Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ ਦਰਸਾਉਂਦੀ ਕਾਫੀ ਟੇਬਲ ਕਿਤਾਬ ਰਿਲੀਜ

ਤਿੰਨ ਯੂਨੀਵਰਸਿਟੀਆਂ ਦੇ ਉਪ ਕੁਲਪਤੀਆਂ ਤੇ ਡਿਪਟੀ ਕਮਿਸ਼ਨਰ ਨੇ ਸਾਂਝੇ ਤੌਰ ’ਤੇ ਪੁਸਤਕ ਕੀਤੀ ਰਿਲੀਜ

Patiala, DC Patiala, Deputy Commissioner Patiala, Kumar Amit, Spiritual Journey of Guru Teg Bahadur Sahib, Lawyer Harpreet Sandhu, Maharaja Bhupinder Singh Punjab Sports University Patiala, Lt. Gen. J.S Cheema

Web Admin

Web Admin

5 Dariya News

ਪਟਿਆਲਾ , 20 Jul 2021

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਹਰਪ੍ਰੀਤ ਸੰਧੂ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿਆਰ ਕੀਤੀ ਗਈ ਪੁਸਤਕ ’ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਾਵਨ ਜੀਵਨ ਯਾਤਰਾ’ ਅੱਜ ਇਥੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਤੇ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ, ਖੇਡ ਯੂਨੀਵਰਸਿਟੀ ਦੇ ਉਪ ਕੁਲਪਤੀ ਲੈਫ. ਜਨਰਲ (ਸੇਵਾ ਮੁਕਤ) ਜੇ.ਐਸ. ਚੀਮਾ ਤੇ ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਵੱਲੋਂ ਸਾਂਝੇ ਤੌਰ ’ਤੇ ਜਾਰੀ ਕੀਤੀ ਗਈ।ਡਿਪਟੀ ਕਮਿਸ਼ਨਰ ਤੇ ਤਿੰਨੇ ਯੂਨੀਵਰਸਿਟੀਆਂ ਦੇ ਉਪ ਕੁਲਪਤੀਆਂ ਨੂੰ ਪੁਸਤਕ ਦੀ ਕਾਪੀ ਸੌਂਪਦੇ ਹੋਏ ਐਡਵੋਕੇਟ ਹਰਪ੍ਰੀਤ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਏ ਜਾਣ ਤੋਂ ਬਾਅਦ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਸਮਾਗਮਾਂ  ਦੇ ਸੰਦਰਭ ’ਚ ਪੁਸਤਕ ਪ੍ਰਕਾਸ਼ਿਤ ਕੀਤੀ ਗਈ ਹੈ। ਇਸ ਪੁਸਤਕ ’ਚ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ਨਾਲ ਸਬੰਧਿਤ ਸਥਾਨਾਂ ਨਾਲ ਸਬੰਧਿਤ ਖ਼ੂਬਸੂਰਤ ਤਸਵੀਰਾਂ ਸੰਕਲਿਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਪੁਸਤਕ ਨੂੰ ਸੰਕਲਿਤ ਕਰਨ ਦਾ ਮੁੱਖ ਮਕਸਦ ਨੌਜਵਾਨ ਪੀੜੀ ਨੂੰ ਆਪਣੇ ਇਤਿਹਾਸ ਤੋਂ ਜਾਣੂ ਕਰਵਾਉਣ ਹੈ।

ਇਸ ਮੌਕੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਉਪ ਕੁਲਪਤੀ ਲੈਫ. ਜਨਰਲ (ਸੇਵਾ ਮੁਕਤ) ਜੇ.ਐਸ. ਚੀਮਾ ਨੇ ਐਡਵੋਕੇਟ ਹਰਪ੍ਰੀਤ ਸੰਧੂ ਦੇ ਉੱਦਮ ਦੀ ਸ਼ਲਾਘਾ ਕਰਦਿਆ ਕਿਹਾ ਕਿ ਗੁਰੂ ਸਾਹਿਬ ਦੇ ਸੰਦੇਸ਼ ਨੂੰ ਇਸ ਪੁਸਤਕ ਰਾਹੀਂ ਪ੍ਰਚਾਰ ਕਰਨ ਦਾ ਉਪਰਾਲਾ ਅੱਜ ਦੀ ਨੌਜਵਾਨ ਪੀੜੀ ਲਈ ਇਕ ਵੱਡੀ ਸੌਗਾਤ ਹੈ।ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ ਅਰਵਿੰਦ ਨੇ ਇਸ ਪੁਸਤਕ ਦੀ ਸ਼ਲਾਘਾ ਕਰਦਿਆ ਕਿਹਾ ਕਿ ਨੌਵੇਂ ਪਾਤਸ਼ਾਹ ਦੇ ਸੰਦੇਸ਼ ਨੂੰ ਵੱਧ ਤੋਂ ਵੱਧ ਲੋਕਾਂ ਦਾ ਪਹੁੰਚਣ ’ਚ ਇਹ ਪੁਸਤਕ  ਇਕ ਚੰਗਾ ਜਰੀਆ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨਿਮਰਤਾ ਦੀ ਮੂਰਤ ਹੋਣ ਦੇ ਨਾਲ ਨਾਲ ਜਿਥੇ ਤੇਗ਼ ਦੇ ਬਹਾਦਰ ਸਨ ਉਥੇ ਹੀ ਉਨ੍ਹਾਂ ਦੀ ਬਾਣੀ ਰੂਹਾਨੀਅਤ ਦਾ ਅਹਿਸਾਸ ਕਰਵਾਉਂਦੀ ਹੈ। ਉਨ੍ਹਾਂ ਗਰੀਬ ਦੇ ਹੱਕ ’ਚ ਖੜਕੇ ਜੁਲਮ ਵਿਰੋਧੀ ਤਾਕਤਾਂ ਦੇ ਵਿਰੋਧ ਖੜਨਾ ਸਿਖਾਇਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੰਦਿਆ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ ਹੈ ਤੇ ਗੁਰੂ ਸਾਹਿਬ ਨੇ ਹਮੇਸ਼ਾ ਹੀ ਲੋਕ ਹਿੱਤਾਂ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਕਰੋਨਾ ਦੇ ਸਮੇਂ ਦਾ ਸਦਉਪਯੋਗ ਕਰਦੇ ਹੋਏ ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤੀ ਇਹ ਕਿਤਾਬ ਵੱਧ ਤੋਂ ਵੱਧ ਨੌਜਵਾਨਾਂ ਤੱਕ ਪੁੱਜਣੀ ਚਾਹੀਦੀ ਹੈ।ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਨੇ ਮੀਰੀ ਪੀਰੀ ਦਾ ਸਿਧਾਂਤ ਦਿੱਤਾ ਤੇ ਗੁਰੂ ਤੇਗ਼ ਬਹਾਦਰ ਸਾਹਿਬ ਨੇ ਆਪਣੀ ਬਾਣੀ ਤੇ ਜੀਵਨ ਨਾਲ ਸਾਨੂੰ ਇਖ਼ਲਾਕੀ ਕਦਮਾਂ ਕੀਮਤਾਂ ਨਾਲ ਜੋੜਿਆਂ।ਇਸ ਮੌਕੇ ਹਰਪ੍ਰੀਤ ਸੰਧੂ ਵੱਲੋਂ ਉਪ ਕੁਲਪਤੀ ਪ੍ਰੋ.ਅਰਵਿੰਦ, ਲੈਫ. ਜਨਰਲ (ਸੇਵਾ ਮੁਕਤ) ਜੇ.ਐਸ ਚੀਮਾ, ਪ੍ਰੋ ਕਰਮਜੀਤ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਸਾਬਕਾ ਆਈ.ਏ.ਐਸ ਇਕਬਾਲ ਸਿੰਘ ਸਿੱਧੂ, ਸਾਬਕਾ ਆਈ.ਆਰ.ਐਸ ਹਰਜੀਤ ਸਿੰਘ, ਏ.ਡੀ.ਸੀ ਪੂਜਾ ਸਿਆਲ ਗਰੇਵਾਲ ਪੁਸਤਕਾਂ ਦੇਕੇ ਸਨਮਾਨਿਤ ਕੀਤਾ ਗਿਆ।

 

Tags: Patiala , DC Patiala , Deputy Commissioner Patiala , Kumar Amit , Spiritual Journey of Guru Teg Bahadur Sahib , Lawyer Harpreet Sandhu , Maharaja Bhupinder Singh Punjab Sports University Patiala , Lt. Gen. J.S Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD