Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪਿਛਲੇ ਦਿਨਾਂ ਦੋਰਾਨ ਨਰੋਟ ਜੈਮਲ ਸਿੰਘ ਥਾਣੇ ਅਧੀਨ ਦਰਜ ਮਾਮਲੇ ਧਾਰਾ 302,34 ਆਈ.ਪੀ.ਸੀ. ਅਧੀਨ ਦੋਸੀਆਂ ਵਿੱਚੋਂ ਪੁਲਿਸ ਵੱਲੋਂ ਚਾਰ ਲੋਕਾਂ ਨੂੰ ਕੀਤਾ ਗਿਰਫਤਾਰ

ਐਸ.ਐਸ.ਪੀ. ਪਠਾਨਕੋਟ ਸ੍ਰੀ ਸੁਰਿੰਦਰ ਲਾਂਬਾ ਵੱਲੋਂ ਪ੍ਰੈਸ ਕੰਨਫਰੰਸ਼ ਕਰਕੇ ਕੀਤਾ ਮਾਮਲੇ ਦਾ ਖੁਲਾਸਾ

Crime News Punjab, Punjab Police, Police, Crime News, Pathankot Police, Pathankot

Web Admin

Web Admin

5 Dariya News

ਪਠਾਨਕੋਟ , 19 Jul 2021

Last updated on: Jul 19, 2021, 00:00 IST

ਜਿਲ੍ਹਾ ਪਠਾਨਕੋਟ ਦੇ ਐਸ.ਐਸ.ਪੀ. ਸ੍ਰੀ ਸੁਰਿੰਦਰ ਲਾਂਬਾ ਵੱਲੋਂ ਐਸ.ਐਸ.ਪੀ. ਦਫਤਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਵਿਸ਼ੇਸ ਤੋਰ ਤੇ ਪ੍ਰੈਸ ਕੰਨਫਰੰਸ਼ ਆਯੋਜਿਤ ਕੀਤੀ ਗਈ। ਜਿਸ ਦੋਰਾਨ ਸੰਬੋਧਤ ਕਰਦਿਆਂ ਸ੍ਰੀ ਸੁਰਿੰਦਰ ਲਾਂਬਾ ਐਸ.ਐਸ.ਪੀ. ਪਠਾਨਕੋਟ ਵੱਲੋਂ ਦੱਸਿਆ ਗਿਆ ਕਿ ਪਿਛਲੇ ਦਿਨੀਂ 28 ਜੂਨ 2021 ਨੂੰ ਰਜਨੀਸ ਸਿੰਘ ਪੁੱਤਰ ਬਿਸ਼ਨ ਸਿੰਘ ਨਿਵਾਸੀ ਠਾਕੁਰਪੁਰ ਥਾਣਾ ਸਦਰ ਪਠਾਨਕੋਟ ਦੇ ਬਿਆਨ ਦੇ ਅਧਾਰ ਤੇ ਕੀਮਤੀ ਪੁੱਤਰ ਅਜੀਤ ਰਾਜ, ਸਿਵ ਕੁਮਾਰ ਪੁੱਤਰ ਕੀਰਤੀ ਕੁਮਾਰ ਨਿਵਾਸੀ ਸਾਹ ਕਲੋਨੀ ਪਠਾਨਕੋਟ, ਜੀਵਨ ਸਰੀਨ ਉਰਫ ਸੋਨੂੰ ਪੁੱਤਰ ਯਸਪਾਲ ਸਰੀਨ ਨਿਵਾਸੀ ਚਨੋਰ ਥਾਣਾ ਇੰਦੋਰਾ ਜਿਲ੍ਹਾ ਕਾਂਗੜ੍ਹਾ (ਹਿਮਾਚਲ ਪ੍ਰਦੇਸ਼) ਅਤੇ 2/3 ਹੋਰ ਅਣਪਛਾਤੇ ਲੋਕਾਂ ਤੇ ਮਾਮਲਾ ਧਾਰਾ 302,34 ਆਈ.ਪੀ.ਸੀ. ਅਧੀਨ ਦਰਜ ਕੀਤਾ ਗਿਆ ਸੀ।ਉਨ੍ਹਾਂ ਮਾਮਲੇ ਤੇ ਰੋਸਨੀ ਪਾਉਂਦੇ ਹੋਏ ਦੱਸਿਆ ਕਿ 27 ਜੂਨ 2021 ਨੂੰ ਕਰੀਬ ਸਾਮ ਦੇ 8.15 ਦਾ ਸਮਾਂ ਸੀ ਜਿਸ ਸਮੇਂ ਰਿਆਲਟੀ ਪੁਆਂਇੰਟ ਸਿਊਟੀ ਤਰਫ ਨਰੋਟ ਜੈਮਲ ਸਿੰਘ ਵਿਖੇ ਦੋ ਟਰੱਕਾਂ ਵਿੱਚ ਐਕਸੀਡੈਂਟ ਹੋ ਗਿਆ। ਜਿਸ ਵਿੱਚ ਇੱਕ ਟਰੱਕ ਦਾ ਮਾਲਕ ਕੀਮਤੀ ਲਾਲ ਅਤੇ ਦੂਸਰਾ ਟਰੱਕ ਦਾ ਮਾਲਕ ਸੁਖਜੀਤ ਸਿੰਘ ਨਿਵਾਸੀ ਭੱਟੀਵਾਲ ਥਾਣਾ ਘੂਮਣ ਜਿਲ੍ਹਾ ਗੁਰਦਾਸਪੁਰ ਦਾ ਨਿਵਾਸੀ ਸੀ ਦੂਸਰੇ ਟਰੱਕ ਦੇ ਮਾਲਕ ਸੁਖਜੀਤ ਸਿੰਘ ਨੇ ਅਪਣੇ ਦੋਸਤ ਰਜਿੰਦਰ ਸਿੰਘ ਅਤੇ ਜਗਜੀਤ ਸਿੰਘ ਨੂੰ ਫੋਨ ਕਰਕੇ ਮੋਕੇ ਤੇ ਜਾਣ ਲਈ ਕਿਹਾ। ਜਿੱਥੇ ਕੀਮਤੀ ਲਾਲ ਆਦਿ ਵੱਲੋਂ ਰਜਿੰਦਰ ਸਿੰਘ ਆਦਿ ਨਾਲ ਕੁੱਟ ਮਾਰ ਕੀਤੀ ਨਤੀਜੇ ਵਜੋਂ ਰਜਿੰਦਰ ਸਿੰਘ ਦੀ ਮੋਕੇ ਤੇ ਮੋਤ ਹੋ ਗਈ।ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨ੍ਹਾਂ ਦੋਰਾਨ ਉਨ੍ਹਾਂ ਵੱਲੋਂ ਉਪਰੋਕਤ ਮਾਮਲੇ ਦੀ ਜਾਂਚ ਲਈ ਇੱਕ ਟੀਮ ਬਣਾਈ ਗਈ ਜਿਸ ਵਿੱਚ ਐਸ.ਪੀ. (ਇੰਨਵੈਸਟੀਗੇਸ਼ਨ), ਏ.ਐਸ.ਪੀ. (ਦਿਹਾਤੀ), ਡੀ.ਐਸ.ਪੀ.(ਡੀ),ਇੰਨਚਾਰਜ ਸ੍ਰੀ ਆਈ.ਏ ਅਤੇ ਮੁੱਖ ਅਫਸ਼ਰ ਥਾਣਾ ਨਰੋਟ ਜੈਮਲ ਸਿੰਘ ਸਾਮਲ ਸਨ। ਉਨ੍ਹਾਂ ਦੱਸਿਆ ਕਿ ਇਸ ਟੀਮ ਵੱਲੋਂ ਦੋਸੀਆਂ ਦੀ ਭਾਲ ਵਿੱਚ ਕਈ ਸਟੇਟਾਂ ਵਿੱਚ ਰੇਡ ਕੀਤੀ ਅਤੇ ਦੋਸ਼ੀਆਂ ਨੂੰ ਗਿਰਫਤਾਰ ਕੀਤਾ। 

ਉਨ੍ਹਾਂ ਦੱਸਿਆ ਕਿ ਗਿਰਫਤਾਰ ਕੀਤੇ ਦੋਸੀਆਂ ਵਿੱਚੋਂ ਕੀਮਤੀ ਪੁੱਤਰ ਅਜੀਤ ਰਾਜ, ਸਿਵ ਕੁਮਾਰ ਪੁੱਤਰ ਕੀਰਤੀ ਕੁਮਾਰ, ਗੁਰਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਅਤੇ ਸੁਖਵਿੰਦਰ ਸਿੰਘ ਉਰਫ ਸੋਨੂੰ ਗਿਰਫਤਾਰ ਕੀਤੇ ਗਏ ਹਨ ਅਤੇ ਇਨ੍ਹਾਂ ਕੋਲੋਂ ਵਾਰਦਾਤ ਦੇ ਸਮੇਂ ਵਰਤੀ ਜਾਣ ਵਾਲੀ ਕਾਰ ਕੇ.ਆਈ.ਏ. ਸੈਲਟੋਸ਼ ਵੀ ਬਰਾਮਦ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਗਿਰਫਤਾਰ ਕੀਤੇ ਲੋਕਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਤੇ ਲਿਆ ਜਾਵੇਗਾ।ਉਨ੍ਹਾਂ ਸੰਬੋਧਨ ਕਰਦਿਆਂ ਦੱਸਿਆ ਕਿ ਪਿਛਲੇ ਕੂਝ ਦਿਨ੍ਹਾਂ ਤੋਂ ਜਿਲ੍ਹਾ ਪਠਾਨਕੋਟ ਵਿਖੇ ਪੁਲਿਸ ਵੱਲੋਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਜਿਵੈਂ ਕਰੋਨਾ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦਿਆਂ ਲੋਕਾਂ ਨੂੰ ਜਾਗਰੁਕ ਕੀਤਾ ਗਿਆ ਹੈ ਕਿ ਕਿਸੇ ਵੀ ਤਰ੍ਹਾਂ ਦੀ ਅਗਰ ਕੋਈ ਸਿਕਾਇਤ ਦੇਣੀ ਚਾਹੁੰਦਾ ਹੈ ਤਾਂ ਉਸ ਵਿਅਕਤੀ ਨੂੰ ਐਸ.ਐਸ.ਪੀ. ਦਫਤਰ ਪਠਾਨਕੋਟ ਆਉਂਣ ਦੀ ਲੋੜ ਨਹੀਂ ਹੈ ਅਤੇ ਉਹ ਵਿਅਕਤੀ ਇਹ ਸਿਕਾਇਤ ਨਜਦੀਕ ਦੇ ਕਿਸੇ ਪੁਲਿਸ ਥਾਣੇ ਵਿੱਚ ਜਾਂ ਸਾਂਝ ਕੇਂਦਰ ਵਿੱਚ ਵੀ ਦੇ ਸਕਦਾ ਹੈ ਜੋ ਖੁਦ ਬ ਖੁਦ ਉਨ੍ਹਾਂ ਕੋਲ ਪਹੁੰਚ ਜਾਵੇਗੀ। ਇਸ ਨਾਲ ਲੋਕਾਂ ਦਾ ਸਮਾਂ ਵੀ ਬਚੇਗਾ ਅਤੇ ਉਨ੍ਹਾਂ ਨੂੰ ਪ੍ਰੇਸਾਨ ਵੀ ਨਹੀਂ ਹੋਣਾ ਪਵੇਗਾ।ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ ਇੱਕ ਹੋਰ ਪਹਿਲ ਕਦਮੀ ਕੀਤੀ ਗਈ ਹੈ ਜਿਸ ਅਧੀਨ ਪਿਛਲੇ ਦਿਨ੍ਹਾਂ ਦੋਰਾਨ ਪਠਾਨਕੋਟ ਪੁਲਿਸ ਵੱਲੋਂ ਵੱਖ ਵੱਖ ਥਾਵਾਂ ਤੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਵਿਸ਼ੇਸ ਸਿਕਾਇਤ ਨਿਵਾਰਨ ਜਾਗਰੁਕਤਾਂ ਕੈਂਪ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਸਾਡਾ ਉਪਰਾਲਾ ਹੈ ਕਿ ਲੋਕਾਂ ਨੂੰ ਇਨਸਾਫ ਜਲਦੀ ਮਿਲ ਸਕੇਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲਗਾਏ ਗਏ ਕੈਂਪਾਂ ਦੋਰਾਨ ਲੋਕਾਂ ਵੱਲੋਂ ਦਿੱਤੀਆਂ ਗਈਆਂ ਸਿਕਾਇਤਾਂ ਵਿੱਚੋਂ ਕਰੀਬ 325 ਸਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਇਸ ਤੋਂ ਇਲਾਵਾ 41 ਅਜਿਹੇ ਦਮਪਤੀ ਮਾਮਲਿਆਂ ਦਾ ਨਿਪਟਾਰਾ ਕਰਕੇ ਉਨ੍ਹਾਂ ਦੇ ਘਰ੍ਹਾਂ ਨੂੰ ਵਸਾਇਆ ਗਿਆ,ਜੋ ਮਾਮਲੇ ਲੰਮੇ ਸਮੇਂ ਤੋਂ ਲਟਕੇ ਹੋਏ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਉਪਰਾਲਾ ਹੈ ਕਿ ਕੋਈ ਵੀ ਸਿਕਾਇਤ ਜਿਆਦਾ ਦੇਰ ਤੱਕ ਲਟਕਦੀ ਨਾ ਰਹੇ ਅਤੇ ਸਿਕਾਇਤਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਪ੍ਰੇਸਾਨ ਨਾ ਹੋਣਾ ਪਵੇ ਅਤੇ ਲੋਕਾਂ ਨੂੰ ਜਲਦੀ ਇਨਸਾਫ ਮਿਲ ਸਕੇ।

 

Tags: Crime News Punjab , Punjab Police , Police , Crime News , Pathankot Police , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD