Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੰਸਦ-ਭਵਨ ਸਾਹਮਣੇ ਰੋਸ-ਪ੍ਰਦਰਸ਼ਨ ਲਈ ਪੰਜਾਬ ਦੀਆਂ ਕਿਸਾਨ-ਜਥੇਬੰਦੀਆਂ ਤਿਆਰੀਆਂ ਜ਼ੋਰਾਂ 'ਤੇ

ਚੰਡੀਗੜ੍ਹ-ਪੁਲਿਸ ਵੱਲੋਂ ਕਿਸਾਨਾਂ 'ਤੇ ਕੀਤੇ ਜ਼ਬਰ ਅਤੇ ਗਿਫ਼ਤਾਰੀਆਂ ਦੀ ਸਖ਼ਤ ਨਿਖੇਧੀ

Protest, Agitation, Demonstration, MSP, Farm Laws, Farmer Bills, Farmers Protest, Bharatiya Kisan Union, BKU, APMC, Farmer Protest, #FarmerProtest

Web Admin

Web Admin

5 Dariya News

ਚੰਡੀਗੜ੍ਹ , 18 Jul 2021

Last updated on: Jul 18, 2021, 00:00 IST

ਕੇਂਦਰ-ਸਰਕਾਰ ਦੇ 3 ਖੇਤੀ ਕਾਨੂੰਨਾਂ, ਬਿਜ਼ਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਦੇਸ਼-ਵਿਆਪੀ ਸੰਘਰਸ਼ ਤਹਿਤ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੰਸਦ-ਭਵਨ ਸਾਹਮਣੇ 22 ਜੁਲਾਈ ਤੋਂ ਰੋਸ-ਪ੍ਰਦਰਸ਼ਨ ਲਈ ਜ਼ੋਰਦਾਰ ਤਿਆਰੀਆਂ ਵਿੱਢੀਆਂ ਹੋਈਆਂ ਹਨ।  ਕਿਸਾਨ-ਆਗੂ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਕਿਸਾਨ-ਜਥੇਬੰਦੀਆਂ ਵੱਲੋਂ ਰੋਸ-ਪ੍ਰਦਰਸ਼ਨ 'ਚ ਪ੍ਰਤੀਦਿਨ ਸ਼ਾਮਿਲ ਹੋਣ ਵਾਲ਼ੇ ਜਥਿਆਂ ਦਾ ਵੇਰਵਾ ਤਿਆਰ ਕਰਕੇ ਸੰਯੁਕਤ ਕਿਸਾਨ ਮੋਰਚੇ ਨੂੰ ਸੌਂਪਿਆ ਜਾ ਰਿਹਾ ਹੈ।ਹਰ ਰੋਜ਼ ਪ੍ਰਤੀ-ਜਥੇਬੰਦੀ 5 ਕਿਸਾਨ ਅਤੇ ਕੁੱਲ 200 ਕਿਸਾਨ ਪ੍ਰਦਰਸ਼ਨ 'ਚ ਸ਼ਮੂਲੀਅਤ ਕਰਿਆ ਕਰਨਗੇ। ਕਿਸਾਨ-ਆਗੂਆਂ ਨੇ ਕਿਹਾ ਕਿ ਰੋਸ-ਪ੍ਰਦਰਸ਼ਨ ਬਿਲਕੁਲ ਸ਼ਾਂਤਮਈ, ਅਨੁਸ਼ਾਸਨੀ ਅਤੇ ਜਥੇਬੰਦਕ ਹੋਵੇਗਾ।ਸੰਸਦ ਦੇ ਬਾਹਰ ਕਿਸਾਨ ਰੋਸ-ਪ੍ਰਗਟਾਉਣਗੇ ਅਤੇ ਅੰਦਰ ਲੋਕ-ਸਭਾ ਅਤੇ ਰਾਜ ਸਭਾ ਦੇ ਮੈਂਬਰਾਂ ਨੂੰ ਵਿਪ੍ਹ ਜਾਰੀ ਕਰਦਿਆਂ ਕਿਸਾਨਾਂ ਦੇ ਪੱਖ 'ਚ ਖੜ੍ਹਨ ਦੀ ਅਪੀਲ ਕੀਤੀ ਗਈ ਹੈ।ਕਿਸਾਨ-ਆਗੂਆਂ ਨੇ ਰਾਜ/ਦੇਸ਼ ਧ੍ਰੋਹ ਦਾ ਕਾਲ਼ਾ-ਕਾਨੂੰਨ ਖਤਮ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ। ਬੁਲਾਰਿਆਂ ਨੇ ਕਿਹਾ ਕਿ ਇਹ ਬੇਹੱਦ ਖ਼ਤਰਨਾਕ ਧਾਰਾਵਾਂ ਵਾਲਾ ਕਾਨੂੰਨ ਬਸਤੀਵਾਦੀ ਰਾਜ ਦੌਰਾਨ ਭਾਰਤ ਦੀ ਕੌਮੀ ਮੁਕਤੀ ਲਹਿਰ ਨੂੰ ਕੁਚਲਣ ਲਈ ਅੰਗਰੇਜ਼ੀ ਹਕੂਮਤ ਵੱਲੋਂ ਬਣਾਇਆ ਗਿਆ। ਸੀ। ਹੈਰਾਨੀ ਦੀ ਗੱਲ ਹੈ ਕਿ ਆਜ਼ਾਦੀ ਦੇ 75 ਸਾਲ ਬਾਅਦ ਵੀ ਇਹ ਕਾਨੂੰਨ ਨਾ ਸਿਰਫ਼ ਜਿਉਂ ਦਾ ਤਿਉਂ ਕਾਇਮ ਹੈ, ਸਗੋਂ ਮੋਦੀ ਹਕੂਮਤ ਆਉਣ ਤੋਂ ਬਾਅਦ ਇਸਦੀ ਵਰਤੋਂ ਥੋਕ ਰੂਪ ਵਿੱਚ ਲੋਕਾਂ ਨੂੰ ਜੇਲ੍ਹਾਂ 'ਚ ਡੱਕਣ ਲਈ ਕੀਤੀ ਜਾ ਰਹੀ ਹੈ। ਇੱਥੋਂ ਤੱਕ ਕਿ ਦੇਸ਼ ਦੀ ਸੁਪਰੀਮ ਕੋਰਟ ਵੀ ਇਸ ਕਾਨੂੰਨ ਦੀ ਜਾਇਜ਼ਤਾ ਬਾਰੇ ਅਤੇ ਦੁਰਵਰਤੋਂ ਬਾਰੇ ਸਵਾਲ ਉਠਾ ਚੁੱਕੀ ਹੈ। 

ਕਿਸਾਨ-ਆਗੂਆਂ ਨੇ ਸਿਰਸਾ ਵਿੱਚ ਪੁਲਸ ਵੱਲੋਂ ਕਿਸਾਨਾਂ ਵਿਰੁੱਧ ਦੇਸ਼ ਧ੍ਰੋਹ ਦੇ ਕੇਸ ਦਰਜ ਕਰਨ ਦੀ ਅਤੇ ਚੰਡੀਗੜ ਪੁਲਸ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ 'ਤੇ ਲਾਠੀਚਾਰਜ਼ ਕਰਨ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਸਖ਼ਤ ਨਿੰਦਾ ਕੀਤੀ ਗਈ।ਕਿਸਾਨ-ਆਗੂਆਂ ਨੇ ਕਿਹਾ ਕਿ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜੇ 3 ਕਿਸਾਨਾਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾਅ ਕੀਤਾ ਜਾਵੇ।ਆਗੂਆਂ ਨੇ ਕਿਹਾ ਕਿ ਅਜਿਹੇ ਜਾਬਰ ਹੱਥਕੰਡੇ ਕਿਸਾਨਾਂ ਦੀ ਹੱਕੀ ਆਵਾਜ਼ ਨੂੰ ਦਬਾ ਨਹੀਂ ਸਕਦੇ।ਦਿੱਲੀ-ਮੋਰਚਿਆਂ ਦੀ ਮਜ਼ਬੂਤੀ ਲਈ ਨੌਜਵਾਨਾਂ ਅਤੇ ਔਰਤਾਂ ਦੀ ਵੱਡੀ ਪੱਧਰ 'ਤੇ ਸ਼ਮੂਲੀਅਤ ਕਰਵਾਉਣ ਲਈ ਜਥੇਬੰਦੀਆਂ ਵੱਲੋਂ ਪਿੰਡਾਂ 'ਚ ਨੁੱਕੜ ਮੀਟਿੰਗਾਂ ਦਾ ਦੌਰ ਜਾਰੀ ਹੈ ਅਤੇ ਕਾਫ਼ਲੇ ਦਿੱਲੀ ਲਈ ਰਵਾਨਾ ਕੀਤੇ ਜਾ ਰਹੇ ਹਨ। ਬਠਿੰਡਾ, ਸੰਗਰੂਰ, ਬਰਨਾਲਾ, ਪਟਿਆਲਾ, ਰੋਪੜ, ਮਾਨਸਾ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ, ਲੁਧਿਆਣਾ, ਗੁਰਦਾਸਪੁਰ ਸਮੇਤ ਵੱਖ-ਵੱਖ ਜਿਲ੍ਹਿਆਂ ਤੋਂ ਕਿਸਾਨਾਂ, ਔਰਤਾਂ ਅਤੇ ਨੌਜਵਾਨਾਂ ਦੇ ਕਾਫ਼ਲੇ ਦਿੱਲੀ-ਮੋਰਚਿਆਂ ਲਈ ਰਵਾਨਾ ਹੋਏ।ਬਰਨਾਲਾ 'ਚ ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਵੱਲੋਂ ਨੌਜਵਾਨਾਂ ਦੀ ਸੂਬਾਈ-ਕਨਵੈਨਸ਼ਨ ਆਯੋਜਿਤ ਕੀਤੀ ਗਈ ਅਤੇ ਬੁਲਾਰਿਆਂ ਨੇ ਨੌਜਵਾਨਾਂ ਨੂੰ ਪੰਜਾਬ ਦੀ ਵਿਰਾਸਤ ਅਤੇ ਕੁਰਬਾਨੀਆਂ ਭਰੇ ਇਤਿਹਾਸ ਤੋਂ ਪ੍ਰੇਰਨਾ ਲੈਂਦਿਆਂ ਸੰਘਰਸ਼ਾਂ ਲਈ ਡਟ ਜਾਣ ਦਾ ਸੰਦੇਸ਼ ਦਿੱਤਾ।ਪੰਜਾਬ ਭਰ 'ਚ ਜਾਰੀ ਕਰੀਬ 108 ਥਾਵਾਂ- ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ ਦੇ 291ਵੇਂ ਦਿਨ ਸੰਬੋਧਨ ਕਰਦਿਆਂ ਕਿਸਾਨ-ਆਗੂਆਂ ਨੇ ਕਿਹਾ ਕਿ ਹੁਣ ਤੱਕ 500 ਤੋਂ ਉੱਪਰ ਕਿਸਾਨ ਸ਼ਹੀਦ ਹੋ ਚੁੱਕੇ ਹਨ, ਪਰ ਕੇਂਦਰ- ਸਰਕਾਰ ਅੰਦੋਲਨ ਦੀਆਂ ਮੰਗਾਂ ਮੰਨਣ ਦੀ ਬਜਾਏ ਜ਼ਬਰ ਦੇ ਹੱਥਕੰਡੇ ਅਪਣਾਉਣਾ ਲੋਚਦੀ ਹੈ, ਜੋ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਹੋਵੇਗਾ। 

 

Tags: Protest , Agitation , Demonstration , MSP , Farm Laws , Farmer Bills , Farmers Protest , Bharatiya Kisan Union , BKU , APMC , Farmer Protest , #FarmerProtest

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD