Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਫਤਹਿ ਰੈਲੀ ਦੀ ਸਫਲਤਾ ਚ ਯੂਥ ਅਕਾਲੀ ਵਰਕਰ ਮੋਹਰੀ ਰੋਲ ਨਿਭਾਉਣਗੇ-ਮਜੀਠੀਆ

ਵਰਕਰਾਂ ਦੀਆਂ ਡਿਊਟੀਆਂ ਲਗਾਈਆਂ, ਰੋਜ਼ਾਨਾ ਲੱਗੇਗੀ ਵਰਕਰਾਂ ਦੀ ਹਾਜ਼ਰੀ

Web Admin

Web Admin

5 ਦਰਿਆ ਨਿਊਜ਼

ਜਗਰਾਉਂ , 19 Feb 2014

Last updated on: Feb 19, 2014, 00:00 IST

ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਯੂਥ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਫਤਹਿ ਰੈਲੀ ਦੀ ਸਫ਼ਲਤਾ ਲਈ ਡੱਟ ਜਾਣ ਦਾ ਸੱਦਾ ਦਿੱਤਾ ਹੈ। ਅੱਜ ਰੈਲੀ ਵਾਲੀ ਜਗ੍ਹਾ 'ਤੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਸ਼ਹਿਰੀ ਅਤੇ ਦਿਹਾਤੀ ਯੂਥ ਪ੍ਰਧਾਨਾਂ ਦੀ ਮੀਟਿੰਗ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਇਸ ਰੈਲੀ ਦੀ ਸਫ਼ਲਤਾ ਲਈ ਸਾਰੇ ਅਹੁਦੇਦਾਰਾਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਰੈਲੀ ਨੂੰ ਸਫ਼ਲ ਕਰਨ ਲਈ ਯੂਥ ਅਕਾਲੀ ਦਲ ਮੋਹਰੀ ਰੋਲ ਅਦਾ ਕਰੇਗਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਿੱਲੀ ਚਹਿਲਾਂ (18 ਦਸੰਬਰ 2011) ਦੀ ਰੈਲੀ ਨੇ ਪੰਜਾਬ ਦਾ ਰਾਜਸੀ ਇਤਿਹਾਸ ਬਦਲਕੇ ਰੱਖ ਦਿੱਤਾ ਸੀ, ਉਸੇ ਤਰ੍ਹਾਂ ਜਗਰਾਉਂ ਦੀ 'ਫਤਹਿ ਰੈਲੀ' ਪੂਰੇ ਦੇਸ਼ ਦਾ ਇਤਿਹਾਸ ਬਦਲ ਕੇ ਰੱਖ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਰੈਲੀ ਲਈ ਪੰਜਾਬ ਦੇ ਲੋਕਾਂ ਦਾ ਉਤਸ਼ਾਹ ਬਹੁਤ ਵਧਿਆ ਹੋਇਆ ਹੈ। ਲੋਕ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਪੰਜਾਬ ਅਤੇ ਹੋਰ ਰਾਜਾਂ ਪ੍ਰਤੀ ਵਧੀਕੀਆਂ ਤੋਂ ਅੱਕੇ ਹੋਏ ਹਨ। ਲੋਕਾਂ ਨੇ ਫੈਸਲਾ ਲੈ ਲਿਆ ਹੈ ਕਿ ਹੁਣ ਇਸ ਭ੍ਰਿਸ਼ਟ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਕੇ ਹੀ ਦੇਸ਼ ਦੀ ਡੁੱਬਦੀ ਬੇੜ੍ਹੀ ਨੂੰ ਪਾਰ ਕੀਤਾ ਜਾ ਸਕਦਾ ਹੈ। ਇਸ ਮੌਕੇ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ। ਸ੍ਰ. ਮਜੀਠੀਆ ਨੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਹਦਾਇਤ ਕੀਤੀ ਕਿ ਉਹ ਰੋਜ਼ਾਨਾ ਰੈਲੀ ਵਾਲੀ ਜਗ੍ਹਾ 'ਤੇ ਡਿਊਟੀ ਦੇਣ ਅਤੇ ਪ੍ਰਬੰਧਾਂ ਦੀ ਨਿਗਰਾਨੀ ਕਰਨ। ਉਨ੍ਹਾਂ ਕਿਹਾ ਕਿ ਰੋਜ਼ਾਨਾ ਮੀਟਿੰਗ ਹੋਇਆ ਕਰੇਗੀ ਅਤੇ ਹਾਜ਼ਰੀ ਲੱਗਿਆ ਕਰੇਗੀ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਵਿਧਾਇਕ ਸ੍ਰ. ਦਲਜੀਤ ਸਿੰਘ ਚੀਮਾ, ਓ. ਐੱਸ. ਡੀ. ਸ੍ਰ. ਚਰਨਜੀਤ ਸਿੰਘ ਬਰਾੜ, ਵਿਧਾਇਕ ਸ੍ਰੀ ਐੱਸ. ਆਰ. ਕਲੇਰ, ਵਿਧਾਇਕ ਸ੍ਰੀ ਜੋਗਿੰਦਰਪਾਲ ਜੈਨ, ਸ੍ਰ. ਗੁਰਚਰਨ ਸਿੰਘ ਚੰਨੀ, ਸ੍ਰ. ਪਰਮਬੰਸ ਸਿੰਘ ਰੋਮਾਣਾ, ਸ੍ਰ. ਪਰਮਿੰਦਰ ਸਿੰਘ ਬਰਾੜ, ਸ੍ਰ. ਪ੍ਰਭਜੋਤ ਸਿੰਘ ਧਾਲੀਵਾਲ, ਸ੍ਰ. ਮਨਪ੍ਰੀਤ ਸਿੰਘ ਤਲਵੰਡੀ, ਸ੍ਰ. ਸਤਿਗੁਰ ਸਿੰਘ ਨਮੋਲ ਸੰਗਰੂਰ, ਸ੍ਰ. ਹਰਪ੍ਰੀਤ ਸਿੰਘ ਢੀਂਡਸਾ ਸੰਗਰੂਰ, ਸ੍ਰ. ਵਿਨਰਜੀਤ ਸਿੰਘ ਗੋਲਡੀ ਡਾਇਰੈਕਟਰ ਪੇਡਾ, ਸ੍ਰ. ਮਨਪ੍ਰੀਤ ਸਿੰਘ ਬੁੱਟਰ ਨੱਥੋਵਾਲ ਅਤੇ ਹੋਰ ਕਈ ਯੂਥ ਅਕਾਲੀ ਆਗੂ ਹਾਜ਼ਰ ਸਨ। 

 

Tags: bikram singh majithia , bikramjit singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD