Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਕਪੂਰਥਲਾ ਪੁਲਿਸ ਨੇ ਗੈਰਕਾਨੂੰਨੀ ਲਾਟਰੀ ਕਾਰੋਬਾਰ ਖਿਲਾਫ ਚਲਾਈ ਮੁਹਿੰਮ ਦੋਰਾਨ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਦਿਆਂ 11 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਪੁਲਿਸ ਨੇ 59900 ਰੁਪਏ ਨਗਦ, ਮੋਬਾਈਲ ਫੋਨ, ਮੋਟਰਸਾਈਕਲ, ਸਵਿਫਟ ਕਾਰ ਸਮੇਤ ਗੈਰ ਕਾਨੂੰਨੀ ਜੂਆ ਸਮੱਗਰੀ ਕੀਤੀ ਬਰਾਮਦ

Crime News Punjab, Punjab Police, Police, Crime News, Kapurthala Police, Kapurthala

Web Admin

Web Admin

5 Dariya News

ਕਪੂਰਥਲਾ , 22 Jul 2021

Last updated on: Jul 22, 2021, 00:00 IST

ਸ਼ਹਿਰ ਵਿੱਚ ਚੱਲ ਰਹੇ ਨਾਜਾਇਜ਼ ਲਾਟਰੀ ਸੈਂਟਰਾਂ ਖ਼ਿਲਾਫ਼ ਇੱਕ ਵੱਡੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਨੇ ਵੀਰਵਾਰ ਨੂੰ 11 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਓਹਨਾਂ ਕੋਲੋਂ 59900 ਰੁਪਏ ਦੀ ਨਕਦੀ, ਮੋਬਾਈਲ ਫੋਨ, ਇੱਕ ਮੋਟਰਸਾਈਕਲ ਅਤੇ ਇੱਕ ਸਵਿਫਟ ਕਾਰ ਜ਼ਬਤ ਕੀਤੇ ਹਨ। ਫੜੇ ਗਏ ਮੁਲਜ਼ਮਾਂ ਦੀ ਪਛਾਣ ਸੁਨੀਲ, ਮਨੋਜ ਕੁਮਾਰ, ਜਗਮੋਹਨ, ਸੁਖਵਿੰਦਰ ਸਿੰਘ, ਸੁਖਪਾਲ ਸਿੰਘ, ਬਲਵਿੰਦਰ ਸਿੰਘ, ਕਰਮਜੀਤ ਸਿੰਘ, ਕੁਲਵਿੰਦਰ ਸਿੰਘ, ਮੁਨੀਸ਼ ਮਹਿਤਾ, ਅਮਨ ਅਤੇ ਅਮਰਜੀਤ ਸਿੰਘ ਵਜੋਂ ਹੋਈ ਹੈ।ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਇਹ ਛਾਪੇਮਾਰੀ ਸ਼ਹਿਰ ਵਿਚ ਚੱਲ ਰਹੇ ਗੈਰ ਕਾਨੂੰਨੀ ਲਾਟਰੀ/ਪਰਚੀ /ਦੜਾ-ਸੱਟਾ ਦੀ ਵਿਕਰੀ ਨੂੰ ਰੋਕਣ ਲਈ ਐਸਪੀ (ਜਾਂਚ) ਅਤੇ  ਡੀਐਸਪੀ (ਜਾਂਚ) ਦੀ ਨਿਗਰਾਨੀ ਹੇਠ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰਤ ਲਾਟਰੀ ਸੈਂਟਰਾਂ ਦੇ ਬਹਾਨੇ ਚੱਲ ਰਹੇ ਗੈਰ ਕਾਨੂੰਨੀ ਲਾਟਰੀ ਸਟਾਲਾਂ ਦੀ ਇਕੋ ਸਮੇਂ ਚੈਕਿੰਗ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਸੀ।ਐਸਐਸਪੀ ਨੇ ਦੱਸਿਆ ਕਿ ਟੀਮਾਂ ਨੇ ਸਿਟੀ ਥਾਣਾ ਕਪੂਰਥਲਾ ਦੇ ਗਿਆਨ ਨਾਥ ਡੇਰੇ ਅਤੇ ਥਾਣਾ ਢਿਲਵਾਂ ਦੇ ਮਿਆਣੀ-ਬਾਕਰਪੁਰ ਇਲਾਕਿਆਂ ਵਿਚ ਲਾਟਰੀ ਸੈਂਟਰਾਂ ਦੀ ਚੈਕਿੰਗ ਕੀਤੀ ਅਤੇ ਇਸ ਗੈਰਕਾਨੂੰਨੀ ਧੰਦੇ ਵਿਚ ਸ਼ਾਮਲ ਹੋਣ ਅਤੇ ਲੋਕਾਂ ਨੂੰ ਧੋਖਾ ਦੇਣ ਲਈ ਗਿਆਰਾਂ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਦੋਸ਼ੀਆਂ ਕੋਲੋਂ 59900 ਰੁਪਏ ਨਕਦ, ਮੋਬਾਈਲ ਫੋਨ, ਇਕ ਮੋਟਰਸਾਈਕਲ, ਸਵਿਫਟ ਕਾਰ ਅਤੇ ਹੋਰ ਜੂਆ ਸਮੱਗਰੀ ਜ਼ਬਤ ਕੀਤੇ ਹਨ ਅਤੇ ਇਸ ਸਬੰਧੀ ਥਾਣਾ ਸਿਟੀ ਕਪੂਰਥਲਾ ਅਤੇ ਢਿਲਵਾਂ ਵਿਖੇ ਆਈਪੀਸੀ ਦੀ ਧਾਰਾ 420 ਅਤੇ ਜੂਆ ਏਕਟ ਦੀ ਧਾਰਾ 13 ਏ -3-67 ਤਹਿਤ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ।ਐਸਐਸਪੀ ਖੱਖ ਨੇ ਦੱਸਿਆ ਕਿ ਦੋਸ਼ੀ ਨਾ ਸਿਰਫ ਲੋਕਾਂ ਨੂੰ ਧੋਖਾ ਦੇ ਰਹੇ ਸਨ ਬਲਕਿ ਸਰਕਾਰੀ ਖਜ਼ਾਨੇ ਦਾ ਨੁਕਸਾਨ ਵੀ ਕਰ ਰਹੇ ਸਨ।ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ ਅਤੇ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

 

 

Tags: Crime News Punjab , Punjab Police , Police , Crime News , Kapurthala Police , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD