Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਪੰਜਾਬ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਆਦੇਸ਼

ਲੁਧਿਆਣਾ ਵਿੱਚ ਇਸ ਮਹੀਨੇ ਦੇ ਅੰਤ ਤੱਕ ਸੀ.ਈ.ਟੀ.ਪੀਜ਼ ਨੂੰ ਕਾਰਜਸ਼ੀਲ ਕਰਨ ਦੇ ਨਿਰਦੇਸ਼; ਸਾਰੇ ਨਾਲਿਆਂ ਵਿੱਚ ਬਾਇਓਰੈਮੇਡੀਏਸ਼ਨ ਸ਼ੁਰੂ ਕਰਨ ਦੀ ਹਦਾਇਤ

Vini Mahajan, Chandigarh, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab, A.Venu Prasad, Sarvjit Singh, Anurag Verma, Alok Shekhar, Punjab Pollution Control Board, Krunesh Garg, Pollution-Free Punjab

Web Admin

Web Admin

5 Dariya News

ਚੰਡੀਗੜ੍ਹ , 22 Jul 2021

Last updated on: Jul 22, 2021, 00:00 IST

ਸੂਬੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਸਕੱਤਰ ਵਿਨੀ ਮਹਾਜਨ ਨੇ ਅੱਜ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਪਾਣੀ ਅਤੇ ਹਵਾ ਪ੍ਰਦੂਸ਼ਣ ਦਾ ਹੱਲ ਕਰਨ ਦੇ ਨਾਲ ਨਾਲ ਠੋਸ ਅਤੇ ਪਲਾਸਟਿਕ ਕੂੜੇ ਦੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਉਪਰਾਲੇ ਕਰਨ।ਵਾਤਾਵਰਣ ਕਾਰਜ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਰਾਜ ਉਚ ਕਮੇਟੀ ਦੀ 15ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਪੀ.ਐਸ.ਆਈ.ਈ.ਸੀ. ਵੱਲੋਂ ਚਲਾਏ ਜਾ ਰਹੇ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀਜ਼.) ਨੂੰ 31 ਜੁਲਾਈ ਤੱਕ ਆਪਣੇ ਅਧੀਨ ਲੈਣ ਦੀ ਹਦਾਇਤ ਕੀਤੀ। ਉਹਨਾਂ ਨੇ ਵਿਭਾਗ ਨੂੰ ਉਹਨਾਂ ਸਾਰੇ ਡਰੇਨਾਂ, ਜਿਥੇ  ਐਸ.ਟੀ.ਪੀਜ਼. ਦੀ ਸਥਾਪਨਾ ਵਿੱਚ ਸਮਾਂ ਲੱਗ ਰਿਹਾ ਹੈ, ਵਿੱਚ ਜਲਦ ਤੋਂ ਜਲਦ ਬਾਇਓਰੈਮੇਡੀਏਸ਼ਨ ਦਾ ਕੰਮ ਸ਼ੁਰੂ ਕਰਨ ਲਈ ਕਿਹਾ ਤਾਂ ਜੋ ਸੂਬਾ ਵਾਸੀਆਂ ਨੂੰ ਪ੍ਰਦੂਸ਼ਣ ਤੋਂ ਤੁਰੰਤ ਰਾਹਤ ਦਿੱਤੀ ਜਾ ਸਕੇ।ਮੁੱਖ ਤੌਰ 'ਤੇ ਲੁਧਿਆਣਾ ਦੇ ਸੀਵਰੇਜ ਅਤੇ ਨਾਲਿਆਂ ਦੇ ਨਿਕਾਸ ਕਾਰਨ ਸਤਲੁਜ ਦਰਿਆ ਵਿੱਚ ਵੱਧ ਰਹੇ ਜਲ ਪ੍ਰਦੂਸ਼ਣ ਦੀ ਸਮੀਖਿਆ ਕਰਦਿਆਂ ਸ੍ਰੀਮਤੀ ਮਹਾਜਨ ਨੇ ਜਲ ਸਰੋਤ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਮਹੀਨੇ ਦੇ ਅੰਤ ਤੱਕ ਸਰਹਿੰਦ ਨਹਿਰ ਤੋਂ ਬੁੱਢੇ ਨਾਲੇ ਵਿੱਚ 200 ਕਿਊਸਿਕ ਤਾਜ਼ਾ ਪਾਣੀ ਛੱਡਣ ਸਬੰਧੀ ਪ੍ਰਾਜੈਕਟ ਨੂੰ ਮੁਕੰਮਲ ਕੀਤਾ ਜਾਵੇ। 

ਉਹਨਾਂ 31 ਜੁਲਾਈ, 2021 ਤੱਕ ਲੁਧਿਆਣਾ ਵਿਖੇ 40 ਐਮ.ਐਲ.ਡੀ. ਅਤੇ 50 ਐਮ.ਐਲ.ਡੀ. ਦੇ ਸੀ.ਈ.ਟੀ.ਪੀਜ਼ ਨੂੰ ਕਾਰਜਸ਼ੀਲ ਕਰਨ ਲਈ ਵੀ ਕਿਹਾ। ਇਸ ਨਾਲ ਸਤਲੁਜ ਦਰਿਆ ਵਿੱਚ ਪ੍ਰਦੂਸ਼ਣ ਦਾ ਮੁੱਖ ਸਰੋਤ ਬਣ ਚੁੱਕੇ ਬੁੱਢੇ ਨਾਲੇ ਨੂੰ ਸਾਫ਼ ਕਰਨ ਵਿੱਚ ਵੀ ਸਹਾਇਤਾ ਮਿਲੇਗੀ।ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਮੇਸ਼ ਗੰਟਾ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ 628 ਪਿੰਡਾਂ ਵਿੱਚ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ 644 ਪਿੰਡਾਂ ਵਿੱਚ ਇਹ ਕੰਮ ਜਾਰੀ ਹੈ।ਮੁੱਖ ਸਕੱਤਰ ਨੇ ਵਿਭਾਗ ਨੂੰ ਬਾਕੀ ਪਿੰਡਾਂ ਵਿੱਚ ਛੱਪੜਾਂ ਦੇ ਨਵੀਨੀਕਰਨ ਦੇ ਕੰਮ ਨੂੰ ਜਲਦ ਤੋਂ ਜਲਦ ਅਮਲ ਵਿੱਚ ਲਿਆਉਣ ਲਈ ਕਿਹਾ ਜਿਸ ਨਾਲ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਵਧਾਉਣ ਵਿੱਚ ਵੀ ਸਹਾਇਤਾ ਮਿਲੇਗੀ।ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਨੇ ਦੱਸਿਆ ਕਿ ਸੂਬੇ ਨੇ ਘਰ-ਘਰ ਜਾ ਕੇ ਕੂੜਾ-ਕਰਕਟ ਇਕੱਠਾ ਕਰਨ ਅਤੇ ਇਸ ਨੂੰ ਵੱਖ ਕਰਨ ਦੇ ਮਾਮਲੇ ਵਿੱਚ ਮਹੱਤਵਪੂਰਨ ਪ੍ਰਗਤੀ ਕੀਤੀ ਹੈ। ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਵੀ ਕੂੜੇ ਦੇ ਵਿਗਿਆਨਕ ਢੰਗ ਨਾਲ ਨਿਪਟਾਰੇ ਲਈ ਯਤਨ ਕੀਤੇ ਜਾ ਰਹੇ ਹਨ। ਮੁੱਖ ਸਕੱਤਰ ਨੇ ਵਿਭਾਗ ਨੂੰ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਉਪਰਾਲੇ ਤੇਜ਼ ਕਰਨ ਅਤੇ ਪੰਜਾਬ ਨੂੰ ਸਾਫ਼-ਸੁਥਰਾ ਤੇ ਸਿਹਤਮੰਦ ਬਣਾਉਣ ਲਈ ਜਲਦ ਤੋਂ ਜਲਦ ਸ਼ਹਿਰੀ ਸਥਾਨਕ ਇਕਾਈਆਂ ਵਿਚ ਕੂੜੇ ਦੇ ਨਿਪਟਾਰੇ ਸਬੰਧੀ ਉਪਰਾਲੇ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ-ਕਮ-ਸੀਐਮਡੀ ਪੀ.ਐਸ.ਪੀ.ਸੀ.ਐਲ. ਏ. ਵੇਨੂੰ ਪ੍ਰਸਾਦ, ਪ੍ਰਮੁੱਖ ਸਕੱਤਰ ਸਰਵਜੀਤ ਸਿੰਘ (ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ), ਅਨੁਰਾਗ ਵਰਮਾ (ਸਾਇੰਸ ਤਕਨਾਲੌਜੀ ਅਤੇ ਵਾਤਾਵਰਣ), ਅਲੋਕ ਸ਼ੇਖਰ (ਉਦਯੋਗ ਅਤੇ ਵਣਜ) ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸਕੱਤਰ ਕਰੁਨੇਸ਼ ਗਰਗ ਵੀ ਮੌਜੂਦ ਸਨ।

 

Tags: Vini Mahajan , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , A.Venu Prasad , Sarvjit Singh , Anurag Verma , Alok Shekhar , Punjab Pollution Control Board , Krunesh Garg , Pollution-Free Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD