂਕਿ ਇਹ ਉਨ੍ਹਾਂ ਦੀਆਂ ਯੋਗਤਾਵਾਂ ਅਤੇ ਅਧਿਆਪਨ ਦੇ ਹੁਨਰ ਵਿੱਚ ਵਾਧਾ ਕਰੇਗਾ।ਸ੍ਰੀ ਸਿੰਗਲਾ ਨੇ ਦੱਸਿਆ ਕਿ ਭਾਰਤੀ ਇੰਸਟੀਚਿਊਟ ਆਫ਼ ਪਬਲਿਕ ਪਾਲਿਸੀ (ਬੀਆਈਪੀਪੀ) ਨੇ ਸਕੂਲ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਰਾਹੀਂ ਸਿੱਧੇ ਤੌਰ 'ਤੇ ਭਰਤੀ ਸਰਕਾਰੀ ਹਾਈ ਸਕੂਲਾਂ ਦੇ ਹੈੱਡਮਾਸਟਰਾਂ ਲਈ ‘ਅਗਵਾਈ ਅਤੇ ਪ੍ਰੇਰਣਾ’ ਵਿਸ਼ੇ 'ਤੇ ਕਈ ਸਿਖਲਾਈ ਵਰਕਸ਼ਾਪਾਂ ਆਯੋਜਿਤ ਕੀਤੀਆਂ। 

ਉਨ੍ਹਾਂ ਅੱਗੇ ਕਿਹਾ ਕਿ ਇਹ ਵਰਕਸ਼ਾਪਾਂ ਬੀ.ਆਈ.ਪੀ.ਪੀ. ਵੱਲੋਂ ਵਿਭਾਗ ਨਾਲ ਮਿਲ ਕੇ ਸ਼ੁਰੂ ਕੀਤੇ ਇੱਕ ਬਹੁਤ ਵੱਡੇ ਪ੍ਰਾਜੈਕਟ ‘ਪੰਜਾਬ ਵਿੱਚ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣਾ’ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਇਸ ਕਿਸਮ ਦੀ ਸਿਖਲਾਈ ਵੱਡੇ ਪੱਧਰ 'ਤੇ ਯੋਜਨਾਬੱਧ ਕੀਤੀ ਗਈ ਹੈ ਅਤੇ ਰਾਸ਼ਟਰੀ ਮਾਧਿਅਮਕ ਸਕੂਲ ਅਭਿਆਨ (ਰਮਸਾ) ਅਧੀਨ 317 ਸਮੇਤ ਕੁੱਲ 152 ਪ੍ਰਿੰਸੀਪਲਾਂ, 672 ਮੁੱਖ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਗਈ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪਹਿਲ ਨੂੰ ਅਗਲੇ ਪੱਧਰ ਤੱਕ ਲਿਜਾਣ ਲਈ ਵਿਭਾਗ ਨੇ ਇੱਕ ਆਨਲਾਈਨ ਸਿਖਲਾਈ ਮਡਿਊਲ ਤਿਆਰ ਕੀਤਾ ਹੈ ਜੋ ਕਿ ਸੂਬੇ ਭਰ ਦੇ 10,000 ਤੋਂ ਵੱਧ ਸਕੂਲ ਮੁਖੀਆਂ, ਪ੍ਰਿੰਸੀਪਲਾਂ, ਲੈਕਚਰਾਰਾਂ, ਬੀਪੀਈਓਜ਼, ਸੀ.ਐਚ.ਟੀ. ਅਤੇ ਐਚ.ਟੀਜ਼ ਤੱਕ ਪਹੁੰਚ ਲਈ ਉਪਲੱਬਧ ਹੋਵੇਗਾ। ਇਨ੍ਹਾਂ ਮਡਿਊਲਾਂ ਦੀ ਵਧੇਰੇ ਪਹੁੰਚ ਹੋਣ ਦੇ ਨਾਲ ਨਾਲ ਇਹ ਮਹਾਂਮਾਰੀ ਦੀ ਸਥਿਤੀ ਦੌਰਾਨ ਵਧੇਰੇ ਮਦਦਗਾਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਸ ਦਾ ਮੂਲ ਟੀਚਾ ਸਕੂਲ ਪ੍ਰਿੰਸੀਪਲਾਂ ਦੀ ਸਮਰੱਥਾ ਨੂੰ ਵਧਾਉਣਾ ਹੈ ਤਾਂ ਜੋ ਉਹ ਵੱਖ ਵੱਖ ਭਾਈਵਾਲਾਂ ਨਾਲ ਜੁੜ ਕੇ ਸਕੂਲਾਂ ਵਿੱਚ ਇੱਕ ਮਿਆਰੀ ਸਿੱਖਿਆ ਦਾ ਮਾਹੌਲ ਸਿਰਜ ਸਕਣ।ਨਵੇਂ ਭਰਤੀ ਹੋਏ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਨੇ ਉਨ੍ਹਾਂ ਨੂੰ ਇੱਕ ਮਜ਼ਬੂਤ ਰਾਸ਼ਟਰ ਦੇ ਨਿਰਮਾਣ ਲਈ ਵਿਦਿਆਰਥੀਆਂ ਨੂੰ ਤਿਆਰ ਕਰਨ ਸਬੰਧੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਅਧਿਆਪਕਾਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਨਿਕ ਪ੍ਰਣਾਲੀ ਪ੍ਰਦਾਨ ਕਰਨ ਲਈ ਕਾਂਗਰਸ ਸਰਕਾਰ ਨੇ ਆਨਲਾਈਨ ਅਧਿਆਪਕ ਤਬਾਦਲਾ ਨੀਤੀ ਲਾਗੂ ਕੀਤੀ ਹੈ, ਜਿਸ ਤਹਿਤ ਪੂਰੀ ਤਰ੍ਹਾਂ ਅਧਿਆਪਕ ਦੀ ਕਾਰਗੁਜ਼ਾਰੀ ਦੇ ਅਧਾਰ `ਤੇ ਤਬਾਦਲੇ ਕੀਤੇ ਜਾਂਦੇ ਹਨ।ਇਸ ਮੌਕੇ ਮੁੱਖ ਸਕੱਤਰ, ਪੰਜਾਬ ਸ੍ਰੀਮਤੀ ਵਿਨੀ ਮਹਾਜਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਦੇ ਮਿਆਰ ਨੂੰ ਬਿਹਤਰ ਬਣਾਉਣ ਲਈ ਕਈ ਨਵੇਂ ਉਪਰਾਲੇ ਕੀਤੇ ਹਨ ਜਿਸ ਨਾਲ ਪੇਂਡੂ ਵਿਦਿਆਰਥੀਆਂ ਨੂੰ ਪੇਸ਼ੇਵਰ ਹੁਨਰ ਦੇਣ ਲਈ ਇੱਕ ਮੰਚ ਮੁਹੱਈਆ ਕਰਵਾਉਣ ਵਿੱਚ ਸਹਾਇਤਾ ਮਿਲੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਲਈ ਵਿਦਿਆਰਥੀਆਂ ਨੂੰ ਸਮਾਰਟਫੋਨਾਂ ਤੋਂ ਇਲਾਵਾ ਸਕੂਲਾਂ ਵਿੱਚ ਐਲ.ਈ.ਡੀਜ਼ ਅਤੇ ਟੈਬਲੇਟਜ਼ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਅਧਿਆਪਕਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਧਿਆਪਕ ਭਾਈਚਾਰੇ ਨੇ ਸਮਾਰਟ ਸਕੂਲ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲਿਆ ਹੈ ਜਿਸ ਦੇ ਨਤੀਜੇ ਵਜੋਂ ਸਕੂਲ ਸਿੱਖਿਆ ਦੇ ਸਾਰੇ ਖੇਤਰਾਂ ਵਿੱਚ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ।ਪ੍ਰੋਗਰਾਮ ਦੌਰਾਨ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਇੰਨ-ਸਰਵਿਸ ਟਰੇਨਿੰਗ ਦਾ ਅਸਲ ਟੀਚਾ ਸਕੂਲ ਪ੍ਰਿੰਸੀਪਲਾਂ ਦੀ ਸਮਰੱਥਾ ਨੂੰ ਵਧਾਉਣਾ ਹੈ ਤਾਂ ਜੋ ਉਹ ਵੱਖ-ਵੱਖ ਭਾਈਵਾਲਾਂ ਨਾਲ ਜੁੜ ਕੇ ਸਕੂਲਾਂ ਵਿੱਚ ਇਕ ਬਿਹਤਰ ਸਿੱਖਿਆ ਪ੍ਰਣਾਲੀ ਦਾ ਮਾਹੌਲ ਸਿਰਜ ਸਕਣ।ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਮਵੀਰ, ਕਾਂਗਰਸ ਆਗੂ ਦਾਮਨ ਥਿੰਦ ਬਾਜਵਾ, ਏ.ਡੀ.ਸੀ. ਅਨਮੋਲ ਸਿੰਘ ਧਾਲੀਵਾਲ, ਡੀ.ਈ.ਓ. ਮਲਕੀਤ ਸਿੰਘ ਖੋਸਾ, ਪ੍ਰਧਾਨ ਕਾਨੂੰਨੀ ਸੈੱਲ ਪੀ.ਪੀ.ਸੀ.ਬੀ. ਗੁਰਤੇਜ ਸਿੰਘ ਗਰੇਵਾਲ, ਚੇਅਰਮੈਨ ਸੁਧਾਰ ਟਰੱਸਟ ਨਰੇਸ਼ ਗਾਬਾ, ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਗੋਬਿੰਦਰ ਸਿੰਘ ਤੋਂ ਇਲਾਵਾ ਹੋਰ ਕਈ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।

 

Tags: Vijay Inder Singla , Punjab School Education and Public Works Minister , PWD , Education , Punjab Bhawan , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD