Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਵੇਂ ਭਰਤੀ ਹੋਏ 108 ਖੇਤੀਬਾੜੀ ਵਿਕਾਸ ਅਫ਼ਸਰਾਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਵਧੀਕ ਮੁੱਖ ਸਕੱਤਰ (ਵਿਕਾਸ) ਨੇ ਨਵੇਂ ਅਧਿਕਾਰੀਆਂ ਨੂੰ ਕਿਸਾਨਾਂ ਦੀ ਭਲਾਈ ਲਈ ਕੰਮ ਕਰਨ ਵਾਸਤੇ ਕਿਹਾ

Agriculture Development Officers, Agriculture and Farmers Welfare Punjab, Anirudh Tewari, PAU Ludhiana, Director Agriculture, Dr. Sukhdev Singh Sidhu

Web Admin

Web Admin

5 Dariya News

ਲੁਧਿਆਣਾ , 22 Jul 2021

Last updated on: Jul 22, 2021, 00:00 IST

ਪੰਜਾਬ ਸਰਕਾਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਨਵੇਂ ਭਰਤੀ ਹੋਏ 108 ਖੇਤੀਬਾੜੀ ਵਿਕਾਸ ਅਫਸਰਾਂ (ਏ.ਡੀ.ਓਜ਼) ਲਈ 12 ਦਿਨਾ ਸਿਖਲਾਈ ਪੋ੍ਰਗਰਾਮ ਸ਼ੁਰੂ ਕੀਤਾ ਹੈ।ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁਧ ਤਿਵਾੜੀ ਅਨੁਸਾਰ ਪੰਜਾਬ ਖੇਤੀਬਾੜੀ ਪ੍ਰਬੰਧਨ ਅਤੇ ਐਕਸਟੈਂਸ਼ਨ ਟ੍ਰੇਨਿੰਗ ਇੰਸਟੀਚਿਊਟ (ਪੀ.ਏ.ਐਮ.ਈ.ਟੀ.ਆਈ.) ਵੱਲੋਂ ਪਹਿਲੇ ਬੈਚ ਦੇ 55 ਏਡੀਓਜ਼ ਨੂੰ ਆਫਲਾਈਨ ਢੰਗ ਨਾਲ ਸਿਖਲਾਈ ਦੇਣ ਸਬੰਧੀ ਸਮਾਂ-ਸਾਰਣੀ ਤਿਆਰ ਕੀਤੀ ਗਈ ਹੈ ਜੋ ਕਿ 20 ਜੁਲਾਈ ਤੋਂ 25 ਜੁਲਾਈ 2021 ਤੱਕ ਪਹਿਲਾਂ ਹੀ ਸ਼ੁਰੂ ਹੋ ਗਈ ਹੈ। ਇਸੇ ਤਰ੍ਹਾਂ 53 ਏ.ਡੀ.ਓਜ਼ ਦੇ ਦੂਜੇ ਬੈਚ ਨੂੰ 26-31 ਜੁਲਾਈ, 2021 ਤੱਕ ਸਿਖਲਾਈ ਦਿੱਤੀ ਜਾਏਗੀ।ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਹਾਲ ਹੀ ਵਿੱਚ ਨਿਯੁਕਤ ਕੀਤੇ ਗਏੇ ਏ.ਡੀ.ਓਜ਼ ਨੂੰ ਸੰਬੋਧਨ ਕਰਦਿਆਂ ਸ੍ਰੀ ਤਿਵਾੜੀ, ਜਿਨ੍ਹਾਂ ਕੋਲ ਪੀ.ਏ.ਯੂ. ਦੇ ਉਪ-ਕੁਲਪਤੀ ਦਾ ਚਾਰਜ ਹੈ, ਨੇ ਇਨ੍ਹਾਂ ਅਧਿਕਾਰੀਆਂ ਨੂੰ ਖੇਤੀਬਾੜੀ ਵਿਭਾਗ ਦੇ ਕੰਮਕਾਜ ਅਤੇ ਮਹੱਤਤਾ ਬਾਰੇ ਸੰਖੇਪ ਵਿੱਚ ਜਾਣੂ ਕਰਾਇਆ। ਉਨ੍ਹਾਂ ਨੇ ਪੰਜਾਬ ਵਿਚ ਹਰੀ ਕ੍ਰਾਂਤੀ ਲਿਆਉਣ ਵਾਲੇ ਮੁੱਢਲੇ ਕਾਰਕਾਂ ਬਾਰੇ  ਜਾਣਕਾਰੀ ਦੇਣ ਤੋਂ ਇਲਾਵਾ ਸੂਬੇ ਦੀ ਖੇਤੀਬਾੜੀ ਦੇ ਸਾਹਮਣੇ ਮੌਜੂਦਾ ਚੁਣੌਤੀਆਂ ਅਤੇ ਇਨ੍ਹਾਂ ਨੂੰ ਦੂਰ ਕਰਨ ਖਾਸ ਕਰਕੇ ਰਵਾਇਤੀ ਖੇਤੀ ਤੋਂ ਫ਼ਸਲੀ ਵਿਭਿੰਨਤਾ ਵੱਲ ਜਾਣ ਵਿੱਚ ਪਾਸਾਰ ਸੇਵਾਵਾਂ ਨਿਭਾਉਣ ਵਾਲੇ  ਅਧਿਕਾਰੀਆਂ ਦੀ ਭੂਮਿਕਾ ਬਾਰੇ ਵੀ ਦੱਸਿਆ। “ਟਿਕਾਊ  ਖੇਤੀਬਾੜੀ ਅਤੇ ਕਿਸਾਨੀ ਦੀ ਖੁਸ਼ਹਾਲੀ” ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਸ੍ਰੀ ਤਿਵਾੜੀ ਨੇ ਸਿਖਲਾਈ ਅਫਸਰਾਂ ਨੂੰ ਕਿਸਾਨੀ ਭਾਈਚਾਰੇ ਦੀ ਭਲਾਈ ਲਈ ਆਪਣੀ ਡਿਊਟੀ ਪੂਰੀ ਲਗਨ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦਾ ਸੱਦਾ ਦਿੱਤਾ।

ਇਨ੍ਹਾਂ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਡਾ. ਸੁਖਦੇਵ ਸਿੰਘ ਸਿੱਧੂ ਨੇ ਉਮੀਦ ਜਤਾਈ ਕਿ ਉਹ ਜ਼ਮੀਨੀ ਪੱਧਰ ‘ਤੇ ਕਿਸਾਨਾਂ ਨਾਲ ਨਿਰੰਤਰ ਸੰਪਰਕ ਵਿੱਚ ਰਹਿੰਦਿਆਂ ਤਬਦੀਲੀ ਲਿਆਉਣ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰਨਗੇ।ਉਨ੍ਹਾਂ ਨੇ ਸੂਬੇ ਵਿੱਚ ਕੀਟਨਾਸ਼ਕਾਂ ਦੀ ਵਰਤੋਂ, ਕੀਟਨਾਸ਼ਕ ਐਕਟ ਅਤੇ ਇਸ ਦੇ ਕੁਆਲਟੀ ਕੰਟਰੋਲ ਬਾਰੇ ਵੀ ਦੱਸਿਆ।ਇਸ ਤੋਂ ਪਹਿਲਾਂ ਆਪਣੇ ਸਵਾਗਤੀ ਭਾਸ਼ਣ ਦੌਰਾਨ ਡਾਇਰੈਕਟਰ ਪੀ.ਏ.ਐਮ.ਈ.ਟੀ.ਆਈ. ਡਾ. ਐਚ.ਐਸ. ਧਾਲੀਵਾਲ ਨੇ ਸਿਖਲਾਈ ਪ੍ਰੋਗਰਾਮ ਦੇ ਉਦੇਸ਼ `ਤੇ ਚਾਨਣਾ ਪਾਇਆ, ਜੋ ਅਧਿਕਾਰੀਆਂ ਨੂੰ ਵਿਭਾਗ ਵਿੱਚ ਉਨ੍ਹਾਂ ਦੀਆਂ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਏਗਾ।ਸਿਖਲਾਈ ਪੋ੍ਰਗਰਾਮ ਵਿਚ ਵਿਭਾਗ ਦੇ ਸੰਗਠਨਾਤਮਕ ਢਾਂਚੇ ਅਤੇ ਕਾਰਜਪ੍ਰਣਾਲੀ ਅਤੇ ਵਿਭਾਗ ਵਿਚ ਏ.ਡੀ.ਓਜ਼ ਦੀਆਂ ਸੰਭਾਵਿਤ ਭੂਮਿਕਾਵਾਂ ਬਾਰੇ ਸੈਸ਼ਨ ਸ਼ਾਮਲ ਕੀਤੇ ਗਏ ਹਨ। ਖੇਤੀਬਾੜੀ ਵਿਭਾਗ ਦੇ ਵੱਖ ਵੱਖ ਸੈਕਸ਼ਨਾਂ/ਵਿੰਗਾਂ ਦੇ ਮੁਖੀ (ਜੁਆਇੰਟ ਡਾਇਰੈਕਟਰ) ਸਿਖਿਆਰਥੀਆਂ ਨਾਲ ਗੱਲਬਾਤ ਕਰਨਗੇ ਅਤੇ ਆਪਣੇ ਸੈਕਸ਼ਨਾਂ ਦੇ ਕੰਮਕਾਜ ਬਾਰੇ ਜਾਣਕਾਰੀ ਦੇਣਗੇ। ਸੂਬੇ ਵਿੱਚ ਖੇਤੀ ਲਾਗਤਾਂ ਦੇ ਸਬੰਧ ਵਿੱਚ ਵਿਭਾਗ ਵੱਲੋਂ ਲਾਗੂ ਕੀਤੇ ਜਾ ਰਹੇ ਵੱਖ-ਵੱਖ ਕਾਰਜਾਂ, ਨਿਯਮਾਂ ਅਤੇ ਨੀਤੀਆਂ ਬਾਰੇ ਵੀ ਵਿਸਥਾਰ ਵਿੱਚ ਵਿਚਾਰ ਕੀਤਾ ਜਾਵੇਗਾ।ਖੇਤੀਬਾੜੀ ਵਿਭਾਗ ਦੀਆਂ ਲੈਬਾਂ ਅਤੇ ਫਸਲੀ ਰਹਿੰਦ ਖੂੰਹਦ ਪ੍ਰਬੰਧਨ ਮਸ਼ੀਨਰੀ ਅਤੇ ਪੀਏਯੂ ਵਿਖੇ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਜਾਵੇਗਾ ਜਿੱਥੇ ਸਿਖਿਆਰਥੀ ਮਾਹਿਰਾਂ ਨਾਲ ਗੱਲਬਾਤ ਕਰਨਗੇ ਅਤੇ ਪੀ.ਏ.ਯੂ. ਦੁਆਰਾ ਵਿਕਸਤ ਕੀਤੇ ਗਏ ਬੀਜ, ਖਾਦ ਅਤੇ ਕੀਟਨਾਸ਼ਕਾਂ ਦੀਆਂ ਜਾਂਚ ਪ੍ਰਕਿਰਿਆਵਾਂ ਅਤੇ ਫਸਲਾਂ ਦੀ ਰਹਿੰਦ ਖੂੰਹਦ ਪ੍ਰਬੰਧਨ ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਣਕਾਰੀ ਹਾਸਲ ਕਰਨਗੇ।

 

Tags: Agriculture Development Officers , Agriculture and Farmers Welfare Punjab , Anirudh Tewari , PAU Ludhiana , Director Agriculture , Dr. Sukhdev Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD