Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਕੈਨੇਡਾ ਦੇ ਸਸਕੈਚਿਉਵਨ ਸੂਬੇ ਦੇ ਖੇਤੀ ਮੰਤਰੀ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ

ਭੰਡਾਰਨ, ਭੋਜਨ ਸੰਭਾਲ, ਬਾਇਓ-ਸਾਇੰਸ ਅਤੇ ਮੱਕੀ ਅਤੇ ਸੋਇਆਬੀਨ ਦੀ ਕਾਸਤ ਵਿਚ ਪੰਜਾਬ ਨਾਲ ਸਹਿਯੋਗ ਕਰਨ ਵਿਚ ਵਿਖਾਈ ਦਿਲਚਸਪੀ

Web Admin

Web Admin

5 ਦਰਿਆ ਨਿਊਜ਼

ਚੱਪੜਚਿੜੀ, ਐਸ.ਏ.ਐਸ. ਨਗਰ , 18 Feb 2014

Last updated on: Feb 18, 2014, 00:00 IST

ਕੈਨੇਡਾ ਦਾ ਸਸਕੈਚਿਉਵਨ ਸੂਬੇ ਦੇ ਖੇਤੀ ਮੰਤਰੀ ਲਾਇਲ ਸਟੀਵਾਰਟ ਨੇ ਸੂਬੇ ਵਿਚ ਅਨਾਜ ਭੰਡਾਰਨ, ਭੋਜਨ ਸੰਭਾਲ ਦੀ ਤਕਨੀਕ ਵਿਕਸਤ ਕਰਨ, ਬਾਇਓ-ਸਾਇੰਸ ਅਤੇ ਮੱਕੀ ਦੀਆਂ ਨਵੀਂਆਂ ਕਿਸਮਾਂ ਦੀ ਖੋਜ ਅਤੇ ਸੋਇਆਬੀਨ ਦੀ ਕਾਸਤ ਵਿਚ ਪੰਜਾਬ ਨਾਲ ਸਹਿਯੋਗ ਕਰਨ ਵਿਚ ਵਿਸੇਸ਼ ਦਿਲਚਸਪੀ ਵਿਖਾਈ ਹੈ।ਸਟੀਵਾਰਟ ਦੀ ਅਗਵਾਈ ਵਿਚ ਅੱਜ ਕੈਨੇਡਾ ਦੇ ਇਕ ਵਫਦ ਨੇ ਪ੍ਰਗਤੀਸ਼ੀਲ ਪੰਜਾਬ ਖੇਤੀਬਾੜੀ ਸੰਮੇਲਨ ਦੇ ਤੀਜੇ ਦਿਨ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨਾਲ ਇੱਥੇ ਮੁਲਾਕਾਤ ਕੀਤੀ। ਮੁੱਖ ਮੰਤਰੀ ਨਾਲ ਵਿਚਾਰ ਵਟਾਂਦਰੇ ਦੌਰਾਨ ਸ੍ਰੀ ਸਟੀਵਾਰਟ ਨੇ ਕਿਹਾ ਕਿ ਪੰਜਾਬ ਅਤੇ ਕੈਨੇਡਾ ਦਰਮਿਆਨ ਇਨ੍ਹਾਂ ਵਿਸ਼ਿਆਂ ਤੇ ਦੁਵੱਲੇ ਸਹਿਯੋਗ ਦੀਆਂ ਵੱਡੀਆਂ ਸੰਭਾਵਨਾਵਾਂ ਹਨ ਕਿਉਂਕਿ ਦੋਹਾਂ ਦਾ ਖੇਤੀ ਬਾੜੀ ਵਿਚ ਲੰਬਾ ਤਜਰਬਾ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਦੀ ਸਰਾਹਣਾ ਕਰਦਿਆਂ ਕਿਹਾ ਕਿ ਪੰਜਾਬ ਅਤੇ ਕੈਨੇਡਾ ਵੈਟਰਨਰੀ ਸਾਇੰਸ ਦੇ ਖੇਤਰ ਵਿਚ ਪਹਿਲਾਂ ਹੀ ਮਿਲ ਕੇ ਕੰਮ ਕਰ ਰਹੇ ਹਨ ਅਤੇ ਦੂਜੇ ਸਹਾਇਕ ਕਿੱਤਿਆਂ ਵਿਚ ਵੀ ਆਪਸੀ ਸਹਿਯੋਗ ਦੀਆਂ ਵੱਡੀਆਂ ਸੰਭਾਵਨਾਵਾਂ ਹਨ। ਸ੍ਰੀ ਸਟੀਵਾਰਟ ਨੇ ਮੁੱਖ ਮੰਤਰੀ ਸ: ਬਾਦਲ ਨੂੰ ਭਰੋਸਾ ਕਿ ਉਹ ਗਲੋਬਲ ਵਾਟਰ ਸਕਿਊਰਟੀ ਇਸਟੀਚਿਊਟ ਸੈਸਕਟੂਨ ਦੇ ਰਾਹੀਂ ਪੰਜਾਬ ਦੇ ਦੱਖਣ ਪੱਛਮੀ ਜ਼ਿਲ੍ਹਿਆਂ ਵਿਚ ਖਾਰੇ ਪਾਣੀ ਅਤੇ ਸੇਮ ਦੀ ਸਮੱਸਿਆ ਦੇ ਹੱਲ ਲਈ ਵੀ ਸਹਿਯੋਗ ਕਰਣਗੇ।ਸ੍ਰੀ ਸਟੀਵਾਰਟ ਨੇ ਕੈਨੇਡਾ ਵਿਚ ਜੂਨ ਮਹੀਨੇ ਦੌਰਾਨ ਹੋਣ ਵਾਲੇ 'ਫਾਰਮ ਸ਼ੋਅ' ਲਈ ਪੰਜਾਬ ਦੇ ਵਫਦ ਨੂੰ ਸੱਦਾ ਦਿੰਦਿਆਂ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਦੋਹਾਂ ਦੇਸਾਂ ਵਿਚ ਕਿਸਾਨਾਂ ਦੇ ਵਟਾਂਦਰਾ ਪ੍ਰੋਗਰਾਮ ਸ਼ੁਰੂ ਕਰਨ ਦੇ ਸੁਝਾਅ ਦਾ ਵੀ ਜੋਰਦਾਰ ਸਵਾਗਤ ਕੀਤਾ। 

ਉਨ੍ਹਾਂ ਅੱਗੇ ਕਿਹਾ ਕਿ ਸਸਕੈਚਿਉਵਨ ਵੱਲੋਂ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਨਾਲ ਤੇਲ ਬੀਜਾਂ ਦੀਆਂ ਨਵੀਂਆਂ ਕਿਸਮਾਂ ਦੀ ਖੋਜ ਕਰਨ ਦੇ ਕਰਾਰ ਵਾਂਗ ਹੀ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਨਾਲ ਵਿਦਿਆਰਥੀਆਂ ਦੇ ਵਟਾਂਦਰੇ ਦੇ ਪ੍ਰੋਗਰਾਮ ਨੂੰ ਵੀ ਸ਼ੁਰੂ ਕਰਨ ਦਾ ਇੱਛੁਕ ਹੈ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਗਤੀਸ਼ੀਲ ਪੰਜਾਬ ਖੇਤੀਬਾੜੀ ਸੰਮੇਲਨ ਹਰ ਸਾਲ ਆਯੋਜਿਤ ਹੋਇਆ ਕਰੇਗਾ ਅਤੇ ਅੱਗੇ ਤੋਂ ਇਸ ਸਬੰਧੀ ਅਗਾਉਂ ਸੂਚਨਾ ਕੈਨੇਡਾ ਨੂੰ ਦਿੱਤੀ ਜਾਵੇਗੀ ਤਾਂ ਜੋ ਉੱਥੋਂ ਹੋਰ ਵਧੇਰੇ ਵਫਦ ਇਸ ਮੈਗਾ ਸੰਮਲੇਨ ਵਿਚ ਭਾਗ ਲੈਣ ਲਈ ਪੁੱਜ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਸਕੈਚਿਉਵਨ ਯੂਨੀਵਰਸਿਟੀ ਅਤੇ ਪੰਜਾਬ ਦੀਆਂ ਵੈਟਰਨਰੀ ਅਤੇ ਖੇਤੀਬਾੜੀ ਯੂਨੀਵਰਸਿਟੀਆਂ ਨਾਲ ਪਸ਼ੂਧਨ ਦੇ ਨਾਲ ਨਾਲ ਮੱਕੀ ਅਤੇ ਸੋਇਆਬੀਨ ਦੀਆਂ ਨਵੀਂਆਂ ਕਿਸਮਾਂ ਵਿਕਸਤ ਕਰਨ ਦੇ ਪ੍ਰੋਗਰਾਮ ਦਾ ਸਵਾਗਤ ਕਰੇਗਾ। ਸ: ਬਾਦਲ ਨੇ ਸਸਕੈਚਿਉਵਨ ਯੂਨੀਵਰਸਿਟੀ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚਕਾਰ ਵਿਦਿਆਰਥੀਆਂ ਦੇ ਵਟਾਂਦਰਾ ਪ੍ਰੋਗਰਾਮ ਦੇ ਨਾਲ ਨਾਲ ਕਿਸਾਨਾਂ ਦੇ ਵਟਾਂਦਰਾ ਪ੍ਰੋਗਰਾਮ ਨੂੰ ਵੀ ਵਿਧੀਪੂਰਵਕ ਸ਼ੁਰੂ ਕਰਨ ਦੀ ਲੋੜ ਤੇ ਜੋਰ ਦਿੰਦਿਆਂ ਕਿਹਾ ਕਿ ਇਸ ਨਾਲ ਦੋਹਾਂ ਦੇਸ਼ਾਂ ਵਿਚਕਾਰ ਤਕਨੀਕ ਦਾ ਬਿਹਤਰ ਵਟਾਂਦਰਾ ਸੰਭਵ ਹੋ ਸਕੇਗਾ। ਇਸ ਮੌਕੇ ਮੁੱਖ ਮੰਤਰੀ ਨਾਲ ਵਿੱਤ ਕਮਿਸ਼ਨਰ ਵਿਕਾਸ ਸ੍ਰੀ ਸੁਰੇਸ਼ ਕੁਮਾਰ ਅਤੇ ਉਨ੍ਹ ਦੇ ਵਿਸੇਸ਼ ਪ੍ਰਮੁੱਖ ਸਕੱਤਰ ਸ: ਗਗਨਦੀਪ ਸਿੰਘ ਬਰਾੜ ਵੀ ਹਾਜਰ ਸਨ ਜਦ ਕਿ ਕੈਨੇਡਾ ਦੇ ਵਫਦ ਵਿਚ ਉਪ ਖੇਤੀਬਾੜੀ ਮੰਤਰੀ ਸ੍ਰੀ ਰਿੱਕ ਬਰਟਨ ਅਤੇ ਸ੍ਰੀ ਸਟੀਵਾਰਟ ਦੇ ਚੀਫ ਆਫ ਸਟਾਫ ਸ੍ਰੀ ਟੇਲਰ ਲਾਇੰਚ ਵੀ ਸ਼ਾਮਿਲ ਸਨ। 

 

Tags: parkash singh , parkash singh badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD