Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਜੀਠੀਆ ਨੇ ਕਾਂਗਰਸ ਪ੍ਰਧਾਨ ਬਾਜਵਾ ਨੂੰ ਪੰਜਾਬ ਤੋਂ ਖੁਦ ਪਾਰਲੀਮੈਂਟ ਚੋਣ ਲੜਨ ਦਾ ਕੀਤਾ ਚੈਲੰਜ

ਕਾਂਗਰਸ ਆਗੂ ਚੋਣ ਲੜਨ ਦੀ ਥਾਂ ਤੇ ਰਾਜ ਸਭਾ ਮੈਂਬਰ ਬਣਨ ਨੂੰ ਦੇ ਰਹੇ ਤਰਜੀਹ : ਮਜੀਠੀਆ

Web Admin

Web Admin

5 ਦਰਿਆ ਨਿਊਜ਼

ਹੁਸ਼ਿਆਰਪੁਰ , 27 Feb 2014

Last updated on: Feb 27, 2014, 00:00 IST

ਬਿਕਰਮ ਸਿੰਘ ਮਜੀਠੀਆ ਸੂਚਨਾ, ਲੋਕ ਸੰਪਰਕ ਅਤੇ ਮਾਲ ਮੰਤਰੀ ਪੰਜਾਬ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੂੰ ਗੁਰਦਾਸਪੁਰ ਪਾਰਲੀਮਾਨੀ ਹਲਕੇ ਤੋਂ ਚੋਣ ਲੜਨ ਦਾ ਚੈਲੰਜ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਪ੍ਰਧਾਨ ਮੰਤਰੀ ਦੇ ਅਹੁੱਦੇ ਦੇ ਉਮੀਦਵਾਰ ਤੋਂ ਭਾਜੂ ਹੋਣ ਅਤੇ ਪੰਜਾਬ ਵਿੱਚ ਪ੍ਰਤਾਪ ਸਿੰਘ ਬਾਜਵਾ ਵੱਲੋਂ ਪਾਰਲੀਮੈਂਟ ਚੋਣ ਖੁਦ ਲੜਨ ਤੋਂ ਕਿਨਾਰਾ ਕਰਨ ਤੇ ਸਾਫ਼ ਜਾਹਿਰ ਹੋ ਰਿਹਾ ਹੈ ਕਿ ਕਾਂਗਰਸ ਪਾਰਲੀਮੈਂਟ ਚੋਣਾਂ ਵਿੱਚ ਪਹਿਲਾਂ ਹੀ ਆਪਣੀ ਹਾਰ ਕਬੂਲ ਕਰ ਚੁੱਕੀ ਹੈ।  ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਭ੍ਰਿਸ਼ਟਾਚਾਰ, ਮਹਿੰਗਾਈ, ਗਰੀਬੀ, ਬੇਰੋਜ਼ਗਾਰੀ ਅਤੇ ਘੱਟ ਗਿਣਤੀਆਂ ਦੇ ਖੂਨ ਵਿੱਚ ਲਿਪਤ ਨਾ ਹੁੰਦੀ ਤਾਂ ਕਾਂਗਰਸ ਨੂੰ ਅੱਜ ਮਾੜੀ ਕਾਰਗੁਜ਼ਾਰੀ ਦਾ ਸਾਹਮਣਾ ਨਾ ਕਰਨਾ ਪੈਦਾ।ਮਜੀਠੀਆ  ਅੱਜ ਇਥੇ ਜਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਗੜ੍ਹਦੀਵਾਲਾ ਵਿਖੇ 97 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਸਬਤਹਿਸੀਲ ਦਫ਼ਤਰ ਅਤੇ ਪਟਵਾਰ ਵਰਕ ਸੈਂਟਰ ਦਾ ਉਦਘਾਟਨ ਕਰਨ ਉਪਰੰਤ ਇੱਕ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਕਰ ਰਹੇ ਸਨ। 

ਉਨ੍ਹਾਂ ਕਿਹਾ ਕਿ ਕਾਂਗਰਸ ਇਨ੍ਹਾਂ ਪਾਰਲੀਮਾਨੀ ਚੋਣਾਂ ਵਿੱਚ ਮੁੱਦਾਹੀਣ ਹੈਣ ਕਰਕੇ ਅਕਾਲੀ ਆਗੂਆਂ ਤੇ ਤਰ੍ਹਾਂ ਤਰ੍ਹਾਂ ਦੇ ਦੋਸ਼ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਆਗੂਆਂ ਖਿਲਾਫ ਨਸ਼ਾ ਤਸਕਰੀ ਸਬੰਧੀ ਜੇ ਕਾਂਗਰਸ ਕੋਲ ਕੋਈ ਸਬੂਤ ਸਨ ਤਾਂ ਉਸ ਨੂੰ ਹਾਈ ਕੋਰਟ ਵਿੱਚ ਪੇਸ਼ ਕਰਨੇ ਚਾਹੀਦੇ ਸਨ ਜਦ ਕਿ ਕਾਂਗਰਸ ਨੇ ਸਬੂਤ ਨਾ ਹੋਣ ਕਰਕੇ ਹੀ ਲੋਕ ਹਿੱਤ ਵਿੱਚ ਪਾਈ ਪਟੀਸ਼ਨ ਵੀ ਅਦਾਲਤ ਵਿੱਚੋਂ ਵਾਪਸ ਕਰ ਲਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸੀ ਬੀ ਆਈ ਨੂੰ ਆਪਣੇ ਵਿਰੋਧੀਆਂ ਤੇ ਦਬਾ ਪਾਉਣ ਲਈ ਵਰਤਦੀ ਹੈ। ਉਨ੍ਹਾਂ ਕਿਹਾ ਕਿ ਜਿਸ ਪਾਰਟੀ ਦਾ ਆਗੂ ਕਾਂਗਰਸ ਤੋਂ ਦੂਰ ਜਾਂਦਾ ਹੈ ਤਾਂ ਕਾਂਗਰਸ ਉਸ ਨੂੰ ਡਰਾਉਣ ਲਈ ਸੀ ਬੀ ਆਈ ਦੀ ਵਰਤੋਂ ਕਰਦੀ ਹੈ।ਉਨ੍ਹਾਂ ਕਿਹਾ ਕਿ ਕਾਂਗਰਸ ਆਗੂ ਅੱਜ ਆਪਣੀ ਮਾੜੀ ਕਾਰਗੁਜ਼ਾਰੀ ਕਰਕੇ ਪਾਰਲੀਮੈਂਟ ਚੋਣਾਂ ਲੜਨ ਦੀ ਥਾਂ ਤੇ ਰਾਜ ਸਭਾ ਦਾ ਮੈਂਬਰ ਬਣਨ ਲਈ ਤਰਜੀਹ ਦੇ ਰਹੇ ਹਨ। ਉਨ੍ਹਾਂ ਹੁਸ਼ਿਆਰਪੁਰ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ  ਅਤੇ ਕੇਂਦਰੀ ਰਾਜ ਮੰਤਰੀ ਸ੍ਰੀਮਤੀ ਸੰਤੋਸ਼ ਚੌਧਰੀ ਤੇ ਵਰਦਿਆਂ ਕਿਹਾ ਕਿ ਉਹ ਲੋਕਾਂ ਨੂੰ ਇਹ ਦੱਸਣ ਕਿ ਪਿਛਲੇ ਕਾਂਗਰਸ ਦੇ 10 ਸਾਲ ਦੇ ਅਰਸੇ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਲਈ ਕਿਹੜਾ ਪ੍ਰੋਜੈਕਟ ਲੈ ਕੇ ਆਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹੁਸ਼ਿਆਰਪੁਰ ਤੋਂ ਅਜਿਹਾ ਉਮੀਦਵਾਰ ਜਿਤਾ ਕੇ ਭੇਜਣ ਜਿਹੜਾ ਕਿ ਰਾਹੁਲ ਤੇ ਸੋਨੀਆ ਦੀ ਜੀ ਹਜੂਰੀ ਕਰਨ ਦੀ ਥਾਂ ਤੇ ਲੋਕਾ ਲਈ ਕੰਮ ਕਰੇ। ਉਨ੍ਹਾ ਕਿਹਾ ਕਿ ਕੋਈ ਸਮਾਂ ਹੁੰਦਾ ਸੀ ਜਦੋਂ ਕਾਂਗਰਸ ਪੂਰੇ ਦੇਸ਼ ਭਰ ਵਿੱਚ 500 ਤੋਂ ਵੱਧ ਸੀਟਾਂ ਜਿੱਤਦੀ ਸੀ ਪਰ ਅੱਜ ਮਾੜੇ ਕੰਮਾਂ ਕਰਕੇ ਕਾਂਗਰਸ ਦੇ ਇਹ ਹਾਲਾਤ ਹਨ ਕਿ ਉਹ 100 ਸੀਟ ਵੀ ਜਿੱਤਣ ਦੇ ਸਮਰੱਥ ਨਹੀਂ ਹੈ।  

ਮਜੀਠੀਆ ਨੇ ਕਿਹਾ ਕਿ ਵਿਰੋਧੀਆਂ ਵੱਲੋਂ ਪੰਜਾਬ ਦੇ ਖਾਲੀ ਖ਼ਜ਼ਾਨੇ ਸਬੰਧੀ ਝੂਠੀ੍ਰਆਂ ਅਫਵਾਹਾਂ ਫੈਲੀਆਂ ਜਾ ਰਹੀਆਂ ਹਨ ਜਦ ਕਿ ਸਰਕਾਰ ਵੱਲੋਂ ਕਰੋੜਾਂ ਰੁਪਏ ਦੇ ੍ਰਪ੍ਰੋਜੈਕਟ ਦੇ ਉਦਘਾਟਨ ਕੀਤੇ ਜਾ ਰਹੇ ਹਨ ਅਤੇ ਨੀਂਹ ਪੱਥਰ ਰੱਖੇ ਜਾ ਰਹੇ ਹਨ। ਉਨ੍ਹਾਂ ਮਾਲ ਵਿਭਾਗ ਦੇ ਆਧੁਨੀਕੀਕਰਨ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 400 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਪ੍ਰਸ਼ਾਸ਼ਕੀ ਕੰਪਲੈਕਸ, ਸਬ ਡਵੀਜ਼ਨਲ ਦਫਤਰ, ਸਬ ਰਜਿਸਟਰਾਰ ਅਤੇ ਪਟਵਾਰ ਕੇਂਦਰ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਪ੍ਰਬੰਧਕੀ ਕੰਪਲੈਕਸਾਂ ਤੇ 100 ਕਰੋੜ ਰੁਪਏ, ਐਸ ਡੀ ਐਮ ਦਫ਼ਤਰਾਂ ਤੇ 35 ਕਰੋੜ, ਪਟਵਾਰਾਂ ਕੇਂਦਰਾਂ ਤੇ 85 ਕਰੋੜ ਅਤੇ 163 ਫਰਦ ਕੇਂਦਰਾਂ ਤੇ 15 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਮਾਲ ਵਿਭਾਗ ਵਿੱਚ ਕੀਤੇ ਜਾ ਰਹੇ ਸੁਧਾਰਾਂ ਨਾਲ ਲੋਕਾਂ ਨੂੰ ਇੱਕ ਛੱਤ ਹੇਠ ਸਾਰੀਆਂ ਸਹੂਲਤਾਂ ਪ੍ਰਾਪਤ ਹੋਣਗੀਆਂ ਅਤੇ ਪਟਵਾਰੀਆਂ ਦੇ  ਇੱਕ ਸੈਂਟਰ ਵਿੱਚ ਬੈਠ ਕੇ ਕੰਮ ਕਰਨ ਨਾਲ ਲੋਕਾਂ ਨੂੰ ਮਾਲ ਵਿਭਾਗ ਸਬੰਧੀ  ਕੰਮ ਕਰਾਉਣ ਵਿੱਚ ਆਸਾਨੀ ਹੋਵੇਗੀ। ਇਸ ਮੌਕੇ ਹਲਕਾ ਟਾਂਡਾ ਦੇ ਇੰਚਾਰਜ ਸ੍ਰ: ਅਰਵਿੰਦਰ ਸਿੰਘ ਰਸੂਲਪੁਰ ਨੇ ਹਲਕੇ ਵੱਲੋਂ ਸ੍ਰ: ਮਜੀਠੀਆ ਨੂੰ ਸਿਰਪਾਓ ਅਤੇ ਸ੍ਰੀ ਸਾਹਿਬ ਭੇਂਟ ਕਰਕੇ ਸਨਮਾਨਿਤ ਕੀਤਾ।    

ਇਸ ਮੌਕੇ ਬੀਬੀ ਮਹਿੰਦਰ ਕੌਰ ਜੋਸ਼ ਮੁੱਖ ਪਾਰਲੀਮਾਨੀ ਸਕੱਤਰ, ਸੁਰਿੰਦਰ ਸਿੰਘ ਭੂਲੇਵਾਲ ਰਾਠਾਂ ਵਿਧਾਇਕ ਗੜ੍ਹਸ਼ੰਕਰ, ਸ੍ਰੀਮਤੀ ਤਨੂ ਕਸ਼ਯਪ ਡਿਪਟੀ ਕਮਿਸ਼ਨਰ, ਸ੍ਰੀ ਨਰਿੰਦਰ ਭਾਰਗਵ ਐਸ ਐਸ ਪੀ, ਜ਼ਿਲ੍ਹਾ ਪ੍ਰਧਾਨ ਸਰਬਜੋਤ ਸਿੰਘ ਸਾਬੀ ਚੇਅਰਮੇਨ ਜ਼ਿਲ੍ਹਾ ਪ੍ਰੀਸਦ, ਸਤਵਿੰਦਰ ਪਾਲ ਸਿੰਘ ਢੱਟ ਚੇਅਰਮੈਨ ਸਹਿਕਾਰੀ ਬੇਂਕ, ਇਕਬਾਲ ਸਿੰਘ ਜੌਹਲ ਜ਼ਿਲ੍ਹਾ ਜਨਰਲ ਸਕੱਤਰ, ਕਮਲਜੀਤ ਸਿੰਘ ਕੁਲਾਰ, ਅਵਤਾਰ ਸਿੰਘ ਜੌਹਲ, ਤਾਰਾ ਸਿੰਘ ਸੱਲ੍ਹਾਂ ਮੈਂਬਰ ਐਸ ਜੀ ਪੀ ਸੀ, ਸੁਖਵਿੰਦਰ ਮੂਨਕ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਹਰਬੰਸ ਸਿੰਘ ਚੇਅਰਮੈਨ ਬਲਾਕ ਸੰਮਤੀ, ਬਰਜਿੰਦਰ ਸਿੰਘ ਐਸ ਡੀ ਐਮ ਦਸੂਹਾ, ਪਿਆਰਾ ਸਿੰਘ ਡੀ ਐਸ ਪੀ ਟਾਂਡਾ, ਗੁਰਦੀਪ ਦਾਰਾਪੁਰ, ਕੁਲਦੀਪ ਸਿੰਘ ਬੁੱਟਰ, ਗੁਰਸ਼ਰਮਿੰਦਰ ਸਿੰਘ ਰੰਮੀ ਯੂਥ ਪ੍ਰਧਾਨ, ਅਵਤਾਰ ਸਿੰਘ ਧੁੱਗਾ, ਨਵਨੀਤ ਕੌਰ ਧੁੱਗਾ, ਕੁਲਵੰਤ ਸਿੰਘ ਐਸ ਐਚ ਓ ਗੜ੍ਹਦੀਵਾਲਾ, ਸਰਦਾਰਾ ਸਿੰਘ ਢੱਟ, ਪਿੰਡਾਂ ਦੇ ਪੰਚ ਸਰਪੰਚ, ਨੰਬਰਦਾਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: bikram singh majithia , bikramjit singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD