Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਤਹਿਤ ਹੁਣ ਤੱਕ 2.8 ਲੱਖ ਔਰਤਾਂ ਅਤੇ ਲੜਕੀਆਂ ਨੂੰ ਕੀਤਾ ਗਿਆ ਜਾਗਰੂਕ : ਅਰੁਨਾ ਚੌਧਰੀ

ਅਨੀਮੀਆ ਦੇ ਖ਼ਾਤਮੇ ਲਈ 8,08,01 ਬੱਚਿਆਂ ਅਤੇ 2,40,093 ਗਰਭਵਤੀ ਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਨਵੀਂ ਪੌਸ਼ਟਿਕ ਖ਼ੁਰਾਕ ਕਰਵਾਈ ਜਾ ਰਹੀ ਹੈ ਮੁਹੱਈਆ

Aruna Chaudhary, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Punjab Social Security, Women and Child Development

Web Admin

Web Admin

5 Dariya News

ਚੰਡੀਗੜ੍ਹ , 21 Jul 2021

Last updated on: Jul 21, 2021, 00:00 IST

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਦੱਸਿਆ ਕਿ ਅਨੀਮੀਆ ਜਿਹੀ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਵਿਭਾਗ ਵੱਲੋਂ ‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਸੂਬੇ ਦੀਆਂ ਲਗਭਗ 2.6 ਲੱਖ ਔਰਤਾਂ ਅਤੇ 20,000 ਲੜਕੀਆਂ ਨੂੰ ਜਾਗਰੂਕ ਕੀਤਾ ਗਿਆ ਹੈ। ਇਸ ਤੋਂ ਇਲਾਵਾ ਤਿੰਨ ਲੱਖ ਤੋਂ ਵੱਧ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਲਗਾਤਾਰ ਪੌਸ਼ਟਿਕ ਖ਼ੁਰਾਕ ਮੁਹੱਈਆ ਕਰਵਾਈ ਜਾ ਰਹੀ ਹੈ।ਇਥੇ ਜਾਰੀ ਬਿਆਨ ਵਿੱਚ ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ 7 ਜੁਲਾਈ ਨੂੰ ‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ ਅਤੇ ਉਦੋਂ ਤੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕੋਵਿਡ ਸਬੰਧੀ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਰਾਹੀਂ ਪਿੰਡਾਂ ਅਤੇ ਆਂਗਨਵਾੜੀ ਕੇਂਦਰਾਂ ਵਿੱਚ ਅਨੀਮੀਆ ਵਿਰੁੱਧ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਅਨੀਮੀਆ ਲੋਕਾਂ ਦੀ ਸਿਹਤ ਲਈ ਇੱਕ ਚਿੰਤਾ ਦਾ ਮੁੱਦਾ ਹੈ। ਸੂਬੇ ਵਿੱਚ ਇਸ ਚੁਣੌਤੀ ਨੂੰ ਠੱਲ੍ਹ ਪਾਉਣ ਲਈ ਕਈ ਪਹਿਲਕਦਮੀਆਂ ਅਰੰਭੀਆਂ ਗਈਆਂ ਹਨ। ਹਰ ਬੁੱਧਵਾਰ ਨੂੰ ਅਨੀਮੀਆ 'ਤੇ ਕੇਂਦਰਿਤ ਕਮਿਊਨਿਟੀ ਆਧਾਰਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਅਨੀਮੀਆ ਬਾਰੇ ਜਾਗਰੂਕ ਕਰਨ ਲਈ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ।ਮੰਤਰੀ ਨੇ ਦੱਸਿਆ ਕਿ ਸਪਲੀਮੈਂਟਰੀ ਨਿਊਟ੍ਰੀਸ਼ਨਲ ਪ੍ਰੋਗਰਾਮ (ਐਸ.ਐਨ.ਪੀ.) ਤਹਿਤ ਪਿਛਲੇ ਮਹੀਨੇ ਨਵੀਆਂ ਪੌਸ਼ਟਿਕ ਖ਼ੁਰਾਕਾਂ ਵੰਡਣ ਦੀ ਸ਼ੁਰੂਆਤ ਕੀਤੀ ਗਈ ਜਿਸ ਵਿੱਚ ਮੂੰਗੀ ਦੀ ਦਾਲ, ਬੇਸਣ, ਸੋਇਆ ਆਟਾ ਅਤੇ ਸੋਇਆ ਬੜੀਆਂ ਸ਼ਾਮਲ ਹਨ ਅਤੇ ਇਹ ਪੌਸ਼ਟਿਕ ਖ਼ੁਰਾਕ ਮਾਰਕਫੈੱਡ ਵੱਲੋਂ ਤਿਆਰ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਆਂਗਨਵਾੜੀ ਕੇਂਦਰਾਂ ਰਾਹੀਂ 0-6 ਸਾਲ ਦੇ 8,08,01 ਬੱਚਿਆਂ ਅਤੇ 2,40,093 ਗਰਭਵਤੀ ਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਸਪਲੀਮੈਂਟਰੀ ਨਿਊਟ੍ਰੀਸ਼ਨਲ ਪ੍ਰੋਗਰਾਮ (ਐਸ.ਐਨ.ਪੀ.) ਤਹਿਤ ਪੌਸ਼ਟਿਕ ਖ਼ੁਰਾਕ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੀ ਖ਼ੁਰਾਕ ਦੀ ਪੌਸ਼ਿਟਕ ਗੁਣਵੱਤਾ ਵਧਾਈ ਜਾ ਸਕੇ। ਸ੍ਰੀਮਤੀ ਚੌਧਰੀ ਨੇ ਵਿਸ਼ੇਸ਼ ਤੌਰ 'ਤੇ ਦੱਸਿਆ ਕਿ ਇੱਕ ਹੋਰ ਪੁਲਾਂਘ ਪੁੱਟਦਿਆਂ ਵਿਭਾਗ ਨੇ ਅਨੀਮੀਆ ਵਿਰੁੱਧ ਵਿਆਪਕ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ ਅਤੇ ਜ਼ਮੀਨੀ ਪੱਧਰ 'ਤੇ ਅਨੀਮੀਆ ਕਾਰਨ ਵਿਹਾਰਕ ਤਬਦੀਲੀ ਰੁਝਾਨ ਨੂੰ ਅਗਾਊਂ ਘੋਖਣ ਲਈ ਰਣਨੀਤੀ ਤਿਆਰ ਕੀਤੀ ਜਾ ਸਕੇ, ਜੋ ਖ਼ੁਰਾਕੀ ਵਿਭਿੰਨਤਾ ਦੇ ਕਾਰਨਾਂ, ਲੱਛਣਾਂ ਤੇ ਮਹੱਤਵ ਅਤੇ ਆਇਰਨ ਭਰਪੂਰ ਖ਼ੁਰਾਕ ਅਤੇ ਪੌਸ਼ਟਿਕ ਤੱਤਾਂ ਜਿਵੇਂ ਆਇਰਨ ਫ਼ੌਲਿਕ ਐਸਿਡ (ਆਈ.ਐਫ.ਏ.) ਦੀ ਵਰਤੋਂ 'ਤੇ ਜ਼ੋਰ ਦੇਵੇਗੀ।

 

Tags: Aruna Chaudhary , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Punjab Social Security , Women and Child Development

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD