Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ’ਚ ਕਿਊ.ਆਰ.-ਕੋਡ ਰਾਹੀਂ ਰੱਖੀ ਜਾਵੇਗੀ ਸ਼ਰਾਬ ਦੀ ਸਪਲਾਈ ’ਤੇ ਨਜ਼ਰ

ਮੁੱਖ ਸਕੱਤਰ ਵੱਲੋਂ ਨਕਲੀ ਸ਼ਰਾਬ ਤੇ ਤਸਕਰੀ ਰੋਕਣ ਲਈ ਚੌਕਸੀ ਤੇ ਸੁਧਾਰ ਲਿਆਉਣ ਦੇ ਆਦੇਸ਼

Vini Mahajan, Chandigarh, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab, Punjab Infrastructure Development Board, PIDB

Web Admin

Web Admin

5 Dariya News

ਚੰਡੀਗੜ੍ਹ , 20 Jul 2021

Last updated on: Jul 20, 2021, 00:00 IST

ਸਰਹੱਦੀ ਸੂਬੇ ਵਿੱਚ ਨਕਲੀ ਸ਼ਰਾਬ ਦੀ ਵਿਕਰੀ ਅਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਜਲਦੀ ਕੁਇਕ ਰਿਸਪਾਂਸ (ਕਿਊ.ਆਰ.)-ਕੋਡ ਆਧਾਰਤ ਟਰੈਕ ਅਤੇ ਟਰੇਸ ਪ੍ਰਣਾਲੀ ਲਾਗੂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਫੀਕਲ ਸਲੱਜ ਅਤੇ ਸੈਪਟੇਜ਼ ਮੈਨੇਜਮੈਂਟ (ਐਫ.ਐਸ.ਐਸ.ਐਮ.) ਨੂੰ ਲਾਗੂ ਕਰਨ ਲਈ ਤਕਨੀਕੀ ਸਹਾਇਤਾ ਇਕਾਈ (ਟੀ.ਐਸ.ਯੂ.) ਸਥਾਪਤ ਕੀਤੀ ਜਾਵੇਗੀ।ਮੁੱਖ ਸਕੱਤਰ, ਪੰਜਾਬ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇਥੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੀ ਕਾਰਜਕਾਰੀ ਕਮੇਟੀ ਦੀ 157ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਹ ਆਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਵੱਲੋਂ ਵੱਖ ਵੱਖ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟਾਂ, ਜਿਨ੍ਹਾਂ ਵਿੱਚੋਂ ਕਈ ਜਨਤਕ ਪ੍ਰਾਈਵੇਟ ਭਾਈਵਾਲੀ ਤਹਿਤ ਲਾਗੂ ਕੀਤੇ ਜਾ ਰਹੇ ਹਨ,  ਦੀ ਸਮੀਖਿਆ ਵੀ ਕੀਤੀ।ਸਬੰਧਿਤ ਅਧਿਕਾਰੀਆਂ ਨੂੰ ਸੂਬੇ ਵਿੱਚ ਨਕਲੀ ਸ਼ਰਾਬ ਦੀ ਵਿਕਰੀ ਅਤੇ ਤਸਕਰੀ ਨੂੰ ਰੋਕਣ ਲਈ ਚੌਕਸ ਰਹਿਣ ਦੇ ਨਿਰਦੇਸ਼ ਦਿੰਦਿਆਂ ਸ੍ਰੀਮਤੀ ਮਹਾਜਨ ਨੇ ਦੱਸਿਆ ਕਿ ਕਿਊ.ਆਰ.-ਕੋਡ ਆਧਾਰਤ ਟਰੈਕ ਅਤੇ ਟਰੇਸ ਪ੍ਰਣਾਲੀ ਜਨਤਕ ਨਿੱਜੀ ਭਾਈਵਾਲੀ (ਪੀ.ਪੀ.ਪੀ.) ਦੇ ਆਧਾਰ ’ਤੇ ਤਿਆਰ ਕੀਤੀ ਗਈ ਹੈ, ਜੋ ਸ਼ਰਾਬ ਉਤਪਾਦਨ ਤੇ ਸਪਲਾਈ ਦੀ ਰੀਅਲ ਟਾਈਮ ਡਾਟਾ ਮੌਨੀਟਰਿੰਗ ਅਤੇ ਤਸਦੀਕ ਰਾਹੀਂ ਨਾਜਾਇਜ਼ ਅਤੇ ਨਕਲੀ ਸ਼ਰਾਬ ’ਤੇ ਤਿੱਖੀ ਨਜ਼ਰ ਰੱਖਣ ਵਿੱਚ ਮਦਦਗਾਰ ਹੋਵੇਗੀ।ਸੂਬੇ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਸ੍ਰੀਮਤੀ ਮਹਾਜਨ ਨੇ ਸਬੰਧਤ ਵਿਭਾਗਾਂ ਨੂੰ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਪੀ.ਆਈ.ਡੀ.ਬੀ. ਕਾਰਜਕਾਰੀ ਕਮੇਟੀ ਨੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਤੀਜੇ ਪੜਾਅ ਲਈ 300 ਕਰੋੜ ਰੁਪਏ ਦਾ ਕਰਜ਼ਾ ਲੈਣ ਦੀ ਪ੍ਰਵਾਨਗੀ ਦਿੱਤੀ ਤਾਂ ਜੋ ਸੂਬੇ ਦੇ ਸ਼ਹਿਰੀ ਵਿਕਾਸ ’ਚ ਹੋਰ ਤੇਜ਼ੀ ਲਿਆਂਦੀ ਜਾ ਸਕੇ।ਸੰਗਰੂਰ ਕੋਠੀ, ਦਰਬਾਰ ਹਾਲ ਅਤੇ ਗੋਲ ਕੋਠੀ, ਕਪੂਰਥਲਾ, ਰਣ ਬਾਸ ਅਤੇ ਕਿਲਾ ਮੁਬਾਰਕ, ਪਟਿਆਲਾ ਵਿਖੇ ਚੱਲ ਰਹੇ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਅਮੀਰ ਵਿਰਾਸਤ ਦੀ ਸਾਂਭ-ਸੰਭਾਲ ਲਈ ਵਚਨਬੱਧ ਹੈ।ਸਬੰਧਤ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੰਦਿਆਂ ਉਨ੍ਹਾਂ ਨੇ ਅੰਮਿ੍ਰਤਸਰ ਵਿਖੇ ਜਨਤਕ ਨਿੱਜੀ ਭਾਈਵਾਲੀ ਤਹਿਤ ਸਰਕਟ ਹਾਊਸ ਦੇ ਵਿਕਾਸ, ਅਪਰੇਸ਼ਨ ਤੇ ਸਾਂਭ-ਸੰਭਾਲ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ।ਇਸ ਦੌਰਾਨ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੋਹਾਲੀ ਅਤੇ ਅੰਮਿ੍ਰਤਸਰ ਵਿਖੇ ਕ੍ਰਮਵਾਰ 6 ਏਕੜ ਅਤੇ 8.26 ਏਕੜ ਵਿੱਚ ਕਮਰਸ਼ੀਅਲ-ਕਮ-ਕਨਵੈਨਸ਼ਨ ਸੈਂਟਰ ਦੇ ਪ੍ਰਾਜੈਕਟਾਂ ਨੂੰ ਸੋਧੇ ਹੋਏ ਮਾਪਦੰਡਾਂ ਨਾਲ ਪ੍ਰਵਾਨਗੀ ਦਿੱਤੀ ਗਈ।ਰਣਜੀਤ ਸਾਗਰ ਝੀਲ ਦੇ ਆਸਪਾਸ ਈਕੋ ਟੂਰਿਜ਼ਮ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ, ਜਿਸ ਲਈ ਬੋਲੀ ਪ੍ਰਕਿਰਿਆ ਅਧੀਨ ਹੈ।ਇਸ ਦੌਰਾਨ ਮਾਲ ਰੋਡ, ਪਟਿਆਲਾ ਵਿਖੇ ਪੀ.ਡਬਲਿਊ.ਡੀ. ਹੈੱਡਕੁਆਰਟਰ ਦੀ ਪੁਰਾਣੀ ਇਮਾਰਤ ਨੂੰ ਪੀ.ਪੀ.ਪੀ. ਆਧਾਰ ’ਤੇ ਹੈਰੀਟੇਜ ਹੋਟਲ ਵਜੋਂ ਵਿਕਸਿਤ ਕਰਨ ਅਤੇ ਲੁਧਿਆਣਾ ਵਿਖੇ ਬਹੁ-ਮੰਜ਼ਿਲਾ ਕਾਰ ਪਾਰਕਿੰਗ ਅਤੇ ਦਫ਼ਤਰ ਦੀ ਜਗ੍ਹਾ ਤੋਂ ਇਲਾਵਾ ਪਟਿਆਲਾ ਵਿਖੇ ਪੀ.ਪੀ.ਪੀ. ਆਧਾਰ ’ਤੇ ਬਹੁ-ਮੰਜ਼ਿਲਾ ਕਾਰ ਪਾਰਕਿੰਗ ਨਾਲ ਕਮਰਸ਼ੀਅਲ ਡਿਵੈਲਪਮੈਂਟ ਸਪੇਸ ਬਣਾਉਣ ਦਾ ਵੀ ਫੈਸਲਾ ਕੀਤਾ ਗਿਆ।

 

 

Tags: Vini Mahajan , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Punjab Infrastructure Development Board , PIDB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD