Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਲੜਾਈ ਪੰਜਾਬ ਦੀ ਹੋਂਦ ਦੀ ਜੰਗ : ਅਮਰ ਸਿੰਘ

ਸੰਸਦ ਮੈਂਬਰ ਪੂਰੇ ਜ਼ੋਰ ਸ਼ੋਰ ਨਾਲ ਸੰਸਦ ਵਿੱਚ ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ: ਨਾਗਰਾ

Dr Amar Singh, Dr. Amar Singh, Kuljit Singh Nagra, Punjab Pradesh Congress Committee, Congress, Punjab Congress, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 17 Jul 2021

Last updated on: Jul 17, 2021, 00:00 IST

ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਲੜੀ ਜਾ ਰਹੀ ਲੜਾਈ ਕੇਵਲ ਕਿਸਾਨਾਂ ਦੀ ਲੜਾਈ ਨਹੀਂ ਸਗੋਂ ਪੰਜਾਬ ਦੀ ਹੋਂਦ ਬਚਾਉਣ ਦੀ ਲੜਾਈ ਹੈ।ਇਸ ਵਿੱਚ ਪੰਜਾਬ ਸਰਕਾਰ ਤੇ ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਤੇ ਸੰਸਦ ਵਿੱਚ ਵੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਲੋਕ ਵ੍ਹਿਪ ਮੁਤਾਬਕ ਇਨ੍ਹਾਂ ਕਾਨੂੰਨਾਂ ਖਿਲਾਫ ਜ਼ੋਰਦਾਰ ਢੰਗ ਨਾਲ ਆਵਾਜ਼ ਬੁਲੰਦ ਕੀਤੀ ਜਾਵੇਗੀ ਤੇ ਜਦੋਂ ਤੱਕ ਕੇਂਦਰ ਸਰਕਾਰ ਇਹ ਕਾਨੂੰਨ ਵਾਪਸ ਨਹੀਂ ਲੈ ਲੈਂਦੀ, ਉਦੋਂ ਤੱਕ ਸਦਨ ਦੀ ਕਾਰਵਾਈ ਚੱਲਣ ਨਹੀਂ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਬੱਚਤ ਭਵਨ ਵਿਖੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਜਾਰੀ ਲੋਕ ਵ੍ਹਿਪ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਸਮੇਤ ਵੱਖ ਵੱਖ ਕਿਸਾਨ ਯੂਨੀਅਨਾਂ ਦੇ ਆਗੂ ਤੋਂ ਲੋਕ ਵ੍ਹਿਪ ਲੈਣ ਮੌਕੇ ਕੀਤਾ।ਸੰਸਦ ਮੈਂਬਰ ਨੇ ਕਿਹਾ ਕਿ ਕਿਸਾਨ ਲੰਮੇਂ ਸਮੇਂ ਤੋਂ ਸੜਕਾਂ ਉਤੇ ਮੀਂਹ, ਹਨੇਰੀ, ਝੱਖੜ, ਠੰਢ, ਗਰਮੀ ਆਦਿ ਝਲਦਿਆਂ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਤੇ ਮੰਡੀਕਰਨ ਪ੍ਰਬੰਧ ਕਾਰਖਾਨੇਦਾਰਾਂ ਦੇ ਹੱਥ ਫੜਾਉਣ ਉਤੇ ਅੜੀ ਹੋਈ ਹੈ, ਪਰ ਕੇਂਦਰ ਸਰਕਾਰ ਦਾ ਇਹ ਮਨਸ਼ਾ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ।ਇਸ ਮੌਕੇ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੰਸਦ ਵਿੱਚ ਸੰਸਦ ਮੈਂਬਰਾਂ ਜ਼ਰੀਏ ਆਪਣੀ ਆਵਾਜ਼ ਬੁਲੰਦ ਕਰਨ ਦੇ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਸੰਸਦ ਵਿੱਚ ਇੱਕ ਸੰਸਦ ਮੈਂਬਰ ਹੀ ਆਪਣੇ ਲੋਕਾਂ ਦੀ ਆਵਾਜ਼ ਬੁਲੰਦ ਕਰ ਸਕਦਾ ਹੈ। ਜਦੋਂ ਵੱਡੀ ਗਿਣਤੀ ਸੰਸਦ ਮੈਂਬਰ ਕਿਸਾਨਾਂ ਦੀ ਆਵਾਜ਼ ਸੰਸਦ ਵਿੱਚ ਬੁਲੰਦ ਕਰਨਗੇ ਤਾਂ ਭਾਜਪਾ ਤੇ ਆਰ.ਐਸ.ਐਸ. ਦੀਆਂ ਲੋਕ ਮਾਰੂ ਨੀਤੀਆਂ ਨੂੰ ਠੱਲ੍ਹ ਜ਼ਰੂਰ ਪਵੇਗੀ।

ਸ. ਨਾਗਰਾ ਨੇ ਕਿਹਾ ਕਿ ਇੱਕ ਕਿਸਾਨ ਦਾ ਪੁੱਤ ਹੋਣ ਦੇ ਨਾਤੇ ਉਹ ਵੀ ਲਗਾਤਾਰ ਕਿਸਾਨ ਮੋਰਚੇ ਵਿੱਚ ਗੈਰਸਿਆਸੀ ਰੂਪ ਵਿੱਚ ਸ਼ਾਮਲ ਹੁੰਦੇ ਰਹੇ ਆ। ਇਨ੍ਹਾਂ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਉਨ੍ਹਾਂ ਨੇ ਅਸਤੀਫਾ ਵੀ ਦਿੱਤਾ ਤੇ ਵਿਧਾਨ ਸਭਾ ਸਮੇਤ ਹਰ ਢੁੱਕਵੀਂ ਥਾਂ ਉਤੇ ਇਨ੍ਹਾਂ ਕਾਲੇ ਕਾਨੂੰਨਾਂ ਖਿਲਾਫ ਆਵਾਜ਼ ਵੀ ਚੁੱਕੀ। ਹਲਕਾ ਫ਼ਤਹਿਗੜ੍ਹ ਸਾਹਿਬ ਵਿੱਚ ਵੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰ ਕੇ ਇਸ ਸੰਘਰਸ਼ ਵਿੱਚ ਯੋਗਦਾਨ ਪਾਇਆ ਹੈ ਤੇ ਅੱਗੇ ਵੀ ਪਾਉਂਦੇ ਰਹਿਣਗੇ। ਉਨ੍ਹਾਂ ਨੇ ਕਿਸਾਨਾਂ ਵੱਲੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੂੰ ਅਪੀਲ ਕੀਤੀ ਕਿ ਸ. ਅਮਰ ਸਿੰਘ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਦੇ ਸੀ.ਐਮ.ਡੀ. ਰਹਿ ਚੁੱਕੇ ਹਨ, ਜੋ ਕਿਸਾਨ ਲਈ ਵੱਡਾ ਸਹਾਰਾ ਹੈ ਪਰ ਭਾਜਪਾ ਇਸ ਅਦਾਰੇ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਸ. ਅਮਰ ਸਿੰਘ ਨੂੰ ਭਲੀਭਾਂਤ ਪਤਾ ਹੈ ਕਿ ਇਸ ਨਾਲ ਕਿਸਾਨ ਜਾਂ ਹੋਰ ਸਬੰਧਤ ਧਿਰਾਂ ਨੂੰ ਕਿਵੇਂ ਨੁਕਸਾਨ ਹੋਣਾ ਹੈ। ਇਸ ਲਈ ਉਹ ਸੰਸਦ ਵਿੱਚ ਕਿਸਾਨਾਂ ਦੀ ਆਵਾਜ਼ ਪਿਛਲੇ ਸੈਸ਼ਨ ਤੋਂ ਵੱਧ ਜ਼ੋਰਦਾਰ ਢੰਗ ਨਾਲ ਚੁੱਕਣਗੇ।ਇਸ ਮੌਕੇ ਵੱਖ ਵੱਖ ਕਿਸਾਨਾਂ ਵੱਲੋਂ ਮੋਹਾਲੀ ਏਅਰਪੋਰਟ ਤੋਂ ਕੌਮੀ ਮਾਰਗ 44 ਭਾਵ ਜੀ.ਟੀ. ਰੋਡ ਤੱਕ ਬਣਨ ਵਾਲੀ ਨਵੀਂ ਸੜਕ ਲਈ ਸਬੰਧੀ ਢੁੱਕਵੇਂ ਮੁਆਵਜ਼ੇ ਲਈ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਵਿੱਚ ਮੰਗ ਪੱਤਰ ਸੰਸਦ ਮੈਂਬਰ ਨੂੰ ਸੌਂਪਿਆ ਗਿਆ। ਸ. ਨਾਗਰਾ ਤੇ ਸ. ਅਮਰ ਸਿੰਘ ਨੇ ਭਰੋਸਾ ਦਿੱਤਾ ਕਿ ਕੋਈ ਵੀ ਕਿਸਾਨ ਅਜਿਹਾ ਨਹੀਂ ਰਹਿਣ ਦਿੱਤਾ ਜਾਵੇਗਾ, ਜਿਸ ਨੂੰ ਇਸ ਪ੍ਰੋਜਕੈਟ ਸਬੰਧੀ ਢੁੱਕਵਾਂ ਮੁਆਵਜ਼ਾ ਨਾ ਮਿਲੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਖੜ੍ਹੀ ਹੈ ਤੇ ਔਖ ਸੌਖ ਵਿੱਚ ਨਾਲ ਖੜ੍ਹੀ ਰਹੇਗੀ।ਇਸ ਮੌਕੇ ਵਿਧਾਇਕ ਨਾਗਰਾ ਦੇ ਮੀਡੀਆ ਇੰਚਾਰਜ ਪਰਮਵੀਰ ਸਿੰਘ ਟਿਵਾਣਾ ਸਮੇਤ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂ, ਕਿਸਾਨ ਤੇ ਪਤਵੰਤੇ ਹਾਜ਼ਰ ਸਨ।

 

Tags: Dr Amar Singh , Dr. Amar Singh , Kuljit Singh Nagra , Punjab Pradesh Congress Committee , Congress , Punjab Congress , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD