Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੰਦੂਮਾਜਰਾ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ, ਵੱਡੀ ਗਿਣਤੀ ਚ ਕਾਂਗਰਸੀ ਆਗੂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 20 Feb 2014

Last updated on: Feb 20, 2014, 00:00 IST

ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਚੋਣ ਮੁਹਿੰਮ ਨੂੰ ਅੱਜ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਬਲਾਕ ਸੰਮਤੀ ਘੜੂੰਆਂ ਦੇ ਮੈਂਬਰ ਸ੍ਰੀ ਸੰਤੋਸ਼ ਭੰਡਾਰੀ ਆਪਣੇ ਸਾਥੀਆਂ ਦੀ ਵੱਡੀ ਗਿਣਤੀ ਸਮੇਤ ਕਾਂਗਰਸ ਛੱਡ ਕੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸ. ਬਲਵੰਤ ਸਿੰਘ ਰਾਮੂਵਾਲੀਆ ਅਤੇ ਪ੍ਰੋ. ਚੰਦੂਮਾਜਰਾ ਦੀ ਹਾਜਰੀ 'ਚ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ। ਇਥੇ ਜ਼ਿਕਰਯੋਗ ਹੈ ਕਿ ਲੰਘੇ ਮੰਗਲਵਾਰ ਹੀ ਪ੍ਰੋ. ਚੰਦੂਮਾਜਰਾ ਦੇ ਯਤਨਾ ਸਦਕਾ ਸਾਬਕਾ ਮੰਤਰੀ ਸ. ਹਰਨੇਕ ਸਿੰਘ ਘੜੂੰਆਂ ਨੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੁੰਦਿਆਂ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਦੀ ਪੂਰੀ ਹਿਮਾਇਤ ਕਰਨ ਦਾ ਐਲਾਨ ਕੀਤਾ ਸੀ।ਇਲਾਕੇ 'ਚ ਚੰਗਾ ਅਸਰ-ਰਸੂਖ ਰੱਖਣ ਵਾਲੇ ਸ੍ਰੀ ਭੰਡਾਰੀ ਤੇ ਉਨ੍ਹਾਂ ਦੇ ਸਾਥੀਆਂ ਨੂੰ ਪ੍ਰੋ. ਚੰਦੂਮਾਜਰਾ ਨਾਲ ਤੋਰਨ 'ਚ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰ ਸ. ਹਰਦੇਵ ਸਿੰਘ ਧਨੋਆ ਵੱਲੋਂ ਅਹਿਮ ਰੋਲ ਅਦਾ ਕੀਤਾ ਗਿਆ। ਇਸ ਮੌਕੇ ਸ੍ਰੀ ਭੰਡਾਰੀ ਨਾਲ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ ਪ੍ਰਮੁੱਖ ਵਿਅਕਤੀਆਂ 'ਚ ਹੋਰਨਾਂ ਤੋਂ ਇਲਾਵਾ ਲੰਬੜਦਾਰ ਸੋਹਣ ਸਿੰਘ, ਲੰਬੜਦਾਰ ਸੁਖਵਿੰਦਰ ਸਿੰਘ ਘੜੂੰਆਂ, ਲੰਬੜਦਾਰ ਸਰਦਾਰਾ ਸਿੰਘ, ਜਸ਼ਨ ਮਾਮੂੰਪੁਰ, ਗੁਰਮੀਤ ਸਿੰਘ ਟੋਨੀ, ਘੜੂੰਆਂ ਦੇ ਸਾਬਕਾ ਸਰਪੰਚ ਦਰਬਾਰਾ ਸਿੰਘ, ਮੈਂਬਰ ਪੰਚਾਇਤ ਘੜੂੰਆਂ ਸ. ਅਵਤਾਰ ਸਿੰਘ, ਜਸ਼ਮੇਰ ਸਿੰਘ, ਕਾਅਪ੍ਰੇਟਿਵ ਸੋਸਾਇਟੀ ਮੈਂਬਰ ਰਾਜਿੰਦਰ ਸਿੰਘ, ਹਰਪਾਲ ਸਿੰਘ ਘੜੂੰਆਂ ਅਤੇ ਹਰਵਿੰਦਰ ਸਿੰਘ ਸ਼ਾਮਿਲ ਹਨ।ਸ੍ਰੀ ਸੰਤੋਸ਼ ਭੰਡਾਰੀ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਕਰਦਿਆਂ ਸ. ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੂੰ ਜਿਸ ਤਰ੍ਹਾਂ ਸੂਬੇ ਦੇ ਲੋਕਾਂ ਦਾ ਪਿਆਰ ਮਿਲ ਰਿਹਾ ਹੈ ਉਸ ਤੋਂ ਸਪਸ਼ਟ ਹੈ ਕਿ ਗਠਜੋੜ ਪੰਜਾਬ ਦੀਆਂ ਸਾਰੀਆਂ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ 'ਤੇ ਵੱਡੀ ਜਿੱਤ ਪ੍ਰਾਪਤ ਕਰੇਗਾ। ਉਨ੍ਹਾਂ ਕਿਹਾ ਕਿ ਇੰਨ੍ਹਾਂ ਚੋਣਾਂ ਵਿੱਚ ਵੀ ਗਠਜੋੜ ਦਾ ਏਜੰਡਾ ਵਿਕਾਸ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿਰੁੱਧ ਜ਼ਿਆਦਾ ਕੁਝ ਬੋਲਣ ਦੀ ਲੋੜ ਨਹੀਂ ਇਸ ਪਾਰਟੀ ਨੇ ਦੇਸ਼ ਅੰਦਰ ਜਿੰਨੀ ਲੁੱਟ ਮਚਾਈ ਹੈ ਉਸ ਤੋਂ ਬੱਚਾ-ਬੱਚਾ ਵਾਕਿਫ ਹੈ। ਸ. ਬਾਦਲ ਨੇ ਕਿਹਾ ਕਿ ਦੂਸਰੇ ਪਾਸੇ ਕਾਂਗਰਸ ਕੋਲ ਨਾਂਹ-ਪੱਖੀ ਅਤੇ ਗੁੰਮਰਾਹਕੁੰਨ ਪ੍ਰਚਾਰ ਕਰਨ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਹੈ ਪਰ ਕਾਂਗਰਸ ਦੀਆਂ ਇੰਨ੍ਹਾਂ ਲੂੰਬੜ ਚਾਲਾਂ ਤੋਂ ਲੋਕ ਭਲੀਭਾਂਤ ਜਾਣੂੰ ਹਨ।ਇਸ ਮੌਕੇ ਸ੍ਰੀ ਭੰਡਾਰੀ ਨੇ ਕਿਹਾ ਕਿ ਉਨ੍ਹਾਂ ਤੇ ਉਨ੍ਹਾਂ ਦੇ ਸਾਥੀਆਂ ਨੇ ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਕੇ ਪਾਰਟੀ ਛੱਡਣ ਅਤੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਜਿੱਤ ਤਾਂ ਪਹਿਲਾਂ ਹੀ ਤੈਅ ਹੈ ਉਨ੍ਹਾਂ ਦਾ ਮੁੱਖ ਨਿਸ਼ਾਨਾ ਪ੍ਰੋ. ਚੰਦੂਮਾਜਰਾ ਨੂੰ ਰਿਕਾਰਡਤੋੜ ਜਿੱਤ ਦਿਵਾ ਕੇ ਦੇਸ਼ ਨੂੰ ਮੁੜ ਖੁਸ਼ਹਾਲੀ ਵੱਲ ਲਿਆਉਣ 'ਚ ਆਪਣਾ  ਯੋਗਦਾਨ ਪਾਉਣਾ ਹੈ।

 

Tags: prof. prem singh chandumajra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD