Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪ੍ਰਕਾਸ ਸਿੰਘ ਜੀ ਬਾਦਲ ਦੇ ਲਲਕਾਰੇ ਤੇ ਕੇਂਦਰ ਵਿੱਚ ਇੱਕ ਰੈਂਕ ਇੱਕ ਪੈਨਸ਼ਨ ਲਈ ਹਫੜਾ ਦਫੜੀ ਫੈਸਲਾ

ਪ੍ਰੋ. ਵਿਰਸਾ ਸਿੰਘ ਵਲਟੋਹਾ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 18 Feb 2014

Last updated on: Feb 18, 2014, 00:00 IST

ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਦੱਸਿਆ ਕਿ 12 ਫਰਵਰੀ, 2014 ਨੂੰ ਮਾਝੇ ਦੀ ਪਵਿੱਤਰ ਧਰਤੀ ਤੇ ਪੰਜਾਬ ਸਟੇਟ ਜੰਗੀ ਯਾਦਗਾਰ ਅਤੇ ਅਜਾਇਬਘਰ ਦੇ ਨੀਂਹ ਪੱਥਰ ਸਮਾਰੋਹ ਮੌਕੇ ਰੱਖਿਆ ਸੇਵਾਵਾਂ ਦੇ ਸੀਨੀਅਰ ਅਧਿਕਾਰੀ ਅਤੇ ਸਾਬਕਾ ਸੈਨਿਕਾਂ ਦਾ ਠਾਠਾਂ ਮਾਰਦਾ ਇਕੱਠ ਇੱਕ ਇਤਿਹਾਸਕ ਯਾਦ ਦਾ ਰੂਪ ਧਾਰਣ ਕਰ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਵਾਪਰਿਆ ਹੈ ਕਿ ਮਾਰਸ਼ਲ ਆਫ ਦੇ ਏਅਰ ਫੋਰਸ ਅਰਜਨ ਸਿੰਘ, ਪੰਜ ਸਾਬਕਾ ਏਅਰ, ਮਿਲਟਰੀ ਚੀਫ ਅਤੇ ਸਾਹਿਬਾਨਾਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਆਰਮੀ ਜਨਰਲਜ਼, ਏਅਰ ਮਾਰਸ਼ਲਜ਼ ਅਤੇ ਐਡਮਿਰਲਜ਼ ਨੇ ਹਿੱਸਾ ਲਿਆ। ਇਹ ਸਾਬਕਾ ਸੈਨਿਕਾਂ ਦਾ ਸਰਦਾਰ ਪ੍ਰਕਾਸ ਸਿੰਘ ਜੀ ਬਾਦਲ ਪ੍ਰਤੀ ਅਥਾਹ ਪਿਆਰ ਹੀ ਸੀ, ਜ਼ੋ ਸਟੇਜ਼ ਤੇ ਸ਼ੁਸੋਸੀਨੀਅਰ ਅਧਿਕਾਰੀਆਂ ਤੋਂ ਇਲਾਵਾ 30,000 ਦੇ ਲੱਗਭਗ ਸਾਬਕਾ ਸੈਨਿਕਾਂ, ਵੀਰ ਨਾਰੀਆਂ ਅਤੇ ਆਸ਼ਰਿਤਾਂ ਨੇ ਆਪਣਾ ਕੀਮਤੀ ਸਮਾਂ ਕੱਢਕੇ ਸਮਾਗਮ ਦੀ ਸ਼ਾਨ ਵਧਾਈ। ਸਮਾਰੋਹ ਦੌਰਾਨ ਆਪੋ ਆਪਣੇ ਭਾਸ਼ਣ ਵਿੱਚ ਆਰਮੀ ਜਨਰਲਜ਼ ਵੱਲੋਂ ਕੇਂਦਰ ਸਰਕਾਰ ਨੂੰ ਇੱਕ ਰੈਂਕ ਇੱਕ ਪੈਨਸ਼ਨ ਦਾ ਲੰਮੇ ਸਮੇਂ ਤੋਂ ਪੈਡਿੰਗ ਮਸਲਾ ਹੱਲ ਨਾ ਕਰਨ ਤੇ ਲਾਹਨਤਾ ਪਾਈਆਂ ਗਈਆਂ। ਸਰਦਾਰ ਪ੍ਰਕਾਸ ਸਿੰਘ ਬਾਦਲ ਨੇ ਆਪਣੇ ਭਾਸ਼ਣ ਵਿੱਚ ਇਹ ਲਲਕਾਰਿਆ ਕਿ ਜੇਕਰ ਕੇਂਦਰ ਸਰਕਾਰ ਇੱਕ ਰੈਂਕ ਇੱਕ ਪੈਨਸ਼ਨ ਜਿਹੇ ਮਹੱਤਵਪੂਰਣ ਫੈਸਲੇ ਨੂੰ ਲਾਗੂ ਨਹੀਂ ਕਰਦੀ ਤਾਂ ਉਹ ਦਿੱਨ ਦੂਰ ਨਹੀਂ ਕਿ ਆਉਣ ਵਾਲੇ ਸਮੇਂ ਵਿੱਚ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਅਧੀਨ ਸਾਡੀ ਸਰਕਾਰ ਸਭਤੋਂ ਪਹਿਲਾਂ ਇਹ ਮਸਲਾ ਹੱਲ ਕਰੇਗੀ। ਜਿਸਤੇ ਪ੍ਰਤਾਪ ਸਿੰਘ ਬਾਜਵਾ ਨੇ ਬੁਰੀ ਤਰ੍ਹਾਂ ਘਬਰਾਈ ਅਵਸਥਾ ਵਿੱਚ ਦਿੱਲੀ ਲਈ ਕੂਚ ਕੀਤਾ ਅਤੇ ਸਿੱਧੇ ਰਾਹੁਲ ਗਾਂਧੀ ਨੂੰ ਸਾਬਕਾ ਸੈਨਿਕਾਂ ਦੇ ਭਾਰੀ ਇੱਕਠ ਬਾਰੇ ਦੱਸਦਿਆ ਇੱਕ ਰੈਂਕ ਪੈਨਸ਼ਨ ਦੇ ਹੱਲ ਲਈ ਵਾਸਤਾ ਪਾਇਆ ਅਤੇ ਰਾਹੁਲ ਗਾਂਧੀ ਨੂੰ ਉਕਤ ਮਸਲੇ ਦਾ ਹੱਲ ਕਰਨ ਲਈ ਮਜ਼ੁਬੂਰ ਹੋਣਾ ਪਿਆ। ਵਲਟੋਹਾ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਹੁਣ ਇੱਕਦਮ ਕਿੱਥੋਂ ਚੇਤਾ ਆਉਣਾ ਸੀ, ਇਹ ਤਾਂ ਸ਼੍ਰੀ ਬਾਦਲ ਦੀ ਲਲਕਾਰ ਅਤੇ ਸਾਬਕਾ ਸੈਨਿਕਾਂ ਦੇ ਭਾਰੀ ਇੱਕਠ ਨੇ ਉਨ੍ਹਾਂ ਨੂੰ ਮਜ਼ਬੂਰ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਸਰਦਾਰ ਪ੍ਰਕਾਸ ਸਿੰਘ ਬਾਦਲ ਨੇ ਪਿਛਲੇ ਸਮੇਂ ਵਿੱਚ ਵਿਧਾਨ ਸਭਾ ਸ਼ੈਸ਼ਨ ਦੌਰਾਨ ਸਾਬਕਾ ਸੈਨਿਕਾਂ ਲਈ ਇੱਕ ਰੈਂਕ ਇੱਕ ਪੈਨਸ਼ਨ ਮੁੱਦਾ ਵਿਧਾਨ ਸਭਾ ਮਤਾ ਪਾਸ ਕਰਕੇ ਆਪਣੀ ਸਾਬਕਾ ਸੈਨਿਕਾਂ ਪ੍ਰਤੀ ਪਿਆਰ ਅਤੇ ਪ੍ਰਤੀਸ਼ਠਾ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਇਸ ਸਾਰੇ ਦਾ ਸਿਹਰਾ ਸਰਦਾਰ ਪ੍ਰਕਾਸ ਸਿੰਘ ਨੂੰ ਜਾਂਦਾ ਹੈ, ਜਿੰਨ੍ਹਾਂ ਨੇ ਹਮੇਸ਼ਾਂ ਉਚੇਚਾ ਧਿਆਨ ਦੇਂਦਿਆਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਅਧਾਰ ਤੇ ਹੱਲ ਕੀਤੇ ਹਨ। ਮੈਂ ਰਿਣੀ ਹਾਂ ਸਰਦਾਰ ਬਾਦਲ ਦਾ ਜਿੰਨ੍ਹਾਂ ਨੇ ਮੈਨੂੰ ਇਸ ਵਿਭਾਗ ਦਾ ਸੰਸਦੀ ਸਕੱਤਰ ਲਾਇਆ ਅਤੇ ਮੈਂ ਫਖ਼ਰ ਮਹਿਸੂਸ ਕਰਦਾ ਹਾਂ ਕਿ ਮੈਂ ਦੇਸ਼ ਦੇ ਰਾਖੇ ਵੀਰ ਸਿਪਾਹੀਆਂ ਦੀ ਸੇਵਾ ਲਈ ਤਾਇਨਾਤ ਹਾਂ ਅਤੇ ਹਮੇਸ਼ਾਂ ਉਨ੍ਹਾਂ ਦੇ ਹਿੱਤਾਂ ਲਈ ਵਚਨਬੱਧ ਰਹਾਂਗਾ।

 

Tags: virsa singh baltoha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD