Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਰਾਹੁਲ ਗਾਂਧੀ ਨੂੰ ੧੯੮੪ ਸਿੱਖ ਕਤਲੇਆਮ ਦਾ ਕੋਈ ਪਛਤਾਵਾ ਨਹੀਂ-ਸੁਖਬੀਰ ਸਿੰਘ ਬਾਦਲ

ਵਿਕਾਸ ਦੇ ਏਜੰਡੇ ਉਤੇ ਲੋਕ ਸਭਾ ਚੋਣਾ ਲੜੇਗਾ ਸ਼੍ਰੋਮਣੀ ਅਕਾਲੀ ਦਲ, ਹਾਰ ਯਕੀਨੀ ਵੇਖ ਅੰਮ੍ਰਿਤਸਰ ਤੋਂ ਬਾਹਰਲਾ ਉਮੀਦਵਾਰ ਲੱਭ ਰਹੀ ਕਾਂਗਰਸ-ਮਜੀਠੀਆ

Web Admin

Web Admin

5 ਦਰਿਆ ਨਿਊਜ਼

ਅੰਮ੍ਰਿਤਸਰ , 20 Feb 2014

Last updated on: Feb 20, 2014, 00:00 IST

ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੂੰ 1984 ਸਿੱਖ ਕਤਲੇਆਮ ਉਤੇ ਰਤੀ ਭਰ ਪਛਤਾਵਾ ਨਹੀਂ ਹੈ ਬਲਕਿ ਉਹ ਇਸ ਘਿਨੌਣੇ ਕਤਲੇਆਮ ਦੇ ਜਿੰਮੇਵਾਰ ਕਾਂਗਰਸੀ ਆਗੂਆਂ ਦੀ ਪਿੱਠ ਥਾਪ ਰਿਹਾ ਹੈ''। ਉਕਤ ਸ਼ਬਦਾ ਦਾ ਪ੍ਰਗਟਾਵਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਸਰ ਦੱਖਣੀ ਹਲਕੇ ਵਿੱਚ 285 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਜਾਣ ਵਾਲੇ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ੍ਰ ਬਾਦਲ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਆਪਣੇ ਪਿਤਾ ਰਾਜੀਵ ਗਾਂਧੀ ਦੇ ਕਾਤਲਾਂ ਦੀ  ਸੁਪਰੀਮ ਕੋਰਟ ਦੇ ਫੈਸਲੇ ਉਤੇ ਮੌਤ ਤੋਂ ਉਮਰ ਕੈਦ ਵੈੱਚ ਬਦਲਣ ਦਾ ਤਾਂ ਪਛਤਾਵਾ ਹੈ ਪਰ 1984 ਵਿੱਚ ਕਾਂਗਰਸ ਦੀ ਸ਼ਹਿ ਉਤੇ ਹੋਏ  ਸਿੱਖ ਕਤਲੇਆਮ ਵਿੱਚ ਮਾਰੇ ਗਏ 5000 ਤੋਂ ਵੱਧ ਨਿਰਦੋਸ਼ ਸਿੱਖਾਂ ਦੀਆਂ ਮੌਤਾ ਉਤੇ ਰਤੀ ਭਰ ਵੀ ਦੁੱਖ ਨਹੀਂ।ਉਨ੍ਹਾਂ ਕਿਹਾ ਕਿ ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਕਾਸ ਦੇ ਮੁੱਦੇ ਉਤੇ ਲੜੇਗਾ। ਉਨ੍ਹਾਂ ਕਿਹਾ ਕਿ ਅਸੀਂ ਕਾਂਗਰਸ ਵਾਂਗ ਫੋਕੇ ਵਾਅਦੇ ਨਹੀਂ ਕੀਤੇ ਬਲਕਿ ਵਿਕਾਸ ਕਰਕੇ ਵਿਖਾਇਆ ਹੈ। ਆਮ ਆਦਮੀ ਪਾਰਟੀ ਬਾਰੇ ਪੁੱਛੇ ਜਾਣ ਤੇ ਸ੍ਰ ਬਾਦਲ ਨੇ ਕਿਹਾ ਕਿ ਲੋਕਤੰਤਰ ਵਿੱਚ ਸਾਰਿਆਂ ਨੂੰ ਚੋਣ ਲੜਣ ਦਾ ਅਧਿਕਾਰ ਅਤੇ ਅਸੀਂ ਸਾਰਿਆਂ ਦਾ ਸਵਾਗਤ ਕਰਦੇ ਹਾਂ। ਪਰ ਇਸ ਵੇਲੇ ਪੰਜਾਬ ਵਿੱਚ ਆਪ ਤੋਂ ਸਾਨੂੰ ਕੋਈ ਖਤਰਾ ਨਹੀਂ ਕਿਉਂਕਿ ਅਸੀਂ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਵਾਅਦਿਆਂ ਨੂੰ ਪਹਿਲਾਂ ਹੀ ਲਾਗੂ ਕਰ ਚੁੱਕੇ ਹਾਂ।

ਬਾਦਲ ਨੇ ਕਿਹਾ ਕਿ ਅਸੀਂ ਆਪਣੇ ਰਵਾਇਤ ਨੂੰ ਬਕਰਾਰ ਰੱਖਦੇ ਹੋਏ ਸਾਰੀਆਂ ਪਾਰਟੀਆਂ ਨਾਲ ਆਪਣੇ ਉਮੀਦਵਾਰ ਪਹਿਲਾਂ ਐਲਾਨ ਦਿੱਤੇ ਹਨ ਅਤੇ ਬਾਕੀ ਰਹਿੰਦੇ ਉਮੀਦਵਾਰਾਂ ਦੀ ਐਲਾਨ ਵੀ ਛੇਤੀ ਕਰ ਦਿੱਤਾ ਜਾਵੇਗਾ।ਮੁੱਖ ਸੰਸਦੀ ਸਕੱਤਰ ਸ੍ਰ ਇੰਦਰਬੀਰ ਸਿੰਘ ਬੁਲਾਰੀਆ ਦੀ ਅਗਵਾਈ ਹੇਠ ਹੋਏ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਅੰਮ੍ਰਿਤਸਰ ਵਿੱਚ ਬੱਸ ਰੈਪਿਡ ਟਰਾਂਜਿਟ ਸਿਸਟਮ ਜਿਸ ਤਹਿਤ ਸ਼ਹਿਰ ਵਿੱਚ ਆਧੁਨਿਕ ਬੱਸਾਂ ਸ਼ੁਰੂ ਕੀਤੀਆਂ ਜਾਣੀਆਂ ਹਨ, ਦੀ ਸ਼ੁਰੂਆਤ ਅਗਲੇ ਹਫਤੇ ਨੀਂਹ ਪੱਥਰ ਰੱਖ ਕੇ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਤੁਰਕੀ ਦੇਸ਼ਹਿਰ ਇਸਤਨਬੁੱਲ  ਦੀ ਤਰ੍ਹਾਂ ਅੰਮ੍ਰਿਤਸਰ ਵਿੱਚ ਵੀ ਛੇਤੀ ਹੀ ਇਹ ਵਾਤਾਅਨੂਕੁਲ ਬੱਸਾਂ ਸੜਕਾਂ ਉਤੇ ਦੌੜਦੀਆਂ ਨਜ਼ਰ ਆਉਣਗੀਆਂ। ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪਵਿੱਤਰ ਨਗਰੀ ਦਾ ਵਿਕਾਸ ਮੇਰੀ ਪਹਿਲੀ ਤਰਜੀਹ ਹੈ ਅਤੇ ਮੈਂ ਇਸ ਮਿਸ਼ਨ ਦੀ ਪੂਰਤੀ ਲਈ ਹਰ ਮਹੀਨੇ ਮੀਟਿੰਗਾਂ ਕਰ ਰਿਹਾ ਹਾਂ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਵਿਕਾਸ ਉਤੇ 2500 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਚੱਲ ਰਹੇ ਹਨ ਜੋ ਕਿ ਅਗਲੇ ਦੋ ਸਾਲਾਂ ਵਿੱਚ ਮੁਕੰਮਲ ਹੋ ਜਾਣਗੇ।

ਇੰਦਰਬੀਰ ਸਿੰਘ ਬੁਲਾਰੀਆਂ ਦੀ ਮੰਗ ਉਤੇ ਬੋਲਦੇ ਉਪ ਮੁੱਖ ਮੰਤਰੀ ਨੇ ਭਰੋਸ ਦਿੱਤਾ ਕਿ ਕੇਂਦਰ ਵਿੱਚ ਰਾਸ਼ਟਰੀ ਜਮਹੂਰੀ ਗਠਜੋੜ ਦੀ ਸਰਕਾਰ ਆਉਣ ਦੇ ਇਕ ਮਹੀਨੇ ਦੇ ਅੰਦਰ ਸਵਰਣਕਾਰ ਭਾਈਚਾਰੇ ਨੂੰ ਓ:ਬੀ:ਸੀ ਸ਼੍ਰੇ੍ਰਣੀ ਵਿੱਚ ਸ਼ਾਮਲ ਕਰ ਲਿਆ ਜਾਵੇਗਾ। ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਉਖਾੜ ਦੇਣ ਦਾ ਸੱਦਾ ਦਿੰਦਿਆਂ ਸ੍ਰ ਬਾਦਲ ਨੇ ਕਿਹਾ ਕਿ ਇਹ ਚੋਣਾਂ ਸੱਤਾ ਪਰਿਵਰਤਣ ਲਈ ਨਹੀਂ ਬਲਕਿ ਦੇਸ਼ ਨੂੰ ਭ੍ਰਿਸ਼ਟ, ਦਿਸ਼ਾਹੀਣ ਅਤੇ ਘਪਲਿਆਂ ਵਿੱਚ ਘਿਰੀ ਯੂ:ਪੀ:ਏ ਸਰਕਾਰ ਤੋਂ ਮੁਕਤੀ ਦਿਵਾਉਣ ਦਾ ਮੌਕਾ ਦੇ ਰਹੀਆਂ ਹਨ।ਆਮ ਲੋਕਾਂ ਨੂੰ  ਰੋਜ਼ਮੱਰਾ ਵਾਲੀਆਂ ਸੇਵਾਵਾਂ ਆਨ ਲਾਇਨ ਤੇ ਪੇਪਰ ਰਹਿਤ ਪ੍ਰਸ਼ਾਸ਼ਨ ਦੇਣ ਦਾ ਵਾਅਦਾ ਕਰਦਿਆਂ ਸ. ਬਾਦਲ ਨੇ ਕਿਹਾ ਕਿ ਅਗਲੇ  ਮਹੀਨੇ ਦੌਰਾਨ 147 ਸੇਵਾਵਾਂ ਆਨ ਲਾਇਨ ਮਿਲਣਗੀਆਂ ਕਿਉਂ ਜੋ 4000 ਕਰੋੜ ਦੀ ਲਾਗਤ ਨਾਲ ਸਾਰੇ ਪਿੰਡਾਂ ਨੂੰ 4 ਜੀ ਸੇਵਾ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੇਪਰ ਰਹਿਤ ਪ੍ਰਸ਼ਾਸ਼ਨ ਲਈ ਪ੍ਰਕ੍ਰਿਆ ਦੀ ਸ਼ੁਰੂਆਤ ਹੋ ਚੁੱਕੀ ਅਤੇ ਮਾਨਸਾ ਦੇਸ਼ ਦਾ ਪਹਿਲਾ ਜਿਲ੍ਹਾ ਬਣਨ ਜਾ ਰਿਹਾ ਹੈ ਜਿਸ ਵਿਚ ਸਾਰਾ ਪ੍ਰਸ਼ਾਸ਼ਨ ਆਨ ਲਾਇਨ ਕੰਮ ਕਰੇਗਾ। 

ਇਸ ਮੌਕੇ ਬਾਦਲ ਵਲੋਂ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ ਵਿਖੇ ਇਕ ਅੰਡਰ ਬਾਈਪਾਸ ਬਣਾਉਣ ਦਾ ਵੀ ਐਲਾਨ ਕੀਤਾ ਗਿਆ।ਰੈਲੀ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜਿਸ ਵੀ ਵਿਅਕਤੀ ਨੂੰ ਅਕਾਲੀ-ਭਾਜਪਾ ਗਠਜੋੜ ਵਲੋਂ ਅੰਮ੍ਰਿਤਸਰ ਤੋਂ ਉਮੀਦਵਾਰ ਐਲਾਨਿਆ ਜਾਵੇਗਾ ਅਕਾਲੀ ਦਲ ਉਸਦੀ ਵੱਡੀ ਜਿੱਤ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਸਪੱਸ਼ਟ ਹਾਰ ਨੂੰ ਦੇਖਦਿਆਂ ਕਾਂਗਰਸੀ ਆਗੂਆਂ ਨੇ ਹਾਈਕਮਾਨ ਕੋਲੋਂ ਟਿਕਟ ਦੀ ਮੰਗ ਕਰਨ ਹੀ ਛੱਡ ਦਿੱਤੀ ਹੈ ਤੇ ਪੰਜਾਬ ਕਾਂਗਰਸ ਹਲਕੇ ਲਈ ਬਾਹਰਲੇ ਉਮੀਦਵਾਰ ਦੀ ਭਾਲ ਕਰ ਰਹੀ ਹੈ।  ਉਨ੍ਹਾਂ ਕਿਹਾ ਕਿ ਕਦੀ ਸਮਾਂ ਸੀ ਕਿ ਕਾਂਗਰਸ ਝੂਠੇ ਵਾਅਦਿਆਂ ਤੇ ਨਾਅਰਿਆਂ ਨਾਲ 400 ਸੀਟਾਂ ਤੱਕ ਲੈ ਜਾਂਦੀ ਸੀ, ਪਰ ਯੂ.ਪੀ.ਏ ਦੀ ਕਾਰਗੁਜ਼ਾਰੀ ਕਾਰਨ ਕਾਂਗਰਸ ਆਪਣੇ ਇਤਿਹਾਸ ਵਿਚ ਪਹਿਲੀ ਵਾਰ 100 ਤੋਂ ਵੀ ਘੱਟ ਸੀਟਾਂ ਤੱਕ ਸਿਮਟ ਜਾਵੇਗੀ। ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ਼੍ਰੀ ਅਨਿਲ ਜੋਸ਼ੀ ਨੇ ਵੀ ਸੰਬੋਧਨ ਕੀਤਾ। ਸਥਾਨਕ ਵਿਧਾਇਕ ਤੇ ਸੰਸਦੀ ਸਕੱਤਰ ਇੰਦਰਬੀਰ ਸਿੰਘ ਬੁਲਾਰੀਆ ਨੇ ਹਲਕੇ ਵੱਲ ਵਿਸ਼ੇਸ਼ ਧਿਆਨ ਦੇਣ ਲਈ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਤੇ ਮਾਲ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਪੰਜਾਬ ਭਾਜਪਾ ਦੇ ਪ੍ਰਧਾਨ ਸ੍ਰੀ ਕਮਲ ਸ਼ਰਮਾ ਨੇ ਰੈਲੀ ਵਿਚ ਵੱਡੀ ਗਿਣਤੀ ਵਿਚ ਪੁੱਜੇ ਲੋਕਾਂ ਦਾ ਧੰਨਵਾਦ ਕੀਤਾ।ਇਸ ਮੌਕੇ ਮੁੱਖ ਤੌਰ 'ਤੇ ਵਿਧਾਇਕ ਬਲਜੀਤ ਸਿੰਘ ਜਲਾਲਉਸਮਾਂ, ਮਨਜੀਤ ਸਿੰਘ ਮੰਨਾ, ਮੇਅਰ ਬਖਸ਼ੀ ਰਾਮ ਅਰੋੜਾ, ਭਾਜਪਾ ਆਗੂ ਰਾਜਿੰਦਰ ਮੋਹਨ ਸਿੰਘ ਛੀਨਾ, ਸ੍ਰ ਅਮਰਬੀਰ ਸਿੰਘ ਢੋਟ, ਤਰੁਣ ਚੁੱਘ, ਉਪਕਾਰ ਸਿੰਘ ਸੰਧੂ ਹਾਜ਼ਰ ਸਨ। 

 

Tags: sukhbir , sukhbir singh badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD