Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਤ੍ਰਿਪਤ ਬਾਜਵਾ ਦੇ ਯਤਨਾ ਸਦਕਾ ਪਿੰਡ ਧੁੱਪਸੜੀ ਦੀ ਬਿਜਲੀ ਸਪਲਾਈ ਸ਼ਹਿਰੀ ਫੀਡਰ ਨਾਲ ਜੁੜੀ

ਲੋਕਾਂ ਦੀ ਸੇਵਾ ਮੇਰਾ ਧਰਮ, ਮੈਂ ਇਸ ਤੋਂ ਕਦੇ ਪਿੱਛੇ ਨਹੀਂ ਹਟਾਂਗਾ - ਤ੍ਰਿਪਤ ਬਾਜਵਾ

Tript Rajinder Singh Bajwa, Chandigarh, Punjab Pradesh Congress Committee, Congress, Punjab Congress, Government of Punjab, Punjab Government, Punjab, Batala

Web Admin

Web Admin

5 Dariya News

ਬਟਾਲਾ , 19 Jul 2021

ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਯਤਨਾ ਸਦਕਾ ਬਟਾਲਾ ਲਾਗਲੇ ਪਿੰਡ ਧੁੱਪਸੜੀ ਦੀ ਬਿਜਲੀ ਸਪਲਾਈ ਦੀ ਸਮੱਸਿਆ ਹੱਲ ਹੋ ਗਈ ਹੈ। ਪਿੰਡ ਧੁੱਪਸੜੀ ਨੂੰ ਵੀ ਸ਼ਹਿਰੀ ਫੀਡਰ ਨਾਲ ਜੋੜਿਆ ਜਾਵੇਗਾ ਤਾਂ ਜੋ 24 ਘੰਟੇ ਨਿਰਵਿਗਨ ਬਿਜਲੀ ਸਪਲਾਈ ਮਿਲ ਸਕੇ। ਸ. ਬਾਜਵਾ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਪਾਵਰਕਾਮ ਦੇ ਅਧਿਕਾਰੀਆਂ ਨੇ ਪਿੰਡ ਧੁੱਪਸੜੀ ਨੂੰ ਸ਼ਹਿਰੀ ਫੀਡਰ ਨਾਲ ਜੋੜਨ ਦੀ ਕਾਰਵਾਈ ਅਰੰਭ ਕਰ ਦਿੱਤੀ ਹੈ।ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪਿੰਡ ਧੁੱਪਸੜੀ ਦੇ ਵਸਨੀਕਾਂ ਦੀ ਇਹ ਲੰਮੇ ਸਮੇਂ ਤੋਂ ਮੰਗ ਸੀ ਕਿ ਉਨ੍ਹਾਂ ਦੇ ਪਿੰਡ ਨੂੰ ਬਿਜਲੀ ਸਪਲਾਈ ਨੇੜੇ ਦੇ ਬਟਾਲਾ ਸ਼ਹਿਰੀ ਫੀਡਰ ਨਾਲ ਜੋੜਿਆ ਜਾਵੇ, ਕਿਉਂਕਿ ਪਿੰਡ ਨੂੰ ਬਿਜਲੀ ਸਪਲਾਈ ਪੇਂਡੂ ਫੀਡਰ ਤੋਂ ਮਿਲਣ ਕਾਰਨ ਗਰਮੀਆਂ ਵਿੱਚ ਜਾਂ ਫਸਲਾਂ ਪੱਕਣ ਦੇ ਸਮੇਂ ਬਿਜਲੀ ਦੇ ਕੱਟ ਲੱਗੇ ਰਹਿੰਦੇ ਹਨ। ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਪਿੰਡ ਸ਼ਹਿਰ ਦੇ ਨਜ਼ਦੀਕ ਹੀ ਹੈ ਇਸ ਲਈ ਬਿਜਲੀ ਸਪਲਾਈ ਵੀ ਸ਼ਹਿਰੀ ਫੀਡਰ ਨਾਲ ਜੋੜ ਦਿੱਤੀ ਜਾਵੇ। ਸ. ਬਾਜਵਾ ਨੇ ਕਿਹਾ ਪਿੰਡ ਵਾਸੀਆਂ ਦੀ ਇਸ ਮੰਗ ਨੂੰ ਪੂਰਾ ਕਰ ਦਿੱਤਾ ਗਿਆ ਹੈ ਅਤੇ ਪਾਵਰਕਾਮ ਨੇ ਪਿੰਡ ਦੀ ਬਿਜਲੀ ਸਪਲਾਈ ਸ਼ਹਿਰੀ ਫੀਡਰ ਨਾਲ ਜੋੜਨੀ ਸ਼ੁਰੂ ਕਰ ਦਿੱਤੀ ਹੈ।ਸ. ਬਾਜਵਾ ਨੇ ਕਿਹਾ ਕਿ ਲੋਕਾਂ ਦੀ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦਾ ਫਰਜ ਹੈ ਅਤੇ ਉਨ੍ਹਾਂ ਨੇ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਆਪਣੇ ਇਸ ਫਰਜ ਨੂੰ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਹਲਕਾ ਫ਼ਤਿਹਗੜ੍ਹ ਚੂੜੀਆਂ ਦੇ ਨਾਲ ਬਟਾਲਾ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਨ ਵਿੱਚ ਉਨ੍ਹਾਂ ਨੇ ਆਪਣੀ ਪੂਰੀ ਵਾਹ ਲਗਾਈ ਹੈ ਅਤੇ ਅੱਜ ਵਿਕਾਸ ਪੱਖੋਂ ਬਟਾਲੇ ਸ਼ਹਿਰ ਦਾ ਮੁਹਾਂਦਰਾ ਬਦਲਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਉਨ੍ਹਾਂ ਦਾ ਧਰਮ ਹੈ ਅਤੇ ਉਹ ਇਸ ਤੋਂ ਕਦੀ ਪਿੱਛੇ ਨਹੀਂ ਹਟਣਗੇ।ਇਸ ਮੌਕੇ ’ਤੇ ਸਰਪੰਚ ਬਲਜਿੰਦਰ ਕੌਰ, ਸੁਖਵਿੰਦਰ ਸਿੰਘ, ਲਖਬੀਰ ਸਿੰਘ ਮੈਂਬਰ ਪੰਚਾਇਤ, ਮੁਖਤਾਰ ਸਿੰਘ, ਗੁਰਬਚਨ ਸਿੰਘ, ਰਾਜਵਿੰਦਰ ਸਿੰਘ ਰਾਜੂ, ਜਸਕੀਰਤ ਸਿੰਘ, ਪ੍ਰੀਤਮ, ਪ੍ਰੀਤਮ ਲਾਲ, ਅਵਤਾਰ ਸਿੰਘ, ਕੁਲਬੀਰ ਸਿੰਘ, ਜਰਮਨਦੀਪ ਸਿੰਘ, ਹਰਪਾਲ ਸਿੰਘ, ਜਸਪਾਲ ਸਿੰਘ, ਬਲਵਿੰਦਰ ਸਿੰਘ ਫੌਜੀ, ਜਥੇਦਾਰ ਸਤਨਾਮ ਸਿੰਘ, ਮਾਸਟਰ ਬਲਵੀਰ ਸਿੰਘ, ਬੂਟਾ ਸਿੰਘ, ਜਰਮਨਦੀਪ ਸਿੰਘ, ਅਮਨਦੀਪ ਸਿੰਘ ਆਦਿ ਹਾਜ਼ਰ ਸਨ।

 

Tags: Tript Rajinder Singh Bajwa , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD