Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਅੱਜ ਬਲਾਤਕਾਰ ਪੀੜ੍ਹਤ ਬੱਚੀ ਨਾਲ ਉਸਦੇ ਪਿੰਡ ਰੁਮੀ ਵਿਖੇ ਕੀਤੀ ਮੁਲਾਕਾਤ

ਦੋਸ਼ੀ ਨੂੰ ਜਲਦ ਗ੍ਰਿਫਤਾਰ ਕਰਨ ਦਾ ਦਿੱਤਾ ਭਰੋਸਾ, ਪੀੜ੍ਹਤ ਬੱਚੀ ਨਾਲ ਵੀ ਕੀਤੀ ਗੱਲਬਾਤ

Punjab State Women Commission, Manisha Gulati, Roomi, Jagraon, Capt Sandeep Singh Sandhu

Web Admin

Web Admin

5 Dariya News

ਰੁਮੀ (ਲੁਧਿਆਣਾ) , 18 Jul 2021

Last updated on: Jul 18, 2021, 00:00 IST

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਅੱਜ 7 ਸਾਲਾ ਬਲਾਤਕਾਰ ਪੀੜ੍ਹਤ ਬੱਚੀ ਨਾਲ ਉਸਦੇ ਪਿੰਡ ਰੁਮੀ, ਨੇੜੇ ਜਗਰਾਉਂ ਵਿਖੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਮੁਲਜ਼ਮ ਹਾਲੇ ਫਰਾਰ ਹੈ ਅਤੇ ਜਲਦ ਹੀ ਉਸਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਨਾਲ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਅਤੇ ਲੁਧਿਆਣਾ (ਦਿਹਾਤੀ) ਦੇ ਐਸ.ਐਸ.ਪੀ. ਸ.ਚਰਨਜੀਤ ਸਿੰਘ ਸੋਹਲ ਵੀ ਮੌਜੂਦ ਸਨ।ਜਿਕਰਯੋਗ ਹੈ ਕਿ 9 ਜੁਲਾਈ, 2021 ਨੂੰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਰੁਮੀ ਵਿਖੇ ਇੱਕ 7 ਸਾਲ ਦੀ ਬੱਚੀ ਨਾਲ ਉਸ ਦੇ ਗੁਆਂਢੀ ਨੇ ਬਲਾਤਕਾਰ ਕੀਤਾ ਸੀ। ਜਦੋਂ ਤੋਂ ਇਹ ਘਿਨਾਉਣਾ ਅਪਰਾਧ ਹੋਇਆ ਹੈ, ਦੋਸ਼ੀ ਫਰਾਰ ਹੈ ਅਤੇ ਲੁਧਿਆਣਾ (ਦਿਹਾਤੀ) ਪੁਲਿਸ ਵੱਲੋਂ ਉਸਦੀ ਗ੍ਰਿਫਤਾਰੀ ਲਈ ਕਈ ਟੀਮਾਂ ਗਠਿਤ ਕੀਤੀਆਂ ਹਨ, ਜਿਨ੍ਹਾਂ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਪੀੜ੍ਹਤ ਲੜਕੀ ਅਤੇ ਉਸਦੇ ਮਾਪਿਆਂ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਰੋਸਾ ਦਿੱਤਾ ਕਿ ਦੋਸ਼ੀ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਮਿਸ਼ਨ ਨੇ ਮੁਲਜ਼ਮ ਨੂੰ ਜਲਦ ਤੋਂ ਜਲਦ ਕਾਬੂ ਕਰਨ ਲਈ ਪੁਲਿਸ ਨੂੰ ਸਖਤ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਪੀੜ੍ਹਤ ਲੜਕੀ ਨਾਲ ਵੀ ਗੱਲਬਾਤ ਕੀਤੀ।ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਕੱਤਰ ਅਤੇ ਸੀਨੀਅਰ ਕਾਂਗਰਸੀ ਆਗੂ ਕੈਪਟਨ ਸੰਦੀਪ ਸਿੰਘ ਸੰਧੂ ਨੇ ਕਿਹਾ ਕਿ ਪੀੜ੍ਹਤ ਲੜਕੀ ਅਤੇ ਉਸ ਦੇ ਪਰਿਵਾਰ ਨੂੰ ਵਿੱਤੀ ਮੁਆਵਜ਼ਾ ਮੁਹੱਈਆ ਕਰਵਾਉਣ ਦਾ ਕੇਸ ਅਗਲੀ ਕਾਰਵਾਈ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀ.ਐਲ.ਐਸ.ਏ.) ਲੁਧਿਆਣਾ ਨੂੰ ਸੌਂਪਿਆ ਗਿਆ ਹੈ। ਉਨ੍ਹਾਂ ਵੀ ਪੀੜ੍ਹਤ ਅਤੇ ਉਸਦੇ ਪਰਿਵਾਰ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

 

Tags: Punjab State Women Commission , Manisha Gulati , Roomi , Jagraon , Capt Sandeep Singh Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD