Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 

8 ਸਾਲਾ ਨਬਾਲਗ ਬੱਚੀ ਨਾਲ ਜਬਰ-ਜਨਾਹ ਕਰਨ ਵਾਲਾ ਮੁਲਜ਼ਮ ਦਿਹਾਤੀ ਪੁਲਿਸ ਵੱਲੋਂ ਕਾਬੂ

Crime News Punjab, Punjab Police, Police, Crime News, Ludhiana Police, Ludhiana

Web Admin

Web Admin

5 Dariya News

ਜਗਰਾਊਂ (ਲੁਧਿਆਣਾ) , 20 Jul 2021

ਚਰਨਜੀਤ ਸਿੰਘ ਸੋਹਲ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਲੁਧਿਆਣਾ (ਦਿਹਾਤੀ) ਵੱਲੋ ਪ੍ਰੈੱਸ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਬੀਤੇ ਦਿਨੀਂ ਜਗਰਾਊਂ ਅਧੀਨ ਪੈਂਦੇ ਪਿੰਡ ਰੂੰਮੀ ਵਿਖੇ 8 ਸਾਲਾ ਨਬਾਲਗ ਬੱਚੀ ਨਾਲ ਜਬਰ-ਜਨਾਹ ਕਰਨ ਵਾਲੇ ਕਰਮਜੀਤ ਸਿੰਘ ਉਰਫ ਕੰਮਾ ਪੁੱਤਰ ਸ਼ਾਮ ਸਿੰਘ ਵਾਸੀ ਰੂੰਮੀ ਥਾਣਾ ਸਦਰ ਜਗਰਾਉ ਜਿਲਾ ਲੁਧਿਆਣਾ ਦੋਸ਼ੀ ਨੂੰ ਖੂਫੀਆ ਇਤਲਾਹ 'ਤੇ ਪਿੰਡ ਢੋਲਣ ਦੇ ਬੱਸ ਸਟੈਂਡ ਤੋਂ ਗ੍ਰਿਫਤਾਰ ਕੀਤਾ ਗਿਆ ਹੈ।ਜ਼ਿਕਰਯੋਗ ਹੈ ਕਿ ਮੁਕੱਦਮਾ ਨੰਬਰ 93 ਮਿਤੀ 09-07-2021 ਅ/ਧ 376 ਭ/ਦੰ 06 ਪੌਕਸੋ ਐਕਟ ਥਾਣਾ ਸਦਰ ਜਗਰਾਉ, ਵਿਖੇ ਪੀੜ੍ਹਤ ਦੇ ਪਰਿਵਾਰ ਵੱਲੋਂ ਬਰਖਿਲ਼ਾਫ ਕਰਮਜੀਤ ਸਿੰਘ ਉਰਫ ਕੰਮਾ ਪੁੱਤਰ ਸ਼ਾਮ ਸਿੰਘ ਵਾਸੀ ਰੂੰਮੀ ਥਾਣਾ ਸਦਰ ਜਗਰਾਉਂ, ਜਿਲਾ ਲੁਧਿਆਣਾ (ਉਮਰ ਕਰੀਬ 28 ਸਾਲ) ਦੇ 08 ਸਾਲ ਦੀ ਨਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਸਬੰਧੀ ਦਰਜ ਰਜਿਸ਼ਟਰ ਕੀਤਾ ਗਿਆ ਸੀ।ਮਿਤੀ 09-07-2021 ਨੂੰ ਮੁਦੱਈ ਮੁਕੱਦਮਾ ਅਤੇ ਉਸਦੀ ਪੀੜਤ ਬੱਚੀ (ਉਮਰ ਕਰੀਬ 08 ਸਾਲ) ਘਰ ਵਿੱਚ ਹਾਜ਼ਰ ਸੀ ਤਾਂ ਵਕਤ ਕਰੀਬ 11:45 ਏ.ਐਮ. ਮੁਦੱਈ ਮੁਕੱਦਮਾ ਜਦ ਵਾਸ਼ਰੂਮ ਚਲੀ ਗਈ ਤਾਂ ਉਸਨੇ ਵਾਪਸ ਆ ਕੇ ਦੇਖਿਆ ਕਿ ਉਸਦੀ ਬੱਚੀ ਘਰ ਵਿੱਚ ਨਹੀਂ ਸੀ, ਉਸ ਵੱਲੋਂ ਆਸ ਪਾਸ ਦੇਖਣ ਤੇ ਜਦੋਂ ਪੀੜ੍ਹਤ ਬੱਚੀ ਦੇ ਨਾ ਮਿਲਣ ਤੇ ਉਹ ਆਪਣੇ ਗੁਆਂਢੀ ਕਰਮਜੀਤ ਸਿੰਘ ਉਰਫ ਕੰਮਾ ਪੁੱਤਰ ਸ਼ਾਮ ਸਿੰਘ ਵਾਸੀ ਰੂੰਮੀ ਦੇ ਘਰ ਗਈ ਤਾਂ ਉਸਨੇ ਦੇਖਿਆ ਕਿ ਦੋਸ਼ੀ ਕਰਮਜੀਤ ਸਿੰਘ ਉਰਫ ਕੰਮਾ ਆਪਣੇ ਘਰ ਦੇ ਇੱਕ ਕਮਰੇ ਵਿੱਚ ਪੀੜਤ ਲੜਕੀ ਨਾਲ ਸੀ ਅਤੇ ਬੱਚੀ ਰੋ ਰਹੀ ਸੀ। 

ਮੁਦੱਈ ਮੁੱਕਦਮਾ ਨੇ ਆਪਣੀ ਲੜਕੀ ਨੂੰ ਪੁੱਛਿਆ ਕਿ ਉਹ ਕਿਉਂ ਰੋ ਰਹੀ ਹੈ ਤਾਂ ਉਸਨੇ ਦੱਸਿਆ ਕਿ ਕਰਮਜੀਤ ਸਿੰਘ ਉਰਫ ਕੰਮਾ ਨੇ ਉਸ ਨਾਲ ਗਲਤ ਕੰਮ ਕੀਤਾ ਹੈ। ਦੋਸੀ ਕਰਮਜੀਤ ਸਿੰਘ ਉਰਫ ਕੰਮਾ ਮੌਕੇ ਤੋਂ ਫਰਾਰ ਹੋ ਗਿਆ ਸੀ।ਮੁਕਦੱਮਾ ਦੀ ਮੁੱਢਲੀ ਤਫਤੀਸ ਐਸ.ਆਈ ਕਮਲਜੀਤ ਕੌਰ, ਇੰਚਾਰਜ ਚੌਂਕੀ ਬੱਸ ਸਟੈਂਡ ਜਗਰਾਉਂ ਨੇ ਅਮਲ ਵਿੱਚ ਲਿਆ ਕੇ ਪੀੜ੍ਹਤਾ ਬੱਚੀ ਦਾ ਮੈਡੀਕਲ ਕਰਵਾਇਆ।ਦੋਸ਼ੀ ਕਰਮਜੀਤ ਸਿੰਘ ਉਕਤ ਨੂੰ ਗ੍ਰਿਫਤਾਰ ਕਰਨ ਲਈ ਮਾਨਯੋਗ ਐਸ.ਐਸ.ਪੀ. ਲੁਧਿ।(ਦਿਹਾਤੀ) ਦੇ ਦਿਸ਼ਾ ਨਿਰਦੇਸਾਂ ਤੇ ਸ੍ਰੀ ਬਲਵਿੰਦਰ ਸਿੰਘ ਪੀ.ਪੀ.ਐਸ. ਪੁਲਿਸ ਕਪਤਾਨ (ਆਈ) ਲੁਧਿਆਣਾ (ਦਿਹਾਤੀ), ਸ੍ਰੀ ਜਤਿੰਦਰਜੀਤ ਸਿੰਘ ਪੀ.ਪੀ.ਐਸ. ਉਪ ਕਪਤਾਨ ਪੁਲਿਸ ਜਗਰਾਉ ਦੀ ਨਿਗਰਾਨੀ ਹੇਠ ਇੰਸਪੈਕਟਰ ਜਸਪਾਲ ਸਿੰਘ ਮੁੱਖ ਅਫਸਰ ਥਾਣਾ ਸਦਰ ਜਗਰਾਉ ਅਤੇ ਐਸ.ਆਈ ਸ਼ਰਨਜੀਤ ਸਿੰਘ ਇੰਚਾਰਜ ਚੌਂਕੀ ਚੌਂਕੀਮਾਨ ਦੀ ਟੀਮ ਦਾ ਗਠਨ ਕੀਤਾ ਗਿਆ ਸੀ।ਅੱਜ ਮਿਤੀ 20.07.2021 ਨੂੰ ਖੂਫੀਆ ਇਤਲਾਹ ਤੇ ਦੋਸ਼ੀ ਕਰਮਜੀਤ ਸਿੰਘ ਉਰਫ ਕੰਮਾ ਪੁੱਤਰ ਸ਼ਾਮ ਸਿੰਘ ਵਾਸੀ ਰੂੰਮੀ ਥਾਣਾ ਸਦਰ ਜਗਰਾਉ ਜਿਲਾ ਲੁਧਿਆਣਾ ਨੂੰ ਪਿੰਡ ਢੋਲਣ ਦੇ ਬੱਸ ਸਟੈਂਡ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਜਿਸਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਮਜੀਦ ਪੁੱਛਗਿੱਛ ਕੀਤੀ ਜਾਵੇਗੀ।ਮੁਕਦੱਮਾ ਉਕਤ ਦੀ ਪੀੜਤਾ ਨੂੰ ਕੰਪਸੈਸ਼ਨ ਸਹਾਇਤਾ ਦਿਵਾਉੇਣ ਲਈ ਪੱਤਰ ਜਾਰੀ ਕਰਕੇ ਮਾਨਯੋਗ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਨੂੰ ਭੇਜਿਆ ਜਾ ਚੁੱਕਾ ਹੈ।ਇਸ ਤੋਂ ਇਲਾਵਾ ਦੋਸੀ ਕਰਮਜੀਤ ਸਿੰਘ ਉਰਫ ਕੰਮਾ ਖਿਲ਼ਾਫ ਪਹਿਲਾਂ ਵੀ ਮੁਕਦੱਮਾ ਨੰਬਰ 56 ਮਿਤੀ 19-03-16 ਅ/ਧ 61.1.14 ਐਕਸਾਈਜ ਐਕਟ ਥਾਣਾ ਦਾਖਾ ਦਰਜ ਰਜਿਸਟਰ ਹੈ, ਜੋ ਜੇਰ ਸਮਾਇਤ ਅਦਾਲਤ ਹੈ।

 

Tags: Crime News Punjab , Punjab Police , Police , Crime News , Ludhiana Police , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD