Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਮਾਂ ਆਉਣ ਤੇ ਕਿਸਾਨ ਤੇ ਦਲਿਤ ਵਿਰੋਧੀ ਭਾਜਪਾ ਨੂੰ ਮਜ਼ਾ ਚੱਖਾਵਾਂਗੇ : ਜਸਵੀਰ ਸਿੰਘ ਗੜ੍ਹੀ

ਬਸਪਾ ਦੇ ਛਜਲਵੰਡੀ ਨੇ ਚਾਰ ਦਿਨਾਂ ਬਾਅਦ ਕੀਤੀ ਭਾਜਪਾ ਚੋ ਘਰ ਵਾਪਸੀ

Jasvir Singh Garhi, BSP, Bahujan Samaj Party, BSP Punjab

Web Admin

Web Admin

5 Dariya News

ਜਲੰਧਰ , 22 Jul 2021

Last updated on: Jul 22, 2021, 00:00 IST

ਬਹੁਜਨ ਸਮਾਜ ਪਾਰਟੀ ਦੀ ਜੋਸ਼ ਭਰੀ ਅੰਦੋਲਨਕਾਰੀ ਮੂਵਮੈਂਟ ਨੂੰ ਉਸ ਵੇਲੇ ਹੁਲਾਰਾ ਮਿਲਿਆ ਜਦੋਂ ਭਾਜਪਾ ਚ ਗਏ ਬਸਪਾ ਆਗੂ ਸਵਿੰਦਰ ਸਿੰਘ ਛੱਜਲਵੰਡੀ ਸਿਰਫ ਚਾਰ ਦਿਨਾਂ ਬਾਅਦ ਹੀ ਘਰ ਵਾਪਸੀ ਕਰਦੇ ਹੋਏ ਮੁੜ ਬਸਪਾ ਦਾ ਪੱਲਾ ਫੜ ਲਿਆ। ਸੂਬਾ ਜਰਨਲ ਸਕੱਤਰ ਭਗਵਾਨ ਸਿੰਘ ਚੌਹਾਨ ਦੀ ਪ੍ਰੇਰਨਾ ਨਾਲ ਮੁੜ ਤੋ ਸ਼ਾਮਿਲ ਕਰਵਾਉਂਦੇ ਹੋਏ ਬਸਪਾ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਬਸਪਾ ਪੰਜਾਬ ਵਿੱਚ ਸੱਤਾ ਦੀ ਜੰਗ ਤੇਜ ਤਰਾਰ ਰੂਪ ਵਿਚ ਲੜ ਰਹੀ ਹੈ। ਜਿਸ ਵਿੱਚ ਕਰਕੇ ਪੂਰੇ ਬਹੁਜਨ ਸਮਜ ਵਿਚ ਜੋਸ਼ ਹੈ ਪ੍ਰੰਤੂ ਭਾਜਪਾ ਪੰਜਾਬੀਆ ਨੂੰ ਗੁੰਮਰਾਹ ਕੰਨ ਪ੍ਰਚਾਰ ਕਰਕੇ ਦਲਿਤ ਮੁੱਖ ਮੰਤਰੀ ਦੇ ਨਾਮ ਤੇ ਭਰਮਾਉਣ ਦੀ ਨਾਕਾਮ ਕੋਸ਼ਿਸ਼ ਕਰ ਰਹੀ ਹੈ ਜਦੋਂ ਕੇ ਕੇਂਦਰ ਸਰਕਾਰ ਨੂੰ ਆਮ ਪੰਜਾਬੀਆਂ ਲਈ ਰੋਜ਼ੀ ਰੋਟੀ ਤੇ ਰੁਜਗਾਰ ਦਾ ਪ੍ਰਬੰਧ ਕਰਨਾ ਚਾਹੀਦਾ ਹੈ। ਸ ਗੜ੍ਹੀ ਨੇ ਕਿਹਾ ਕਿ ਸਮਾਂ ਆਉਣ ਤੇ ਕਿਸਾਨ ਤੇ ਦਲਿਤ ਵਿਰੋਧੀ ਭਾਜਪਾ ਨੂੰ ਮਜ਼ਾ ਚੱਖਾਵਾਂਗੇ। ਪੰਜਾਬ ਵਿੱਚ ਕੁਝ ਲੋਕ ਬਸਪਾ ਦੇ ਅਖੌਤੀ ਕਾਂਗਰਸ ਭਾਜਪਾ ਦੇ ਹੱਥਾਂ ਵਿਚ ਖੇਡਕੇ ਝੂਠੇ ਮਿਸਨਰੀਆਂ ਦਾ ਨੀਲਾ ਚੋਗਾ ਪਾਕੇ ਪਾਰਟੀ ਦੇ ਵਰਕਰਾਂ/ਨੇਤਾਵਾਂ ਨੂੰ ਭਰਮਾਉਣ ਲਈ ਨਿੱਤ ਨਵੀਆਂ ਸਾਜਿਸ਼ਾਂ ਘੜ ਰਹੇ ਹਨ, ਜਿਹਨਾਂ ਦੀ ਪਲ ਪਲ ਦੀ ਜਾਣਕਾਰੀ ਪਾਰਟੀ ਕੋਲ ਹੈ, ਜੋਕਿ ਚੱਲੇ ਹੋਏ ਕਾਰਤੂਸ ਤੋਂ ਜਿਆਦਾ ਤਾਕਤ ਨਹੀਂ ਰੱਖਦੇ। ਅੱਜ ਪੂਰੇ ਪੰਜਾਬ ਦੀ ਬਸਪਾ ਇਕਮੁਠ ਤੇ ਇਕਜੁਟ ਹੈ, ਵਿਰੋਧੀ ਪਾਰਟੀਆਂ ਬਸਪਾ ਦੇ ਮਜ਼ਬੂਤ ਕਿਲ੍ਹੇ ਵਿੱਚ ਸ਼ਨ੍ਹ ਲਾਉਣ ਲਈ ਨਾਕਾਮ ਕੋਸ਼ਿਸ਼ਾਂ ਕਰ ਰਹੀਆਂ ਹਨ।ਇਸ ਮੌਕੇ ਭਗਵਾਨ ਸਿੰਘ ਚੌਹਾਨ ਨੇ ਕਿਹਾ ਕਿ ਬਸਪਾ ਦੇ ਮਿਸ਼ਨਰੀ ਨੇਤਾ/ਵਰਕਰਾਂ ਨੂੰ ਇਸ ਨਾਜ਼ੁਕ ਮੌਕੇ ਤੇ ਆਪਣੀ ਨਿੱਜੀ ਕੁਰਸੀ ਲਈ ਸਵਾਰਥ ਛੱਡਕੇ ਸੂਬਾ ਪ੍ਰਧਾਨ ਸ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ 'ਚ ਇਕੱਠੇ ਹੋ ਕੇ ਸੱਤਾ ਦੇ ਭਾਗੀਦਾਰ ਬਣਨ ਦਾ ਹੰਭਲਾ ਮਾਰਨਾ ਚਾਹੀਦਾ ਹੈ। ਇਸ ਮੌਕੇ ਸੂਬਾ ਜਨਰਲ ਸਕੱਤਰ ਸ ਮਨਜੀਤ ਸਿੰਘ ਅਟਵਾਲ ਤੇ ਰੋਹਿਤ ਖੋਖਰ, ਜੋਨ ਇੰਚਾਰਜ ਗੁਰਬਖਸ਼ ਮਹੇ, ਗੁਰਬਖਸ ਸਿੰਘ ਸ਼ੇਰਗਿੱਲ ਆਦਿ ਦੇ ਵਰਕਰ ਸ਼ਾਮਿਲ ਸਨ।

 

Tags: Jasvir Singh Garhi , BSP , Bahujan Samaj Party , BSP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD