Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੋਦੀ ਦੀ ਇਤਿਹਾਸਕ ਫਤੇਹ ਰੈਲੀ ਲਈ ਸਾਰੇ ਪ੍ਰਬੰਧ ਮੁਕੰਮਲ : ਬਿਕਰਮ ਸਿੰਘ ਮਜੀਠੀਆ

Web Admin

Web Admin

5 ਦਰਿਆ ਨਿਊਜ਼

ਜਗਰਾਓਂ , 21 Feb 2014

Last updated on: Feb 21, 2014, 00:00 IST

ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਲੋਕਸਭਾ ਚੋਣ ਮੁਹਿਮ ਦੀ ਸ਼ੁਰੁਆਤ ਐਨ ਡੀ ਏ ਪ੍ਰਧਾਨਮੰਤਰੀ ਪਦ ਦੇ ਉਮੀਦਵਾਰ ਨਰੇਂਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਇਤਿਹਾਸਕ ਫਤੇਹ ਰੈਲੀ ਤੋਂ ਕਰਨ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਜਿਸ ਵਿਚ ਲੱਖਾ ਪੰਜਾਬੀਆਂ ਦੇ ਆਉਣ ਦੀ ਸੰਭਾਵਨਾ ਹੈ। ਪ੍ਰਬੰਧਾ ਦਾ ਵੇਰਵਾ ਦਿੰਦੇ ਹੋਏ ਸੀਨੀਅਰ ਅਕਾਲੀ ਨੇਤਾ ਅਤੇ ਰਾਜ ਦੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਸ ਰੈਲੀ ਵਿਚ ਵਿਸ਼ਾਲ ਇਕੱਠ ਹੋਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਹਰ ਰੋਜ ਖੁਦ ਇਸ ਸਬੰਧੀ ਤਿਆਰੀਆਂ 'ਤੇ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਰੈਲੀ ਵਿਚ 5 ਲੱਖ ਲੋਕਾਂ ਦੇ ਪਹੁੰਚਣ ਦਾ ਆਂਕੜਾ ਬਹੁਤ ਹੀ ਉਤਸਾਹ ਜਨਕ ਹੈ। ਬÎਸਾ ਦੀ ਪਾਰਕਿੰਗ ਸਹੁਲਤ ਲਈ 300 ਏਕੜ ਜਗ੍ਹਾਂ ਵਿੱਚ 3 ਪਾਰਕਿੰਗਾ ਸਥਾਪਤ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ 130 ਵਾਟਰ ਟੈਂਕਰਾਂ ਦਾ ਇੰਤਜਾਮ ਕੀਤਾ ਗਿਆ ਹੈ। ਰੈਲੀ ਵਾਲੀ ਜਗ੍ਹਾਂ 'ਤੇ 12 ਡਾਕਟਰੀ ਟੀਮਾਂ ਵੀ ਤੈਨਾਤ ਹੋਣਗੀਆਂ। 

ਮਜੀਠੀਆ ਨੇ ਕਿਹਾ ਕਿ ਰੈਲੀ ਲਈ ਜਿਹੜੀ ਸਟੇਜ ਬਣਾਈ ਗਈ ਹੈ ਉਹ ਇਕ ਵੱਖਰੀ ਕਿਸਮ ਦੀ ਹੈ। ਸਟੇਜ ਨੂੰ ਤਿੰਨ ਹਿੱਸਿਆਂ ਵਿਚ ਵੰਡੀਆਂ ਗਿਆ ਹੈ। ਵਿਚਕਾਰ ਵਾਲੇ ਹਿੱਸੇ ਤੋਂ  ਨਰੇਂਦਰ ਮੋਦੀ ਅਤੇ ਪ੍ਰਮੁੱਖ ਸ਼ਖਸ਼ੀਅਤਾਂ ਜਿਨ੍ਹਾਂ ਵਿਚ ਭਾਜਪਾ ਦੇ ਪ੍ਰਧਾਨ ਰਾਜਨਾਥ ਸਿੰਘ ਜਨਤਾ ਨੂੰ ਸੰਬੋਧਨ ਕਰਨਗੇ ਅਤੇ ਦੋ ਸਟੇਜਾਂ ਜੋਕਿ ਮੇਨ ਸਟੇਜ ਦੇ ਦੋਵੇ ਪਾਸੇ ਹੋਣਗੀਆਂ ਜੋ ਕਿ ਸਮੁੱਚੀ  ਸ੍ਰੋਮਣੀ ਅਕਾਲੀ ਦਲ –ਭਾਜਪਾ ਲੀਡਰਸ਼ਿਪ ਲਈ ਹੋਵੇਗੀ।ਇਸੇ ਦੌਰਾਨ ਰੈਲੀ ਵਾਲੀ ਜਗ੍ਹਾਂ 'ਤੇ ਹਜ਼ਾਰਾ ਦੀ ਤਦਾਦ ਵਿੱਚ ਯੂਥ ਅਕਾਲੀ ਦਲ ਵਰਕਰ ਪਹੁੰਚਣਗੇ। ਯੂਥ ਅਕਾਲੀ ਦਲ ਦਫਤਰ ਦੇ ਇੰਚਾਰਜ ਸ੍ਰੀ ਪਰਮਿੰਦਰ ਬਰਾੜ ਨੇ ਦੱਸਿਆ ਕਿ ਰੈਲੀ ਦੇ ਪ੍ਰਬੰਧਾਂ ਦੀ ਵੱਖ ਵੱਖ ਪਹਿਲੂਆਂ ਦੀ ਨਿਗਰਾਨੀ ਲਈ 21 ਕਮੇਟਿਆਂ ਬਣਾਇਆਂ ਗਈਆਂ ਹਨ। ਵੱਖ-ਵੱਖ ਪਾਰਕਿੰਗਾਂ ਦੇ ਨਾਲ ਰੈਲੀ ਵਾਲੀ ਜਗ੍ਹਾਂ 'ਤੇ 21 ਸੀਟਿੰਗ ਬਲਾਕਾਂ ਵਿੱਚ ਵਲੰਟਰੀਆਂ ਨੂੰ ਤੈਨਾਤ ਕੀਤਾ ਗਿਆ ਹੈ। 

ਸ੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸੀਨੀਅਰ ਆਗੂਆਂ ਵਲੋਂ ਲਗਾਤਾਰ ਰੈਲੀ ਦੇ ਪ੍ਰਬੰਧਾਂ ਦਾ ਜਾਇਜਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 17 ਫਰਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵਲੋਂ ਰੈਲੀ ਦੀ ਜਗ੍ਹਾਂ ਮੀਟਿੰਗ ਕੀਤੀ ਗਈ ਜਦਕਿ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵਲੋਂ ਦੋ ਵਾਰੀ ਰੈਲੀ ਸਥਾਨ ਦਾ ਦੌਰਾ ਕੀਤਾ ਗਿਆ। ਸ੍ਰੀ ਬਿਕਰਮ ਸਿੰਘ ਮਜੀਠੀਆਂ ਪਿਛਲੇ 4 ਦਿਨਾਂ ਤੋਂ ਰੈਲੀ ਸਥਾਨ ਤੇ ਹੀ ਹਨ। ਡਾ. ਚੀਮਾ ਨੇ ਕਿਹਾ ਕਿ ਸੀਨੀਅਰ ਭਾਜਪਾ ਆਗੂਆਂ ਜਿਨ੍ਹਾਂ ਵਲੋਂ ਰੈਲੀ ਸਥਾਨ ਦਾ ਦੌਰਾ ਕੀਤਾ ਗਿਆ। ਉਨ੍ਹਾਂ ਵਿਚ ਪੰਜਾਬ ਭਾਜਪਾ ਦੇ ਪ੍ਰਧਾਨ ਸ੍ਰੀ ਕਮਲ ਸ਼ਰਮਾ ਕੈਬਿਨੇਟ ਮੰਤਰੀ, ਸ੍ਰੀ ਸੁਰਜੀਤ ਕੁਮਾਰ ਜਿਆਣੀ ਅਤੇ ਸਲਾਹਕਾਰ ਮੁੱਖ ਮੰਤਰੀ ਸ੍ਰੀ ਤੀਕਸ਼ਣ ਸੂਦ ਸ਼ਾਮਲ ਹਨ। 

 

Tags: bikram singh majithia , bikramjit singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD