Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਫਸਲੀ ਵੰਨ-ਸੁਵੰਨਤਾ ਲਈ ਲੋੜੀਂਦੀ ਖੇਤੀ ਮਸ਼ੀਨਰੀ ਵਾਜਬ ਕੀਮਤਾਂ 'ਤੇ ਮੁਹੱਈਆ ਕਰਵਾਈ ਜਾਵੇਗੀ-ਬਾਦਲ

ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਖਪਾਉਣ ਵਾਲੀ ਮਸ਼ੀਨਰੀ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਆਖਿਆ

Web Admin

Web Admin

5 ਦਰਿਆ ਨਿਊਜ਼

ਚੱਪੜਚਿੜੀ (ਐਸ.ਏ. ਐਸ. ਨਗਰ) , 18 Feb 2014

Last updated on: Feb 18, 2014, 00:00 IST

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਇੱਥੇ ਆਖਿਆ ਕਿ ਸੂਬੇ ਵਿੱਚ ਝੋਨੇ ਹੇਠ ਰਕਬੇ ਨੂੰ ਘਟਾਉਣ ਲਈ ਮੱਕੀ, ਸੋਇਆਬੀਨ ਤੇ ਕਪਾਹ ਵਰਗੀਆਂ ਫਸਲਾਂ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਲਈ ਇਨ੍ਹਾਂ ਫਸਲਾਂ ਦੀ ਬਿਜਾਈ ਅਤੇ ਸਾਂਭ-ਸੰਭਾਲ ਲਈ ਲੋੜੀਂਦੀ ਸਾਰੀ ਮਸ਼ੀਨਰੀ ਅਤੇ ਖੇਤੀ ਸੰਦ ਕਿਸਾਨਾਂ ਨੂੰ ਸੂਬਾ ਸਰਕਾਰ ਵਾਜਬ ਕੀਮਤਾਂ 'ਤੇ ਮੁਹੱਈਆ ਕਰਵਾਏਗੀ ਤਾਂ ਕਿ ਖੇਤੀ ਵਿੱਚ ਵਿਭਿੰਨਤਾ ਲਿਆਂਦੀ ਜਾ ਸਕੇ। ਇੱਥੇ ਚੱਲ ਰਹੇ ਪ੍ਰਗਤੀਸ਼ੀਲ ਪੰਜਾਬ ਖੇਤੀਬਾੜੀ ਸੰਮੇਲਨ ਦੇ ਤੀਜੇ ਦਿਨ ਕੌਮਾਂਤਰੀ ਤੇ ਕੌਮੀ ਕੰਪਨੀਆਂ ਵੱਲੋਂ ਲਾਏ ਗਏ ਖੇਤੀ ਮਸ਼ੀਨਰੀ ਦੇ ਸਟਾਲਾਂ ਦਾ ਦੌਰਾ ਕਰਦਿਆਂ ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਤੀ ਵੰਨ-ਸੁਵੰਨਤਾ ਲਈ ਉਲੀਕੇ ਗਏ ਪ੍ਰੋਗਰਾਮ ਨੂੰ ਸਿਰੇ ਚੜ੍ਹਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਲੋੜੀਂਦੀ ਖੇਤੀ ਮਸ਼ੀਨਰੀ ਤੇ ਹੋਰ ਸਾਜ਼ੋ-ਸਾਮਾਨ ਮੁਹੱਈਆ ਕਰਾਉਣ ਲਈ ਢੁਕਵੇਂ ਪ੍ਰਬੰਧ ਵੀ ਕੀਤੇ ਜਾ ਰਹੇ ਹਨ। ਖੇਤੀ ਮਸ਼ੀਨਰੀ ਤੇ ਸੰਦ ਬਣਾਉਣ ਵਾਲੀਆਂ ਕੰਪਨੀਆਂ ਦਾ ਖੇਤੀ ਦੇ ਵਿਕਾਸ ਵਿੱਚ ਬਹੁਤ ਅਹਿਮ ਯੋਗਦਾਨ ਮੰਨਦਿਆਂ ਉਨ੍ਹਾਂ ਕਿਹਾ ਕਿ ਪਰ ਅੱਜ ਲੋੜ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਸਥਾਨਕ ਲੋੜਾਂ ਅਨੁਸਾਰ ਇਹ ਮਸ਼ੀਨਰੀ ਤੇ ਸੰਦ ਵਾਜਬ ਕੀਮਤਾਂ 'ਤੇ ਮਿਲਣ। ਮੁੱਖ ਮੰਤਰੀ ਨੇ ਆਖਿਆ ਕਿ ਇਸ ਸੰਮੇਲਨ ਤੋਂ ਬਾਅਦ ਵੱਖ-ਵੱਖ ਇਲਾਕਿਆਂ ਦੇ ਵੱਖ-ਵੱਖ ਫਸਲਾਂ ਦੀ ਕਾਸ਼ਤ ਕਰਨ ਵਾਲੇ ਸਫਲ ਕਿਸਾਨਾਂ ਨੂੰ ਖੁਦ ਮਿਲਣਗੇ ਅਤੇ ਉਨ੍ਹਾਂ ਦੀ ਸਲਾਹ ਨਾਲ ਖੇਤੀ ਨੂੰ ਮੁੜ ਲਾਹੇਵੰਦ ਧੰਦਾ ਬਣਾਉਣ ਲਈ ਨਵੇਂ ਪ੍ਰੋਗਰਾਮ ਉਲੀਕਣਗੇ।

ਖੇਤੀ ਮਸ਼ੀਨਰੀ ਨੁਮਾਇਸ਼ ਵਿੱਚ ਪ੍ਰਦਰਸ਼ਿਤ ਕੀਤੀਆਂ ਗਈਆਂ ਗੰਨੇ ਘੜ ਕੇ ਉਸ ਦੇ ਟੋਟੇ ਟਰਾਲੀ ਵਿੱਚ ਲੱਦਣ ਤੇ ਆਗਾਂ ਦਾ ਕੁਤਰਾ ਕਰਨ ਦੇਣ ਵਾਲੀ ਆਟੋਮੈਟਿਕ ਮਸ਼ੀਨਾਂ ਵਿੱਚ ਡੂੰਘੀ ਦਿਲਚਸਪੀ ਦਿਖਾਉਂਦਿਆਂ ਸ. ਬਾਦਲ ਨੇ ਖੇਤੀਬਾੜੀ ਵਿਭਾਗ ਦੇ ਇੰਜਨੀਅਰਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਗੰਨਾ ਉਤਪਾਦਕਾਂ ਅਤੇ ਖੰਡ ਮਿੱਲਾਂ ਨਾਲ ਮੀਟਿੰਗ ਕਰਕੇ ਸੂਬੇ ਵਿੱਚ ਇਨ੍ਹਾਂ ਮਸ਼ੀਨਾਂ ਦੀ ਲੋੜ ਬਾਰੇ ਰਿਪੋਰਟ ਤਿਆਰ ਕਰਨ ਤਾਂ ਜੋ ਸੂਬਾ ਸਰਕਾਰ ਵੱਲੋਂ ਇਹ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਸਕਣ। ਇਹ ਮਸ਼ੀਨਾਂ ਬਣਾਉਣ ਵਾਲੀਆਂ ਕੰਪਨੀਆਂ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਇਹ ਮਸ਼ੀਨ ਦੋ-ਢਾਈ ਘੰਟਿਆਂ ਵਿੱਚ ਗੰਨੇ ਦੀ ਇਕ ਏਕੜ ਫਸਲ ਦੀ ਕਟਾਈ ਕਰ ਦਿੰਦੀ ਹੈ ਅਤੇ ਇਸ 'ਤੇ ਤਕਰੀਬਨ 8-10 ਹਜ਼ਾਰ ਪ੍ਰਤੀ ਏਕੜ ਦਾ ਖਰਚਾ ਆਉਂਦਾ ਹੈ।

ਮੁੱਖ ਮੰਤਰੀ ਨੇ ਝੋਨੇ ਦੀ ਪਰਾਲੀ ਨੂੰ ਵਾਤਾਵਰਨ ਅਨੁਸਾਰੀ ਤਰੀਕੇ ਨਾਲ ਧਰਤੀ ਵਿੱਚ ਖਪਾਉਣ ਲਈ ਵਰਤੋਂ ਵਿੱਚ ਆਉਣ ਵਾਲੀਆਂ ਸਟਰਾਅ ਰੀਪਰ, ਬੇਲਰ, ਰੋਟਾਵੇਟਰ ਅਤੇ ਹੈਪੀਸੀਡਰ ਵਰਗੀਆਂ ਮਸ਼ੀਨਾਂ ਵਿੱਚ ਗਹਿਰੀ ਦਿਲਚਸਪੀ ਲੈਂਦਿਆਂ ਇਨ੍ਹਾਂ ਦੀ ਕੀਮਤ, ਕੰਮ ਕਰਨ ਦਾ ਢੰਗ ਅਤੇ ਕਿਸਾਨਾਂ ਵੱਲੋਂ ਇਨ੍ਹਾਂ ਦੀ ਵਰਤੋਂ ਕਰਨ ਵਿੱਚ ਵਿਖਾਈ ਗਈ ਰੁਚੀ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਮੌਕੇ 'ਤੇ ਹਾਜ਼ਰ ਸਬੰਧਤ ਅਧਿਕਾਰੀਆਂ ਨੂੰ ਆਖਿਆ ਕਿ ਉਹ ਇਨ੍ਹਾਂ ਮਸ਼ੀਨਾਂ 'ਤੇ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਬਸਿਡੀ ਬਾਰੇ ਕਿਸਾਨਾਂ ਨੂੰ ਜਾਣੂ ਵੀ ਕਰਵਾਉਣ ਅਤੇ ਇਹ ਵੀ ਯਕੀਨੀ ਬਣਾਉਣ ਕਿ ਇਹ ਮਸ਼ੀਨਾਂ ਖਰੀਦਣ ਵਾਲੇ ਹਰ ਕਿਸਾਨ ਨੂੰ ਸਮੇਂ ਸਿਰ ਸਬਸਿਡੀ ਮਿਲੇ। ਸੂਬੇ ਵਿੱਚ ਆਲੂਆਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਵਾਲੀ ਕੰਪਨੀ ਪੈਪਸੀਕੋ ਵੱਲੋਂ ਆਲੂਆਂ ਦਾ ਮਿਆਰੀ ਬੀਜ ਤਿਆਰ ਕਰਨ ਲਈ ਵਰਤੀ ਜਾਂਦੀ ਟਿਸ਼ੂ ਕਲਚਰ ਤਕਨੀਕ ਬਾਰੇ ਵਿਸਥਾਰ ਵਿੱਚ ਜਾਣਕਾਰੀ ਹਾਸਲ ਕੀਤੀ। ਕੰਪਨੀ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਇਸ ਵੇਲੇ ਕੰਪਨੀ ਸੂਬੇ ਵਿੱਚ ਤਕਰੀਬਨ 3500 ਏਕੜ ਵਿੱਚ ਆਲੂਆਂ ਦਾ ਮਿਆਰੀ ਬੀਜ ਤਿਆਰ ਕਰਵਾਉਂਦੀ ਹੈ ਅਤੇ ਲਗਪਗ 11000 ਏਕੜ ਵਿੱਚ ਆਲੂਆਂ ਦੀ ਫਸਲ ਆਪਣੀ ਨਿਗਰਾਨੀ ਹੇਠ ਪੈਦਾ ਕਰਵਾਉਂਦੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਇਹ ਵੀ ਦੱਸਿਆ ਕਿ ਕੰਪਨੀ ਵੱਲੋਂ ਆਲੂਆਂ ਦੀ ਬਿਜਾਈ, ਪੁਟਾਈ ਅਤੇ ਗਰੇਡਿੰਗ ਕਰਨ ਲਈ ਲੋੜੀਂਦੀ ਮਸ਼ੀਨਰੀ ਆਪਣੇ ਕਿਸਾਨਾਂ ਮੁਫਤ ਮੁਹੱਈਆ ਕੀਤੀ ਜਾਂਦੀ ਹੈ।ਮੁੱਖ ਮੰਤਰੀ ਨੇ ਬੈਟਰੀ ਨਾਲ ਚੱਲਣ ਵਾਲੇ ਸਪਰੇਅ ਪੰਪਾਂ, ਬੀਜ ਸੋਧਕ ਮਸ਼ੀਨਾਂ, ਫਸਲੀ ਰਹਿੰਦ-ਖੂੰਹਦ ਤੋਂ ਖਾਦ ਤੇ ਬਿਜਲੀ ਬਣਾਉਣ ਦੇ ਢੰਗ-ਤਰੀਕਿਆਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।

ਇਨ੍ਹਾਂ ਨੁਮਾਇਸ਼ਾਂ ਦਾ ਦੌਰਾ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਅਤੇ ਉੱਤਰ ਪ੍ਰਦੇਸ਼, ਤਾਮਿਲਨਾਡੂ, ਹਰਿਆਣਾ, ਮੱਧ ਪ੍ਰਦੇਸ਼ ਆਦਿ ਸੂਬਿਆਂ ਤੋਂ ਆਏ ਹੋਏ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੇ ਤਜਰਬਿਆਂ ਅਤੇ ਮੁਸ਼ਕਲਾਂ ਬਾਰੇ ਜਾਣਕਾਰੀ ਵੀ ਲਈ। ਇਨ੍ਹਾਂ ਸਾਰੇ ਕਿਸਾਨਾਂ ਦੀ ਗੱਲਬਾਤ ਵਿੱਚ ਸਾਂਝਾ ਨੁਕਤਾ ਇਹ ਸੀ ਕਿ ਖੇਤੀਬਾੜੀ ਵਿੱਚੋਂ ਬਹੁਤ ਘੱਟ ਆਮਦਨ ਰਹਿ ਗਈ ਹੈ। ਇਨ੍ਹਾਂ ਕਿਸਾਨਾਂ ਨੇ ਪੰਜਾਬ ਸਰਕਾਰ ਵੱਲੋਂ ਇਹ ਵਿਲੱਖਣ ਸੰਮੇਲਨ ਕਰਵਾਉਣ ਦੇ ਉੱਦਮ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।ਇਸ ਮੌਕੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਗਗਨਦੀਪ ਸਿੰਘ ਬਰਾੜ, ਪੀ.ਐਚ.ਡੀ. ਚੈਂਬਰ ਆਫ਼ ਕਾਮਰਸ ਦੇ ਪੰਜਾਬ ਚੈਪਟਰ ਦੇ ਚੇਅਰਮੈਨ ਸ੍ਰੀ ਆਰ.ਐਸ. ਸਚਦੇਵਾ, ਖੇਤੀਬਾੜੀ ਵਿਭਾਗ ਦੇ ਇੰਜਨੀਅਰਿੰਗ ਵਿੰਗ ਦੇ ਜਾਇੰਟ ਡਾਇਰੈਕਟਰ ਇੰਜ. ਦੇਸ ਰਾਜ ਕਟਾਰੀਆ ਹਾਜ਼ਰ ਸਨ।

 

Tags: parkash singh , parkash singh badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD