Thursday, 04 June 2026

 

 

ਖ਼ਾਸ ਖਬਰਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ

 

150 ਖੁਨਦਾਨਿਆਂ ਨੇ ਕੀਤਾ ਖੂਨ ਦਾਨ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 26 Feb 2014

Last updated on: Feb 26, 2014, 00:00 IST

ਸਥਾਨਕ ਵਿਸ਼ਵਾਸ ਫਾਉਂਡੇਸ਼ਨ ਵੱਲੋਂ ਮੋਹਾਲੀ ਦੇ ਫੇਜ਼ 3ਬੀ2 ਦੀ ਮਾਰਕਿਟ ਵਿੱਚ ਡੋਮੀਨੋਜ਼ ਪਿਜ਼ਜ਼ਾ ਦੇ ਸਾਹਮਣੇ ਮਾਰਕਿਟ ਵੇਲਫੈਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ |ਵਿਸ਼ਵਾਸ ਫਾਉਂਡੇਸ਼ਨ ਦੀ ਮੋਹਾਲੀ ਬ੍ਰਾਂਚ ਤੋਂ ਰਿਸ਼ੀ ਸਰਲ ਵਿਸ਼ਵਾਸ, ਰਿਸ਼ੀ ਰਚਿਤ ਵਿਸ਼ਵਾਸ, ਰਿਸ਼ੀ ਅਕਸ਼ੈ ਵਿਸ਼ਵਾਸ ਅਤੇ ਰਿਸ਼ੀ ਗੋਤਮ ਦੇ ਮਾਰਗ ਦਰਸ਼ਨ ਤੋਂ ਇਸ ਕੈਂਪ ਵਿੱਚ 150 ਲੋਕਾਂ ਨੇ ਖੂਨਦਾਨ ਕੀਤਾ| ਕੈਂਪ ਦਾ ਸੰਚਾਲਨ ਪੀਜੀਆਈ ਅਤੇ ਜਨਰਲ ਹਸਪਤਾਲ ਸੈਕਟਰ 16 ਚੰਡੀਗੜ੍ਹ ਦੀ ਬਲੱਡ ਬੈਂਕ ਦੀ ਟੀਮਾਂ ਨੇ ਸੰਯੁਕਤ ਰੂਪ ਵਿੱਚ ਕੀਤਾ| ਕੈਂਪ ਦਾ ਉਦਘਾਟਨ ਮਾਰਕੀਟ ਵੇਲਫੈਅਰ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਜੇਪੀ ਅਤੇ ਹੋਰ ਮੈਂਬਰਾ ਦੀ ਮੋਜੂਦਗੀ ਵਿੱਚ ਮੋਹਾਲੀ ਜਿਲਾ ਯੋਜਨਾ ਬੋਰਡ ਦੀ ਚੇਅਰਪਰਸਨ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਅਤੇ ਸਿਮਰਨ ਜੀਤ ਸਿੰਘ ਚੰਦੂਮਾਜਰਾ ਐਡਵੋਕੇਟ ਅਤੇ ਨਗਰ ਨਿਗਮ ਦੇ ਐਡੀਸ਼ਨਲ ਕਮਿਸ਼ਨਰ ਬੀ.ਡੀ. ਸਿੰਗਲਾ ਨੇ ਜੋਤ ਜਲਾਕੇ ਕੀਤਾ|ਕੈਂਪ ਦਾ ਸੰਚਾਲਨ ਪੀਜੀਆਈ ਦੀ ਟੀਮ ਦੇ ਡਾ. ਪੁਨੀਤ ਸਚਦੇਵਾ ਅਤੇ ਜਨਰਲ ਹਸਪਤਾਲ ਦੀ ਟੀਮ ਤੋਂ ਡਾ. ਸਿਮਰਜੀਤ ਕੌਰ ਨੇ ਕੀਤਾ|

ਖੂਨਦਾਨ ਕੈਂਪ ਵਿੱਚ ਸਥਾਨਕ ਦੁਕਾਨਦਾਰ ਅਤੇ ਡੋਮੀਨੋਜ਼ ਪਿਜ਼ਜ਼ਾ ਦੇ ਕਰਮਚਾਰੀਆਂ ਨੇ ਵੱਡੇ ਉਤਸਾਹ ਦੇ ਨਾਲ ਹਿੱਸਾ ਲਿਆ | ਸਾਰੇ ਖੂਨਦਾਨੀਆਂ ਨੂੰ ਡਾਕਟਰਾਂ ਦੁਆਰਾ ਦੱਸੀ ਗਈ ਹੇਲਦੀ ਰਿਫਰੇਸ਼ਮੈਂਟ ਵੀ ਦਿਤੀ ਗਈ ਅਤੇ ਵਿਸ਼ਵਾਸ ਫਾਉਂਡੇਸ਼ਨ ਦੀ ਜਨਰਲ ਸਕੱਤਰ ਸਾਧਵੀ ਨਿਲੀਮਾ ਵਿਸ਼ਵਾਸ ਨੇ ਮੇਡਲ ਅਤੇ ਸਰਟੀਫਿਕੇਟ ਦੇਕੇ ਪ੍ਰੋਤਸਾਹਿਤ ਕੀਤਾ| ਮਾਰਕੀਟ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਜੇਪੀ ਨੇ ਦਸਿਆ ਕਿ ਅਸੀਂ ਸਾਰਿਆਂ ਨੂੰ ਵੱਧ ਤੋਂ ਵੱਧ ਖੂਨਦਾਨ ਕਰਨਾ ਚਾਹੀਦਾ ਹੈ ਤਾਕਿ ਜ਼ਰੂਰਤਮੰਦ ਜਾਨਾਂ ਨੂੰ ਬਚਾਉਣ ਵਿੱਚ ਸਹਿਯੋਗ ਦਿੱਤਾ ਜਾ ਸਕੇ ਅਤੇ ਨਾਲ ਹੀ ਉਨ੍ਹਾਂ ਨੇ ਆਯੋਜਨ ਲਈ ਵਿਸ਼ਵਾਸ ਫਾਉਂਡੇਸ਼ਨ ਦੇ ਪਰਿਯਾਸ ਨੂੰ ਸਰਾਇਆ ਅਤੇ ਵਿਸ਼ਵਾਸ ਦਿੱਤਾ ਕੀ ਭਵਿੱਖ ਵਿੱਚ ਇਸ ਤਰ੍ਹਾਂ ਦੇ ਕੈਂਪਾ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ|  ਅੱਜ ਮੋਹਾਲੀ ਦੇ ਕੈਂਪ ਵਿੱਚ ਮਾਰਕਿਟ ਐਸੋਸਿਐਸ਼ਨ ਤੋਂ ਆਤਮਾਰਾਮ ਅਗਰਵਾਲ, ਹਰਨੇਕ ਸਿੰਘ ਕਟਾਨੀ, ਅਜੈਬ ਸਿੰਘ ਤੁੰਗ, ਵਰੁਣ ਗੁਪਤਾ ਅਤੇ ਅਸ਼ੋਕ ਬੰਸਲ ਹਾਜ਼ਰ ਸਨ|

 

Tags: biwi amanjot kaur ramoowalia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD