Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨਵਜੋਤ ਸਿੰਘ ਸਿੱਧੂ ਨੇ ਖਟਕੜ ਕਲਾਂ ਵਿਖੇ ਸ਼ਰਧਾ ਸੁਮਨ ਕੀਤੇ ਅਰਪਿਤ

ਵਿਧਾਇਕ ਅੰਗਦ ਸਿੰਘ ਦੀ ਅਗਵਾਈ ਵਿਚ ਵਰਕਰਾਂ ਦੇ ਭਰਵੇਂ ਇਕੱਠ ਵੱਲੋਂ ਸ਼ਾਨਦਾਰ ਸਵਾਗਤ

Navjot Singh Sidhu, Congress, Chandigarh, Punjab Congress, Angad Singh, Shaheed Bhagat Singh Nagar, Nawanshahr, S.B.S. Nagar

Web Admin

Web Admin

5 Dariya News

ਬੰਗਾ/ਨਵਾਂਸ਼ਹਿਰ , 20 Jul 2021

Last updated on: Jul 20, 2021, 00:00 IST

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਪ੍ਰਧਾਨ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨਾਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਮਿਊਜ਼ੀਅਮ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਪ੍ਰਤਿਮਾ ਅਤੇ ਉਨਾਂ ਦੇ ਪਿਤਾ ਸ. ਕਿਸ਼ਨ ਸਿੰਘ ਦੇ ਸਮਾਰਕ ’ਤੇ ਪੁਸ਼ਪ ਅਰਪਣ ਕੀਤੇ। ਇਸ ਮੌਕੇ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਦੇ ਸੱਦੇ ’ਤੇ ਭਾਰੀ ਬਾਰਿਸ਼ ਦੇ ਬਾਵਜੂਦ ਹਾਜ਼ਰ ਹੋਏ ਵਰਕਰਾਂ ਦੇ ਭਰਵੇਂ ਇਕੱਠ ਵੱਲੋਂ ਉਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਉਹ ਅੱਜ ਇਥੇ ਦੇਸ਼-ਕੌਮ ਲਈ ਆਪਾ ਵਾਰਨ ਵਾਲੇ ਸ਼ਹੀਦਾਂ ਤੋਂ ਸੇਧ ਲੈਣ ਆਏ ਹਨ। ਉਨਾਂ ਸਮੂਹ ਪੰਜਾਬੀਆਂ ਨੂੰ ਸ਼ਹੀਦਾਂ ਦੀ ਸੋਚ ’ਤੇ ਪਹਿਰਾ ਦੇ ਕੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਦੇ ਭਾਗੀਦਾਰ ਬਣਨ ਦਾ ਸੱਦਾ ਦਿੱਤਾ। ਉਨਾਂ ਕਿਹਾ ਕਿ ਸਾਡੇ ਲਈ ਸਾਡੀ ਮਾਤ ਭੂਮੀ ਪੰਜਾਬ ਸਭ ਤੋਂ ਉੱਪਰ ਹੈ ਅਤੇ ਇਸ ਦੀ ਤਰੱਕੀ ਲਈ ਸਾਰਿਆਂ ਨੂੰ ਨਿਰਸਵਾਰਥ ਭਾਵਨਾ ਨਾਲ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਹਾਈਕਮਾਨ ਵੱਲੋਂ ਦਿੱਤਾ 18 ਨੁਕਾਤੀ ਪ੍ਰੋਗਰਾਮ ਪੰਜਾਬ ਦੇ ਵਿਕਾਸ ਦਾ ਜ਼ਰੀਆ ਬਣੇਗਾ, ਜਿਸ ਵਿਚ ਹਰੇਕ ਪੰਜਾਬੀ ਨੂੰ ਹਿੱਸੇਦਾਰ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਹਾਈਕਮਾਨ ਵੱਲੋਂ ਉਨਾਂ ’ਤੇ ਜਿਹੜਾ ਭਰੋਸਾ ਜਤਾਇਆ ਗਿਆ ਹੈ, ਉਹ ਉਸ ’ਤੇ ਖ਼ਰਾ ਉਤਰਨ ਲਈ ਪੂਰੀ ਵਾਹ ਲਾਉਣਗੇ। ਇਸ ਮੌਕੇ ਪੰਜਾਬ ਕਾਂਗਰਸ ਦੇ ਐਕਟਿੰਗ ਪ੍ਰਧਾਨ ਅਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ, ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ, ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ, ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ ਤੇ ਚੌਧਰੀ ਮੋਹਨ ਲਾਲ ਤੋਂ ਇਲਾਵਾ ਹੋਰ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ। 

 

Tags: Navjot Singh Sidhu , Congress , Chandigarh , Punjab Congress , Angad Singh , Shaheed Bhagat Singh Nagar , Nawanshahr , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD