Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਪ੍ਰਗਤੀਸ਼ੀਲ ਪੰਜਾਬ ਖੇਤੀਬਾੜੀ ਸੰਮੇਲ ਦੌਰਾਨ 2600 ਕਰੋੜ ਰੁਪਏ ਦੇ ਨਿਵੇਸ਼ ਲਈ ਨਵੇਂ ਇਕਰਾਰਨਾਮੇ

ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਖੇਤੀ ਅਤੇ ਫੂਡ ਪ੍ਰੋਸੈਸਿੰਗ ਦੇ ਵੱਡੇ ਸਨਅਤ ਘਰਾਣਿਆਂ ਵੱਲੋਂ 10 ਸਮਝੌਤੇ ਸਹੀਬੰਦ

Web Admin

Web Admin

5 ਦਰਿਆ ਨਿਊਜ਼

ਚੱਪੜਚਿੜੀ (ਐਸ.ਏ.ਐਸ. ਨਗਰ) , 19 Feb 2014

Last updated on: Feb 19, 2014, 00:00 IST

ਪ੍ਰਗਤੀਸ਼ੀਲ ਪੰਜਾਬ ਖੇਤੀਬਾੜੀ ਸੰਮੇਲਨ-2014 ਦੇ ਆਖਰੀ ਦਿਨ ਅੱਜ ਪੰਜਾਬ ਸਰਕਾਰ ਨੇ ਵਿਦਾਇਗੀ ਸਮਾਰੋਹ ਦੌਰਾਨ ਸੂਬੇ ਵਿੱਚ ਖੇਤੀ ਤੇ ਸਨਅਤ ਨੂੰ ਵੱਡਾ ਹੁਲਾਰਾ ਦੇਣ ਲਈ ਖੇਤੀਬਾੜੀ ਦੇ ਵੱਖ-ਵੱਖ ਖੇਤਰਾਂ, ਫੂਡ ਪ੍ਰੋਸੈਸਿੰਗ ਤੇ ਖੇਤੀ ਰਹਿੰਦ-ਖੂੰਹਦ ਤੋਂ ਬਿਜਲੀ ਬਣਾਉਣ ਦੇ ਖੇਤਰ ਦੀਆਂ  ਵੱਖ-ਵੱਖ ਕੰਪਨੀਆਂ ਨਾਲ 2600 ਕਰੋੜ ਰੁਪਏ ਦੇ ਇਕਰਾਰਨਾਮੇ ਕੀਤੇ। ਇਹ ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਇਸ ਤੋਂ ਪਹਿਲਾਂ ਪਿਛਲੇ ਸਾਲ  ਦਸੰਬਰ ਕਰਵਾਏ ਗਏ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੌਰਾਨ ਹੋਏ 6500 ਕਰੋੜ ਰੁਪਏ ਦੇ ਹੋਏ 128 ਇਕਰਾਰਨਾਮਿਆਂ ਵਿੱਚੋਂ 12000 ਕਰੋੜ ਰੁਪਏ ਦੇ 62 ਇਕਰਾਰਨਾਮੇ ਖੇਤੀ ਤੇ ਫੂਡ ਪ੍ਰੋਸੈਸਿੰਗ ਖੇਤਰਾਂ ਨਾਲ ਸਬੰਧਤ ਸਨ। ਅੱਜ ਹੋਏ 10 ਨਵੇਂ ਇਕਰਾਰਨਾਮਿਆਂ ਨਾਲ ਖੇਤੀ ਤੇ ਇਸ ਨਾਲ ਸਬੰਧਤ ਖੇਤਰਾਂ ਵਿੱਚ ਹੋਣ ਵਾਲਾ ਕੁਲ ਨਿਵੇਸ਼ 14600 ਕਰੋੜ ਰੁਪਏ 'ਤੇ ਪਹੁੰਚ ਗਿਆ ਹੈ।Îਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਹੋਏ ਇਕਰਾਰਨਾਮਿਆਂ 'ਤੇ ਪੰਜਾਬ ਸਰਕਾਰ ਵੱਲੋਂ ਵਿੱਤ ਕਮਿਸ਼ਨਰ ਵਿਕਾਸ ਸ੍ਰੀ ਸੁਰੇਸ਼ ਕੁਮਾਰ ਨੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਤੇ ਕਈ ਹੋਰ ਪਤਵੰਤਿਆਂ ਦੀ ਹਾਜ਼ਰੀ ਦਸਖ਼ਤ ਕੀਤੇ। ਬੁਲਾਰੇ ਨੇ ਅੱਗੇ ਦੱਸਿਆ ਕਿ ਸੂਬੇ ਵਿੱਚ ਆਲੂ ਮੁਹਾਰਤ ਕੇਂਦਰ ਸਥਾਪਤ ਕਰਨ ਲਈ ਨੀਦਰਲੈਂਡ ਸਰਕਾਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਕਨਫੈਡਰੇਸ਼ਨ ਆਫ਼ ਪੋਟੋਟੋ ਸੀਡਜ਼ ਫਾਰਮਰਜ਼ ਵਿਚਕਾਰ ਤਿੰਨ ਧਿਰੀ ਇਕਰਾਰਨਾਮਾ ਹੋਇਆ। ਇਸੇ ਤਰ੍ਹਾਂ 125 ਕਰੋੜ ਰੁਪਏ ਦੀ ਲਾਗਤ ਨਾਲ 20 ਮੈਗਾਵਾਟ ਦਾ ਬਾਇਓਮਾਸ ਪਾਵਰ ਪਲਾਂਟ ਲਾਉਣ ਲਈ ਮੈਸ. ਪੀ.ਐਡ ਆਰ ਐਗਰੀ ਐਨਰਜੀ ਪ੍ਰਾਈਵੇਟ ਲਿਮਟਡ ਅਤੇ ਪੰਜਾਬ ਸਰਕਾਰ ਦਰਮਿਆਨ ਇਕਰਾਰਨਾਮਾ ਹੋਇਆ। ਇਕ ਹੋਰ ਇਕਰਾਰਨਾਮਾ ਮੈਸ. ਨੈਕਸਟਜੈੱਨ ਸੋਲੱਸ ਪਾਵਰ ਪ੍ਰਾਈਵੇਟ ਲਿਮਟਡ ਅਤੇ ਪੰਜਾਬ ਸਰਕਾਰ ਦਰਮਿਆਨ ਹੋਇਆ ਜਿਸ ਤਹਿਤ 800 ਕਰੋੜ ਰੁਪਏ ਦੀ ਲਾਗਤ ਨਾਲ ਫਰੀਦਕੋਟ ਤੇ ਅਬੋਹਰ ਵਿਖੇ 100 ਮੈਗਾਵਾਟ ਦੇ ਪਲਾਂਟ ਲਾਏ ਜਾਣਗੇ। ਇਸੇ ਤਰ੍ਹਾਂ ਹੀ 400 ਕਰੋੜ ਰੁਪਏ ਦੀ ਲਾਗਤ ਨਾਲ ਝੋਨੇ ਦੀ ਪਰਾਲੀ ਤੋਂ ਬਿਜਲੀ ਬਣਾਉਣ ਵਾਲਾ 30 ਮੈਗਾਵਾਟ   ਸਮਰਥਾ ਵਾਲਾ ਪਾਵਰ ਪਲਾਂਟ ਸਥਾਪਤ ਕਰਨ ਲਈ ਪੰਜਾਬ ਸਰਕਾਰ ਨੇ ਮੈਸ. ਸੰਪੂਰਨ ਐਗਰੀ ਵੈਨਚਰਜ਼ ਪ੍ਰਾਈਵੇਟ ਲਿਮਟਡ ਨਾਲ ਇਕਰਾਰਨਾਮਾ ਕੀਤਾ। ਝੋਨੇ ਦੀ ਪਰਾਲੀ ਅਤੇ ਖੇਤੀ ਦੀ ਹੋਰ ਰਹਿੰਦ-ਖੂੰਹਦ ਤੋਂ ਪੈਟਰੋਲ ਵਿੱਚ ਮਿਲਾਇਆ ਜਾਣ ਵਾਲਾ ਐਥਾਨੋਲ ਬਣਾਉਣ ਲਈ 900 ਕਰੋੜ ਰੁਪਏ ਦੀ ਲਾਗਤ ਨਾਲ ਵੱਖ ਵੱਖ ਥਾਵਾਂ 'ਤੇ 9 ਪ੍ਰਾਜੈਕਟ ਸਥਾਪਤ ਕਰਨ ਲਈ ਪੰਜਾਬ ਸਰਕਾਰ ਤੇ ਮੈਸ. ਬਾਇਓ ਈਕੋ ਐਨਰਜੀ ਪ੍ਰਾਈਵੇਟ ਲਿਮਟਡ ਨਾਲ ਵੀ ਇਕਰਾਰਨਾਮਾ ਹੋਇਆ। 

ਪੰਜਾਬ ਸਰਕਾਰ ਵੱਲੋਂ ਐਮ.ਡੀ. ਗਰੁੱਪ ਨਾਲ ਅੱਜ ਹੋਏ ਇਕਰਾਰਨਾਮੇ ਤਹਿਤ ਕਣਕ ਦੇ ਨਾੜ ਤੇ ਝੋਨੇ ਦੀ ਪਰਾਲੀ ਦੇ ਸੁਰੱਖਿਅਤ ਅਤੇ ਆਰਥਿਕ ਤੌਰ 'ਤੇ ਪਾਏਦਾਰ ਨਿਪਟਾਰੇ ਲਈ ਨਵੇਂ ਢੰਗ-ਤਰੀਕੇ ਲੱਭੇ ਜਾਣਗੇ। ਮੈਸ. ਬੈਕਟਰ ਫੂਡ ਸਪੈਸ਼ਲਿਟੀਜ਼ ਲਿਮਟਡ ਨਾਲ ਹੋਏ ਇਕ ਹੋਰ ਸਮਝੌਤੇ ਤਹਿਤ 100 ਕਰੋੜ ਰੁਪਏ ਦੀ ਪੂੰਜੀਕਾਰੀ ਨਾਲ ਫੂਡ ਪ੍ਰੋਸੈਸਿੰਗ ਦੇ ਖੇਤਰ ਵਿੱਚ ਨਵੇਂ ਪ੍ਰਾਜੈਕਟ ਲੱਗਣਗੇ।ਇਸੇ ਦੌਰਾਨ ਕੇ.ਟੀ.ਸੀ. ਫੂਡਜ਼ ਪ੍ਰਾਈਵੇਟ ਲਿਮਟਡ, ਨਿਊ ਹਰਿਆਣਾ ਓਵਰਸੀਜ਼, ਨਵਜੋਤੀ ਐਗਰੋ ਫੂਡ ਪ੍ਰਾਈਵੇਟ ਲਿਮਟਡ ਅਤੇ ਪੰਜਾਬ ਸਰਕਾਰ ਦਰਮਿਆਨ 20-20 ਕਰੋੜ ਰੁਪਏ ਦੇ ਹੋਏ ਤਿੰਨ ਵੱਖਰੋ-ਵੱਖਰੇ ਇਕਰਾਰਨਾਮਿਆਂ ਤਹਿਤ ਰਾਈਸ ਮਿਲਿੰਗ ਲਈ ਕ੍ਰਮਵਾਰ 12 ਟਨ ਪ੍ਰਤੀ ਘੰਟਾ, 8-10 ਪ੍ਰਤੀ ਘੰਟਾ ਅਤੇ 12 ਟਨ ਪ੍ਰਤੀ ਘੰਟਾ ਦੀ ਸਮਰਥਾ ਵਾਲੇ ਪਲਾਂਟ ਲਾਏ ਜਾਣਗੇ।ਇਸ ਮੌਕੇ ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ, ਸ. ਸੁਰਜੀਤ ਸਿੰਘ ਰੱਖੜਾ, ਮੁੱਖ ਸੰਸਦੀ ਸਕੱਤਰ ਸ. ਗੁਰਬਚਨ ਸਿੰਘ ਬੱਬੇਹਾਲੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ.ਕੇ. ਸੰਧੂ ਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਗਗਨਦੀਪ ਸਿੰਘ ਬਰਾੜ, ਕੈਨੇਡਾ ਦੇ ਹਾਈ ਕਮਿਸ਼ਨਰ ਸ੍ਰੀ ਸਟੀਵਾਰਟ ਬੈੱਕ ਅਤੇ ਪੰਜਾਬ ਦੇ  ਖੇਤੀਬਾੜੀ ਸਕੱਤਰ ਸ੍ਰੀ ਕਾਹਨ ਸਿੰਘ ਪੰਨੂੰ ਵੀ ਹਾਜ਼ਰ ਸਨ।ਸਮਾਰੋਹ ਵਿੱਚ ਆਈ.ਟੀ.ਸੀ. ਕੰਪਨੀ ਦੇ ਡਾਇਰੈਕਟਰ ਸ੍ਰੀ ਕੁਰਸ਼ ਗਰਾਂਟ, ਭਾਰਤੀ ਐਗਰੋ ਦੇ ਸੀ.ਐਮ.ਡੀ. ਸ੍ਰੀ ਰਾਕੇਸ਼ ਭਾਰਤੀ ਮਿੱਤਲ, ਵਰਧਮਾਨ ਗਰੁੱਪ ਦੇ ਉਪ ਪ੍ਰਧਾਨ ਸ੍ਰੀ ਕਮਲ ਓਸਵਾਲ, ਟਰਾਈਡੈਂਟ ਗਰੁੱਪ ਦੇ ਸੀ.ਐਮ.ਡੀ. ਸ੍ਰੀ ਰਾਜਿੰਦਰ ਗੁਪਤਾ ਅਤੇ ਕੇ.ਪੀ.ਐਮ.ਜੀ. ਦੇ ਸੀ.ਈ.ਓ. ਸ੍ਰੀ ਰਿਚਰਡ ਰੇਖੀ ਵੀ ਸ਼ਾਮਲ ਸਨ।

 

Tags: parkash singh , parkash singh badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD