Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪ੍ਰੈਸ ਕਲੱਬ ਐਸ.ਏ.ਐਸ.ਨਗਰ ਨੂੰ ਕਲੱਬ ਦੀ ਇਮਾਰਤ ਲਈ ਜਗ੍ਹਾ ਅਲਾਟ

ਮੇਅਰ ਜੀਤੀ ਸਿੱਧੂ ਨੇ ਨੀਂਹ ਪੱਥਰ ਰੱਖਿਆ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar, Press Club SAS Nagar, Kewal Singh Rana, Hillary Victor, Pardeep Singh Happy, Sukhdeep Singh Soi, Manoj Joshi, Vishal Shankar

Web Admin

Web Admin

5 Dariya News

ਐਸ.ਏ.ਐਸ.ਨਗਰ , 21 Jul 2021

Last updated on: Jul 21, 2021, 00:00 IST

ਮੁਹਾਲੀ ਵਿੱਚ ਵਰਕਿੰਗ ਜਰਨਲਿਸਟਸ ਦੀ ਚਿਰਕੋਣੀ ਮੰਗ ਆਖ਼ਰ ਉਸ ਵੇਲੇ ਪੂਰੀ ਹੋ ਗਈ, ਜਦੋਂ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਪ੍ਰੈੱਸ ਕਲੱਬ ਐਸ.ਏ.ਐਸ਼ ਨਗਰ ਲਈ ਜ਼ਮੀਨ ਅਲਾਟ ਕਰ ਦਿੱਤੀ ਗਈ, ਅੱਜ ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵੱਲੋਂ ਬਕਾਇਦਾ ਟੱਕ ਲਗਾ ਕੇ ਪ੍ਰੈਸ ਕਲੱਬ ਐਸ ਏ ਐਸ ਨਗਰ ਦੀ ਬਿਲਡਿੰਗ ਦਾ ਨਿਰਮਾਣ ਕਾਰਜ ਸ਼ੁਰੂ ਕਰਨ ਦਾ ਰਸਮੀ ਉਦਘਾਟਨ ਕੀਤਾ ਗਿਆ । ਇਹ ਜਗ੍ਹਾ ਸੈਕਟਰ 57 ਵਿਚ ਬਾਲ ਗੋਪਾਲ ਗਊਸ਼ਾਲਾ ਨੇੜੇ ਅਲਾਟ ਕੀਤੀ ਗਈ ਹੈ। ਇਮਾਰਤ ਮੁਹਾਲੀ ਦੇ ਸਾਰੇ ਕਾਰਜਸ਼ੀਲ ਪੱਤਰਕਾਰਾਂ ਲਈ ਬਣਾਈ ਜਾਵੇਗੀ।ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਲੱਬ ਦੇ ਵਫ਼ਦ ਨੇ ਹਾਲ ਹੀ ਵਿੱਚ ਜ਼ਮੀਨ ਬਾਰੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨੂੰ ਇਹ ਜਗ੍ਹਾ ਅਲਾਟ ਕਰ ਦਿੱਤੀ ਗਈ ਹੈ। ਉਨਾਂ ਕਿਹਾ ਕਿ ਪ੍ਰੈੱਸ ਲੋਕਤੰਤਰ ਦਾ ਚੌਥਾ ਥੰਮ ਹੈ ਅਤੇ ਹੁਣ ਮੁਹਾਲੀ ਦੇ ਵਰਕਿੰਗ ਜਰਨਲਿਸਟ ਆਪਣੇ ਕੰਮਕਾਰ ਲਈ ਅਤੇ ਕੰਮਕਾਰ ਤੋਂ ਵਿਹਲੇ ਹੋ ਕੇ ਇੱਕ ਛੱਤ ਹੇਠ ਬੈਠ ਆਪਣੇ ਵਿਚਾਰ ਸਾਂਝੇ ਕਰ ਸਕਣਗੇ । 

ਕਲੱਬ ਦੇ ਪ੍ਰਧਾਨ ਹਿਲੇਰੀ ਵਿਕਟਰ ਅਤੇ ਸੀਨੀਅਰ ਪੱਤਰਕਾਰ ਕੇਵਲ ਸਿੰਘ ਰਾਣਾ ਨੇ ਬਲਬੀਰ ਸਿੰਘ ਸਿੱਧੂ ਅਤੇ ਮੇਅਰ ਅਮਰਜੀਤ ਸਿੰਘ ਸਿੱਧੂ ਦਾ ਪੱਤਰਕਾਰਾਂ ਦੀ ਚਿਰੋਕਣੀ ਮੰਗ ਨੂੰ ਮੰਨਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹੁਣ ਪੱਤਰਕਾਰ ਸਮਾਜ ਦੀ ਭਲਾਈ ਲਈ ਇਕ ਜਗ੍ਹਾ ਤੋਂ ਕੰਮ ਕਰ ਸਕਣਗੇ। ਉਨਾਂ ਕਿਹਾ ਕਿ ਇਸ ਪੁਰਾਣੀ ਮੰਗ ਨੂੰ ਪੂਰੀ ਕਰਨ ਲਈ ਪ੍ਰੈਸ ਕਲੱਬ ਦੇ ਸਮੂਹ ਮੈਂਬਰ ਪੱਤਰਕਾਰ ਹਮੇਸ਼ਾ ਸਿੱਧੂ ਪਰਿਵਾਰ ਦੇ ਰਿਣੀ ਰਹਿਣਗੇ।ਮੇਅਰ ਮੁਹਾਲੀ ਅਮਰਜੀਤ ਸਿੰਘ ਸਿੱਧੂ ਨੇ ਸੀਨੀਅਰ ਪੱਤਰਕਾਰ ਕੇਵਲ ਸਿੰਘ ਰਾਣਾ, ਪ੍ਰਧਾਨ ਹਿਲੇਰੀ ਵਿਕਟਰ, ਜਨਰਲ ਸਕੱਤਰ ਪਰਦੀਪ ਸਿੰਘ ਹੈਪੀ, ਚੇਅਰਮੈਨ ਸੁਖਦੀਪ ਸਿੰਘ ਸੋਈ, ਸੀਨੀਅਰ ਪੱਤਰਕਾਰ ਮਨੋਜ ਜੋਸ਼ੀ, ਕੈਸ਼ੀਅਰ ਵਿਸ਼ਾਲ ਸ਼ੰਕਰ ਅਤੇ ਹੋਰ ਸੀਨੀਅਰ ਪੱਤਰਕਾਰਾਂ ਦੀ ਹਾਜ਼ਰੀ ਵਿੱਚ ਕਲੱਬ ਦਾ ਨੀਂਹ ਪੱਥਰ ਰੱਖਿਆ।ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਐਮਸੀ ਗੁਰਸਾਹਿਬ ਸਿੰਘ, ਪ੍ਰਸਿੱਧ ਉਦਯੋਗਪਤੀ -ਸੰਜੀਵ ਗਰਗ ,ਕੌਂਸਲਰ ਸਾਹਿਬ ਇੰਦਰ ਸਿੰਘ, ਕਾਂਗਰਸ ਲੀਡਰ ਗੁਰਨਾਮ ਸਿੰਘ, ਹਰਦੀਪ ਕੌਰ ਵਿਰਕ, ਉੱਜਲ ਸਿੰਘ, ਮੁਨੀਸ਼ ਕੁਮਾਰ-ਕਾਕਾ ਸ਼ੰਕਰ, ਵਰਿੰਦਰਪਾਲ ਸਿੰਘ, ਦਵਿੰਦਰ ਸਿੰਘ, ਜਸਵੀਰ ਸਿੰਘ ਜੱਸੀ, ਹਰਦੀਪ ਵਿਰਕ, ਲਖਵੰਤ ਸਿੰਘ, ਨਰਵਦਾ ਸ਼ੰਕਰ, ਕੁਲਵੰਤ ਗਿੱਲ, ਤਰਵਿੰਦਰ ਬੈਨੀਪਾਲ, ਭੁਪਿੰਦਰ ਬੱਬਰ, ਨਰਿੰਦਰ ਝਾਂਮਪੁਰ, ਨਿਰੰਜਨ ਸਿੰਘ ਲੇਹਲ, ਗੁਰਦੀਪ ਬੈਨੀਪਾਲ ਅਤੇ ਲਲਿਤਾ ਜਮਵਾਲ ਵੀ ਮੌਜੂਦ ਸਨ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar , Press Club SAS Nagar , Kewal Singh Rana , Hillary Victor , Pardeep Singh Happy , Sukhdeep Singh Soi , Manoj Joshi , Vishal Shankar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD