Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਨੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਬਟਾਲਾ ਦੇ ਸਲੱਮ ਏਰੀਏ ਵਿੱਚ ਚੌਥਾ ਮੁਫ਼ਤ ਮੈਡੀਕਲ ਕੈਂਪ ਲਗਾਇਆ

ਰੈਡ ਕਰਾਸ ਹਾਸਪੀਟਲ ਵੈਲਫੇਅਰ ਸੈਂਕਸ਼ਨ ਦੇ ਚੇਅਰਪਰਸਨ ਮੋਹਤਰਮਾ ਸ਼ਾਹਲਾ ਕਾਦਰੀ ਨੇ ਮੈਡੀਕਲ ਕੈਂਪ ਦਾ ਉਦਘਾਟਨ ਕੀਤਾ

Medical Camp

Web Admin

Web Admin

5 Dariya News

ਬਟਾਲਾ , 17 Jul 2021

Last updated on: Jul 17, 2021, 00:00 IST

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਅੱਜ ਸਿਹਤ ਵਿਭਾਗ ਦੇ ਸਹਿਯੋਗ ਨਾਲ ਬਟਾਲਾ ਦੇ ਸਲੱਮ ਏਰੀਏ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੇ ਨਿਰਦੇਸ਼ਾਂ ਤਹਿਤ ਬਟਾਲਾ ਦੇ ਸਲੱਮ ਏਰੀਏ ਵਿੱਚ ਇਹ ਚੌਥਾ ਮੈਡੀਕਲ ਕੈਂਪ ਸੀ। ਇਸ ਮੈਡੀਕਲ ਕੈਂਪ ਦਾ ਉਦਘਾਟਨ ਰੈਡ ਕਰਾਸ ਹਾਸਪੀਟਲ ਵੈਲਫੇਅਰ ਸੈਂਕਸ਼ਨ ਦੇ ਚੇਅਰਪਰਸਨ ਮੋਹਤਰਮਾ ਸ਼ਾਹਲਾ ਕਾਦਰੀ ਧਰਮਪਤਨੀ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਮਾਹਿਰ ਡਾਕਟਰ ਹਰਪਾਲ ਸਿੰਘ, ਇਨਰਵੀਲ ਕੱਲਬ ਬਟਾਲਾ ਵੱਲੋਂ ਡਾ. ਸਤਿੰਦਰ ਕੌਰ ਨਿੱਜਰ, ਪ੍ਰਧਾਨ ਹਰਵਿੰਦਰ ਕੌਰ ਕਾਹਲੋਂ ਅਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸੈਕਟਰੀ ਰਾਜੀਵ ਕੁਮਾਰ ਠਾਕੁਰ ਵੀ ਮੌਜੂਦ ਸਨ।ਇਸ ਮੈਡੀਕਲ ਕੈਂਪ ਦੌਰਾਨ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਦੌਰਾਨ ਕੁਝ ਗੰਭੀਰ ਰੋਗਾਂ ਦੇ ਮਰੀਜ਼ਾਂ ਨੂੰ ਸਿਵਲ ਹਸਪਤਾਲ ਬਟਾਲਾ ਤੋਂ ਇਲਾਜ ਕਰਵਾਉਣ ਲਈ ਵੀ ਕਿਹਾ ਗਿਆ। ਡਾ. ਹਰਪਾਲ ਸਿੰਘ ਨੇ ਕਿਹਾ ਕਿ ਸਲੱਮ ਏਰੀਏ ਦੇ ਲੋਕਾਂ ਨੂੰ ਇਨ੍ਹਾਂ ਮੈਡੀਕਲ ਕੈਂਪਾਂ ਦਾ ਬਹੁਤ ਫਾਇਦਾ ਹੋ ਰਿਹਾ ਹੈ ਅਤੇ ਲੋਕ ਆਪਣੀ ਸਿਹਤ ਪ੍ਰਤੀ ਜਾਗਰੂਕ ਹੋਏ ਹਨ।ਰੈਡ ਕਰਾਸ ਹਾਸਪੀਟਲ ਵੈਲਫੇਅਰ ਸੈਂਕਸ਼ਨ ਦੇ ਚੇਅਰਪਰਸਨ ਮੋਹਤਰਮਾ ਸ਼ਾਹਲਾ ਕਾਦਰੀ ਨੇ ਇਸ ਮੈਡੀਕਲ ਕੈਂਪ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਉਪਰਾਲੇ ਦੀ ਬਹੁਤ ਲੋੜ ਸੀ। ਉਨ੍ਹਾਂ ਕਿਹਾ ਕਿ ਅਕਸਰ ਹੀ ਸਲੱਮ ਏਰੀਏ ਦੇ ਲੋਕ ਅਣਗਹਿਲੀ ਜਾਂ ਜਾਗਰੂਕਤਾ ਨਾ ਹੋਣ ਕਾਰਨ ਆਪਣੀ ਸਿਹਤ ਵੱਲ ਧਿਆਨ ਨਹੀਂ ਦਿੰਦੇ ਜਿਸ ਕਾਰਨ ਕਈ ਵਾਰ ਛੋਟੇ-ਛੋਟੇ ਮਰਜ਼ ਵੱਡੀਆਂ ਬਿਮਾਰੀਆਂ ਦਾ ਰੂਪ ਧਾਰਨ ਕਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਸਿਹਤ ਵਿਭਾਗ ਨਾਲ ਮਿਲ ਕੇ ਇਨ੍ਹਾਂ ਦੇ ਘਰ ਤੱਕ ਮੈਡੀਕਲ ਸਹੂਲਤ ਪਹੁੰਚਾਉਣ ਦਾ ਯਤਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਵਿਖੇ ਸਲੱਮ ਏਰੀਏ ਵਿੱਚ ਇਹ ਚੌਥਾ ਕੈਂਪ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਕੈਂਪ ਜਾਰੀ ਰਹਿਣਗੇ।ਇਸ ਦੌਰਾਨ ਮੋਹਤਰਮਾ ਸ਼ਾਹਲਾ ਕਾਦਰੀ ਨੇ ਸਲੱਮ ਏਰੀਏ ਦੇ ਵਸਨੀਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਣ ਦੀਆਂ ਸਾਵਧਾਨੀਆਂ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਨੇ ਅਜੇ ਤੱਕ ਕੋਵਿਡ ਵੈਕਸੀਨ ਨਹੀਂ ਲਗਵਾਈ ਉਹ ਵੈਕਸੀਨ ਜਰੂਰ ਲਗਵਾਉਣ। ਇਸਦੇ ਨਾਲ ਹੀ ਉਨ੍ਹਾਂ ਸਫ਼ਾਈ ਦੀ ਮਹੱਤਤਾ ਸਮਝਾਉਂਦਿਆਂ ਕਿਹਾ ਕਿ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖ ਕੇ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਇਸ ਤੋਂ ਬਾਅਦ ਮੋਹਤਰਮਾ ਸ਼ਾਹਲਾ ਕਾਦਰੀ ਨੇ ਸਿਵਲ ਹਸਪਤਾਲ ਬਟਾਲਾ ਦਾ ਦੌਰਾ ਕਰਕੇ ਓਥੇ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਜਾਇਜਾ ਵੀ ਲਿਆ।  

 

Tags: Medical Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD