Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਸੂਬੇ ਵਿੱਚ ਬਿਜਲੀ ਸਪਲਾਈ ਅਤੇ ਮੰਗ ਦੇ ਪਾੜੇ ਨੂੰ ਪੂਰਨ ਦੇ ਆਦੇਸ਼

ਏਟੀਸੀ, ਟੀਟੀਸੀ ਨੂੰ 1500 ਮੈਗਾਵਾਟ ਤੱਕ ਵਧਾਉਣ ਲਈ ਕਿਹਾ

Vini Mahajan, Chandigarh, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab

Web Admin

Web Admin

5 Dariya News

ਚੰਡੀਗੜ੍ਹ , 20 Jul 2021

Last updated on: Jul 20, 2021, 00:00 IST

ਬਿਜਲੀ ਦੀ ਜ਼ਿਆਦਾ ਮੰਗ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਸਪਲਾਈ ਅਤੇ ਮੰਗ ਦੇ ਪਾੜੇ ਨੂੰ ਪੂਰਨ ਦੇ ਉਦੇਸ਼ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਪਲਬਧ ਟਰਾਂਸਫਰ ਸਮਰੱਥਾ (ਏ.ਟੀ.ਸੀ.) ਅਤੇ ਕੁੱਲ ਟਰਾਂਸਫਰ ਸਮਰੱਥਾ (ਟੀ.ਟੀ.ਸੀ.) ਨੂੰ ਘੱਟੋ ਘੱਟ 1,500 ਮੈਗਾਵਾਟ ਤੱਕ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਸਰਕਾਰ ਦੇ ਨਿਰੰਤਰ ਉਪਰਾਲਿਆਂ ਤਹਿਤ ਸੂਬੇ ਵਿੱਚ ਇਹ ਪਾੜਾ ਝੋਨੇ ਦੇ ਅਗਲੇ ਸੀਜ਼ਨ ਤੋਂ ਪਹਿਲਾਂ ਪਹਿਲਾਂ ਪੂਰ ਲਿਆ ਜਾਵੇਗਾ। ਇਸ ਸਬੰਧੀ ਫੈਸਲਾ ਅੱਜ ਇਥੇ ਮੁੱਖ ਸਕੱਤਰ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਇੱਕ ਉੱਚ ਪੱਧਰੀ ਮੀਟਿੰਗ ਵਿੱਚ ਲਿਆ ਗਿਆ। ਇਸ ਪਹਿਲਕਦਮੀ ਨਾਲ ਲੋਡ ਦੀ ਵੱਧ ਰਹੀ ਮੰਗ ਦੌਰਾਨ ਸੂਬੇ ਵਿੱਚ ਖੇਤੀਬਾੜੀ, ਉਦਯੋਗ ਅਤੇ ਘਰੇਲੂ ਖੇਤਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਵਿਚ ਸਹਾਇਤਾ ਮਿਲੇਗੀ।ਪ੍ਰਬੰਧਕੀ ਸਕੱਤਰਾਂ ਨਾਲ ਮੌਜੂਦਾ ਬਿਜਲੀ ਸਪਲਾਈ ਅਤੇ ਮੰਗ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਸੂਬੇ ਵਿਚ ਮੌਜੂਦਾ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਲਈ ਸ਼ੁਰੂ ਕੀਤੇ ਉਪਰਾਲਿਆਂ ਦੇ ਹਿੱਸੇ ਵਜੋਂ ਬਿਜਲੀ ਵਿਭਾਗ ਨੂੰ ਏਟੀਸੀ ਅਤੇ ਟੀਟੀਸੀ ਸਮਰੱਥਾ ਨੂੰ ਪਹਿਲ ਦੇ ਅਧਾਰ 'ਤੇ ਵਧਾਉਣ ਅਤੇ ਖੇਤੀਬਾੜੀ, ਉਦਯੋਗ ਤੇ ਘਰੇਲੂ ਖੇਤਰਾਂ ਲਈ ਨਿਰਵਿਘਨ ਬਿਜਲੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।ਵਿਕਾਸ ਪ੍ਰਾਜੈਕਟਾਂ ਲਈ ਫੰਡਾਂ ਦੀ ਕੋਈ ਘਾਟ ਨਾ ਆਉਣ ਦੇਣ ਸਬੰਧੀ ਮੁੱਖ ਮੰਤਰੀ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸ੍ਰੀਮਤੀ ਮਹਾਜਨ ਨੇ ਵਿੱਤ ਵਿਭਾਗ ਨੂੰ ਕਿਹਾ ਕਿ  ਪ੍ਰਾਜੈਕਟ ਲਾਗੂ ਕਰਨ ਵਾਲੇ ਵਿਭਾਗਾਂ ਨੂੰ ਜ਼ਰੂਰਤ ਅਨੁਸਾਰ ਫੰਡ ਜਾਰੀ ਕਰਨ ਨੂੰ ਯਕੀਨੀ ਬਣਾਇਆ ਜਾਵੇ।

ਉਹਨਾਂ ਉਮੀਦ ਜਤਾਈ ਕਿ ਕੁਆਲਿਟੀ ਨੂੰ ਯਕੀਨੀ ਬਣਾਉਣ ਲਈ ਸਾਰੇ ਪ੍ਰਾਜੈਕਟ ਨਿਰਧਾਰਤ ਮਾਪਦੰਡਾਂ ਅਨੁਸਾਰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤੇ ਜਾਣਗੇ।ਇਸ ਦੌਰਾਨ ਮੁੱਖ ਸਕੱਤਰ ਨੇ ਪਟਿਆਲਾ ਵਿੱਚ ਮਹਾਰਾਜਾ ਭੁਪਿੰਦਰਾ ਸਿੰਘ ਸਪੋਰਟਸ ਯੂਨੀਵਰਸਿਟੀ ਦੀ ਉਸਾਰੀ ਦਾ ਜਾਇਜ਼ਾ ਵੀ ਲਿਆ। ਇਸ ਦੇ ਨਾਲ ਹੀ ਉਹਨਾਂ ਨੇ ਹਲਵਾਰਾ ਹਵਾਈ ਅੱਡੇ ਦੇ ਸੰਚਾਲਨ, ਹੁਸ਼ਿਆਰਪੁਰ, ਕਪੂਰਥਲਾ, ਸੰਗਰੂਰ ਅਤੇ ਮੁਹਾਲੀ ਵਿੱਚ ਮੈਡੀਕਲ ਕਾਲਜ ਸਥਾਪਤ ਕਰਨ; ਗੋਇੰਦਵਾਲ ਸਾਹਿਬ ਵਿਖੇ ਨਵੀਂ ਜੇਲ੍ਹ ਦਾ ਨਿਰਮਾਣ; ਫਾਜ਼ਿਲਕਾ ਵਿੱਚ 100 ਬੈੱਡਾਂ ਦੀ ਸਮਰੱਥਾ ਵਾਲੇ ਹਸਪਤਾਲ ਦੀ ਉਸਾਰੀ; ਅੰਮ੍ਰਿਤਸਰ ਵਿਚ ਸਟੇਟ ਕੈਂਸਰ ਸੈਂਟਰ; ਮੁਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਐਰੋਟਰੋਪੋਲਿਸ ਹਾਊਸਿੰਗ ਪ੍ਰਾਜੈਕਟ; ਕਾਜੌਲੀ ਵਾਟਰ ਵਰਕਸ ਵਿੱਚ 20-ਐਮਜੀਡੀ ਵਾਟਰ ਟ੍ਰੀਟਮੈਂਟ ਪਲਾਂਟ ਦਾ ਨਿਰਮਾਣ; ਸ਼ਾਹਪੁਰਕੰਡੀ ਡੈਮ ਪ੍ਰਾਜੈਕਟ 'ਤੇ ਚੱਲ ਰਹੇ ਕੰਮ; ਰਾਜਸਥਾਨ ਅਤੇ ਸਰਹਿੰਦ ਫੀਡਰ ਨਹਿਰਾਂ ਨੂੰ ਮੁੜ ਸਥਾਪਿਤ ਕਰਨ ਅਤੇ ਜਨਤਕ ਨਿਵੇਸ਼ ਪ੍ਰਬੰਧਨ ਕਮੇਟੀ ਵਿੱਚ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਭਾਗ ਵੱਲੋਂ ਚਲਾਏ ਜਾ ਰਹੇ ਹੋਰ ਵੱਡੇ ਪ੍ਰਾਜੈਕਟਾਂ ਦਾ ਜਾਇਜ਼ਾ ਵੀ ਲਿਆ।ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਏ.ਸੀ.ਐੱਸ. ਪਾਵਰ ਅਨੁਰਾਗ ਅਗਰਵਾਲ, ਪ੍ਰਮੁੱਖ ਸਕੱਤਰ ਸਰਵਜੀਤ ਸਿੰਘ (ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ), ਵਿਕਾਸ ਪ੍ਰਤਾਪ (ਲੋਕ ਨਿਰਮਾਣ), ਅਲੋਕ ਸ਼ੇਖਰ (ਮੈਡੀਕਲ ਸਿੱਖਿਆ ਅਤੇ ਖੋਜ), ਜਸਪ੍ਰੀਤ ਤਲਵਾੜ (ਜਲ ਸਪਲਾਈ ਅਤੇ ਸੈਨੀਟੇਸ਼ਨ), ਹੁਸਨ ਲਾਲ (ਸਿਹਤ ਅਤੇ ਪਰਿਵਾਰ ਭਲਾਈ), ਅਜੋਏ ਕੁਮਾਰ ਸਿਨਹਾ (ਸਥਾਨਕ ਸਰਕਾਰਾਂ) ਅਤੇ ਰਾਜ ਕਮਲ ਚੌਧਰੀ (ਖੇਡਾਂ ਅਤੇ ਯੁਵਕ ਸੇਵਾਵਾਂ) ਵੀ ਮੌਜੂਦ ਸਨ।

 

Tags: Vini Mahajan , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD