Friday, 17 May 2024

 

 

ਖ਼ਾਸ ਖਬਰਾਂ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ

 

ਸਕੂਲ ਸਿੱਖਿਆ ਦੇ ਖੇਤਰ ਸਿਖਲਾਈ ਅਤੇ ਮਾਰਗਦਰਸ਼ਨ ਦੇ ਮਕਸਦ ਤਹਿਤ ਬਿਹਤਰੀਨ ਅਦਾਰਿਆਂ ਨਾਲ ਤਾਲਮੇਲ ਮਜ਼ਬੂਤ ਕੀਤਾ ਜਾਵੇਗਾ: ਵਿਜੈ ਇੰਦਰ ਸਿੰਗਲਾ

ਸਕੂਲ ਸਿੱਖਿਆ ਮੰਤਰੀ ਨੇ ਆਈਐਸਬੀ ਮੁਹਾਲੀ ਵੱਲੋਂ ਸਰਕਾਰੀ ਸਕੂਲ ਅਧਿਆਪਕਾਂ ਦੀ ਕਰਵਾਈ ਜਾਣ ਵਾਲੀ ਆਧੁਨਿਕ ਸਿਖਲਾਈ ਦੀ ਕੀਤੀ ਸ਼ੁਰੂਆਤ

Vijay Inder Singla, Punjab School Education and Public Works Minister, PWD, Education, Punjab Bhawan, Punjab Pradesh Congress Committee, Congress, Punjab Congress

Web Admin

Web Admin

5 Dariya News

ਸੰਗਰੂਰ , 16 Jul 2021

ਪੰਜਾਬ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਨੇ ਸਿਖਲਾਈ ਅਤੇ ਮਾਰਗਦਰਸ਼ਨ ਦੇ  ਮਕਸਦ ਨਾਲ ਸੂਬੇ ਦੇ ਬਿਹਤਰੀਨ ਅਦਾਰਿਆਂ ਨਾਲ ਆਪਣਾ ਤਾਲਮੇਲ ਮਜ਼ਬੂਤ ਕਰਨ ਦਾ ਫੈਸਲਾ ਕੀਤਾ ਹੈ ਜਿਸ ਨਾਲ ਵਿਦਿਅਕ, ਖੇਡਾਂ ਅਤੇ ਸਕਾਲਰਸ਼ਿਪ ਦੇ ਖੇਤਰ ਵਿਚ ਵੀ ਵਿਦਿਆਰਥੀਆਂ ਨੂੰ ਲਾਭ ਮਿਲੇਗਾ। ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਅੱਜ ਇਥੇ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐਸਬੀ), ਮੁਹਾਲੀ ਵੱਲੋਂ ਸਰਕਾਰੀ ਸਕੂਲ ਅਧਿਆਪਕਾਂ ਦੀ ਆਧੁਨਿਕ ਸਿਖਲਾਈ ਸਬੰਧੀ ਵਰਚੁਅਲ ਲਾਂਚ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਪਹੁੰਚੇ ਹੋਏ ਸਨ। ਸ੍ਰੀ ਸਿੰਗਲਾ ਨੇ ਵਰਚੂਅਲ ਪ੍ਰੋਗਰਾਮ ਦੌਰਾਨ ਨਵੇਂ ਭਰਤੀ ਕੀਤੇ 2,527 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣ ਦੀ ਸ਼ੁਰੂਆਤ ਕੀਤੀ।ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਸੁਧਾਰਾਂ ਅਤੇ ਉਪਰਾਲਿਆਂ ਸਦਕਾ ਪੰਜਾਬ ਪੂਰੇ ਦੇਸ਼ ਵਿੱਚੋਂ ਸਕੂਲ ਸਿੱਖਿਆ ਦੇ ਖੇਤਰ ‘ਚ ਮੋਹਰੀ ਸੂਬਾ ਬਣ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਅਤੇ ਅਧਿਆਪਕ, ਅਧਿਕਾਰੀ ਅਤੇ ਸਿੱਖਿਆ ਵਿਭਾਗ ਦਾ ਹੋਰ ਸਟਾਫ਼ ਆਉਣ ਵਾਲੇ ਸਾਲਾਂ ਵਿੱਚ ਵੀ ਪਹਿਲੇ ਸਥਾਨ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਮੁਸ਼ਕਲ ਸਮੇਂ ਦੌਰਾਨ ਬਹੁਤ ਸਾਰੀਆਂ ਮੁਸ਼ਕਲਾਂ ਦੇ ਬਾਵਜੂਦ ਅਧਿਆਪਕਾਂ ਨੇ ਵਿਦਿਆਰਥੀਆਂ ਲਈ ਆਨਲਾਈਨ ਸਿੱਖਿਆ ਨੂੰ ਯਕੀਨੀ ਬਣਾਇਆ ਹੈ।ਪ੍ਰੋਗਰਾਮ ਦੌਰਾਨ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਆਈਐਸਬੀ ਮੁਹਾਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਿੱਖਿਆ ਵਿਭਾਗ ਲਈ ਮਾਣ ਵਾਲੀ ਗੱਲ ਹੈ ਕਿ ਦੇਸ਼ ਦੀ ਇੱਕ ਪ੍ਰਮੁੱਖ ਸੰਸਥਾ ਨੇ ਪ੍ਰਿੰਸੀਪਲਾਂ ਅਤੇ ਸਰਕਾਰੀ ਸਕੂਲ ਮੁਖੀਆਂ ਨੂੰ ਪੇਸ਼ੇਵਰ ਸਿਖਲਾਈ ਮੁਹੱਈਆ ਕਰਵਾਉਣ ਲਈ ਆਪਣੀ ਸਹਾਇਤਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਇਸ ਪ੍ਰੋਗਰਾਮ ਨੂੰ ਸੂਬੇ ਦੇ ਸਾਰੇ ਅਧਿਆਪਕਾਂ ਲਈ ਸ਼ੁਰੂ ਕਰੇਗਾ ਕਿਉਂਕਿ ਇਹ ਉਨ੍ਹਾਂ ਦੀਆਂ ਯੋਗਤਾਵਾਂ ਅਤੇ ਅਧਿਆਪਨ ਦੇ ਹੁਨਰ ਵਿੱਚ ਵਾਧਾ ਕਰੇਗਾ।ਸ੍ਰੀ ਸਿੰਗਲਾ ਨੇ ਦੱਸਿਆ ਕਿ ਭਾਰਤੀ ਇੰਸਟੀਚਿਊਟ ਆਫ਼ ਪਬਲਿਕ ਪਾਲਿਸੀ (ਬੀਆਈਪੀਪੀ) ਨੇ ਸਕੂਲ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਰਾਹੀਂ ਸਿੱਧੇ ਤੌਰ 'ਤੇ ਭਰਤੀ ਸਰਕਾਰੀ ਹਾਈ ਸਕੂਲਾਂ ਦੇ ਹੈੱਡਮਾਸਟਰਾਂ ਲਈ ‘ਅਗਵਾਈ ਅਤੇ ਪ੍ਰੇਰਣਾ’ ਵਿਸ਼ੇ 'ਤੇ ਕਈ ਸਿਖਲਾਈ ਵਰਕਸ਼ਾਪਾਂ ਆਯੋਜਿਤ ਕੀਤੀਆਂ। 

ਉਨ੍ਹਾਂ ਅੱਗੇ ਕਿਹਾ ਕਿ ਇਹ ਵਰਕਸ਼ਾਪਾਂ ਬੀ.ਆਈ.ਪੀ.ਪੀ. ਵੱਲੋਂ ਵਿਭਾਗ ਨਾਲ ਮਿਲ ਕੇ ਸ਼ੁਰੂ ਕੀਤੇ ਇੱਕ ਬਹੁਤ ਵੱਡੇ ਪ੍ਰਾਜੈਕਟ ‘ਪੰਜਾਬ ਵਿੱਚ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣਾ’ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਇਸ ਕਿਸਮ ਦੀ ਸਿਖਲਾਈ ਵੱਡੇ ਪੱਧਰ 'ਤੇ ਯੋਜਨਾਬੱਧ ਕੀਤੀ ਗਈ ਹੈ ਅਤੇ ਰਾਸ਼ਟਰੀ ਮਾਧਿਅਮਕ ਸਕੂਲ ਅਭਿਆਨ (ਰਮਸਾ) ਅਧੀਨ 317 ਸਮੇਤ ਕੁੱਲ 152 ਪ੍ਰਿੰਸੀਪਲਾਂ, 672 ਮੁੱਖ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਗਈ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪਹਿਲ ਨੂੰ ਅਗਲੇ ਪੱਧਰ ਤੱਕ ਲਿਜਾਣ ਲਈ ਵਿਭਾਗ ਨੇ ਇੱਕ ਆਨਲਾਈਨ ਸਿਖਲਾਈ ਮਡਿਊਲ ਤਿਆਰ ਕੀਤਾ ਹੈ ਜੋ ਕਿ ਸੂਬੇ ਭਰ ਦੇ 10,000 ਤੋਂ ਵੱਧ ਸਕੂਲ ਮੁਖੀਆਂ, ਪ੍ਰਿੰਸੀਪਲਾਂ, ਲੈਕਚਰਾਰਾਂ, ਬੀਪੀਈਓਜ਼, ਸੀ.ਐਚ.ਟੀ. ਅਤੇ ਐਚ.ਟੀਜ਼ ਤੱਕ ਪਹੁੰਚ ਲਈ ਉਪਲੱਬਧ ਹੋਵੇਗਾ। ਇਨ੍ਹਾਂ ਮਡਿਊਲਾਂ ਦੀ ਵਧੇਰੇ ਪਹੁੰਚ ਹੋਣ ਦੇ ਨਾਲ ਨਾਲ ਇਹ ਮਹਾਂਮਾਰੀ ਦੀ ਸਥਿਤੀ ਦੌਰਾਨ ਵਧੇਰੇ ਮਦਦਗਾਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਸ ਦਾ ਮੂਲ ਟੀਚਾ ਸਕੂਲ ਪ੍ਰਿੰਸੀਪਲਾਂ ਦੀ ਸਮਰੱਥਾ ਨੂੰ ਵਧਾਉਣਾ ਹੈ ਤਾਂ ਜੋ ਉਹ ਵੱਖ ਵੱਖ ਭਾਈਵਾਲਾਂ ਨਾਲ ਜੁੜ ਕੇ ਸਕੂਲਾਂ ਵਿੱਚ ਇੱਕ ਮਿਆਰੀ ਸਿੱਖਿਆ ਦਾ ਮਾਹੌਲ ਸਿਰਜ ਸਕਣ।ਨਵੇਂ ਭਰਤੀ ਹੋਏ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਨੇ ਉਨ੍ਹਾਂ ਨੂੰ ਇੱਕ ਮਜ਼ਬੂਤ ਰਾਸ਼ਟਰ ਦੇ ਨਿਰਮਾਣ ਲਈ ਵਿਦਿਆਰਥੀਆਂ ਨੂੰ ਤਿਆਰ ਕਰਨ ਸਬੰਧੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਅਧਿਆਪਕਾਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਨਿਕ ਪ੍ਰਣਾਲੀ ਪ੍ਰਦਾਨ ਕਰਨ ਲਈ ਕਾਂਗਰਸ ਸਰਕਾਰ ਨੇ ਆਨਲਾਈਨ ਅਧਿਆਪਕ ਤਬਾਦਲਾ ਨੀਤੀ ਲਾਗੂ ਕੀਤੀ ਹੈ, ਜਿਸ ਤਹਿਤ ਪੂਰੀ ਤਰ੍ਹਾਂ ਅਧਿਆਪਕ ਦੀ ਕਾਰਗੁਜ਼ਾਰੀ ਦੇ ਅਧਾਰ `ਤੇ ਤਬਾਦਲੇ ਕੀਤੇ ਜਾਂਦੇ ਹਨ।ਇਸ ਮੌਕੇ ਮੁੱਖ ਸਕੱਤਰ, ਪੰਜਾਬ ਸ੍ਰੀਮਤੀ ਵਿਨੀ ਮਹਾਜਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਦੇ ਮਿਆਰ ਨੂੰ ਬਿਹਤਰ ਬਣਾਉਣ ਲਈ ਕਈ ਨਵੇਂ ਉਪਰਾਲੇ ਕੀਤੇ ਹਨ ਜਿਸ ਨਾਲ ਪੇਂਡੂ ਵਿਦਿਆਰਥੀਆਂ ਨੂੰ ਪੇਸ਼ੇਵਰ ਹੁਨਰ ਦੇਣ ਲਈ ਇੱਕ ਮੰਚ ਮੁਹੱਈਆ ਕਰਵਾਉਣ ਵਿੱਚ ਸਹਾਇਤਾ ਮਿਲੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਲਈ ਵਿਦਿਆਰਥੀਆਂ ਨੂੰ ਸਮਾਰਟਫੋਨਾਂ ਤੋਂ ਇਲਾਵਾ ਸਕੂਲਾਂ ਵਿੱਚ ਐਲ.ਈ.ਡੀਜ਼ ਅਤੇ ਟੈਬਲੇਟਜ਼ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਅਧਿਆਪਕਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਧਿਆਪਕ ਭਾਈਚਾਰੇ ਨੇ ਸਮਾਰਟ ਸਕੂਲ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲਿਆ ਹੈ ਜਿਸ ਦੇ ਨਤੀਜੇ ਵਜੋਂ ਸਕੂਲ ਸਿੱਖਿਆ ਦੇ ਸਾਰੇ ਖੇਤਰਾਂ ਵਿੱਚ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ।ਪ੍ਰੋਗਰਾਮ ਦੌਰਾਨ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਇੰਨ-ਸਰਵਿਸ ਟਰੇਨਿੰਗ ਦਾ ਅਸਲ ਟੀਚਾ ਸਕੂਲ ਪ੍ਰਿੰਸੀਪਲਾਂ ਦੀ ਸਮਰੱਥਾ ਨੂੰ ਵਧਾਉਣਾ ਹੈ ਤਾਂ ਜੋ ਉਹ ਵੱਖ-ਵੱਖ ਭਾਈਵਾਲਾਂ ਨਾਲ ਜੁੜ ਕੇ ਸਕੂਲਾਂ ਵਿੱਚ ਇਕ ਬਿਹਤਰ ਸਿੱਖਿਆ ਪ੍ਰਣਾਲੀ ਦਾ ਮਾਹੌਲ ਸਿਰਜ ਸਕਣ।ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਮਵੀਰ, ਕਾਂਗਰਸ ਆਗੂ ਦਾਮਨ ਥਿੰਦ ਬਾਜਵਾ, ਏ.ਡੀ.ਸੀ. ਅਨਮੋਲ ਸਿੰਘ ਧਾਲੀਵਾਲ, ਡੀ.ਈ.ਓ. ਮਲਕੀਤ ਸਿੰਘ ਖੋਸਾ, ਪ੍ਰਧਾਨ ਕਾਨੂੰਨੀ ਸੈੱਲ ਪੀ.ਪੀ.ਸੀ.ਬੀ. ਗੁਰਤੇਜ ਸਿੰਘ ਗਰੇਵਾਲ, ਚੇਅਰਮੈਨ ਸੁਧਾਰ ਟਰੱਸਟ ਨਰੇਸ਼ ਗਾਬਾ, ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਗੋਬਿੰਦਰ ਸਿੰਘ ਤੋਂ ਇਲਾਵਾ ਹੋਰ ਕਈ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।

 

Tags: Vijay Inder Singla , Punjab School Education and Public Works Minister , PWD , Education , Punjab Bhawan , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD