Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਜੀਠੀਆ ਨੇ ਪੰਜਾਬ ਲੈਂਡ ਰਿਕਾਰਡਜ਼ ਸੋਸਾਇਟੀ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਮੁਕੰਮਲ ਕੰਪਿਊਟਰਾਈਜੇਸ਼ਨ ਸਦਕਾ ਪੰਜਾਬ ਨੈਸ਼ਨਲ ਲੈਂਡ ਰਿਕਾਰਡਜ਼ ਮਾਡਰਨਾਈਜੇਸ਼ਨ ਪ੍ਰੋਗਰਾਮ ਵਿਚ ਸ਼ਾਮਲ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 24 Feb 2014

Last updated on: Feb 24, 2014, 00:00 IST

ਪੰਜਾਬ ਵਲੋਂ ਜ਼ਮੀਨੀ ਰਿਕਾਰਡ ਦੀ ਕੰਪਿਊਟਰਾਈਜੇਸ਼ਨ ਵਿਚ ਕੀਤੇ ਗਏ ਮਿਸਾਲੀ ਕੰਮ ਦੇ ਮੱਦੇ ਨਜ਼ਰ ਪੰਜਾਬ ਲੈਂਡ ਰਿਕਾਰਡਜ਼ ਸੋਸਾਇਟੀ ਨੂੰ ਨੈਸ਼ਨਲ ਲੈਂਡ ਰਿਕਾਰਡਜ਼ ਮਾਡਰਨਾਈਜੇਸ਼ਨ ਪ੍ਰੋਗਰਾਮ ਵਿਚ ਸ਼ਾਮਲ ਕੀਤਾ ਗਿਆ ਹੈ। ਯਾਦ ਰਹੇ ਕਿ ਪੰਜਾਬ ਵਿਚ ਕੁਲ੍ਹ 13004 ਪਿੰਡਾਂ ਵਿਚੋਂ 12823 ਪਿੰਡਾਂ ਦੇ ਮੁਕੰਮਲ ਜ਼ਮੀਨੀ ਰਿਕਾਰਡ ਦੇ ਕੰਪਿਊਟਰੀਕਰਨ ਸਦਕਾ ਕੁਲ੍ਹ 167 ਕੰਪਿਊਟਰਾਈਜਡ ਫਰਦ ਕੇਂਦਰਾਂ ਵਿਚੋਂ 163 ਸ਼ੁਰੂ ਹੋ ਗਏ ਹਨ। ਅੱਜ ਇਥੇ ਪੰਜਾਬ ਲੈਂਡ ਰਿਕਾਰਡਜ਼ ਸੋਸਾਇਟੀ ਦੀ ਗਵਰਨਿੰਗ ਕੌਂਸਲ ਦੀ 8ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਮਾਲ ਅਤੇ ਪੁਨਰਵਸੇਬਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸੋਸਾਇਟੀ ਨੂੰ ਸ਼ਾਨਦਾਰ ਕਾਰਗੁਜ਼ਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਹੁਣ ਜਦੋਂ ਸੋਸਾਇਟੀ ਨੂੰ ਨੈਸ਼ਨਲ ਲੈਂਡ ਰਿਕਾਰਡਜ਼ ਮਾਡਰਨਾਈਜੇਸ਼ਨ ਪ੍ਰੋਗਰਾਮ ਵਿਚ ਪ੍ਰਾਜੈਕਟ ਮੈਨੇਜਮੈਂਟ ਯੂਨਿਟ ਵਜੋਂ ਨਾਮਜਦ ਕੀਤਾ ਗਿਆ ਹੈ ਤਾਂ ਇਸ ਨੂੰ ਵੱਡੇ ਪੱਧਰ 'ਤੇ ਬੁਨਿਆਦੀ ਢਾਂਚੇ ਦੀ ਕਾਇਮੀ ਅਤੇ ਕਰਮਚਾਰੀਆਂ ਦੀ ਨਿਯੁਕਤੀ ਲਈ ਵੱਡੇ ਪੱਧਰ 'ਤੇ ਯੋਜਨਾਬੰਦੀ, ਦੇਖ-ਰੇਖ ਅਤੇ ਮੁਲਾਂਕਣ ਦੀ ਲੋੜ ਪਵੇਗੀ। ਇਸ ਮੌਕੇ ਗਵਰਨਿੰਗ ਕੌਂਸਲ ਵਲੋਂ ਪ੍ਰਬੰਧਕੀ ਪੱਧਰ 'ਤੇ ਵਧੇਰੇ ਤਕਨੀਕੀ ਤੌਰ 'ਤੇ ਸਮਰੱਥ ਅਤੇ ਨਿਗਰਾਨ ਅਮਲੇ ਦੀ ਨਿਯੁਕਤੀ ਲਈ ਸੋਸਾਇਟੀ ਦੇ ਨਵੇਂ ਸਿਰਿਓ ਗਠਨ ਦੀ ਪ੍ਰਵਾਨਗੀ ਵੀ ਦਿੱਤੀ।

ਮਜੀਠੀਆ ਨੇ ਰਾਜ ਅੰਦਰ ਮਾਲ ਵਿਭਾਗ ਦੇ ਬਿਹਤਰ ਬੁਨਿਆਦੀ ਢਾਂਚੇ ਦੀ ਕਾਇਮੀ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸਾਂ, ਐਸ.ਡੀ.ਐਮ/ਤਹਿਸੀਲ ਕੰਪਲੈਕਸਾਂ, ਉਪ ਤਹਿਸੀਲਾਂ ਅਤੇ ਪਟਵਾਰ ਵਰਕ ਸਟੇਸ਼ਨਾਂ ਦੇ ਚਲ ਰਹੇ ਨਿਰਮਾਣ ਕਾਰਜਾਂ ਵਿਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿਚ ਦੱਸਿਆ ਗਿਆ ਕਿ ਰਾਜ ਅੰਦਰ ਇਸ ਵੇਲੇ 142.24 ਕਰੋੜ ਰੁਪਏ ਦੀ ਲਾਗਤ ਨਾਲ 5 ਜਿਲ੍ਹਾ ਪ੍ਰਬੰਧਕੀ ਕੰਪਲੈਕਸਾਂ ਦਾ ਨਿਰਮਾਣ ਕ੍ਰਮਵਾਰ ਬਰਨਾਲਾ, ਮੋਹਾਲੀ, ਤਰਨ ਤਾਰਨ, ਅੰਮ੍ਰਿਤਸਰ ਅਤੇ ਫਾਜਿਲਕਾ ਵਿਖੇ ਕੀਤਾ ਜਾ ਰਿਹਾ ਹੈ ਅਤੇ ਹੁਣ ਤੱਕ 69.55 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ 50.36 ਕਰੋੜ ਰੁਪਏ ਦੀ ਲਾਗਤ ਨਾਲ 16 ਐਸ.ਡੀ.ਐਮ/ਤਹਿਸੀਲ ਕੰਪਲੈਕਸਾਂ ਦਾ ਨਿਰਮਾਣ ਕਾਰਜ ਵੀ ਜੋਰਾਂ 'ਤੇ ਹੈ ਅਤੇ ਹੁਣ ਤੱਕ 39.08 ਕਰੋੜ ਰੁਪਏ ਜਾਰੀ ਹੋ ਚੁੱਕੇ ਹਨ। ਮੀਟਿੰਗ ਵਿਚ ਇਹ ਵੀ ਦੱਸਿਆ ਗਿਆ ਕਿ 85 ਕਰੋੜ ਰੁਪਏ ਦੀ ਲਾਗਤ ਨਾਲ ਰਾਜ ਭਰ ਵਿਚ 4600 ਪਟਵਾਰ ਵਰਕ ਸਟੇਸ਼ਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਇਸ ਮਕਸਦ ਲਈ ਹੁਣ ਤੱਕ 66 ਕਰੋੜ ਰੁਪਏ ਦੀ ਰਾਸ਼ੀ ਜਾਰੀ ਹੋ ਚੁੱਕੀ ਹੈ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸ਼੍ਰੀ ਐਨ.ਐਸ. ਕੰਗ, ਵਿੱਤ ਕਮਿਸ਼ਨਰ ਮਾਲ, ਡਵੀਜ਼ਨਲ ਕਮਿਸ਼ਨਰਾਂ, ਪੰਜਾਬ ਲੈਂਡ ਰਿਕਾਰਡਜ਼ ਸੋਸਾਇਟੀ ਦੇ ਡਾਇਰੈਕਟਰ ਸ਼੍ਰੀ ਡੀ.ਡੀ. ਤਰਨੈਚ ਅਤੇ ਸਮੂਹ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਪ੍ਰਮੁੱਖ ਤੌਰ 'ਤੇ ਹਿੱਸਾ ਲਿਆ। 

 

Tags: bikram singh majithia , bikramjit singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD