Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਪ੍ਰਤਿਭਾ ਸ਼ਰਮਾ ਤੇ ਬਾਰੂਨੀ ਅਰੋੜਾ ਦਾ ਅੰਗਰੇਜ਼ੀ ਨਾਵਲ 'ਸਮਰ ਅਨੀਗਮਾ' ਅੱਜ ਜਾਰੀ

ਡਾ.ਸੁਰਜੀਤ ਪਾਤਰ, ਡਾ.ਐਸ.ਪੀ.ਸਿੰਘ ਤੇ ਹੋਰ ਸਖ਼ਸ਼ੀਅਤਾਂ ਦੀ ਹਾਜ਼ਰੀ 'ਚ ਇਹ ਨਾਵਲ ਸਤਲੁਜ ਕਲੱਬ ਵਿਖੇ ਕੀਤਾ ਰਿਲੀਜ਼

DC Ludhiana, Varinder Kumar Sharma, Rakesh Kumar Agrawal, Deputy Commissioner Ludhiana, Commissioner of Police Ludhiana, Pratibha Sharma, Baruni Arora, Dr Surjit Patar, Summer Enigma, Dr SP Singh, Jung Bahadur Goyal

Web Admin

Web Admin

5 Dariya News

ਲੁਧਿਆਣਾ , 22 Jul 2021

Last updated on: Jul 22, 2021, 00:00 IST

ਕਿਸ਼ੋਰੀ ਪ੍ਰਤੀਭਾ ਸ਼ਰਮਾ ਅਤੇ ਬਾਰੂਨੀ ਅਰੋੜਾ ਦੁਆਰਾ ਲਿਖਿਆ ਅੰਗਰੇਜ਼ੀ ਨਾਵਲ 'ਸਮਰ ਅਨੀਗਮਾ' ਅੱਜ ਸਤਲੁਜ ਕਲੱਬ ਵਿੱਚ ਜਾਰੀ ਕੀਤਾ ਗਿਆ। ਨਾਵਲ ਨੂੰ ਉੱਘੇ ਪੰਜਾਬੀ ਕਵੀ ਡਾ. ਸੁਰਜੀਤ ਪਾਤਰ, ਸਾਬਕਾ ਉਪ ਕੁਲਪਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਡਾ.ਐਸ.ਪੀ. ਸਿੰਘ, ਲੇਖਕ ਅਤੇ ਸਾਬਕਾ ਆਈ.ਏ.ਐਸ. ਅਧਿਕਾਰੀ ਸ੍ਰੀ ਜੰਗ ਬਹਾਦਰ ਗੋਇਲ, ਉੱਘੇ ਪੰਜਾਬੀ ਕਵੀ ਪ੍ਰੋਫੈਸਰ ਗੁਰਭਜਨ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਅਤੇ ਕਈ ਹੋਰ ਸਖ਼ਸ਼ੀਅਤਾਂ ਦੀ ਹਾਜ਼ਰੀ ਵਿੱਚ ਰਿਲੀਜ਼ ਕੀਤਾ।ਪ੍ਰਤਿਭਾ ਸ਼ਰਮਾ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀ ਬੇਟੀ ਹੈ ਅਤੇ ਇਸ ਨੇ ਆਪਣੀ ਸੱਭ ਤੋਂ ਗੁੜ੍ਹੀ ਸਹੇਲੀ ਬਰੂਨੀ ਅਰੋੜਾ ਦੇ ਨਾਲ ਇਸ ਨਾਵਲ ਨੂੰ ਲਿਖਿਆ ਹੈ। ਪ੍ਰਤਿਭਾ ਅਤੇ ਬਾਰੂਨੀ ਦੋਵਾਂ ਦੀ ਉਮਰ 14 ਸਾਲ ਹੈ.ਇਸ ਮੌਕੇ ਸੰਬੋਧਨ ਕਰਦਿਆਂ ਪ੍ਰਤਿਭਾ ਸ਼ਰਮਾ ਅਤੇ ਬਾਰੂਨੀ ਅਰੋੜਾ ਨੇ ਦੱਸਿਆ ਕਿ ਲਾਕਡਾਊਨ ਦੇ ਦੌਰ ਸਮੇਂ  ਉਨ੍ਹਾਂ ਦੋਵਾਂ ਨੇ ਆਪਣੇ ਵਿਚਾਰ ਲਿਖਣ ਦਾ ਫ਼ੈਸਲਾ ਕੀਤਾ, ਜਿਸਨੇ ਆਖਰ ਇੱਕ ਨਾਵਲ ਦੀ ਸ਼ਕਲ ਲੈ ਲਈ। ਇਹ ਦੋਵੇਂ ਸਹੇਲੀਆਂ ਇਕੱਠੀਆਂ ਜਲੰਧਰ ਵਿਖੇ ਪੜ੍ਹਦੀਆਂ ਸਨ, ਪਰ ਜਦੋਂ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀ ਲੁਧਿਆਣਾ ਵਿਖੇ ਬਦਲੀ ਹੋ ਗਈ ਤਾਂ ਦੋਵੇਂ ਸੋਸ਼ਲ ਮੀਡੀਆ ਰਾਹੀਂ ਸੰਪਰਕ ਵਿੱਚ ਰਹੀਆਂ ਅਤੇ ਉਪਲੱਬਧ ਸਮੇਂ ਦੀ ਪੂਰੀ ਤਰ੍ਹਾਂ ਵਰਤੋਂ ਕੀਤੀ। ਪੁਸਤਕ ਦਾ ਸਿਰਲੇਖ ਕਵਰ ਪ੍ਰਤਿਭਾ ਦੀ ਵੱਡੀ ਭੈਣ ਮਾਧਵੀ ਸ਼ਰਮਾ ਦੁਆਰਾ ਤਿਆਰ ਕੀਤਾ ਗਿਆ ਹੈ.ਇਸ ਸਮੇਂ ਪ੍ਰਤਿਭਾ ਸੈਕਰਡ ਹਾਰਟ ਕਾਨਵੈਂਟ ਸਕੂਲ ਸਰਾਭਾ ਨਗਰ ਲੁਧਿਆਣਾ ਦੀ ਵਿਦਿਆਰਥਣ ਹੈ, ਜਦੋਂਕਿ ਬਾਰੂਨੀ ਅਰੋੜਾ ਇਨੋਸੈਂਟ ਹਾਰਟਸ ਸਕੂਲ ਜਲੰਧਰ ਦੀ ਵਿਦਿਆਰਥਣ ਹੈ। ਬਾਰੂਨੀ ਦੇ ਪਿਤਾ ਮਨਹਰ ਅਰੋੜਾ ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਹਨ।ਇਸ ਮੌਕੇ ਡਾ. ਸੁਰਜੀਤ ਪਾਤਰ, ਡਾ ਐਸ.ਪੀ. ਸਿੰਘ, ਸ੍ਰੀ ਜੰਗ ਬਹਾਦੁਰ ਗੋਇਲ ਨੇ ਦੋਵਾਂ ਨੌਜਵਾਨ ਲੇਖਿਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਾਡੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਾਂਝੀ ਪਹਿਲਕਦਮੀ ਵੱਲ ਧਿਆਨ ਦੇਣ ਅਤੇ ਸੋਸ਼ਲ ਮੀਡੀਆ 'ਤੇ ਸਮਾਂ ਬਰਬਾਦ ਕਰਨ ਦੀ ਬਜਾਏ ਵਧੇਰੇ ਭਾਵਨਾਤਮਕ ਹੋਣ।ਅੱਜ ਦੇ ਸਮਾਗਮ ਦੌਰਾਨ ਮੌਜੂਦ ਪ੍ਰਮੁੱਖ ਸ਼ਖਸੀਅਤਾਂ ਵਿੱਚ ਸ.ਰਣਜੋਧ ਸਿੰਘ, ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਪ੍ਰੋ. ਰਵਿੰਦਰ ਭੱਠਲ, ਪ੍ਰਤਿਭਾ ਅਤੇ ਬਾਰੂਨੀ ਦੋਵਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਹੋਰ ਵੀ ਸ਼ਾਮਲ ਸਨ।

 

Tags: DC Ludhiana , Varinder Kumar Sharma , Rakesh Kumar Agrawal , Deputy Commissioner Ludhiana , Commissioner of Police Ludhiana , Pratibha Sharma , Baruni Arora , Dr Surjit Patar , Summer Enigma , Dr SP Singh , Jung Bahadur Goyal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD