Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਨੂੰ ਘਰ-ਘਰ ਪਹੁੰਚਾਵਾਂਗੇ -ਐਡਵੋਕੇਟ ਪ੍ਰਿੰਸ

ਫੇਜ਼-2, ਫੇਜ਼-3ਏ ਅਤੇ ਫੇਜ਼-3ਬੀ1 ਦੀ ਪਾਣੀ ਦੀ ਸਮੱਸਿਆ ਦਾ ਹੱਲ ਜਲਦ ਹੋਵੇਗਾ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 12 Feb 2014

Last updated on: Feb 12, 2014, 00:00 IST

ਆਉਂਦੀਆਂ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਹਰਮਨਪ੍ਰੀਤ ਸਿੰਘ ਪ੍ਰਿੰਸ ਵੱਲੋਂ ਜੋ ਮੁਹਿੰਮ ਵਿੱਢੀ ਗਈ ਹੈ ਉਸ ਦੇ ਅਧੀਨ ਅੱਜ ਫੇਜ਼-2 ਵਿੱਚ ਉਘੇ ਸਮਾਜ ਸੇਵੀ ਸ.ਕੁਲਦੀਪ ਸਿੰਘ ਵਲੋਂ ਮੀਟਿੰਗ ਕਰਵਾਈ ਗਈ| ਇਸ ਮੌਕੇ ਸ.ਪ੍ਰਿੰਸ ਵੱਲੋਂ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਬੂਥਾਂ ਦੀ ਮੈਨੇਜਮੈਂਟ ਕਿਸ ਤਰ੍ਹਾਂ ਕਰਨੀ ਹੈ ਦੀ ਵੀ ਜਾਣਕਾਰੀ ਦਿੱਤੀ ਗਈ| ਇਸ ਮੌਕੇ ਇਲਾਕਾ ਨਿਵਾਸੀਆਂ ਨੇ ਪ੍ਰਿੰਸ  ਨੂੰ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ| ਸਭ ਤੋਂ ਵੱਡੀ ਸਮੱਸਿਆ ਪਾਣੀ ਦੇ ਪ੍ਰੈਸ਼ਰ ਦੀ ਸੀ ਕਿ ਪਾਣੀ ਉਪਰਲੀ ਮੰਜ਼ਿਲ ਵਿੱਚ ਨਹੀਂ ਚੜਦਾ ਇਸ ਤੇ ਤੁਰੰਤ ਵਾਟਰ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ| ਇਸ ਦਾ ਹੱਲ ਇਹ ਕੱਢਿਆ ਗਿਆ ਕਿ ਫੇਜ਼-2 ਵਿੱਚ ਯੂ.ਜੀ.ਐਸ.ਆਰ (ਯੂਨਾਈਟਿਡ ਗਰੁੱਪ ਸਰਵਿਸ ਰੀਸਰਵਾਇਰ) ਸਥਾਪਿਤ ਕੀਤਾ ਜਾਵੇ ਤਾਂ ਕਿ ਫੇਜ਼-2 ਅਤੇ ਫੇਜ਼-3ਏ ਅਤੇ ਫੇਜ਼-3ਬੀ1 ਵਿੱਚ ਪਾਣੀ ਦਾ ਪ੍ਰੈਸ਼ਰ ਵੱਧ ਸਕੇ| ਇਸ ਸਬੰਧ ਵਿੱਚ ਪ੍ਰਿੰਸ ਨੇ ਭਰੋਸਾ ਦਿਵਾਇਆ ਕਿ ਉਹ ਜਲਦ ਹੀ ਇਹ ਮਾਮਲਾ ਗਮਾਡਾ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਇਸ ਨੂੰ ਪਾਸ ਕਰਵਾਉਣਗੇ ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਪਾਣੀ ਦੀ ਸਮੱਸਿਆ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ|  ਬਾਕੀ ਦੀਆਂ ਸਮੱਸਿਆਵਾਂ ਦਾ ਹਲ ਲਭਣ ਲਈ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾਵੇਗਾ| ਇਸ ਮੌਕੇ ਤੇ ਸੰਬੋਧਨ ਕਰਦਿਆਂ ਸ.ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਭ੍ਰਿਸ਼ਟ ਕੇਂਦਰ ਸਰਕਾਰ ਨੂੰ ਚਲਦਾ ਕਰਨ ਲਈ ਹਰ ਇੱਕ ਨਾਗਰਿਕ ਆਪਣਾ ਯੋਗਦਾਨ ਪਾਵੇ| ਕਾਂਗਰਸ ਸਰਕਾਰ ਹਮੇਸ਼ਾ ਕੋਈ ਨਾ ਕੋਈ ਨਵਾਂ ਵਖੇੜਾ ਖੜ੍ਹਾ ਕਰਕੇ ਮੁੱਖ ਮੁੱਦੇ ਜਿਵੇਂ ਕਿ ਮਹਿੰਗਾਈ, ਭ੍ਰਿਸ਼ਟਾਚਾਰ, ਵੱਡੇ ਘੁਟਾਲਿਆਂ ਤੋਂ ਲੋਕਾਂ ਦਾ ਧਿਆਨ ਹਟਾਇਆ ਹੈ| ਪ੍ਰੰਤੂ ਪੰਜਾਬ ਦਾ ਸੂਝਵਾਨ ਵੋਟਰ ਆਪਣਾ ਮਨ ਬਣਾ ਚੁੱਕਿਆ ਹੈ ਅਤੇ ਇਸ ਕੇਂਦਰ ਦੀ ਭ੍ਰਿਸ਼ਟ ਸਰਕਾਰ ਨੂੰ ਜਲਦ ਹੀ ਤੁਰਦਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦਿਵਾਈ ਜਾਵੇਗੀ| ਇਸ ਮੌਕੇ ਸ.ਕਲਦੀਪ ਸਿੰਘ ਅਤੇ ਹੋਰ ਇਲਾਕਾ ਨਿਵਾਸੀਆਂ ਵਲੋਂ ਸ.ਪ੍ਰਿੰਸ ਨੂੰ ਸਿਰੋਪੇ ਨਾਲ ਸਨਮਾਨਿਤ ਵੀ ਕੀਤਾ ਗਿਆ| ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਹੋਏ|

 

Tags: harmanpreet singh prince

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD