Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਵਿੱਚ ਐਮ.ਐਸ.ਐਮ.ਈਜ਼. ਲਈ ਨਿਯਮਾਂ ਸਬੰਧੀ ਖ਼ਰਚਿਆਂ ਨੂੰ ਹੋਰ ਘਟਾਇਆ ਜਾਵੇਗਾ : ਵਿਨੀ ਮਹਾਜਨ

ਸੂਬੇ ਵਿੱਚ ਕਾਰੋਬਾਰ ਕਰਨ ਵਾਸਤੇ ਹੋਰ ਸੁਖਾਵਾਂ ਮਾਹੌਲ ਪ੍ਰਦਾਨ ਕਰਨ ਲਈ ਵਿਭਾਗ ਨੂੰ ‘ਗੇਮ’ ਦੀਆਂ ਸਿਫ਼ਾਰਸ਼ਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਕਿਹਾ

Vini Mahajan, Chandigarh, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab

Web Admin

Web Admin

5 Dariya News

ਚੰਡੀਗੜ , 21 Jul 2021

Last updated on: Jul 21, 2021, 00:00 IST

ਸਰਹੱਦੀ ਸੂਬੇ ਵਿੱਚ ਕਾਰੋਬਾਰ ਸਥਾਪਤੀ ਨੂੰ ਹੋਰ ਸੁਖ਼ਾਲਾ ਬਣਾਉਣ ਅਤੇ ਵਪਾਰ ਤੇ ਉਦਯੋਗਾਂ ਦੀਆਂ ਮੁਸ਼ਕਲਾਂ ਨੂੰ ਘਟਾਉਣ ਸਬੰਧੀ ਆਪਣੇ ਯਤਨਾਂ ਨੂੰ ਜਾਰੀ ਰੱਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਰਮਿਆਨਾ, ਮੱਧਮ ਤੇ ਛੋਟੀਆਂ ਸਨਅਤਾਂ (ਐਮ.ਐਸ.ਐਮਈਜ਼.) ਲਈ ਲਾਜਮੀ ਨਿਯਮਾਂ ਦੇ ਖ਼ਰਚਿਆਂ ਨੂੰ ਘਟਾਉਣ ਲਈ ਇੱਕ ਹੋਰ ਕਦਮ ਅੱਗੇ ਵਧਾਇਆ ਹੈ।ਇਹ ਯਤਨ ਗਲੋਬਲ ਅਲਾਇੰਸ ਫ਼ਾਰ ਮਾਸ ਇਨਟਰਪ੍ਰਨਰਸ਼ਿਪ (ਗੇਮ) ਸੰਸਥਾ ਵਲੋਂ ਸੁਝਾਈਆਂ ਸਿਫਾਰਸ਼ਾਂ ਨੂੰ ਲਾਗੂ ਕਰਦਿਆਂ ਕੀਤਾ ਜਾਵੇਗਾ।ਇਸ ਬਾਰੇ ਅੱਜ ਇਥੇ ਮੁੱਖ ਸਕੱਤਰ ਵਿਨੀ ਮਹਾਜਨ ਦੀ ਪ੍ਰਧਾਨਗੀ ਵਿੱਚ ਹੋਈ ਉੱਚ ਪੱਧਰੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ।‘ਗੇਮ’ ਸੰਸਥਾ ਦੀਆਂ ਸਿਫਾਰਸ਼ਾਂ ਦੇ ਲਾਗੂ ਹੋਣ ਦੀ ਸਮੀਖਿਆ ਕਰਦਿਆਂ, ਮੁੱਖ ਸਕੱਤਰ ਨੇ ਕਿਰਤ, ਸਥਾਨਕ ਸਰਕਾਰਾਂ, ਪਿ੍ਰੰਟਿੰਗ ਅਤੇ ਸਟੇਸ਼ਨਰੀ, ਅਤੇ ਪ੍ਰਸ਼ਾਸਨਿਕ ਸੁਧਾਰਾਂ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਨਿਯਮਾਂ ਦੀ ਪਾਲਣਾ ਸਬੰਧੀ ਖਰਚਿਆਂ ਨੂੰ ਹੋਰ ਘੱਟ ਕਰਨ ਦੇ ਉਦੇਸ਼ ਉੱਤੇ ਕੇਂਦਰਿਤ ਇਨਾਂ ਸਿਫਾਰਸ਼ਾਂ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾਵੇ। ਇਹ ਸਿਫਾਰਸ਼ਾਂ ਪੰਜਾਬ ਵਰਗੇ ਸੂਬੇ ਵਿੱਚ ਵਪਾਰ ਅਤੇ ਉਦਯੋਗ ਨੂੰ ਹੁਲਾਰਾ ਦੇਣ ਅਤੇ ਉਦਯੋਗਾਂ ਲਈ ਢੁੱਕਵਾਂ ਮਾਹੌਲ ਬਣਾਈ ਰੱਖਣ ਨੂੰ ਯਕੀਨੀ ਬਣਾਉਣ ਵਿੱਚ ਵੀ ਲਾਹੇਵੰਦ ਹਨ।ਮੀਟਿੰਗ ਵਿੱਚ ਦੱਸਿਆ ਗਿਆ ਕਿ ਕਿਰਤ ਵਿਭਾਗ ਗੇਮ ਵੱਲੋਂ ਕੀਤੀਆਂ 33 ਸਿਫਾਰਸ਼ਾਂ ਵਿੱਚੋਂ 22 ਨੂੰ ਪਹਿਲਾਂ ਹੀ ਸਵੀਕਾਰ ਚੁੱਕਾ ਹੈ।ਮੁੱਖ ਸਕੱਤਰ ਨੇ ਕਿਰਤ ਵਿਭਾਗ ਨੂੰ ਉਦਯੋਗਾਂ ਲਈ ਸਥਾਈ ਆਰਡਰ ਦੀਆਂ ਛੋਟਾਂ ਬਾਰੇ ਸਿਫਾਰਸ਼ਾਂ ‘ਤੇ ਵਿਚਾਰ ਕਰਨ ਲਈ ਵੀ ਕਿਹਾ।

ਸ੍ਰੀਮਤੀ ਮਹਾਜਨ ਨੇ ਪਿ੍ਰੰਟਿੰਗ ਅਤੇ ਸਟੇਸ਼ਨਰੀ ਵਿਭਾਗ ਨੂੰ, ਨਿਵੇਸ਼ਕਾਂ ਨੂੰ ਕਿਸੇ ਵੀ ਗੱਜਟ ਨੂੰ ਲੱਭਣ ਵਿੱਚ ਸੁਖਾਲਾ ਤਰੀਕਾ ਮੁਹੱਈਆ ਕਰਵਾਉਣ ਲਈ ਆਨਲਾਈਨ ਈ-ਗਜਟ ਪੋਰਟਲ ਵਿੱਚ ਸੁਧਾਰ ਕਰਨ ਲਈ ‘ਗੇਮ’ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ ਦੇ ਨਿਰਦੇਸ਼ ਵੀ ਦਿੱਤੇ ਜਦਕਿ ਪ੍ਰਸ਼ਾਸਨਿਕ ਸੁਧਾਰਾਂ ਵਿਭਾਗ ਵਲੋਂ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ‘ਇਨਵੈਸਟ ਪੰਜਾਬ ਬਿਜ਼ਨਸ ਫਰਸਟ ਪੋਰਟਲ’ ਦੇ ਨਾਲ ਵਿਕਸਤ ਕੀਤੀ ਆਨਲਾਈਨ ਪ੍ਰਣਾਲੀ ‘ਡਵਟੇਲ’ ਨੂੰ ਗੇਮ ਦੀਆਂ ਸਿਫਾਰਸ਼ਾਂ ਅਨੁਸਾਰ ਐਮ.ਐਸ.ਐਮ.ਈ. ਦੀਆਂ ਸ਼ਿਕਾਇਤਾਂ ਦੇ ਛੇਤੀ ਨਿਪਟਾਰਾ ਕਰਨ ਦੀ ਹਦਾਇਤ ਵੀ ਕੀਤੀ।ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਲੋਕ ਸ਼ੇਖਰ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਅੱਗ ਬੁਝਾਓ ਪ੍ਰਬੰਧਾਂ ਲਈ ਲੋੜੀਂਦੇ ਐਨ.ਓ.ਸੀ. ਦੇ ਪੜਾਵਾਂ ਨੂੰ ਘਟਾਉਣ ‘ਤੇ ਕੰਮ ਕਰ ਰਿਹਾ ਹੈ ਅਤੇ ਕਿਰਤ ਵਿਭਾਗ ਵਲੋਂ ਜਾਰੀ ਕੀਤੇ ਵਪਾਰ ਲਾਇਸੈਂਸ ਨੂੰ ਖਤਮ ਕਰਨ ਜਾਂ ਦੁਕਾਨ ਦੀ ਰਜਿਸਟਰੇਸ਼ਨ ਦੇ ਵਿੱਚ ਹੀ ਸ਼ਾਮਲ ਕਰਨ ਬਾਰੇ ਵਿਚਾਰ ਕਰਨ ਲਈ ਵੀ ਵਿਭਾਗ ਨੂੰ ਕਿਹਾ ਗਿਆ ਹੈ।ਉਨਾਂ ਅੱਗੇ ਦੱਸਿਆ ਕਿ ਗੇਮ ਸੰਸਥਾ ਨੇ ਵੱਖ-ਵੱਖ ਵਿਭਾਗਾਂ ਵੱਲੋਂ ਜਾਰੀ ਕੀਤੇ ਜਾ ਰਹੇ ਕਈ ਐਨ.ਓ.ਸੀਜ਼ ਦੀ ਪਛਾਣ ਕੀਤੀ ਹੈ ਅਤੇ ਉਨਾਂ ਨੂੰ ਤਰਕਸੰਗਤ ਬਣਾਉਣ ਦੀ ਸਿਫਾਰਸ਼ ਕੀਤੀ ਹੈ।  ਸ੍ਰੀ ਅਲੋਕ ਸ਼ੇਖਰ ਨੇ ਸਬੰਧਤ ਵਿਭਾਗਾਂ ਨਾਲ ਵਿਚਾਰ ਵਟਾਂਦਰਾ ਕਰਕੇ ਸਿਫਾਰਸ਼ ਕੀਤੀ ਰੈਸ਼ਨਲਾਈਜ਼ੇਸ਼ਨ ਦਾ ਪ੍ਰਸਤਾਵ ਦਿੱਤਾ ਅਤੇ ਰਾਜ ਵਿਚ ਕਾਰੋਬਾਰ ਸਥਾਪਤ ਕਰਨ ਲਈ ਕਈ ਐਨ.ਓ.ਸੀਜ਼ ਦੀ ਲੋੜ ਨੂੰ ਫ੍ਰੀਜ਼ ਕਰਨ ਲਈ ਮੰਤਰੀ ਮੰਡਲ ਦੇ ਅੱਗੇ ਪ੍ਰਸਤਾਵ ਪੇਸ਼ ਕੀਤਾ ਜਾਵੇਗਾ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਨਵੰਬਰ, 2020 ਵਿੱਚ ‘ਗੇਮ’ ਨਾਲ ਸਮਝੌਤਾ ਸਹੀਬੱਧ ਕੀਤਾ ਸੀ ਅਤੇ ਗੇਮ, ਸੂਬੇ ਦੇ ਵਿਭਾਗਾਂ ਨਾਲ ਮਿਲ ਕੇ ਐਮ.ਐਸ.ਐਮ.ਈਜ਼ ਸਬੰਧੀ ਨਿਯਮਾਂ ਦੇ ਖ਼ਰਚਿਆਂ ਨੂੰ ਘਟਾਉਣ ਲਈ ਸੁਝਾਅ ਦੇ ਰਹੀ ਹੈ ਜੋ ਪੰਜਾਬ ਵਿੱਚ ਉਦਯੋਗਾਂ ਲਈ ਵਪਾਰਕ ਵਾਤਾਵਰਣ ਨੂੰ ਹੋਰ ਬਿਹਤਰ ਬਣਾਉਣ ਵਿਚ ਸਹਾਈ ਹੋਣਗੇ।ਗੇਮ ਦੇ ਚੇਅਰਪਰਸਨ ਕੇ.ਪੀ. ਕਿ੍ਰਸ਼ਨਨ, ਕਿਰਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਪਿ੍ਰੰਟਿੰਗ ਅਤੇ ਸਟੇਸ਼ਨਰੀ ਵਿਭਾਗ ਦੇ ਸਕੱਤਰ ਵੀ.ਕੇ. ਮੀਨਾ, ਪੀ.ਬੀ.ਆਈ.ਪੀ. ਦੇ ਸੀ.ਈ.ਓ. ਰਜਤ ਅਗਰਵਾਲ, ਉਦਯੋਗ ਵਿਭਾਗ ਦੇ ਸਕੱਤਰ-ਕਮ-ਡਾਇਰੈਕਟਰ ਸਿਬਿਨ ਸੀ, ਲੇਬਰ ਕਮਿਸ਼ਨਰ ਪਰਵੀਨ ਥਿੰਦ ਅਤੇ ਡਾਇਰੈਕਟਰ ਪ੍ਰਸ਼ਾਸਨਿਕ ਸੁਧਾਰਾਂ ਵਿਭਾਗ ਦੇ ਡਾਇਰੈਕਟਰ ਪਰਮਿੰਦਰ ਸਿੰਘ ਵੀ ਹਾਜ਼ਰ ਸਨ।

 

Tags: Vini Mahajan , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD