Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਰਾਮਬਾਗ ਬਿਰਧ ਆਸ਼ਰਮ ਵਿਖੇ ਬਣ ਰਹੇ ਨਵੇਂ ਕਮਰਿਆਂ ਦਾ ਕੀਤਾ ਨਿਰੀਖਣ

ਬਜ਼ੁਰਗਾਂ ਦੇ ਵਧੀਆ ਰਹਿਣ-ਸਹਿਣ ਲਈ ਬਿਰਧ ਆਸ਼ਰਮ ਲਈ 47 ਲੱਖ ਰੁਪਏ ਕਰਵਾਏ ਮਨਜ਼ੂਰ, ਸੋਲਰ ਸਿਸਟਮ, ਵੱਡਾ ਡਾਈਨਿੰਗ ਹਾਲ ਅਤੇ ਆਸ਼ਰਮ ਦਾ ਕਰਵਾਇਆ ਨਵੀਨੀਕਰਨ

Parminder Singh Pinky, Congress, Punjab Congress, Ferozpur

Web Admin

Web Admin

5 Dariya News

ਫਿਰੋਜ਼ਪੁਰ , 19 Jul 2021

Last updated on: Jul 19, 2021, 00:00 IST

ਰਾਮਬਾਗ ਬਿਰਧ ਆਸ਼ਰਮ ਫਿਰੋਜ਼ਪੁਰ ਛਾਉਣੀ ਵਿਖੇ ਬਜ਼ੁਰਗਾਂ ਦੇ ਵਧੀਆ ਰਹਿਣ ਸਹਿਣ ਲਈ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ ਵੱਲੋਂ ਸਰਕਾਰ ਪਾਸੋਂ ਆਸ਼ਰਮ ਲਈ 47 ਲੱਖ ਰੁਪਏ ਮਨਜ਼ੂਰ ਕਰਵਾਏ ਗਏ ਹਨ।ਵਿਧਾਇਕ ਵੱਲੋਂ ਪਹਿਲਾਂ ਆਸ਼ਰਮ ਵਿਖੇ ਸੋਲਰ ਸਿਸਟਮ ਲਗਵਾਇਆ ਗਿਆ ਅਤੇ ਹੁਣ ਆਸ਼ਰਮ ਵਿਖੇ ਨਵੇਂ ਕਮਰੇ ਅਤੇ ਡਾਇਨਿੰਗ ਹਾਲ ਬਣਵਾਇਆ ਜਾ ਰਿਹਾ ਹੈ।ਨਵੇਂ ਕਮਰਿਆਂ ਦੇ ਨਿਰੀਖਣ ਲਈ ਐਤਵਾਰ ਨੂੰ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਖੁਦ ਆਸ਼ਰਮ ਵਿਖੇ ਪਹੁੰਚੇ ਜਿਥੇ ਉਨ੍ਹਾਂ ਨੇ ਉਸਾਰੀ ਦਾ ਜਾਇਜਾ ਲਿਆ ਅਤੇ ਨਾਲ ਹੀ ਉਥੇ ਬਜ਼ੁਰਗਾਂ ਦਾ ਹਾਲ ਚਾਲ ਵੀ ਜਾਣਿਆ। ਵਿਧਾਇਕ ਪਿੰਕੀ ਨੇ ਕਿਹਾ ਕਿ ਬਜ਼ੁਰਗਾਂ ਦੀ ਸੇਵਾ ਕਰਨਾ ਸਾਡਾ ਪਹਿਲਾ ਫਰਜ ਹੈ ਅਤੇ ਇਨ੍ਹਾਂ ਦੇ ਆਸ਼ੀਰਵਾਦ ਤੇ ਦੁਆਵਾਂ ਕਰ ਕੇ ਹੀ ਅੱਜ ਅਸੀਂ ਜਿੰਦਗੀ ਦੇ ਇਸ ਮੁਕਾਮ ਤੇ ਹਾਂ। ਉਨ੍ਹਾਂ ਕਿਹਾ ਕਿ ਇਨ੍ਹਾਂ ਬਜ਼ੁਰਗਾਂ ਨੂੰ ਇੱਥੇ ਰਹਿਣ ਵਿਚ ਕੋਈ ਦਿੱਕਤ ਨਹੀਂ ਆਵੇਗੀ ਅਤੇ ਉਨ੍ਹਾਂ ਦੀ ਸੇਵਾ ਲਈ ਉਹ ਹਮੇਸ਼ਾ ਹੀ ਤਿਆਰ ਹਨ।ਵਿਧਾਇਕ ਪਿੰਕੀ ਨੇ ਕਿਹਾ ਕਿ ਉਨ੍ਹਾਂ ਦਾ ਇੱਕ ਹੀ ਸੁਪਨਾ ਹੈ ਕਿ ਉਹ ਫਿਰੋਜ਼ਪੁਰ ਦੇ ਹਰ ਵਰਗ ਲਈ ਭਲਾਈ ਦਾ ਕੰਮ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਫਿਰੋਜ਼ਪੁਰ ਲਈ ਲਗਾਤਾਰ ਫੰਡ ਜਾਰੀ ਕਰਵਾਏ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਵਿਕਾਸ ਦੇ ਕੰਮ ਕਰਵਾਏ ਜਾ ਸਕਣ।ਇਸ ਮੌਕੇ ਆਸ਼ਰਮ ਦੇ ਪ੍ਰਧਾਨ ਹਰੀਸ਼ ਗੋਇਲ ਨੇ ਵਿਧਾਇਕ ਪਿੰਕੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਫਿਰੋਜ਼ਪੁਰ ਦੇ ਇਤਹਾਸ ਵਿਚ ਪਹਿਲੀ ਵਾਰ ਹੈ ਕਿ ਕਿਸੇ ਵਿਧਾਇਕ ਨੇ ਆਸ਼ਰਮ ਲਈ 47 ਲੱਖ ਰੁਪਏ ਮਨਜ਼ੂਰ ਕਰਵਾਏ ਹੋਣ, ਉਨ੍ਹਾਂ ਕਿਹਾ ਕਿ ਹੁਣ ਤੱਕ ਕਿਸੇ ਨੇ ਵੀ ਇਸ ਬਿਰਧ ਆਸ਼ਰਮ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਵਿਧਾਇਕ ਪਿੰਕੀ ਵੱਲੋਂ ਫਿਰੋਜ਼ਪਰ ਵਿਚ ਲਗਾਤਾਰ ਵੱਡੇ ਕੰਮ ਕਰਵਾਏ ਗਏ ਹਨ ਪਹਿਲਾਂ ਉਨ੍ਹਾਂ ਵੱਲੋਂ ਪੀਜੀਆਈ ਦਾ ਪ੍ਰਾਜੈਕਟ, ਫਿਰ ਫਿਰੋਜ਼ਪੁਰ ਵਿਖੇ ਯੂਨੀਵਰਸਿਟੀ ਅਤੇ ਕਈ ਵੱਡੇ ਪਾਰਕ ਆਦਿ ਦੇ ਪ੍ਰਾਜੈਕਟ ਲਿਆਂਦੇ ਗਏ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੀ ਉਨ੍ਹਾਂ ਵੱਲੋਂ ਆਸ਼ਰਮ ਲਈ ਵੀ ਸੋਲਰ ਸਿਸਟਮ ਲਗਵਾਕੇ ਦਿੱਤਾ ਗਿਆ ਅਤੇ ਹੁਣ ਨਵੇਂ ਕਮਰਿਆਂ ਦੀ ਉਸਾਰੀ ਦਾ ਕੰਮ ਵੀ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸੰਜੇ ਗੁਪਤਾ ਵੀ ਹਾਜ਼ਰ ਸਨ।    

 

Tags: Parminder Singh Pinky , Congress , Punjab Congress , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD