Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਧੋਖਾਧੜੀ ਦੇ ਮਾਮਲੇ ਚ 6 ਸਾਲ ਦੀ ਕੈਦ

ਰਿਸ਼ਵਤ ਦੇ ਇੱਕ ਹੋਰ ਮਾਮਲੇ 'ਚ ਦੋਸ਼ੀ ਨੂੰ ਇੱਕ ਸਾਲ ਦੀ ਕੈਦ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 11 Feb 2014

Last updated on: Feb 11, 2014, 00:00 IST

ਮਾਣਯੋਗ ਸ੍ਰੀ ਪਰਮਿੰਦਰ ਪਾਲ ਸਿੰਘ, ਵਧੀਕ ਸੈਸ਼ਨਜ਼ ਜੱਜ, ਮੋਹਾਲੀ ਦੀ ਅਦਾਲਤ ਵੱਲੋਂ ਪੰਜਾਬ ਰਾਜ ਗੁਦਾਮ ਨਿਗਮ ਦੇ ਜੂਨੀਅਰ ਸਹਾਇਕ ਨੂੰ ਧੋਖਾਧੜੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦਿਆਂ 6 ਸਾਲ ਦੀ ਕੈਦ ਸਮੇਤ 60,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜੂਨੀਅਰ ਸਹਾਇਕ ਸੁਭਾਸ਼ ਚੰਦਰ ਵਾਸੀ ਅਕਾਲ ਐਵੇਨਿਊ, ਅੰਮ੍ਰਿਤਸਰ, ਜੋ ਨਿਗਮ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਕਾਦੀਆਂ ਦਫ਼ਤਰ ਵਿਖੇ ਤੈਨਾਤ ਸੀ, ਨੂੰ ਕਣਕ ਦੀਆਂ ਭਰੀਆਂ ਅਤੇ ਖ਼ਾਲੀ ਬੋਰੀਆਂ ਖ਼ੁਰਦ-ਬੁਰਦ ਕਰ ਕੇ ਸਰਕਾਰੀ ਖ਼ਜ਼ਾਨੇ ਨੂੰ 1,73,81,994 ਰੁਪਏ ਦਾ ਨੁਕਸਾਨ ਪਹੁੰਚਾਉਣਛ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਵਿਰੁਧ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਐਫ਼.ਐਸ.-1, ਪੰਜਾਬ, ਚੰਡੀਗੜ੍ਹ ਵਿਖੇ ਭਾਰਤੀ ਦੰਡ ਵਿਧਾਨ ਦੀ ਧਾਰਾ 409 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਦੀ ਸੁਣਵਾਈ ਦੌਰਾਨ ਉਸ ਨੂੰ ਦੋਸ਼ੀ ਮੰਨਦਿਆਂ ਇਹ ਸਜ਼ਾ ਸੁਣਾਈ ਗਈ ਹੈ। ਜੁਰਮਾਨਾ ਨਾ ਅਦਾ ਕਰਨ ਦੀ ਸੂਰਤ ਵਿੱਚ 9 ਮਹੀਨੇ ਦੀ ਹੋਰ ਕੈਦ ਕੱਟਣੀ ਪਵੇਗੀ। ਇਸ ਤੋਂ ਇਲਾਵਾ ਉਸ ਨੂੰ ਭ੍ਰਿਸ਼ਟਾਚਾਰ ਰੋਕੂ ਐਕਟ, 1988 ਦੀ ਧਾਰਾ 13 (1) (ਡੀ) ਤਹਿਤ 4 ਸਾਲ ਦੀ ਕੈਦ ਅਤੇ 40,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਜੁਰਮਾਨਾ ਨਾ ਅਦਾ ਕੀਤੇ ਜਾਣ ਦੀ ਸੂਰਤ ਵਿੱਚ ਉਸ ਨੂੰ 6 ਮਹੀਨੇ ਹੋਰ ਵਾਧੂ ਜੇਲ 'ਚ ਕੱਟਣੇ ਪੈਣਗੇ।ਇਸੇ ਤਰ੍ਹਾਂ ਮਾਣਯੋਗ ਸ੍ਰੀਮਤੀ ਨਵਜੋਤ ਸੋਹਲ, ਵਧੀਕ ਸ਼ੈਸ਼ਨਜ਼ ਜੱਜ ਅੰਮ੍ਰਿਤਸਰ ਦੀ ਅਦਾਲਤ ਨੇ ਰਿਸ਼ਵਤ ਦੇ ਇੱਕ ਵਖਰੇ ਮਾਮਲੇ ਵਿੱਚ ਦੋਸ਼ੀ ਨਿਰੰਜਨ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਅਕਾਲਗੜ੍ਹ ਢਪੱਈਆ, ਜ਼ਿਲ੍ਹਾਂ ਅੰਮ੍ਰਿਤਸਰ ਨੂੰ 1 ਸਾਲ ਕੈਦ ਦੀ ਸਜ਼ਾ ਸਮੇਤ 5000 ਰੁਪਏ ਜੁਰਮਾਨੇ ਕੀਤਾ ਹੈ।

 

Tags: crime news india

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD