Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੁੰਦਰ ਸ਼ਾਮ ਅਰੋੜਾ ਵਲੋਂ ਆਕਸੀਜਨ ਪਲਾਂਟ ਦੀ ਸ਼ੁਰੂਆਤ

1000 ਐਲ.ਪੀ.ਐਮ. ਸਮਰੱਥਾ ਵਾਲਾ ਪਲਾਂਟ ਕੋਵਿਡ ਵਾਰਡ ਲਈ ਲਗਾਤਾਰ ਆਕਸੀਜਨ ਬਣਾਏਗਾ ਯਕੀਨੀ

Sunder Sham Arora, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Hoshiarpur, SARS-CoV-2, Oxygen, Oxygen Cylinders, Oxygen Plants, Oxygen Concentrator, Oxygen supply, Liquid Medical Oxygen

Web Admin

Web Admin

5 Dariya News

ਹੁਸ਼ਿਆਰਪੁਰ , 19 Jul 2021

Last updated on: Jul 19, 2021, 00:00 IST

ਇਕ ਹਜ਼ਾਰ ਐਲ.ਪੀ.ਐਮ. ਦੀ ਸਮਰੱਥਾ ਵਾਲੇ ਸਿਵਲ ਹਸਪਤਾਲ ਵਿਚ ਸਥਾਪਤ ਕੀਤੇ ਨਵੇਂ  ਆਕਸੀਜਨ ਪਲਾਂਟ ਦੀ ਅੱਜ ਸ਼ੁਰੂਆਤ ਕਰਵਾਉਂਦਿਆਂ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਣ ਸਿਵਲ ਹਸਪਤਾਲ ਦੇ ਕੋਵਿਡ ਵਾਰਡ ਵਿਚ ਲਗਾਤਾਰ ਆਕਸੀਜਨ ਸਪਲਾਈ ਹਰ ਵੇਲੇ ਉਪਲਬੱਧ ਰਹੇਗੀ।ਡੀ.ਆਰ.ਡੀ.ਓ. ਅਤੇ ਐਨ.ਐਚ.ਏ.ਆਈ. ਦੀ ਅਗਵਾਈ ਹੇਠ ਬਣੇ ਇਸ ਪਲਾਂਟ ਦੀ ਸ਼ੁਰੂਆਤ ਮੌਕੇ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਕਰੀਬ 1.40 ਕਰੋੜ ਦੀ ਲਾਗਤ ਨਾਲ ਤਿਆਰ ਹੋਏ ਇਸ ਪਲਾਂਟ ਦਾ ਕੋਵਿਡ-19 ਅਤੇ ਹੋਰ ਗੰਭੀਰ ਮਰੀਜਾਂ ਨੂੰ ਬਹੁਤ ਫਾਇਦਾ ਹੋਵੇਗਾ ਕਿਉਂਕਿ ਇਹ ਪਲਾਂਟ ਹਰ ਵੇਲੇ ਲੋੜੀਂਦੀ ਆਕਸੀਜਨ ਦੀ ਸਪਲਾਈ ਨੂੰ ਬੇਰੋਕ ਯਕੀਨੀ ਬਣਾਏਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਬੁਨਿਆਦੀ ਢਾਂਚੇ ਨੂੰ ਪਹਿਲਾਂ ਨਾਲੋਂ ਕਿਤੇ ਵੱਧ ਮਜ਼ਬੂਤ ਕੀਤਾ ਜਾ ਚੁੱਕਾ ਹੈ ਅਤੇ ਕੋਵਿਡ ਮਹਾਮਾਰੀ ਦੀ ਰੋਕਥਾਮ ਲਈ ਅਤਿ-ਆਧੁਨਿਕ ਸਿਹਤ ਸਹੂਲਤਾਂ ਵੀ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿਚ ਆਧੁਨਿਕ ਤਕਨੀਕ ਵਾਲੀ ਸੀ.ਟੀ. ਸਕੈਨ ਦੀ ਸਹੂਲਤ ਵੀ ਜਲਦ ਹੀ ਸ਼ੁਰੂ ਹੋਣ ਜਾ ਰਹੀ ਹੈ ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਸਿਵਲ ਹਸਪਤਾਲ ਵਿਚ 300 ਐਮ.ਐਚ.ਜੈਡ ਅਤੇ 500 ਐਮ.ਐਚ.ਜੈਡ ਦੇ 2 ਐਕਸਰੇ ਯੂਨਿਟ ਮਰੀਜਾਂ ਨੂੰ ਸਿਹਤ ਸਹੂਲਤ ਮੁਹੱਈਆ ਕਰਵਾ ਰਹੇ ਹਨ।

ਨਵੇਂ ਲਗਾਏ ਗਏ ਆਕਸੀਜਨ ਪਲਾਂਟ ਸਬੰਧੀ ਉਦਯੋਗ ਮੰਤਰੀ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੀ ਪਹਿਲੀ ਅਤੇ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਕਮੀ ਕਰਕੇ ਪੇਸ਼ ਆਈਆਂ ਔਕੜਾਂ ਉਪਰੰਤ ਪੰਜਾਬ ਸਰਕਾਰ ਵਲੋਂ ਇਹ ਪਲਾਂਟ ਸਥਾਪਤ ਕਰਨ ਲਈ ਕਾਰਵਾਈ ਸ਼ੁਰੂ ਕੀਤੀ ਗਈ ਜਿਸ ਤਹਿਤ ਹੁਣ ਕਿਸੇ ਵੀ ਮਰੀਜ ਨੂੰ ਆਕਸੀਜਨ ਸਬੰਧੀ ਕਿਸੇ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਿਹ’ ਤਹਿਤ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਕਈ ਮਹੱਤਵਪੂਰਨ ਫੈਸਲੇ ਲਏ ਗਏ ਹਨ ਜਿਨ੍ਹਾਂ ਵਿਚ ਕੋਵਿਡ-19 ਦੇ ਮਰੀਜਾਂ ਦੀ ਸਮੁੱਚੀ ਜਾਂਚ, ਇਲਾਜ ਅਤੇ ਹੋਰ ਸਹੂਲਤਾਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਰਾਜ ਦੇ ਸਰਕਾਰੀ ਮੈਡੀਕਲ ਕਾਲਜਾਂ ਵਿਚ ਕੋਵਿਡ-19 ਦੇ ਮਰੀਜਾਂ ਲਈ ਵਿਸ਼ੇਸ਼ ਵਾਰਡ, ਲੈਵਲ-3 ਦੇ ਮਰੀਜਾਂ ਦੀ ਦੇਖਭਾਲ ਤੇ ਇਲਾਜ ਲਈ ਵਿਸ਼ੇਸ਼ ਪ੍ਰਬੰਧਾਂ ਦੇ ਨਾਲ-ਨਾਲ ਵੈਂਟੀਲੇਟਰ ਦੀ ਸਹੂਲਤ ਵੀ ਉਪਲਬੱਧ ਕਰਵਾਈ ਗਈ ਹੈ ਤਾਂ ਜੋ ਕੋਵਿਡ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਚੇਅਰਮੈਨ ਨਗਰ ਸੁਧਾਰ ਟਰੱਸਟ ਐਡਵੋਕੇਟ ਰਾਕੇਸ਼ ਮਰਵਾਹਾ, ਵਧੀਕ ਡਿਪਟੀ ਕਮਿਸ਼ਨਰ (ਜ) ਵਿਸ਼ੇਸ਼ ਸਾਰੰਗਲ, ਐਸ.ਡੀ.ਐਮ. ਹੁਸ਼ਿਆਰਪੁਰ ਸ਼ਿਵਰਾਜ ਸਿੰਘ ਬੱਲ, ਸਿਵਲ ਸਰਜਨ ਡਾ. ਰਣਜੀਤ ਸਿੰਘ, ਐਸ.ਐਮ.ਓ. ਡਾ. ਜਸਵਿੰਦਰ ਸਿੰਘ, ਕੌਂਸਲਰ ਬਲਵਿੰਦਰ ਕੁਮਾਰ, ਕੌਂਸਲਰ ਹਰਵਿੰਦਰ ਸਿੰਘ, ਕੌਂਸਲਰ ਅਸ਼ੋਕ ਮਹਿਰਾ, ਸਰਪੰਚ ਕੁਲਦੀਪ ਅਰੋੜਾ, ਸਰਪੰਚ ਐਡਵੋਕੇਟ ਨਵਜਿੰਦਰ ਸਿੰਘ ਆਦਿ ਮੌਜੂਦ ਸਨ।

 

Tags: Sunder Sham Arora , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Hoshiarpur , SARS-CoV-2 , Oxygen , Oxygen Cylinders , Oxygen Plants , Oxygen Concentrator , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD