Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਡਿਪਟੀ ਕਮਿਸ਼ਨਰ ਵੱਲੋਂ ਬਹਾਦਰਗੜ੍ਹ, ਦੌਣ ਕਲਾਂ ਤੇ ਧਰੇੜੀ ਜੱਟਾਂ ਪਿੰਡਾਂ ਦਾ ਦੌਰਾ

ਜਲ ਨਿਕਾਸ ਤੇ ਮੰਡੀ ਬੋਰਡ ਦੇ ਅਧਿਕਾਰੀ, ਬਰਸਾਤੀ ਪਾਣੀ ਦਾ ਨਿਕਾਸ ਬਿਨਾ ਰੁਕਾਵਟ ਯਕੀਨੀ ਬਣਾਉਣ : ਕੁਮਾਰ ਅਮਿਤ

Patiala, DC Patiala, Deputy Commissioner Patiala, Kumar Amit

Web Admin

Web Admin

5 Dariya News

ਪਟਿਆਲਾ , 20 Jul 2021

Last updated on: Jul 20, 2021, 00:00 IST

ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਅੱਜ ਫਾਰਮ ਬਹਾਦਰਗੜ੍ਹ, ਦੌਣ ਕਲਾਂ, ਧਰੇੜੀ ਜੱਟਾਂ ਅਤੇ ਛੋਟੀ ਤੇ ਵੱਡੀ ਨਦੀ ਦਾ ਦੌਰਾ ਕਰਕੇ ਰਾਜਪੁਰਾ ਵਾਲੇ ਪਾਸੇ ਤੋਂ ਬਰਸਾਤੀ ਪਾਣੀ ਆਉਣ ਕਰਕੇ ਉਤਪੰਨ ਹੋਈ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਕੀਤੀ ਅਤੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਜਲ ਨਿਕਾਸ ਵਿਭਾਗ ਬਰਸਾਤੀ ਪਾਣੀ ਦੇ ਸਮੇਂ ਸਿਰ ਨਿਕਾਸ ਦੇ ਪ੍ਰਬੰਧਾਂ 'ਚ ਕੋਈ ਕਮੀ ਨਹੀਂ ਆਉਣ ਦੇਵੇਗਾ।ਡਿਪਟੀ ਕਮਿਸ਼ਨਰ ਨੇ ਪਿੰਡ ਵਾਸੀਆਂ ਅਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਪਿੰਡ ਵਾਸੀਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਵੀ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਦੇ ਐਸ.ਡੀ.ਐਮ. ਚਰਨਜੀਤ ਸਿੰਘ, ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਮਨਦੀਪ ਸਿੰਘ ਬੈਂਸ, ਮੰਡੀ ਬੋਰਡ ਦੇ ਐਸ.ਡੀ.ਓ. ਧਰਵਿੰਦਰ ਸਿੰਗਲਾ ਤੇ ਹੋਰ ਅਧਿਕਾਰੀ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਰਸਾਤੀ ਪਾਣੀ ਨਾਲ ਪਟਿਆਲਾ ਜ਼ਿਲ੍ਹੇ ਨੂੰ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ ਪਰੰਤੂ ਫਿਰ ਵੀ ਪਿਛਲੇ 24 ਘੰਟਿਆਂ ਦੌਰਾਨ ਹੋਈ ਬਰਸਾਤ ਦੇ ਪਾਣੀ ਜੋ ਕਿ ਪਟਿਆਲਾ ਜ਼ਿਲ੍ਹੇ ਵਿੱਚੋਂ ਘੱਗਰ ਤੇ ਹੋਰ ਡਰੇਨਾਂ ਵਿੱਚੋਂ ਲੰਘਦਾ ਹੈ, ਦੀ ਨਿਕਾਸੀ ਅਤੇ ਵਹਾਅ 'ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ 'ਤੇ ਜਲ ਨਿਕਾਸ ਤੇ ਹੋਰ ਸਬੰਧਤ ਵਿਭਾਗਾਂ ਨੂੰ ਚੌਕਸ ਰਹਿਣ ਸਬੰਧੀਂ ਲੋੜੀਂਦੀਆਂ ਹਦਾਇਤਾਂ ਪਹਿਲਾਂ ਹੀ ਜਾਰੀ ਕੀਤੀਆਂ ਹੋਈਆਂ ਹਨ। ਉਨ੍ਹਾਂ ਨੇ ਜਲ ਨਿਕਾਸ ਵਿਭਾਗ ਤੇ ਮੰਡੀ ਬੋਰਡ ਨੂੰ ਆਦੇਸ਼ ਦਿੱਤੇ ਕਿ ਪਾਣੀ ਦੀ ਨਿਕਾਸੀ ਲਈ ਪ੍ਰਬੰਧਾਂ 'ਚ ਕੋਈ ਢਿੱਲ ਨਹੀਂ ਆਉਣੀ ਚਾਹੀਦੀ, ਪਾਣੀ ਦੇ ਵਹਾਅ 'ਚ ਕਿਸੇ ਕਿਸਮ ਦੀ ਪੈਦਾ ਹੁੰਦੀ ਰੁਕਾਵਟ ਨੂੰ ਤੁਰੰਤ ਦੂਰ ਕੀਤਾ ਜਾਵੇ ਤੇ ਜੇਕਰ ਕੋਈ ਇਸ 'ਚ ਰੁਕਾਵਟ ਪੈਦਾ ਕਰਨ ਦੀ ਕੋਸ਼ਿਸ਼ ਕਰੇ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ ਅੰਦਰਲੀਆਂ ਨਦੀਆਂ-ਨਾਲਿਆਂ 'ਚ ਪਾਣੀ ਦਾ ਵਹਾਅ ਆਪਣੀ ਸਮਰੱਥਾ ਮੁਤਾਬਕ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਵਹਿ ਰਿਹਾ ਹੈ। ਅੱਜ ਪਟਿਆਲਾ ਵੱਡੀ ਨਦੀ 'ਚ ਪਾਣੀ ਦਾ ਪੱਧਰ 6.2 ਫੁੱਟ 'ਤੇ ਸੀ ਤੇ ਇੱਥੇ ਖ਼ਤਰੇ ਦਾ ਨਿਸ਼ਾਨ 12 ਫੁੱਟ 'ਤੇ ਹੈ। ਜਦੋਂਕਿ ਸਰਹਿੰਦ ਚੋਅ ਦਾ ਪਾਣੀ ਭੋਡੇ ਸਾਇਫ਼ਨ 'ਤੇ 1.5 ਫੁੱਟ 'ਤੇ ਹੈ ਤੇ ਇੱਥੇ ਖ਼ਤਰੇ ਦਾ ਨਿਸ਼ਾਨ 10 ਫੁੱਟ 'ਤੇ ਹੈ। ਦਰਿਆ ਟਾਂਗਰੀ 'ਚ ਪਾਣੀ 6 ਫੁੱਟ 'ਤੇ ਹੈ ਇੱਥੇ ਖ਼ਤਰੇ ਦਾ ਨਿਸ਼ਾਨ 12 ਫੁੱਟ 'ਤੇ ਹੈ। ਜਦੋਂਕਿ ਮਾਰਕੰਡਾ ਦਰਿਆ ਵਿੱਚ ਪਾਣੀ 6.5 ਫੁੱਟ 'ਤੇ ਵਗ ਰਿਹਾ ਹੈ, ਇਥੇ ਪਾਣੀ 20 ਫੁੱਟ ਤੱਕ ਜਾ ਸਕਦਾ ਹੈ। ਇਸੇ ਤਰ੍ਹਾਂ ਘੱਗਰ ਦੇ ਸਰਾਲਾ ਹੈਡ 'ਤੇ ਪਾਣੀ ਦੀ ਗੇਜ਼ 4.5 ਫੁੱਟ 'ਤੇ ਸੀ ਤੇ ਇੱਥੇ ਪਾਣੀ 16 ਫੁੱਟ 'ਤੇ ਜਾ ਸਕਦਾ ਹੈ।ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਵੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ ਅਤੇ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਨਾਗਰਿਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਤੇ ਕਿਸੇ ਵੀ ਖ਼ਤਰੇ ਵਾਲੀ ਸਥਿਤੀ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਹੜ੍ਹਾਂ ਵਰਗੀ ਸਥਿਤੀ ਤੋਂ ਡਰਨ ਦੀ ਲੋੜ ਨਹੀਂ ਪਰੰਤੂ ਫਿਰ ਵੀ ਅਫ਼ਵਾਹਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹੜ੍ਹ ਕੰਟਰੋਲ ਰੂਮ ਦੇ ਨੰਬਰ 0175-2350550 'ਤੇ ਪਾਣੀ ਆਉਣ ਬਾਰੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਇਸ ਮੌਕੇ ਐਸ.ਡੀ.ਓ. ਨਿਸਾਂਤ ਗਰਗ, ਜੇ.ਈ. ਕਵਲਜੀਤ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Patiala , DC Patiala , Deputy Commissioner Patiala , Kumar Amit

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD