Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੀਵਰਮੈਨ ਨੂੰ ਸੀਵਰ ’ਚ ਸਫ਼ਾਈ ਲਈ ਉਤਾਰਨ ਵਾਲੀ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੇ ਖਿਲਾਫ਼ ਕੀਤੀ ਜਾਵੇਗੀ ਸਖਤ ਕਾਰਵਾਈ: ਇੰਦਰਜੀਤ ਸਿੰਘ ਰਾਏਪੁਰ

ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਨੇ ਪਿੰਡ ਹਰਗੜ੍ਹ ਪਹੁੰਚ ਕੇ ਮੋਹਾਲੀ ’ਚ ਸੀਵਰੇਜ਼ ਸਫ਼ਾਈ ਦੌਰਾਨ ਮਾਰੇ ਗਏ ਹਰਪਾਲ ਸਿੰਘ ਦੇ ਪਰਿਵਾਰਕ ਮੈਂਬਰ ਨਾਲ ਕੀਤਾ ਦੁੱਖ ਸਾਂਝਾਂ

Punjab State Scheduled Caste Commission, SC Commissions, Scheduled Caste Commission, Punjab State Commission for SCs

Web Admin

Web Admin

5 Dariya News

ਹੁਸ਼ਿਆਰਪੁਰ , 21 Jul 2021

Last updated on: Jul 21, 2021, 00:00 IST

ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਇੰਦਰਜੀਤ ਸਿੰਘ ਰਾਏਪੁਰ ਅੱਜ ਹੁਸ਼ਿਆਰਪੁਰ ਦੇ ਪਿੰਡ ਹਰਗੜ੍ਹ ਪਹੁੰਚੇ ਅਤੇ ਉਨ੍ਹਾਂ ਪਿਛਲੇ ਦਿਨੀਂ ਮੋਹਾਲੀ ਵਿਚ ਸੀਵਰੇਜ਼ ਦੀ ਸਫ਼ਾਈ ਕਰਦੇ ਹੋਏ ਮਾਰੇ ਗਏ ਪਿੰਡ ਹਰਗੜ੍ਹ ਨਿਵਾਸੀ ਹਰਪਾਲ ਸਿੰਘ ਦੇ ਘਰ ਪਰਿਵਾਰਕ ਮੈਂਬਰਾਂ ਨੂੰ ਦਿਲਾਸਾ ਜ਼ਾਹਰ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਕਿਸੇ ਵੀ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਵਲੋਂ ਸੀਵਰੇਜ਼ਮੈਨ ਨੂੰ ਸੀਵਰ ਵਿਚ ਸਫ਼ਾਈ ਲਈ ਨਾ ਉਤਾਰਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਸਰਕਾਰ ਨੂੰ ਹਦਾਇਤ ਵੀ ਦਿੱਤੀ ਜਾ ਚੁੱਕੀ ਹੈ ਅਤੇ ਭਵਿੱਖ ਵਿਚ ਜੇਕਰ ਕੋਈ ਇਸ ਤਰ੍ਹਾਂ ਦਾ ਮਾਮਲਾ ਸਾਹਮਣੇ ਆਇਆ ਤਾਂ ਕਮਿਸ਼ਨ ਵਲੋਂ ਸਖਤ ਕਾਰਵਾਈ ਕੀਤੀ ਜਾਵੇਗੀ।ਇੰਦਰਜੀਤ ਸਿੰਘ ਰਾਏਪੁਰ ਨੇ ਦੱਸਿਆ ਕਿ ਮੋਹਾਲੀ ਵਿਚ ਹੋਈ ਇਸ ਦੁੱਖਦ ਘਟਨਾ ਤੋਂ ਬਾਅਦ ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਾਲਮੀਕਿ ਨੇ ਮੌਕੇ ’ਤੇ ਪਹੁੰਚ ਕੇ ਪ੍ਰਸ਼ਾਸਨ ਨੂੰ 3 ਦਿਨ ਦੇ ਅੰਦਰ ਰਿਪੋਰਟ ਪੇਸ਼ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਇਸ ਦੌਰਾਨ ਪੀੜਤ ਪਰਿਵਾਰ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਸਰਕਾਰ ਵਲੋਂ ਪਰਿਵਾਰ ਨੂੰ ਜਲਦ ਹੀ ਮੁਆਵਜਾ ਦਿਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਵਲੋਂ ਮ੍ਰਿਤਕ ਹਰਪਾਲ ਦੀ ਬੇਟੀ ਨੂੰ ਨੌਕਰੀ ਦੇਣ ਦੀ ਸਿਫਾਰਸ਼ ਵੀ ਕੀਤੀ ਗਈ ਹੈ ਅਤੇ ਇਸ ਕਾਰਜ ਵਿੱਚ ਕੋਈ ਢਿੱਲ ਨਹੀਂ ਅਪਨਾਈ ਜਾਵੇਗੀ ਅਤੇ ਪਰਿਵਾਰ ਦੇ ਮੈਂਬਰਾਂ ਨੂੰ ਇਨਸਾਫ ਦਿਵਾਇਆ ਜਾਵੇਗਾ।ਜ਼ਿਕਰਯੋਗ ਹੈ ਕਿ ਹਰਪਾਲ ਸਿੰਘ ਹੁਸ਼ਿਆਰਪੁਰ ਦੇ ਪਿੰਡ ਹਰਗੜ੍ਹ ਦੇ ਰਹਿਣ ਵਾਲੇ ਸਨ ਅਤੇ ਮੋਹਾਲੀ ਵਿਚ ਕਈ ਸਾਲ ਤੋਂ ਨੌਕਰੀ ਕਰ ਰਹੇ ਸਨ। ਮ੍ਰਿਤਕ ਹਰਪਾਲ ਸਿੰਘ ਆਪਣੇ ਪਿੱਛੇ ਆਪਣੀ ਪਤਨੀ ਬਲਵਿੰਦਰ ਕੌਰ, ਦੋ ਲੜਕੀਆਂ ਜੈਸਮਿਨ, ਮਨਪ੍ਰੀਤ ਕੌਰ ਅਤੇ ਇਕ ਲੜਕਾ ਗੁਰਬੀਰ ਸਿੰਘ ਨੂੰ ਛੱਡ ਗਏ ਹਨ। ਇਸ ਮੌਕੇ ’ਤੇ ਜ਼ਿਲ੍ਹਾ ਭਲਾਈ ਅਫ਼ਸਰ ਰਜਿੰਦਰ ਸਿੰਘ, ਐਡਵੋਕੇਟ ਰਾਹੁਲ ਆਦਿਆ, ਕਮਲ ਭੱਟੀ, ਸੌਰਭ ਭਾਟੀਆ ਵੀ ਮੌਜੂਦ ਸਨ।

 

Tags: Punjab State Scheduled Caste Commission , SC Commissions , Scheduled Caste Commission , Punjab State Commission for SCs

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD