Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਦੇ ਮੈਂਬਰ ਪਾਰਲੀਮੈਂਟਾਂ ਦਾ ਜੰਤਰ ਮੰਤਰ ਤੇ ਧਰਨਾ

Manish Tewari, Congress, Indian National Congress, Punjab Congress, Punjab, Dr Amar Singh, Jasbir Singh Gill, Ravneet Singh Bittu, Gurjeet Singh Aujla

Web Admin

Web Admin

5 Dariya News

ਨਵੀਂ ਦਿੱਲੀ , 19 Jul 2021

Last updated on: Jul 19, 2021, 00:00 IST

ਕੇਂਦਰ ਦੀ ਨਰਿੰਦਰ ਮੋਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਲਿਆਂਦੇ ਗਏ ਕਾਲੇ ਖੇਤੀ ਕਾਨੂੰਨਾਂ ਖਿਲਾਫ ਵਿਰੋਧ ਪ੍ਰਗਟਾਉਂਦੇ ਹੋਏ ਲੰਬੇ ਸਮੇਂ ਤੋਂ ਜੰਤਰ-ਮੰਤਰ ਤੇ ਚੱਲ ਰਿਹਾ ਪੰਜਾਬ ਤੋਂ ਮੈਂਬਰ ਪਾਰਲੀਮੈਂਟਾਂ ਵੱਲੋਂ ਧਰਨਾ ਅੱਜ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਵੀ ਤੇ ਜਾਰੀ ਰਿਹਾ।ਇਸ ਧਰਨੇ ਵਿਚ ਮੈਂਬਰ ਪਾਰਲੀਮੈਂਟ ਪਰਨੀਤ ਕੌਰ, ਮਨੀਸ਼ ਤਿਵਾੜੀ, ਰਵਨੀਤ ਸਿੰਘ ਬਿੱਟੂ, ਜਸਬੀਰ ਸਿੰਘ ਗਿੱਲ, ਗੁਰਜੀਤ ਸਿੰਘ ਔਜਲਾ, ਚੌਧਰੀ ਸੰਤੋਖ ਸਿੰਘ, ਡਾ ਅਮਰ ਸਿੰਘ ਤੇ ਮੁਹੰਮਦ ਸਦੀਕ ਸ਼ਾਮਲ ਰਹੇ।ਇਸ ਮੌਕੇ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਕਿਹਾ ਕਿ ਉਹ ਪਹਿਲਾਂ ਵੀ ਪਾਰਲੀਮੈਂਟ ਚ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨ ਕਈ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ਸਣੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਧਰਨੇ ਤੇ ਬੈਠੇ ਹਨ। ਇਸ ਦੌਰਾਨ ਸੈਂਕੜਿਆਂ ਕਿਸਾਨਾਂ ਦੀ ਜਾਨ ਜਾ ਚੁੱਕੀ ਹੈ, ਪਰ ਮੋਦੀ ਸਰਕਾਰ ਦੇ ਕੰਨ ਤੇ ਜੂੰ ਤੱਕ ਨਹੀਂ ਰੇਂਗ ਰਹੀ। ਐਮ.ਪੀ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਲੋਕ ਸਭਾ ਚ ਇਨ੍ਹਾਂ ਕਾਨੂੰਨਾਂ ਉਪਰ ਚਰਚਾ ਲਈ ਪ੍ਰਸਤਾਵ ਵੀ ਲਿਆਂਦਾ ਗਿਆ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਕੇਂਦਰ ਇਨ੍ਹਾਂ ਕਾਲੇ ਕਾਨੂੰਨ‍ਾਂ ਨੂੰ ਵਾਪਸ ਨਹੀਂ ਲੈਂਦੀ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।

 

Tags: Manish Tewari , Congress , Indian National Congress , Punjab Congress , Punjab , Dr Amar Singh , Jasbir Singh Gill , Ravneet Singh Bittu , Gurjeet Singh Aujla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD