Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਮੁੰਡੀਆਂ ਕਲਾਂ ਦੇ ਸਰਕਾਰੀ ਸੀ.ਸੈ.ਸਕੂਲ 'ਚ ਓਪਨ ਜਿੰਮ ਦਾ ਉਦਘਾਟਨ

ਸਕੂਲ ਦੇ ਵਿਦਿਆਰਥੀਆਂ ਨੂੰ ਸਪੋਰਟਸ ਕਿੱਟਾਂ ਵੀ ਵੰਡੀਆਂ

Sukhwinder Singh Bindra, Punjab Youth Development Board, Punjab Pradesh Congress Committee, PYDB, Ludhiana, Mundian Kalan

Web Admin

Web Admin

5 Dariya News

ਲੁਧਿਆਣਾ , 17 Jul 2021

Last updated on: Jul 17, 2021, 00:00 IST

ਪੰਜਾਬ ਯੂਥ ਵਿਕਾਸ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਸ਼ਹਿਰ ਦੇ ਮੁੰਡੀਆਂ ਕਲਾਂ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਇੱਕ ਓਪਨ ਜਿੰਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਇਸੇ ਸਕੂਲ ਦੇ ਵਿਦਿਆਰਥੀਆਂ ਨੂੰ ਸਪੋਰਟਸ ਕਿੱਟਾਂ ਵੀ ਵੰਡੀਆਂ।ਇਸ ਮੌਕੇ ਬੋਲਦਿਆਂ ਸ੍ਰੀ ਬਿੰਦਰਾ ਨੇ ਦੱਸਿਆ ਕਿ ਇਹ ਓਪਨ ਜਿੰਮ ਖ਼ਾਸਕਰ ਮੂੰਡੀਆਂ ਕਲਾਂ ਵਿਖੇ ਪੇਂਡੂ ਨੌਜਵਾਨਾਂ ਲਈ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੇਂਡੂ ਨੌਜਵਾਨਾਂ ਨੂੰ ਉੱਤਮ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋਰ ਵੀ ਅਜਿਹੇ ਓਪਨ ਜਿੰਮ ਖੋਲੇ ਜਾ ਰਹੇ ਹਨ ਤਾਂ ਜੋ ਸਾਡੇ ਨੌਜਵਾਨਾਂ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਖੇਡਾਂ ਲਈ ਵੀ ਪ੍ਰੇਰਿਤ ਕੀਤਾ ਜਾ ਸਕੇ।ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਮੁੰਡੀਆਂ ਸਕੂਲ ਦੇ ਵਿਦਿਆਰਥੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ।ਸ੍ਰੀ ਬਿੰਦਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਖੇਡਾਂ ਦੇ ਉਤਸ਼ਾਹ ਨਾਲ ਨੌਜਵਾਨਾਂ ਦੀ ਊਰਜ਼ਾ ਨੂੰ ਸਹੀ ਦਿਸ਼ਾ ਵੱਲ ਲਿਜਾਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਚੈਂਪੀਅਨ ਬਣਾਉਣ ਲਈ ਪੰਜਾਬ ਵਿੱਚ ਪਹਿਲਾਂ ਹੀ ਇੱਕ ਮਜ਼ਬੂਤ ਅਤੇ ਉੱਚ ਪੱਧਰੀ ਖੇਡ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾ ਰਹੀ ਹੈ। ਸ੍ਰੀ ਬਿੰਦਰਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਖੇਡਾਂ ਦਾ ਕੇਂਦਰ ਬਣਾਉਣ ਲਈ ਯਤਨਸ਼ੀਲ ਹੈ।ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਖੇਡਾਂ ਦੇ ਖੇਤਰ ਵਿੱਚ ਆਪਣਾ, ਆਪਣੇ ਮਾਪਿਆਂ ਅਤੇ ਸੂਬੇ ਦਾ ਨਾਂ ਰੋਸ਼ਨ ਕਰਨ ਲਈ ਪੂਰੀ ਲਗਨ ਅਤੇ ਮਿਹਨਤ ਨਾਲ ਖੇਡ ਖੇਡਣ।ਇਸ ਮੌਕੇ ਹਰਪ੍ਰੀਤ ਸਿੰਘ ਹੈਪੀ ਮੁੰਡੀਆਂ, ਹਰਦੀਪ ਸਿੰਘ ਮੁੰਡੀਆਂ, ਪਾਲ ਸਿੰਘ ਗਰੇਵਾਲ, ਇੰਦਰਪਾਲ ਸਿੰਘ ਗਰੇਵਾਲ, ਹਰਵਿੰਦਰ ਕੁਮਾਰ ਪੱਪੀ (ਬਲਾਕ ਪ੍ਰਧਾਨ), ਮਨਦੀਪ ਸਿੰਘ ਸਾਹਨੇਵਾਲ, ਹਰਪ੍ਰੀਤ ਕੌਰ ਗਰੇਵਾਲ, ਸ਼ਿੰਗਾਰਾ ਸਿੰਘ ਮੰਗਲੀ, ਕਮਲ ਸ਼ਰਮਾ, ਮਨਪ੍ਰੀਤ ਸਿੰਘ ਢੇਰੀ, ਕਮਲਜੀਤ ਸਿੰਘ ਭੱਟੀ, ਮਨਪ੍ਰੀਤ ਸਿੰਘ ਸਪੋਰਟਸ ਕੋਚ, ਸੁਨੀਤਾ ਤੇਜ਼ਾਨੀਆ, ਸੁਰਿੰਦਰ ਚੌਧਰੀ, ਹਰਵਿੰਦਰ ਮੁੰਡੀਆਂ ਤੋਂ ਇਲਾਵਾ ਹੋਰ ਵੀ ਸ਼ਾਮਲ ਸਨ।

 

Tags: Sukhwinder Singh Bindra , Punjab Youth Development Board , Punjab Pradesh Congress Committee , PYDB , Ludhiana , Mundian Kalan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD