Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸ਼ਹੀਦ ਊਧਮ ਸਿੰਘ ਦੀ ਯਾਦਗਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 31 ਜੁਲਾਈ ਨੂੰ ਕਰਨਗੇ ਲੋਕ ਅਰਪਣ: ਵਿਜੈ ਇੰਦਰ ਸਿੰਗਲਾ

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਵਧੀਕ ਮੁੱਖ ਸਕੱਤਰ ਸੈਰ-ਸਪਾਟਾ ਸੰਜੇ ਕੁਮਾਰ ਤੇ ਹੋਰਨਾਂ ਅਧਿਕਾਰੀਆਂ ਨਾਲ ਲਿਆ ਯਾਦਗਾਰ ਪ੍ਰਬੰਧਾਂ ਦਾ ਜਾਇਜ਼ਾ

Vijay Inder Singla, Punjab Education Minister, Chandigarh, Punjab Pradesh Congress Committee, Congress, Punjab Congress, Government of Punjab, Punjab Government, Punjab, Sangrur

Web Admin

Web Admin

5 Dariya News

ਸੰਗਰੂਰ , 19 Jul 2021

Last updated on: Jul 19, 2021, 00:00 IST

ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੀ ਯਾਦ ‘ਚ ਬਣਾਈ ਜਾ ਰਹੀ ਯਾਦਗਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 31 ਜੁਲਾਈ ਨੂੰ ਸ਼ਹੀਦ ਦੀ ਬਰਸੀ ਮੌਕੇ ਸੂਬਾ ਵਾਸੀਆਂ ਨੂੰ ਸਮਰਪਿਤ ਕਰਨਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸੁਨਾਮ ਵਿਖੇ ਯਾਦਗਾਰ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ।ਸ੍ਰੀ ਵਿਜੈਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਸੂਬੇ ਦੀ ਵਾਗਡੋਰ ਸੰਭਾਲਦਿਆਂ ਹੀ ਸ਼ਹੀਦ ਉੂਧਮ ਸਿੰਘ ਦੀ ਸ਼ਹਾਦਤ ਨੂੰ ਸਦੀਵੀ ਬਣਾਉਣ ਲਈ ਯਾਦਗਾਰ ਦਾ ਕੰਮ ਲੋਕਾਂ ਦੀ ਮੰਗ ਅਨੁਸਾਰ 2 ਕਰੋੜ 62 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕਰਵਾਇਆ। ਉਨ੍ਹਾਂ ਦੱਸਿਆ ਕਿ ਸ਼ਹੀਦੀ ਯਾਦਗਾਰ ਦੀ ਰੂਪ ਰੇਖਾ ਤੇ ਡਿਜ਼ਾਈਨ ਚੀਫ਼ ਆਰਕੀਟੈਕਟ ਪੰਜਾਬ ਵੱਲੋਂ ਤਿਆਰ ਕੀਤਾ ਗਿਆ ਹੈ ਅਤੇ ਇਸ ਵਿੱਚ ਸ਼ਹੀਦ ਊਧਮ ਸਿੰਘ ਜੀ ਦਾ ਬੁੱਤ, ਸ਼ਹੀਦ ਨੂੰ ਸਮਰਪਿਤ ਅਜਾਇਬ ਘਰ, ਓਪਨ ਏਅਰ ਥੀਏਟਰ ਲੈਂਡਸਕੇਪਿੰਗ ਚਾਰਦੀਵਾਰੀ ਸਮੇਤ ਹੋਰ ਆਧੁਨਿਕ ਸੁਵਿਧਾਵਾਂ ਉਪਲੱਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਯਾਦਗਾਰ ਦੀ ਉਸਾਰੀ ਦੇ ਕੰਮ ਦੀ ਗੁਣਵੱਤਾ ਸਹੀ ਰੱਖਣ ਲਈ ਉਨ੍ਹਾਂ ਵੱਲੋਂ ਸਮੇਂ ਸਮੇਂ ‘ਤੇ ਸਾਇਟ ਦਾ ਨਿਰੀਖਣ ਕਰਨਾ ਯਕੀਨੀ ਬਣਾਇਆ ਗਿਆ ਹੈ।ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸਾਨੂੰ ਇਨ੍ਹਾਂ ਮਹਾਨ ਯੋਧਿਆਂ ਦੀਆਂ ਕੁਰਬਾਨੀਆਂ ਤੋਂ ਸੇਧ ਲੈਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਨੌਜਵਾਨ ਪੀੜ੍ਹੀ ਵਿੱਚ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕਰਕੇ ਮਹਾਨ ਸ਼ਹੀਦਾਂ ਦੀ ਦੇਣ ਨੂੰ ਹਮੇਸ਼ਾ ਸਿਜਦਾ ਕਰਨ ਦੀ ਜ਼ਰੂਰਤ ਹੈ ।ਸ੍ਰੀ ਸਿੰਗਲਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਸੰਗਰੂਰ ਦੇ ਪਿੰਡ ਬਡਰੁੱਖਾਂ ਚ ਮਹਾਰਾਜਾ ਰਣਜੀਤ ਸਿੰਘ ਦੇ ਨਵੇਂ ਬੁੱਤ ਅਤੇ ਪਾਰਕ ਦੀ ਸਥਾਪਨਾ ਲਈ ਇੱਕ ਕਰੋੜ ਰੁਪਏ ਪੰਜਾਬ ਸਰਕਾਰ ਵਲੋਂ ਮਨਜ਼ੂਰ ਕੀਤੇ ਗਏ ਹਨ ਅਤੇ ਕੰਮ ਸ਼ੁਰੂ ਵੀ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸ਼ੇਰ-ਏ-ਪੰਜਾਬ ਦਾ ਬੁੱਤ ਮਹਾਰਾਸ਼ਟਰ ਤੋਂ ਤਿਆਰ ਕਰਵਾਇਆ ਜਾ ਰਿਹਾ ਹੈ ਤਾਂ ਜੋ ਬੁੱਤ ਦੀ ਦਿੱਖ ਨੂੰ ਹੂ-ਬਹੂ ਰੂਪ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਵਿਰਾਸਤੀ ਇਮਾਰਤਾਂ ਦੀ ਸੰਭਾਲ ਲਈ ਲੋੜੀਂਦੇ ਫੰਡ ਜਾਰੀ ਕਰਨ ਦੇ ਨਾਲ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਰਾਸਤੀ ਸ਼ਹਿਰਾਂ ਦੀ ਰਵਾਇਤੀ ਦਿੱਖ ਬਹਾਲ ਕਰਨ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਸ ਮੌਕੇ ਕਾਂਗਰਸੀ ਆਗੂ ਦਾਮਨ ਥਿੰਦ ਬਾਜਵਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਯਾਦ ‘ਚ ਬਣਾਈ ਯਾਦਗਾਰ ਆਉਣ ਵਾਲ਼ੀਆਂ ਪੀੜ੍ਹੀਆਂ ਨੂੰ ਉਨ੍ਹਾਂ ਦਾ ਦਲੇਰੀ ਭਰਿਆ ਕਾਰਨਾਮੇ ਚੇਤੇ ਕਰਵਾ ਅਣਖ ਭਰਨ ਦਾ ਕੰਮ ਕਰਦੀ ਰਹੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਸੈਰ ਸਪਾਟਾ ਵਿਭਾਗ ਸੰਜੇ ਕੁਮਾਰ, ਡਾਇਰੈਕਟਰ ਪੁਰਾਤੱਤਵ ਵਿਭਾਗ ਕੇ.ਪੀ. ਬਰਾੜ, ਡਿਪਟੀ ਕਮਿਸ਼ਨਰ ਰਾਮਵੀਰ ਅਤੇ ਕਮੇਟੀ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਵੀ ਹਾਜ਼ਰ ਸਨ।

 

Tags: Vijay Inder Singla , Punjab Education Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD