Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿਵਲ ਸਰਜਨ ਵੱਲੋਂ ਢਕੋਲੀ ਦੇ ਹਸਪਤਾਲ ਵਿੱਚ ਸਥਾਪਤ ਕੀਤੇ ਜਾ ਰਹੇ ਆਕਸੀਜਨ ਪਲਾਂਟ ਦਾ ਜਾਇਜ਼ਾ

ਸਰਕਾਰੀ ਸਿਹਤ ਸੰਸਥਾਵਾਂ ਵਿਚ ਮੈਡੀਕਲ ਆਕਸੀਜਨ ਦੀ ਬਿਲਕੁਲ ਵੀ ਘਾਟ ਨਹੀਂ ਰਹਿਣ ਦਿਤੀ ਜਾਵੇਗੀ : ਸਿਵਲ ਸਰਜਨ

Civil Surgeon Mohali, Dhakoli, Zirakpur, Dr. Adarshpal Kaur, Pressure Swing Adsorption, PSA, Oxygen, Oxygen Cylinders, SARS-CoV-2, Oxygen Plants, Oxygen Concentrator, Oxygen supply, Liquid Medical Oxygen

Web Admin

Web Admin

5 Dariya News

ਐਸ.ਏ.ਐਸ. ਨਗਰ , 22 Jul 2021

Last updated on: Jul 22, 2021, 00:00 IST

‘ਕੋਰੋਨਾ ਵਾਇਰਸ’ ਮਹਾਂਮਾਰੀ ਦੀ ਸੰਭਾਵੀ ਤੀਜੀ ਲਹਿਰ ਦੇ ਮੁਕਾਬਲੇ ਵਾਸਤੇ ਕੀਤੀਆਂ ਜਾ ਰਹੀਆਂ ਤਿਆਰੀਆਂ ਦੇ ਹਿੱਸੇ ਵਜੋਂ ਢਕੋਲੀ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਵਿੱਚ ਪੀਐਸਏ ਮੈਡੀਕਲ ਆਕਸੀਜਨ ਪਲਾਂਟ ਸਥਾਪਤ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਅੱਜ ਆਕਸੀਜਨ ਪਲਾਂਟ ਸਥਾਪਤ ਕੀਤੇ ਜਾਣ ਦੇ ਕੰਮ ਦਾ ਜਾਇਜ਼ਾ ਲਿਆ ਅਤੇ ਸਿਹਤ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ। ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਜਿਵੇਂ ਚੋਟੀ ਦੇ ਸਿਹਤ ਮਾਹਰਾਂ ਨੇ ਤੀਜੀ ਲਹਿਰ ਬਾਰੇ ਖ਼ਦਸ਼ਾ ਪ੍ਰਗਟਾਇਆ ਹੈ, ਉਸ ਨੂੰ ਵੇਖਦਿਆਂ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਜੰਗੀ ਪੱਧਰ ’ਤੇ ਤਿਆਰੀਆਂ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪ੍ਰੈਸ਼ਰ ਸਵਿੰਗ ਐਡਜ਼ੌਰਪਸ਼ਨ (ਪੀਐਸਏ) ਆਕਸੀਜਨ ਪਲਾਂਟ ਸਥਾਪਤ ਕਰਨ ਲਈ ਇਕ ਫ਼ਰਮ ਵੱਲੋਂ ਮਸ਼ੀਨਰੀ ਦਾਨ ਕੀਤੀ ਗਈ ਹੈ ਅਤੇ ਸਿਹਤ ਵਿਭਾਗ ਵੱਲੋਂ ਮਸ਼ੀਨਰੀ ਫ਼ਿੱਟ ਕਰਕੇ ਇਹ ਪਲਾਂਟ ਇਕ ਮਹੀਨੇ ਅੰਦਰ ਚਾਲੂ ਕਰ ਦਿੱਤਾ ਜਾਵੇਗਾ। ਇਸ ਪਲਾਂਟ ਵਿੱਚ ਮੈਡੀਕਲ ਆਕਸੀਜਨ ਸਿਲੰਡਰ ਵੀ ਭਰੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪਲਾਂਟ ਲੱਗਣ ਨਾਲ ਮਰੀਜ਼ਾਂ ਵਾਸਤੇ ਮੈਡੀਕਲ ਆਕਸੀਜਨ ਦੀ ਕੋਈ ਘਾਟ ਨਹੀਂ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਹਸਪਤਾਲ ਵਿੱਚ ਕੋਵਿਡ ਕੇਅਰ ਸੈਂਟਰ ਲੈਵਲ-2 ਵੀ ਬਣਾਇਆ ਜਾ ਰਿਹਾ ਹੈ ਤਾਂ ਕਿ ਇਲਾਕੇ ਦੇ ਗੰਭੀਰ ਕੋਵਿਡ ਮਰੀਜ਼ਾਂ ਦਾ ਇੱਥੇ ਹੀ ਇਲਾਜ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਦੂਰ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਭਾਵੇਂ ਇਸ ਸਮੇਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੈਡੀਕਲ ਆਕਸੀਜਨ ਦੀ ਕੋਈ ਘਾਟ ਨਹੀਂ ਪਰ ਉਨ੍ਹਾਂ ਦੀ ਪੁਰਜ਼ੋਰ ਕੋਸ਼ਿਸ਼ ਹੈ ਕਿ ਸਥਿਤੀ ਗੰਭੀਰ ਹੋਣ ਦੀ ਹਾਲਤ ਵਿੱਚ ਵੀ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਦਾਖ਼ਲ ਮਰੀਜ਼ਾਂ ਲਈ ਮੈਡੀਕਲ ਆਕਸੀਜਨ ਦੀ ਕੋਈ ਘਾਟ ਨਾ ਰਹੇ। 

ਸਿਵਲ ਸਰਜਨ ਨੇ ਹਸਪਤਾਲ ਦੇ ਵੱਖ ਵੱਖ ਵਾਰਡਾਂ ਦਾ ਵੀ ਦੌਰਾ ਕੀਤਾ ਅਤੇ ਲੋੜੀਂਦੀਆਂ ਹਦਾਇਤਾਂ ਦਿੱਤੀਆਂ।ਡਾ. ਆਦਰਸ਼ਪਾਲ ਨੇ ਕਿਹਾ ਕਿ ਭਾਵੇਂ ਕੋਵਿਡ ਮਹਾਂਮਾਰੀ ਦੇ ਪਾਜ਼ੇਟਿਵ ਕੇਸ ਕਾਫ਼ੀ ਘਟ ਗਏ ਹਨ ਪਰ ਕੋਵਿਡ ਮਹਾਂਮਾਰੀ ਦੀ ਦੂਜੀ ਲਹਿਰ ਹਾਲੇ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਦੀ ਸੁਚੱਜੀ ਸੇਧ ਹੇਠ ਕੰਮ ਕਰਦਿਆਂ ਜ਼ਿਲ੍ਹਾ ਸਿਹਤ ਵਿਭਾਗ ਕੋਵਿਡ ਮਹਾਂਮਾਰੀ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕੋਵਿਡ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮਹਾਂਮਾਰੀ ਤੋਂ ਬਚਾਅ ਲਈ ਲੋਕਾਂ ਦੇ ਟੀਕਾਕਰਨ ਦਾ ਕੰਮ ਵੀ ਜ਼ਿਲ੍ਹੇ ਵਿੱਚ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਜ਼ਿਲ੍ਹੇ ਵਿੱਚ ਹੁਣ ਤੱਕ 6 ਲੱਖ ਤੋਂ ਵੱਧ ਲੋਕਾਂ ਦਾ ਟੀਕਾਕਰਨ ਹੋ ਚੁੱਕਾ ਹੈ। ਉਨ੍ਹਾਂ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਲੋਕ ਖ਼ਾਸਕਰ ਬਜ਼ੁਰਗ ਹਾਲੇ ਵੀ ਟੀਕਾਕਰਨ ਤੋਂ ਵਾਂਝੇ ਹਨ, ਉਨ੍ਹਾਂ ਨੂੰ ਬਿਨਾਂ ਕਿਸੇ ਦੇਰੀ ਆਪਣੇ ਲਾਗਲੇ ਸਿਹਤ ਕੇਂਦਰ ਵਿੱਚ ਜਾ ਕੇ ਟੀਕਾ ਲਗਵਾਉਣਾ ਚਾਹੀਦਾ ਹੈ। ਸਾਰੀਆਂ ਸਿਹਤ ਸੰਸਥਾਵਾਂ ਵਿੱਚ ਕੋਵਿਡ ਟੀਕਾਕਰਨ ਬਿਲਕੁਲ ਮੁਫ਼ਤ ਹੋ ਰਿਹਾ ਹੈ। ਉਨ੍ਹਾਂ ਪਿੰਡਾਂ ਦੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਵਾਸੀਆਂ ਨੂੰ ਪ੍ਰੇਰਿਤ ਕਰਕੇ ਟੀਕਾਕਰਨ ਕਰਵਾਉਣ। ਉਨ੍ਹਾਂ ਦੁਹਰਾਇਆ ਕਿ ਜ਼ਿਲ੍ਹੇ ਵਿੱਚ ਦਵਾਈ ਦੀ ਕੋਈ ਘਾਟ ਨਹੀਂ ਅਤੇ 18 ਸਾਲ ਤੋਂ ਉਪਰਲੇ ਸਾਰੇ ਵਿਅਕਤੀਆਂ ਨੂੰ ਟੀਕਾ ਲਗਵਾਉਣ ਤੋਂ ਗੁਰੇਜ਼ ਨਹੀਂ ਕਰਨਾ ਚਾਹੀਦਾ। ਉਨ੍ਹਾਂ ਇਹ ਵੀ ਕਿਹਾ ਕਿ ਟੀਕਾਕਰਨ ਦੇ ਨਾਲ-ਨਾਲ ਸਾਵਧਾਨੀਆਂ ਵਰਤਣਾ ਵੀ ਜ਼ਰੂਰੀ ਹੈ।ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਮਾੜੀ-ਮੋਟੀ ਤਕਲੀਫ਼ ਹੋਣ ’ਤੇ ਹਸਪਤਾਲ ਨਾ ਜਾਇਆ ਜਾਵੇ। ਇਸ ਦੀ ਬਜਾਏ ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕਰ ਕੇ ਮਾਹਰ ਡਾਕਟਰ ਦੀ ਸਲਾਹ ਲਈ ਜਾਵੇ। ਇਸ ਮੌਕੇ ਨੋਡਲ ਅਫ਼ਸਰ ਡਾ. ਹਰਲੀਨ ਕੌਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Civil Surgeon Mohali , Dhakoli , Zirakpur , Dr. Adarshpal Kaur , Pressure Swing Adsorption , PSA , Oxygen , Oxygen Cylinders , SARS-CoV-2 , Oxygen Plants , Oxygen Concentrator , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD